JALANDHAR WEATHER

ਕੰਡਿਆਲੀ ਤਾਰ ਪਾਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਅਟਾਰੀ ਵਿਖੇ ਕੀਤਾ ਰੋਸ ਪ੍ਰਦਰਸ਼ਨ

ਅਟਾਰੀ, 18 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਕਿਸੇ ਵੀ ਕਿਸਮ ਦੀ ਤਸਕਰੀ ਰੋਕਣ ਲਈ ਭਾਰਤ ਸਰਕਾਰ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨਾਂ ਦੀ ਜ਼ਮੀਨ ਦਾ ਮੁਆਵਜ਼ਾ ਪਿਛਲੇ ਕਈ ਸਾਲਾਂ ਤੋਂ ਨਾ ਮਿਲਣ ਦੇ ਸਰਹੱਦੀ ਕਿਸਾਨਾਂ ਵਲੋਂ ਅੱਜ ਤਹਿਸੀਲ ਅਟਾਰੀ ਵਿਖੇ ਵੱਡੀ ਗਿਣਤੀ ਵਿਚ ਪੁੱਜ ਕੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਦਿਆਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਪੰਜਾਬ ਸਰਕਾਰ ਵਲੋਂ ਪਿਛਲੇ ਸਾਲਾਂ ਤੋਂ ਸੰਬੰਧਿਤ ਕਿਸਾਨਾਂ ਨੂੰ ਮੁਆਵਜ਼ਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਰੋੜਾਵਾਲਾ ਕਲਾਂ, ਰੋੜਾਵਾਲਾ ਖੁਰਦ, ਮੁਹਾਵਾ, ਰਾਜਾਤਾਲ, ਭੈਣੀ ਰਾਜਪੂਤਾਂ, ਦਾਓਕੇ, ਮੁਹਾਵਾ, ਨੇਸ਼ਟਾ ਰਤਨ, ਪੱਕੇ ਧਨੋਏ, ਰਤਨ ਖੁਰਦ ਆਦਿ ਪਿੰਡਾਂ ਦੇ ਸੈਂਕੜੇ ਕਿਸਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਟਾਰੀ ਵਿਖੇ ਪੁੱਜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਮੌਕੇ ਪੁੱਜੇ ਅੰਮ੍ਰਿਤਸਰ ਦੇ ਐਸ.ਡੀ.ਐਮ. ਦੋ ਨੂੰ ਕਿਸਾਨਾਂ ਆਪਣਾ ਮੰਗ ਪੱਤਰ ਸੌਂਪਣ ਉਪਰੰਤ ਇਹ ਰੋਸ ਪ੍ਰਦਰਸ਼ਨ ਖਤਮ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ