ਤਾਮਿਲਨਾਡੂ : ਇਰੋਡ ਤੋਂ ਐਮ.ਡੀ.ਐਮ.ਕੇ. ਸੰਸਦ ਮੈਂਬਰ ਗਣੇਸ਼ਮੂਰਤੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਤਾਮਿਲਨਾਡੂ, 28 ਮਾਰਚ-ਇਰੋਡ ਤੋਂ ਐਮ.ਡੀ.ਐਮ.ਕੇ. ਸੰਸਦ ਮੈਂਬਰ ਗਣੇਸ਼ਮੂਰਤੀ ਦਾ ਅੱਜ ਸਵੇਰੇ 5:05 ਵਜੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਕਥਿਤ ਤੌਰ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਤੋਂ ਬਾਅਦ 24 ਮਾਰਚ ਨੂੰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।