JALANDHAR WEATHER

ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ ,ਪਟਵਾਰੀ ਰਿਸ਼ਵਤ ਲੈਂਦਿਆਂ ਕਾਬੂ

ਫ਼ਾਜ਼ਿਲਕਾ,15 ਅਪ੍ਰੈਲ (ਪ੍ਰਦੀਪ ਕੁਮਾਰ)- ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਵਲੋਂ ਇਕ ਪਟਵਾਰੀ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਪਟਵਾਰੀ ਅਬੋਹਰ ਪਟਵਾਰ ਯੂਨੀਅਨ ਦਾ ਪ੍ਰਧਾਨ ਸੀ, ਜਿਸ 'ਤੇ ਦੋਸ਼ ਹਨ ਕਿ ਪਟਵਾਰੀ ਨੇ ਪੀੜਤ ਦੀ ਮਾਤਾ ਦੀ ਮੌਤ ਤੋਂ ਬਾਅਦ ਇਕ ਪਲਾਟ ਦੇ ਇੰਤਕਾਲ ਦੇ ਨਾਂਅ 'ਤੇ 5 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਮੰਗੀ ਸੀ। ਇਸ ਨੂੰ ਲੈ ਕੇ ਪੀੜਤ ਵਲੋਂ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਨੂੰ ਸਬੂਤਾਂ ਦੇ ਨਾਲ ਕੀਤੀ ਸੀ। ਵਿਜੀਲੈਂਸ ਨੇ ਜਾਲ ਵਿਛਾ ਕੇ ਪਟਵਾਰੀ ਨੂੰ ਅਬੋਹਰ ਤੋਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ