JALANDHAR WEATHER

ਭਾਜਪਾ ਜ਼ਿਲ੍ਹਾ ਬਠਿੰਡਾ ਪ੍ਰਧਾਨ ਰਵੀਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਤਲਵੰਡੀ ਸਾਬੋ, 07 ਮਈ (ਰਣਜੀਤ ਸਿੰਘ ਰਾਜੂ)-ਭਾਰਤੀ ਜਨਤਾ ਪਾਰਟੀ ਨੂੰ ਅੱਜ ਸੂਬੇ ਅੰਦਰ ਉਦੋਂ ਵੱਡਾ ਝਟਕਾ ਲਗਾ ਜਦੋਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਾਂ ਭੇਜ ਦਿੱਤਾ। ਸੰਨ 2022 'ਚ ਭਾਜਪਾ ਦੀ ਟਿਕਟ ਤੇ ਤਲਵੰਡੀ ਸਾਬੋ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਸਿੱਧੂ ਕਿਸਾਨਾਂ ਨਾਲ ਪਾਰਟੀ ਦੇ ਵਧ ਰਹੇ ਵਿਵਾਦ ਕਾਰਣ ਪਿਛਲੇ ਸਮੇਂ ਤੋਂ ਹੀ ਨਾਰਾਜ਼ ਦੱਸੇ ਜਾ ਰਹੇ ਸਨ।ਜਾਣਕਾਰੀ ਅਨੁਸਾਰ ਪਤਾ ਲਗਾ ਹ ੈਕਿ ਉਹ ਜਲਦ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ