ਤਾਜਾ ਖ਼ਬਰਾਂ


ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  6 minutes ago
ਇਸਲਾਮਾਬਾਦ, 15 ਨਵੰਬਰ - ਪਾਕਿਸਤਾਨ ਦੇ ਸਿੰਧ ਸੂਬੇ ਦੇ ਦਿਹਾਤੀ ਖੇਤਰਾਂ ਵਿਚ ਭਾਰੀ ਬਾਰਸ਼ ਤੋਂ ਬਾਅਦ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ ਘੱਟ 20 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰੇਗਿਸਤਾਨੀ ਖੇਤਰ ਵਾਲੇ ਥਾਰਪਰਕਰ ਜ਼ਿਲ੍ਹੇ ਦੇ ਮਿੱਠੀ, ਛਾਛੀ ਇਲਾਕੇ ਤੇ ਰਾਮ...
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  27 minutes ago
ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 15 ਨਵੰਬਰ (ਡਾ. ਕਾਹਲੋਂ) -ਵਿਦੇਸ਼ੀ ਸਿੱਖ ਸੰਗਤਾਂ ਜਿੰਨਾਂ ਕੋਲ ਭਾਰਤ ਦੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇੱਕ ਓ.ਸੀ.ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਵੀ ਜਾਰੀ ਕੀਤਾ ਜਾਂਦਾ ਹੈ। ਓ.ਸੀ.ਆਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  56 minutes ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 2 hours ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  21 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 3 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਤਾਜ਼ਾ ਖ਼ਬਰਾਂ

ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ਬਹਿਰਾਮ ਦੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਇੰਦਰ ਸਿੰਘ ਅਤੇ ਉਸ ਦੀ ਪਤਨੀ ਗਿਆਨੋ ਬਾਈ ਤੇ ਉਸ ਦੀ ਸਾਲੀ ਮਨਜੀਤ ਕੌਰ ਪਿੰਡ ਦਰੋਗਾ ਤੋਂ ਆ ਰਹੇ ਸੀ। ਇਸ ਦੌਰਾਨ ਜਦੋਂ ਉਹ ਪਿੰਡ ਜਦੋਂ ਗੁੱਦੜ ਢੰਡੀ ਦੇ ਕੋਲ ਪਹੁੰਚੇ ਤਾਂ ਸਾਹਮਣਿਓਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਗੁਰਬਖ਼ਸ਼ ਸਿੰਘ ਪੁੱਤਰ ਸੋਨਾ ਸਿੰਘ ਪਿੰਡ ਖੁੰਦਰ ਉਤਾੜ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਗੁਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਉਸ ਦੀ ਪਤਨੀ ਤੇ ਸਾਲੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX