ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  about 1 hour ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  about 2 hours ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  about 2 hours ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  about 3 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  about 3 hours ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  about 4 hours ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸੁਧਾਰ ਵਾਸਤੇ ਸਾਨੂੰ ਸਮੱਸਿਆ ਦੀ ਜੜ੍ਹ ਵਿਚ ਵੜਨਾ ਪਵੇਗਾ, ਇਸ ਨੂੰ ਮੈਂ ਪੂਰਨ ਸੁਧਾਰ ਕਹਿੰਦਾ ਹਾਂ। -ਸਵਾਮੀ ਵਿਵੇਕਾਨੰਦ

ਤਾਜ਼ਾ ਖ਼ਬਰਾਂ

ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ

ਨਾਭਾ, 12 ਨਵੰਬਰ (ਕਰਮਜੀਤ ਸਿੰਘ)- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਬਣਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਕੀਰਤਨੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਨਹਦ ਬਾਣੀ ਨਾਲ ਜੋੜ ਰਹੇ ਸਨ। ਕਵੀਸ਼ਰੀ ਜਥੇ ਆਪਣੇ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾ ਰਹੇ ਹਨ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਅਕਾਲਗੜ੍ਹ ਸਾਹਿਬ, ਗੁਰਦੁਆਰਾ ਕਲਗ਼ੀਧਰ ਦਸਮੇਸ਼ ਕਾਲੋਨੀ, ਗੁਰਦੁਆਰਾ ਭਗਤ ਨਾਮਦੇਵ, ਗੁਰਦੁਆਰਾ ਟਿੱਬੀ ਸਾਹਿਬ ਗੁਰਦੁਆਰਾ ਜਸਪਾਲ ਕਾਲੋਨੀ, ਗੁਰਦੁਆਰਾ ਸੰਗਤ ਸਰ ਹੀਰਾ ਮਹਿਲ, ਗੁਰਦੁਆਰਾ ਸ਼ਹੀਦਾਂ ਬੌਣਿਆਂ ਸਟਰੀਟ ਅਤੇ ਇਲਾਕੇ ਦੇ ਪਿੰਡਾਂ ਦੇ ਗੁਰਦੁਆਰਿਆਂ ਵਿਚ ਵੀ ਗੁਰਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX