JALANDHAR WEATHER

ਪੁਲਿਸ ਨੇ 7 ਕਿੱਲੋ ਹੈਰੋਇਨ ਸਮੇਤ ਇਕ ਕੀਤਾ ਕਾਬੂ

ਫ਼ਿਰੋਜ਼ਪੁਰ, 15 ਅਪ੍ਰੈਲ- ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ 1 ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 7 ਕਿਲੋ ਹੈਰੋਇਨ, 36 ਲੱਖ ਰੁਪਏ ਦੀ ਡਰੱਗ ਮਨੀ, 3 ਪਿਸਤੌਲ, 1 ਰਾਈਫਲ, 20 ਜ਼ਿੰਦਾ ਰੌਂਦ ਸਮੇਤ ਮੈਗਜ਼ੀਨ ਅਤੇ 1 ਕਾਰ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਐਫ਼.ਆਈ.ਆਰ. ਦਰਜ ਕਰਕੇ ਪਿਛਲੇ ਅਤੇ ਅਗਾਂਹਵਧੂ ੇਂਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਚੱਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ