ਜਲੰਧਰ : ਐਤਵਾਰ 22 ਹਾੜ ਸੰਮਤ 552
ਵਿਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਤੁਸੀਂ ਸਾਰੇ ਮਨੁੱਖਾਂ ਨੂੰ ਇਕ ਬਰਾਬਰ ਨਹੀਂ ਕਰ ਸਕਦੇ ਪਰ ਉਨ੍ਹਾਂ ਨੂੰ ਬਰਾਬਰੀ ਦੇ ਮੌਕੇ ਤਾਂ ਮੁਹੱਈਆ ਕਰਵਾ ਸਕਦੇ ਹੋ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ) ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਬੱਧਨੀ ਕਲਾਂ ਵੱਲੋਂ ਪੁਰਾਣੀ ਅਨਾਜ ਮੰਡੀ ਬੱਧਨੀ ਕਲਾਂ ਵਿਖੇ ਰੋਸ ਰੈਲੀ ਕਰਦਿਆਂ ਜਿੱਥੇ ਸੂਬਾ ਅਤੇ ਕੇਂਦਰ ਸਰਕਾਰਾਂ ਦੇ ਪੁਤਲੇ ਫੂਕੇ ਗਏ ਉੱਥੇ ਹੀ ਸਰਕਾਰਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਮੇਂ ਕੇਵਲ ਕ੍ਰਿਸ਼ਨ ਸ਼ਰਮਾ, ਬੰਤ ਸਿੰਘ, ਮਹਿੰਦਰ ਸਿੰਘ ਅਤੇ ਹੋਰਨਾਂ ਬੁਲਾਰਿਆਂ ਨੇ ਸੂਬਾ ਅਤੇ ਕੇਂਦਰ ਦੀ ਸਰਕਾਰ ਵੱਲੋਂ ਵਿਸ਼ਵ ਭਰ 'ਚ ਫੈਲੀ ਹੋਈ ਮਹਾਂਮਾਰੀ ਕੋਰੋਨਾਂ ਦੀ ਆੜ 'ਚ ਕਿਸਾਨ ਵਿਰੋਧੀ ਅਤੇ ਲੋਕ ਮਾਰੂ ਨੀਤੀਆਂ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰਾਂ ਤਾਲਾਬੰਦੀ ਦਾ ਲਾਭ ਲੈਂਦੇ ਹੋਏ ਖੇਤਾਂ ਦੀਆਂ ਮੋਟਰਾਂ ਦੇ ਬਿੱਲ ਲਾਉਣ ਅਤੇ ਛੋਟੀ ਖੇਤੀ ਨੂੰ ਖੇਤੀ ਸੈਕਟਰ ਚੋਂ ਬਾਹਰ ਕੱਢਣ ਦੇ ਮਨਸੇ ਨਾਲ ਵੱਡੇ ਫਾਰਮ ਬਣਾ ਕੇ ਨਵੇਂ ਕਾਨੂੰਨ ਪਾਸ ਕਰ ਰਹੀਆਂ ਹਨ, ਇਹ ਕਾਨੂੰਨ ਹਰੀ ਖੇਤੀ ਜਿਨਸਾਂ ਦੀ ਖੁੱਲ੍ਹੀ ਖ਼ਰੀਦ ਕਿਸੇ ਵੀ ਸੂਬੇ 'ਚ ਵੇਚਣ ਦਾ ਜੋ ਬਿੱਲ ਪਾਸ ਕਰ ਰਹੀ ਹੈ ਉਹ ਛੋਟੇ ਅਤੇ ਦਰਮਿਆਨੇ ਕਿਸਾਨ ਦੀ ਪਹੁੰਚ ਤੋਂ ਬਾਹਰ ਹੈ ਜਿਸ ਦਾ ਸਿੱਧਾ ਮਤਲਬ ਸਰਕਾਰੀ ਖ਼ਰੀਦ ਤੋਂ ਹੱਥ ਪਿੱਛੇ ਖਿੱਚ ਕੇ ਕਿਸਾਨ ਅਤੇ ਕਿਸਾਨੀ ਨੂੰ ਤਬਾਹ ਕਰਨਾ ਹੈ। ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਰਾਹਤ ਪੈਕੇਜ 'ਚ ਵੀ ਖੇਤੀ ਖੇਤਰ ਦਾ ਹਿੱਸਾ ਨਿਗੂਣਾ ਹੈ ਜੋ ਸਰਕਾਰਾਂ ਦੀ ਅਣਗਹਿਲੀ ਸਾਫ਼ ਜ਼ਾਹਿਰ ਕਰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਛੋਟੀਆਂ ਸਨਅਤਾਂ ਨੂੰ ਦਿੱਤੇ ਗਏ ਪੈਕੇਜ 'ਚ ਵੀ ਉੱਪਰਲੀ ਪਰਤ ਦੇ ਉਦਯੋਗ ਪਤੀਆਂ ਨੂੰ ਹੀ ਗਿਣਿਆ ਗਿਆ ਹੈ ਜੱਦੋ ਕਿ 5 ਲੱਖ 80 ਹਜ਼ਾਰ ਉਦਯੋਗਾਂ ਨੂੰ ਅੱਖੋ-ਪਰੋਖੇ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

2020-05-31 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377