ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ \'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਤਾਜ਼ਾ ਖ਼ਬਰਾਂ

ਜੰਡਿਆਲਾ ਗੁਰੂ, 19 ਜਨਵਰੀ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ ਅੱਜ 118ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਕਿਸਾਨਾਂ ਵਲੋਂ ਅੱਜ ਵੀ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਅਮਰਦੀਪ ਸਿੰਘ ਬਾਗੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਵਾਰ-ਵਾਰ ਕਾਲੇ ਕਾਨੂੰਨ ਰੱਦ ਨਾ ਕਰਨ ਦੇ ਬਿਆਨ ਦੇਣੇ ਦੇਸ਼ ਦੇ ਕਿਸਾਨਾਂ-ਮਜਦੂਰਾਂ ਨਾਲ ਧੋਖੇ ਦੇ ਬਰਾਬਰ ਹੈ। ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਦੇ ਅੰਦਰ ਟਰੈਕਟਰ ਪਰੇਡ ਬਿਲਕੁਲ ਸ਼ਾਂਤਮਈ ਤਰੀਕੇ ਨਾਲ ਹੋਵੇਗੀ, ਜਿਸ ਦੀ ਪਿੰਡਾਂ 'ਚ ਜੰਗੀ ਪੱਧਰ 'ਤੇ ਤਿਆਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਤੋਂ ਹਜ਼ਾਰਾਂ ਟਰੈਕਟਰ-ਟਰਾਲੀਆਂ ਦਾ ਜਥਾ 26 ਜਨਵਰੀ ਦੀ ਪਰੇਡ 'ਚ ਸ਼ਾਮਿਲ ਹੋਣ ਲਈ ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ 'ਚ 20 ਜਨਵਰੀ ਨੂੰ ਦਿੱਲੀ ਵੱਲ ਕੂਚ ਕਰੇਗਾ। ਇਸ ਮੌਕੇ ਲਖਵਿੰਦਰ ਸਿੰਘ, ਮੰਗਲ ਸਿੰਘ ਗੁੱਦਰਹਧੰਡੀ, ਧਰਮ ਸਿੰਘ ਸਿੱਧੂ, ਗੁਰਬਖ਼ਸ਼ ਸਿੰਘ, ਨਿਰਮਲ ਸਿੰਘ ਭੂਪੇਵਾਲਾ, ਮੁਨਸ਼ਾ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

 

ਖ਼ਬਰ ਸ਼ੇਅਰ ਕਰੋ

 

2021-01-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377