JALANDHAR WEATHER

ਸੁਨਾਮ : ਅੱਗ ਲੱਗਣ ਕਾਰਨ ਕਣਕ ਦੀ 2 ਏਕੜ ਫਸਲ ਸੜ ਕੇ ਸੁਆਹ

ਸੁਨਾਮ, ਊਧਮ ਸਿੰਘ ਵਾਲਾ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਅੱਜ ਬਾਅਦ ਦੁਪਹਿਰ ਨੇੜਲੇ ਪਿੰਡ ਕੋਟੜਾ ਅਮਰੂ ਵਿਖੇ ਅੱਗ ਲੱਗਣ ਕਾਰਨ ਇਕ ਕਿਸਾਨ ਦੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।ਜਾਣਕਾਰੀ ਅਨੁਸਾਰ ਤਿੰਨ ਕੁ ਵਜੇ ਕਿਸਾਨ ਇੰਦਰ ਸਿੰਘ ਪੁੱਤਰ ਲਾਲ ਸਿੰਘ ਦੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਰੀਬ ਦੋ ਏਕੜ ਕਣਕ ਅਤੇ ਡੇਢ ਏਕੜ ਕਣਕ ਦਾ ਨਾੜ ਸੜ ਗਿਆ। ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਪਰ ਅਜੇ ਤੱਕ ਅੱਗ ਲੱਗਣ ਦਾ ਕਾਰਨ ਦਾ ਪਤਾ ਨਹੀਂ ਲੱਗ ਸਕਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ