JALANDHAR WEATHER

ਜਲਾਲਾਬਾਦ ਸਰਹੱਦੀ ਇਲਾਕੇ 'ਚੋਂ ਕਰੋੜਾਂ ਦੀ ਨਸ਼ੇ ਦੀ ਖ਼ੇਪ ਬਰਾਮਦ

ਜਲਾਲਾਬਾਦ, 20 ਅਪ੍ਰੈਲ (ਪ੍ਰਦੀਪ ਕੁਮਾਰ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਰੁਪਏ ਦੀ ਖ਼ੇਪ ਬਰਾਮਦ ਹੋਈ ਹੈ। ਬੀ.ਐਸ.ਐਫ. ਦੀ 160 ਬਟਾਲੀਅਨ ਅਤੇ ਪੰਜਾਬ ਪੁਲਿਸ ਨੂੰ ਇਹ ਕਾਮਯਾਬੀ ਮਿਲੀ ਹੈ। ਜਲਾਲਾਬਾਦ ਦੇ ਸਰਹੱਦੀ ਇਲਾਕੇ ਐਨ. ਐਸ. ਵਾਲਾ ਤੋਂ ਹੈਰੋਇਨ ਦੀ ਬਰਾਮਦਗੀ ਹੋਈ ਹੈ। ਗੁਪਤ ਸੂਚਨਾ ਦੇ ਆਧਾਰ ਉਤੇ ਬੀ. ਐਸ.ਐਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦ ਉਤੇ ਤਲਾਸ਼ੀ ਮੁਹਿੰਮ ਨੂੰ ਚਲਾਇਆ ਗਿਆ ਸੀ, ਜਿਸ ਵਿਚ ਖੇਤਾਂ ਵਿਚੋਂ 3 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਗਏ ਹਨ। ਇਸ ਦਾ ਵਜ਼ਨ 2 ਕਿਲੋ 220 ਗ੍ਰਾਮ ਦੱਸਿਆ ਜਾ ਰਿਹਾ ਹੈ। ਕੌਮਾਂਤਰੀ ਬਾਜ਼ਾਰ ਵਿਚ ਬਰਾਮਦ ਕੀਤੀ ਹੈਰੋਇਨ ਦੀ ਕ਼ੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ