JALANDHAR WEATHER

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ

ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਐਲਾਣੇ ਗਏ ਉਮੀਦਵਾਰ ਰਣਜੀਤ ਸਿੰਘ ਢਿੱਲੋ ਅੱਜ ਸਾਥੀਆਂ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਵਲੋਂ ਗੁਰੂ ਦਰ ਤੇ ਸੀਸ ਨਿਵਾਉਣ ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਤੋਂ ਇਲਾਵਾ ਲੰਗਰ ਗੁਰੂ ਰਾਮਦਾਸ ਅਤੇ ਜੋੜਾ ਘਰ ਵਿਖੇ ਸੇਵਾ ਕੀਤੀ ਜਾ ਰਹੀ ਹੈ। ਇਸੇ ਦੌਰਾਨ ਰਣਜੀਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਮੁਖੀ, ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ