JALANDHAR WEATHER

ਸ਼ਰਾਬ ਨੀਤੀ ਮਾਮਲਾ: ਈ.ਡੀ. ਨੇ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਹਲਫ਼ਨਾਮਾ

ਨਵੀਂ ਦਿੱਲੀ, 25 ਅਪ੍ਰੈਲ- ਦਿੱਲੀ ਸ਼ਰਾਬ ਨੀਤੀ ਕੇਸ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਸੁਪਰੀਮ ਕੋਰਟ ਵਿਚ ਇਕ ਹਲਫ਼ਨਾਮਾ ਦਾਇਰ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਕਈ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਕੇਂਦਰੀ ਏਜੰਸੀ ਨਾਲ ਸਹਿਯੋਗ ਨਹੀਂ ਕੀਤਾ। ਈ.ਡੀ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੌਂ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਨਾ ਹੋ ਕੇ ਪੁੱਛਗਿੱਛ ਤੋਂ ਬਚ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ