JALANDHAR WEATHER

ਭਾਜਪਾ ਦੇ ਸੀਨੀਅਰ ਆਗੂ ਸੰਜੀਵ ਤਲਵਾੜ ਤੇ ਸਾਬਕਾ ਕੌਂਸਲਰ ਸ਼੍ਰੀਮਤੀ ਨੀਤੀ ਤਲਵਾੜ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਹੁਸ਼ਿਆਰਪੁਰ , 19 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਸੰਜੀਵ ਤਲਵਾੜ, ਸਾਬਕਾ ਕੌਂਸਲਰ ਸ਼੍ਰੀਮਤੀ ਨੀਤੀ ਤਲਵਾੜ ਅਤੇ ਭਾਜਪਾ ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਹਰਭਜਨ ਸਿੰਘ ਮੱਟੀ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਨ੍ਹਾਂ ਸਾਰਿਆਂ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦੇਣ ਦਾ ਭਰੋਸਾ ਦਿੱਤਾ। ਇਸ ਸਨਮਾਨ ਲਈ ਸ.ਬਾਦਲ ਦਾ ਧੰਨਵਾਦ ਕਰਦਿਆਂ ਆਗੂ ਸਹਿਬਾਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੁਰਬਾਨੀਆਂ ਭਰੀ ਅਮੀਰ ਵਿਰਾਸਤ ਅਤੇ ਪੰਜਾਬ ਦੀ ਭਲਾਈ ਲਈ ਵਚਨਬੱਧਤਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ