JALANDHAR WEATHER

ਮੰਡੀ ਲਾਧੂਕਾ : ਅਨਾਜ ਮੰਡੀ 'ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਮੰਡੀ ਲਾਧੂਕਾ, 29 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਪੇਂਡੂ ਅਨਾਜ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ) ਵਿਖੇ ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਆੜ੍ਹਤੀਆਂ ਤੇ ਕਿਸਾਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਣਕ ਦੀ ਖਰੀਦ ਸ਼ੁਰੂ ਕਰਨ ਸਮੇਂ ਮੰਡੀਆਂ ਵਿਚ ਪੂਰੇ ਪ੍ਰਬੰਧ ਹੋਣ ਦੇ ਵੱਡੇ -ਵੱਡੇ ਦਾਅਵੇ ਕੀਤੇ ਗਏ ਸਨ ਜੋ ਖਰੀਦ ਸ਼ੁਰੂ ਹੋਣ ਤੋਂ ਬਾਅਦ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਤੁਲਾਈ ਕਰਨ ਤੋਂ ਬਾਅਦ ਕਣਕ ਦੀਆਂ ਭਰੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਆੜ੍ਹਤੀਆਂ ਤੇ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਅਨਾਜ ਮੰਡੀ ਵਿਚੋ ਭਰੀਆਂ ਕਣਕ ਦੀਆਂ ਬੋਰੀਆਂ ਦੀ ਚੁਕਾਈ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਆੜ੍ਹਤੀਆਂ ਤੇ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਆੜ੍ਹਤੀਏ ਜਗਸੀਰ ਸਿੰਘ ਬੱਬੂ ਜੈਮਲਵਾਲਾ ਨੇ ਦੱਸਿਆ ਕਿ ਮੰਡੀ ਵਿਚ ਟਰੱਕ ਡਰਾਈਵਰ ਲਿਫਟਿੰਗ ਕਰਨ ਦੌਰਾਨ ਪ੍ਰਤੀ ਗੱਟੇ ਦੇ 2 ਰੁਪਏ ਤੋਂ ਲੈ ਕੇ 3 ਰੁਪਏ ਤੱਕ ਮੰਗ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ