ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਤਾਜ਼ਾ ਖ਼ਬਰਾਂ

ਜੰਡਿਆਲਾ ਗੁਰੂ, 11 ਅਗਸਤ (ਰਣਜੀਤ ਸਿੰਘ ਜੋਸਨ)- ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਅਜੈਪਾਲ ਸਿੰਘ ਮੀਰਾਂਕੋਟ ਨੇ ਪਿੰਡ ਬੰਡਾਲਾ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਉਪਰੰਤ ਜਗੀਰਦਾਰ ਅਮਰਜੀਤ ਸਿੰਘ ਬੰਡਾਲਾ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਇਹ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਵਰਗ ਵਿਰੋਧੀ ਸਾਬਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਵੀ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਅਤੇ ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ। ਉਨ੍ਹਾਂ ਕਾਂਗਰਸ ਸਰਕਾਰ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਜਿੱਥੇ ਪੰਜਾਬ ਦਾ ਅੰਨਦਾਤਾ ਮੰਨਿਆ ਜਾਂਦਾ ਕਿਸਾਨ ਅੱਜ ਮਜਬੂਰਨ ਖੁਦਕੁਸ਼ੀਆਂ ਦਾ ਰਸਤਾ ਅਖ਼ਤਿਆਰ ਕਰ ਰਿਹਾ ਹੈ, ਉੱਥੇ ਹੀ ਪੰਜਾਬ ਦਾ ਹਰ ਵਰਗ ਬੁਰੀ ਤਰ੍ਹਾਂ ਦੁਖੀ ਹੋ ਚੁੱਕਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਦਿਨੋ ਦਿਨ ਵਿਗੜਦੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2020-08-11 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377