ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਉੱਪਰ ਪੈ ਰਹੀ ਉਦਾਸੀ ਦੀ ਛਾਂ ਨੂੰ ਹਟਾਇਆ ਜਾਵੇ ਤਾਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕ ਮਾਨਿਆ ਤਿਲਕ

ਤਾਜ਼ਾ ਖ਼ਬਰਾਂ

ਤਪਾ ਮੰਡੀ, 20 ਅਕਤੂਬਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਕਿਸਾਨਾਂ ਦੇ ਲਈ ਲਏ ਗਏ ਫ਼ੈਸਲਿਆਂ ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸੇ ਤਹਿਤ ਬਰਨਾਲਾ ਜ਼ਿਲ੍ਹੇ ਦੀ ਤਪਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਅਤੇ ਵਾਇਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਨੇ ਵਰਕਰਾਂ ਦਾ ਮੂੰਹ ਮਿੱਠਾ ਕਰਵਾਇਆ। ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਭੇਜੀ ਮੁਫ਼ਤ ਕਣਕ ਦੀ ਸ਼ੁਰੂਆਤ ਕਰਵਾਉਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ 'ਚ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਇਤਿਹਾਸਿਕ ਫ਼ੈਸਲੇ ਲਏ ਗਏ ਹਨ, ਉਹ ਕਿਸਾਨ, ਖੇਤ ਮਜ਼ਦੂਰ ਅਤੇ ਆਮ ਲੋਕਾਂ ਦੇ ਪੱਖੀ ਫ਼ੈਸਲੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖ਼ਿਲਾਫ਼ ਵਿਧਾਨ ਸਭਾ 'ਚ ਮਤੇ ਪਾਸ ਕਰ ਦਿੱਤੇ ਗਏ ਹਨ, ਜੋ ਕਿ ਸੂਬੇ ਦੇ ਕਿਸਾਨਾਂ, ਖੇਤ-ਮਜ਼ਦੂਰਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਦੀ ਪੰਜਾਬ ਅੰਦਰ ਭਰਪੂਰ ਸ਼ਲਾਘਾ ਹੋ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2020-10-20 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377