ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ

ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਨੂੰ ਲੈ ਅੱਜ ਉਸ ਵੇਲੇ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਾਂਗਰਸ ਨੂੰ ਛੱਡ ਬਾਕੀ ਧੜਿਆਂ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਨਾਲ ਦੇ ਸਾਥੀਆਂ ਵਲੋਂ ਨਾਭਾ ਮੇਲ ਕੋਟਲਾ ਮੁੱਖ ਰੋਡ ਜਾਮ ਕਰ ਦਿੱਤਾ ਗਿਆ। ਇੱਥੇ ਉਨ੍ਹਾਂ ਨੇ ਧਰਨਾ ਲਗਾ ਕੇ ਮੌਜੂਦਾ ਸਰਕਾਰ ਅਤੇ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਕਬੀਰ ਦਾਸ ਦੇ ਸਪੁੱਤਰ ਵਿਕਰਮ ਸਿੰਘ, ਗੁਰਚਰਨ ਸਿੰਘ ਅਤੇ ਹੋਰ ਉਮੀਦਵਾਰਾਂ ਨੇ ਇਲਜ਼ਾਮ ਲਗਾਏ ਕਿ ਕਾਂਗਰਸ ਦੇ ਧੜੇ ਵਲੋਂ ਦੂਜੇ ਖੜ੍ਹੇ ਉਮੀਦਵਾਰਾਂ ਦੇ ਕਾਗ਼ਜ਼ ਜੰਗਲਾਤ ਮੰਤਰੀ ਸਾਧੂ ਸਿੰਘ ਦੇ ਇਸ਼ਾਰੇ 'ਤੇ ਰੱਦ ਕਰ ਦਿੱਤੇ ਗਏ ਹਨ, ਜੋ ਕਿ ਸਿੱਧੇ ਤੌਰ 'ਤੇ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਹੈ। ਇਸ ਚੋਣ 'ਚ ਪਿੰਡ ਦੁਲੱਦੀ, ਪਹਾੜਪੁਰ ਅਤੇ ਕੁਲਾਰਾਂ ਦੇ ਮੈਂਬਰਾਂ ਦੀ ਚੋਣ ਹੋਣੀ ਸੀ। ਪਹਾੜਪੁਰ ਦੇ ਮੈਂਬਰਾਂ ਦੀ ਸੰਮਤੀ ਹੋ ਚੁੱਕੀ ਹੈ, ਕੁਲਾਰਾਂ ਅਤੇ ਦੁਲੱਦੀ ਦੀ ਚੋਣ ਬਾਕੀ ਸੀ। ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਨੂੰ ਛੱਡ ਬਾਕੀ ਸਾਰੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ। ਇਸ ਦੌਰਾਨ ਜੋ ਸਰਕਾਰੀ ਅਧਿਕਾਰੀ ਚੋਣਾਂ ਕਰਵਾਉਣ ਲਈ ਡਿਊਟੀ ਨਿਭਾਉਣ ਵਾਸਤੇ ਆਏ ਸਨ, ਉਹ ਉੱਥੋਂ ਚਲੇ ਗਏ। ਧਰਨੇ ਉਪਰੰਤ ਐੱਸ. ਡੀ. ਐੱਮ. ਨਾਭਾ ਕਾਲਾ ਰਾਮ ਕਾਂਸਲ ਵਿਸ਼ੇਸ਼ ਤੌਰ 'ਤੇ ਇੱਥੇ ਪਹੁੰਚੇ ਅਤੇ ਦੋਵਾਂ ਧੜਿਆਂ ਦੀ ਗੱਲਬਾਤ ਸੁਣਨ ਉਪਰੰਤ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਲਿਖਤੀ ਰੂਪ 'ਚ ਲੈਣ ਉਪਰੰਤ ਉਨ੍ਹਾਂ ਨੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸਰਬੇਸ਼ਵਰ ਸਿੰਘ ਮੋਹੀ ਏ. ਆਰ. ਨੂੰ ਪਿੰਡ ਵਾਲਿਆਂ ਵਲੋਂ ਸੁਸਾਇਟੀ ਦੀ ਥਾਂ 'ਤੇ ਬੰਦੀ ਬਣਾ ਲਿਆ ਗਿਆ ਅਤੇ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX