ਤਾਜਾ ਖ਼ਬਰਾਂ


ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 minute ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  4 minutes ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  20 minutes ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ
. . .  27 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  42 minutes ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 1 hour ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 1 hour ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 1 hour ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ

ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ ਸ਼ਾਹਪੁਰ ਕੰਢੀ ਡੈਮ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਇੱਥੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੇ ਮੁੱਖ ਇੰਜੀਨੀਅਰ ਐੱਸ. ਕੇ. ਸੂਲਜਾ ਨੇ ਉਨ੍ਹਾਂ ਨੂੰ ਚੱਲ ਰਹੇ ਕੰਮ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਨੇ ਚੱਲ ਰਹੇ ਕੰਮਾਂ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕਰਦਿਆਂ ਬਾਕੀ ਰਹਿੰਦੇ ਕੰਮਾਂ ਨੂੰ ਤੇਜ਼ੀ ਨਾਲ ਕਰਨ ਦੀ ਹਿਦਾਇਤ ਕੀਤੀ ਅਤੇ ਕਿਹਾ ਕਿ ਭਾਰਤ ਦਾ ਵਾਧੂ ਪਾਣੀ ਭਾਰਤ 'ਚ ਹੀ ਵਰਤਿਆ ਜਾਵੇਗਾ। ਇੱਕ ਬੂੰਦ ਪਾਣੀ ਵੀ ਪਾਕਿਸਤਾਨ ਨੂੰ ਨਹੀਂ ਦਿੱਤੀ ਜਾਵੇਗੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX