JALANDHAR WEATHER

48 ਕਿੱਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ, ਮੁੱਖ ਸਰਗਨਾ ਵੀ ਗਿ੍ਫ਼ਤ ਵਿਚ

ਜਲੰਧਰ, 29 ਅਪ੍ਰੈਲ (ਸ਼ੈਲੀ)- ਜਲੰਧਰ ਪੁਲਿਸ ਕਮਿਸ਼ਨਰੇਟ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ 48 ਕਿਲੋ ਹੈਰਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਤਹਿਤ ਪੁਲਿਸ ਵਲੋਂ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ ਇਸ ਦੇ ਮੁੱਖ ਸਰਗਨਾ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੰਡੀਕੇਟ ਦੇ ਤਾਰ ਇਰਾਨ, ਅਫ਼ਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿਚ ਫੈਲੇ ਹੋਏ ਹਨ, ਇਸ ਦੇ ਨਾਲ ਹੀ ਘਰੇਲੂ ਨੈਟਵਰਕ ਵਿਚ ਦੋ ਰਾਜਾਂ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿਚ ਵੀ ਇਸ ਦਾ ਨੈਟਵਰਕ ਚੱਲ ਰਿਹਾ ਸੀ। ਪੁਲਿਸ ਨੇ ਇਨ੍ਹਾਂ ਪਾਸੋਂ 21 ਲੱਖ ਰੁਪਏ ਦੇ ਨਜਾਇਜ਼ ਫੰਡ, ਇਕ ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਹਾਈ ਟੈਕ ਗੱਡੀਆਂ ਵੀ ਬਰਾਮਦ ਕੀਤੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ