ਤਾਜਾ ਖ਼ਬਰਾਂ


ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  30 minutes ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  39 minutes ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  about 1 hour ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 3 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ

ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਜਸਪਾਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਜੀ. ਡੀ. ਰੋਡ 'ਤੇ ਢਿੱਲਵਾਂ ਵਾਲੇ ਪਾਸਿਓਂ ਸ਼ਰਾਬ ਵਾਲੀ ਇੱਕ ਗੱਡੀ ਆ ਰਹੀ ਹੈ। ਜੇਕਰ ਪੁਲਿਸ ਤੁਰੰਤ ਕਾਰਵਾਈ ਕਰੇ ਤਾਂ ਸ਼ਰਾਬ ਤਸਕਰ ਗ੍ਰਿਫ਼ਤਾਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਸੁਭਾਨਪੁਰ ਚੌਕ 'ਚ ਏ. ਐੱਸ. ਆਈ. ਸੁਖਚੈਨ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਕਰਕੇ ਜਦੋਂ ਉਕਤ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 51 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ। ਐੱਸ. ਐੱਚ. ਓ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੱਡੀ ਚਾਲਕ ਸ਼ਲਿੰਦਰ ਸਿੰਘ ਅਤੇ ਪੂਰਨ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX