JALANDHAR WEATHER

ਭੇਤਭਰੀ ਹਾਲਤ 'ਚ ਲਾਪਤਾ ਪਤੀ-ਪਤਨੀ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ

ਲਹਿਰਾਗਾਗਾ, 6 ਮਈ (ਅਸ਼ੋਕ ਗਰਗ)-ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਰਾਮਗੜ੍ਹ ਸੰਧੂਆਂ ਦੇ ਭੇਤਭਰੀ ਹਾਲਤ ਵਿਚ ਲਾਪਤਾ ਪਤੀ-ਪਤਨੀ ਦੀਆਂ ਲਾਸ਼ਾਂ ਅੱਜ 4 ਦਿਨਾਂ ਬਾਅਦ ਨਹਿਰ ਵਿਚੋਂ ਮਿਲੀਆਂ, ਜਿਸ ਕਰਕੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਲੱਭੂ ਰਾਮ (58) ਪੁੱਤਰ ਹੁਕਮੀ ਚੰਦ ਵਾਸੀ ਰਾਮਗੜ੍ਹ ਸੰਧੂਆਂ ਅਤੇ ਉਸ ਦੀ ਪਤਨੀ ਆਸ਼ਾ ਰਾਣੀ ( 55) ਪਿਛਲੇ ਕਈ ਦਿਨਾਂ ਤੋਂ ਦਿਮਾਗੀ ਤੌਰ 'ਤੇ ਪਰੇਸ਼ਾਨ ਚੱਲ ਰਹੇ ਸਨ। ਪਤੀ-ਪਤਨੀ 2 ਮਈ ਨੂੰ ਬਾਅਦ ਦੁਪਹਿਰ ਆਪਣੇ ਘਰ ਤੋਂ ਮੋਟਰਸਾਈਕਲ ਲੈ ਕੇ ਕਿਸੇ ਕੰਮ ਲਈ ਚਲੇ ਗਏ, ਸ਼ਾਮ ਤੱਕ ਵਾਪਸ ਨਾ ਆਉਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਦੀ ਭਾਲ ਕੀਤੀ ਗਈ ਪਰ ਬਾਅਦ ਵਿਚ ਪਤਾ ਲੱਗਾ ਕਿ ਪਤੀ-ਪਤਨੀ ਨੇ ਸਮਾਣਾ (ਜ਼ਿਲ੍ਹਾ ਪਟਿਆਲਾ) ਵਿਖੇ ਨਹਿਰ ਦੇ ਕਿਨਾਰੇ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਨਹਿਰ ਵਿਚ ਛਾਲ ਮਾਰ ਦਿੱਤੀ। ਪਰਿਵਾਰ ਵਲੋਂ ਲਗਾਤਾਰ ਪਤੀ- ਪਤਨੀ ਦੀ ਭਾਲ ਕੀਤੀ ਜਾ ਰਹੀ ਸੀ ਪਰ ਲੱਭੂ ਰਾਮ ਦੀ ਲਾਸ਼ ਪਿੰਡ ਜਟਾਣਾ ਨੇੜੇ ਸਰਦੂਗੜ੍ਹ ਤੋਂ ਮਿਲਣ ਮਗਰੋਂ ਅੱਜ ਪਤਨੀ ਆਸ਼ਾ ਰਾਣੀ ਦੀ ਲਾਸ਼ ਪਿੰਡ ਕੁਦਨੀ ਨੇੜਿਓਂ ਮਿਲੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ