ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  12 minutes ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 1 hour ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 2 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਤਾਜ਼ਾ ਖ਼ਬਰਾਂ

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ । ਜ਼ਿਕਰਯੋਗ ਹੈ ਕਿ ਪਿੰਡ ਬੁਰਜ ਹਮੀਰਾ ਦੇ ਰਹਿਣ ਵਾਲੇ ਗੁਰਨਾਮ ਸਿੰਘ (50) ਨੇ ਪੰਜਾਬ ਐਂਡ ਸਿੰਧ ਬੈਂਕ ਤੋਂ 10 ਲੱਖ ਦੀ ਲਿਮਟ ਬਣਵਾਈ ਸੀ। ਪ੍ਰੰਤੂ ਸਾਰੇ ਪੈਸੇ ਪਤਨੀ ਦੀ ਬਿਮਾਰੀ ਅਤੇ ਬੱਚਿਆਂ ਦੀ ਪੜ੍ਹਾਈ 'ਤੇ ਲੱਗ ਗਏ ਜਿਸ ਕਰ ਕੇ ਗੁਰਨਾਮ ਸਿੰਘ ਕੁੱਝ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ। ਜਾਣਕਾਰੀ ਦੇ ਅਨੁਸਾਰ, ਬੀਤੀ ਰਾਤ ਅਚਾਨਕ ਉਸ ਨੇ ਘਰ ਦੀ ਕੰਧ ਟੱਪ ਕੇ ਨੇੜੇ ਹੀ ਕਿਸੇ ਦੀ ਮੋਟਰ ਤੇ ਟਾਹਲੀ ਦੇ ਦਰਖਤ ਉਪਰ ਆਪਣੇ ਪਰਨੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਦੇ ਹੀ ਥਾਣਾ ਨਿਹਾਲ ਸਿੰਘ ਵਾਲਾ ਦੇ ਐੱਸ.ਐੱਚ.ਓ ਜਸਵੰਤ ਸਿੰਘ ਅਤੇ ਚੌਂਕੀ ਦੀਨਾ ਸਾਹਿਬ ਦੇ ਇੰਚਾਰਜ ਰਾਮ ਲੁਭਾਇਆ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ । ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਨਿਹਾਲ ਸਿੰਘ ਵਾਲਾ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 174 ਦੀ ਕਾਰਵਾਈ ਅਮਲ 'ਚ ਲਿਆ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX