JALANDHAR WEATHER

ਸ਼ਾਹਕੋਟ : ਤਜਿੰਦਰ ਸਿੰਘ ਰਾਮਪੁਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸ਼ਾਹਕੋਟ, 6 ਮਈ (ਬਾਂਸਲ, ਸਚਦੇਵਾ)-ਹਲਕਾ ਸ਼ਾਹਕੋਟ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਜ਼ਿਲ੍ਹਾ ਵਿੰਗ ਦੇ ਪ੍ਰਧਾਨ ਤਜਿੰਦਰ ਸਿੰਘ ਰਾਮਪੁਰ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਘਰ ਵਾਪਸੀ ਕਰ ਲਈ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਡਾਕਟਰ ਚਰਨਜੀਤ ਸਿੰਘ ਅਤੇ ਸਹਿਕਾਰੀ ਬੈਂਕ ਬੱਗਾ ਦੇ ਸਾਬਕਾ ਪ੍ਰਧਾਨ ਰਾਮ ਸਿੰਘ ਨੇ ਵੀ ਅਕਾਲੀ ਦਲ ਵਿਚ ਘਰ ਵਾਪਸੀ ਕੀਤੀ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਉਕਤ ਆਗੂਆਂ ਨੂੰ ਅਕਾਲੀ ਦਲ ਵਿਚ ਘਰ ਵਾਪਸੀ ਕਰਨ ਦੀ ਵਧਾਈ ਦਿੱਤੀ ਅਤੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ