ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨਾਲ ਭਰੇ 8 ਟਰੈਕਟਰ ਟਰਾਲੀਆਂ ਤੇ ਇਕ ਟਰੱਕ ਸਣੇ ਕਾਫ਼ਲਾ ਪੂਰੇ ਜੋਸ਼ੋ-ਖਰੋਸ਼ ਨਾਲ ਕਿਸਾਨਾਂ ਦੇ ਹੱਕ 'ਚ ਅਤੇ ਮੋਦੀ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਦਾ ਹੋਇਆ ਦਿੱਲੀ ਜਾਣ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ 'ਚੋਂ ਲੱਖਾਂ ਕਿਸਾਨ-ਮਜ਼ਦੂਰ ਕੇਂਦਰੀ ਦੀ ਮੋਦੀ ਸਰਕਾਰ ਨਾਲ ਦਿੱਲੀ ਵਿਖੇ ਮੱਥਾ ਲਾਉਣ ਲਈ ਲੰਗਰ ਆਦਿ ਵਸਤਾਂ ਲੈ ਕੇ ਦਿੱਲੀ ਜਾ ਰਹੇ ਹਨ ਅਤੇ ਮੋਦੀ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਨੂੰ ਭਾਂਝ ਦੇ ਕੇ ਮੋਦੀ ਦੇ ਹੰਕਾਰੀ ਵਤੀਰੇ ਨੂੰ ਤੋੜ ਕੇ ਹੀ ਹੁਣ ਦਿੱਲੀ ਤੋਂ ਕਿਸਾਨ ਮਜ਼ਦੂਰ ਵਾਪਸ ਘਰਾਂ ਨੂੰ ਪਰਤਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਵਲੋਂ ਕਿਸਾਨਾਂ ਦਾ ਰਸਤਾ ਰੋਕਣ ਲਈ ਥਾਂ-ਥਾਂ ਖੜੀਆਂ ਕੀਤੀਆਂ ਜਾ ਰਹੀਆਂ ਰੁਕਾਵਟਾਂ ਅਤੇ ਹਰਿਆਣਾ ਸਰਕਾਰ ਵਲੋਂ ਕੀਤੀਆਂ ਗਈਆਂ ਕਿਸਾਨਾਂ-ਮਜ਼ਦੂਰਾਂ ਦੀਆਂ ਗ੍ਰਿਫ਼ਤਾਰੀਆਂ ਆੜੇ ਨਹੀਂ ਆਉਣਗੀਆਂ ਅਤੇ ਕਿਸਾਨਾਂ ਮਜ਼ਦੂਰਾਂ ਦੇ ਰਵਾਨਾ ਹੋਏ ਕਾਫ਼ਲੇ ਦਿੱਲੀ 'ਚ 26-27 ਨਵੰਬਰ ਨੂੰ ਦਿੱਲੀ 'ਚ ਕੌਮੀ ਪੱਧਰ 'ਤੇ ਰੈਲੀ ਕਰਨ 'ਚ ਕਾਮਯਾਬ ਹੋਣਗੇ।

 

ਖ਼ਬਰ ਸ਼ੇਅਰ ਕਰੋ

 

2020-11-25 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377