ਤਾਜਾ ਖ਼ਬਰਾਂ


ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  17 minutes ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  22 minutes ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  48 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਇੰਡੀਗੋ ਦੀ ਅੰਮ੍ਰਿਤਸਰ- ਸ਼ਾਰਜਾਹ ਉਡਾਣ 1 ਅਕਤੂਬਰ ਤੋਂ ਸ਼ੁਰੂ

ਰਾਜਾਸਾਂਸੀ, 10 ਸਤੰਬਰ (ਹੇਰ) - ਇੰਡੀਗੋ ਹਵਾਈ ਕੰਪਨੀ ਅੰਮ੍ਰਿਤਸਰ ਸ਼ਾਰਜਾਹ ਦਰਮਿਆਨ ਆਪਣੀ ਪਲੇਠੀ ਦੀ ਉਡਾਣ 1 ਅਕਤੂਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਪਤਾ ਲੱਗਾ ਹੈ ਕਿ ਇਹ ਉਡਾਣ ਹਰ ਰੋਜ ਚੱਲਿਆ ਕਰੇਗੀ ਜਿਸ ਦੀ ਟਿਕਟ ਦੀ ਬਕਾਇਦਾ ਬੁਕਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਬਹੁਤ ਚਿਰ ਪਹਿਲਾਂ ਏਅਰ ਇੰਡੀਆ ਦੀ ਉਡਾਣ ਸ਼ਾਰਜਾਹ ਦਰਮਿਆਨ ਚੱਲਦੀ ਸੀ ਜੋ ਬਾਅਦ 'ਚ ਬੰਦ ਹੋ ਗਈ ਸੀ ਅਤੇ ਸ਼ਾਰਜਾਹ ਜਾਣ ਵਾਲੇ ਯਾਤਰੀ ਦਿੱਲੀ ਰਸਤੇ ਜਾਂਦੇ ਸਨ। ਹੁਣ ਸ਼ੁਰੂ ਹੋ ਰਹੀ ਇਹ ਉਡਾਣ ਹਰ ਰੋਜ 11.35 ਵਜੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਆਪਣੀ ਮੰਜ਼ਿਲ ਵੱਲ ਨੂੰ ਚੱਲਿਆ ਕਰੇਗੀ ਅਤੇ ਸ਼ਾਰਜਾਹ ਤੋਂ 14.35 ਵਾਪਸੀ ਲਈ ਉਡਾਣ ਭਰੇਗੀ। ਇੱਥੋਂ ਜਾਣ ਦਾ ਕਿਰਾਇਆ 7199 ਰੁਪਏ ਅਤੇ ਆਉਣ ਵੇਲੇ ਦਾ ਕਿਰਾਇਆ 6899 ਰੁਪਏ ਕੰਪਨੀ ਵੱਲੋਂ ਮਿਥਿਆ ਗਿਆ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX