ਜਲੰਧਰ : ਐਤਵਾਰ 22 ਹਾੜ ਸੰਮਤ 552
ਵਿਚਾਰ ਪ੍ਰਵਾਹ: ਨਸਲੀ ਵਿਤਕਰਾ ਪਰਮਾਤਮਾ ਅਤੇ ਪਰਮਾਤਮਾ ਦੁਆਰਾ ਪੈਦਾ ਕੀਤੇ ਮਨੁੱਖ ਦਾ ਅਪਮਾਨ ਹੈ। -ਰਾਬਰਟ ਰੰਸੀ

ਤਾਜ਼ਾ ਖ਼ਬਰਾਂ

ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ 'ਚ ਪੂਰੇ ਪੰਜ ਸਾਲ ਦੇ ਕੋਰਸ ਦੀ ਫ਼ੀਸ 'ਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ ਵਲੋਂ ਅੱਜ ਕਾਲੇ ਬਿੱਲੇ ਲਗਾ ਕੇ ਡਿਊਟੀ ਨਿਭਾਈ ਗਈ। ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਦੇ ਸੂਬਾ ਸਲਾਹਕਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਜਸਵੀਰ ਸਿੰਘ ਔਲਖ, ਮੈਡੀਕਲ ਅਫ਼ਸਰ ਡਾ. ਸਤਿੰਦਰਪਾਲ ਸਿੰਘ ਬੁੱਟਰ, ਡਾ. ਗੁਰਪ੍ਰੀਤ ਸਿੰਘ ਮਾਹਲ, ਡਾ. ਗੁਰਸਿਮਰਨਜੀਤ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਨੇ ਕਾਲੇ ਬਿੱਲੇ ਲਗਾ ਕੇ ਅਤੇ ਹੱਥਾਂ 'ਚ ਸਲੋਗਨ ਫੜਕੇ ਮੈਡੀਕਲ ਸਿੱਖਿਆ ਦੀਆਂ ਫੀਸਾਂ 'ਚ ਵਾਧੇ ਪ੍ਰਤੀ ਰੋਸ ਜ਼ਾਹਰ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਫ਼ੈਸਲੇ ਦਾ ਉਨ੍ਹਾਂ ਡਾਕਟਰਾਂ 'ਤੇ ਵੀ ਅਸਰ ਹੈ, ਜਿਹੜੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਖ਼ਤ ਡਿਊਟੀ ਨਿਭਾਉਂਦੇ ਆ ਰਹੇ ਹਨ ਅਤੇ ਹੁਣ ਉੱਚ ਸਿੱਖਿਆ ਪ੍ਰਾਪਤ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੀਸਾਂ ਵਧਾਏ ਜਾਣ ਨਾਲ ਮੱਧਮ ਵਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ ਮੁਸ਼ਕਲ ਪੈਦਾ ਹੋ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐੱਮ. ਬੀ. ਬੀ. ਐੱਸ. ਫ਼ੀਸ ਨੂੰ ਘੱਟ ਕੀਤਾ ਜਾਵੇ ਤਾਂ ਕਿ ਮੱਧ ਵਰਗੀ ਅਤੇ ਗਰੀਬ ਪਰਿਵਾਰਾਂ ਦੇ ਬੱਚੇ ਵੀ ਮੈਡੀਕਲ ਸਿੱਖਿਆ ਪ੍ਰਾਪਤ ਕਰ ਸਕਣ।

 

ਖ਼ਬਰ ਸ਼ੇਅਰ ਕਰੋ

2020-06-03 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377