ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  11 minutes ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  18 minutes ago
ਇਸਲਾਮਾਬਾਦ, 15 ਨਵੰਬਰ - ਪਾਕਿਸਤਾਨ ਦੇ ਸਿੰਧ ਸੂਬੇ ਦੇ ਦਿਹਾਤੀ ਖੇਤਰਾਂ ਵਿਚ ਭਾਰੀ ਬਾਰਸ਼ ਤੋਂ ਬਾਅਦ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ ਘੱਟ 20 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰੇਗਿਸਤਾਨੀ ਖੇਤਰ ਵਾਲੇ ਥਾਰਪਰਕਰ ਜ਼ਿਲ੍ਹੇ ਦੇ ਮਿੱਠੀ, ਛਾਛੀ ਇਲਾਕੇ ਤੇ ਰਾਮ...
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  39 minutes ago
ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 15 ਨਵੰਬਰ (ਡਾ. ਕਾਹਲੋਂ) -ਵਿਦੇਸ਼ੀ ਸਿੱਖ ਸੰਗਤਾਂ ਜਿੰਨਾਂ ਕੋਲ ਭਾਰਤ ਦੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇੱਕ ਓ.ਸੀ.ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਵੀ ਜਾਰੀ ਕੀਤਾ ਜਾਂਦਾ ਹੈ। ਓ.ਸੀ.ਆਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  about 1 hour ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 2 hours ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  33 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 3 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਤਾਜ਼ਾ ਖ਼ਬਰਾਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਆਰੰਭ ਹੋਇਆ ਹੈ। ਇਸ ਨਗਰ ਕੀਰਤਨ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ ਅਤੇ ਡੀ.ਸੀ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹਜ਼ਾਰਾਂ ਸੰਗਤਾਂ ਹਾਜ਼ਰ ਹਨ। ਇਹ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ 12 ਪੁਰਾਤਨ ਦਰਵਾਜ਼ਿਆਂ ਦੇ ਬਾਹਰੋਂ ਦੀ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX