ਜਲੰਧਰ : ਸ਼ੁੱਕਰਵਾਰ 22 ਜੇਠ ਸੰਮਤ 552
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਵਿਸਾਖੀ ਮੌਕੇ ਇਕੱਠ ਨਹੀਂ ਹੋਵੇਗਾ। ਉੱਥੇ ਹੀ ਇਸ ਇਕੱਤਰਤਾ ਉਪਰੰਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਗਤ ਨੂੰ ਆਦੇਸ਼ ਕੀਤਾ ਹੈ ਕਿ ਦੁਨੀਆਂ ਭਰ 'ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਵਾਰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਗੁਰਦੁਆਰਾ ਸਾਹਿਬਾਨ ਵਿਖੇ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਜਾਂ ਸਹਿਜ ਪਾਠ ਕਰ ਕੇ ਸਮਾਪਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਮਨਾਇਆ ਜਾਵੇ ਤੇ ਹਰ ਸਿੱਖ ਯਤਨ ਕਰੇ ਕਿ ਇਸ ਪੁਰਬ ਨੂੰ ਸਮਰਪਿਤ ਆਪਣੇ ਘਰ ਬੈਠ ਕੇ ਇੱਕ ਸਹਿਜ ਪਾਠ ਕਰੇ। ਇਸ ਦੇ ਨਾਲ ਹੀ ਸੰਗਤ ਆਪਣੇ ਘਰ ਬੈਠ ਕੇ ਹੀ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਇਤਿਹਾਸਕ ਅਸਥਾਨਾਂ ਤੋਂ ਟੀਵੀ ਚੈਨਲਾਂ /ਆਨਲਾਈਨ ਲਾਈਵ ਹੋ ਰਹੇ ਕਥਾ ਕੀਰਤਨ ਸਰਵਨ ਕਰੇ ਤੇ ਅਗਲੇ ਆਦੇਸ਼ ਤੱਕ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ। ਇਸ ਇਕੱਤਰਤਾ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਸ਼ਾਮਿਲ ਹੋਏ। ਇਸ ਵੀਡੀਓ ਕਾਨਫ਼ਰੰਸ ਇਕੱਤਰਤਾ ਦੌਰਾਨ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ ਤੇ ਅਫ਼ਸੋਸ ਪ੍ਰਗਟ ਕੀਤਾ ਗਿਆ ਤੇ ਅਫ਼ਗ਼ਾਨਿਸਤਾਨ ਵਿਚ ਦਹਿਸ਼ਤਗਰਦਾਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਕੀਤੇ ਸਿੱਖ ਕਤਲੇਆਮ ਦੀ ਨਿੰਦਾ ਕੀਤੀ ਗਈ।ઠ

 

ਖ਼ਬਰ ਸ਼ੇਅਰ ਕਰੋ

2020-04-03 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377