JALANDHAR WEATHER

ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ

ਬਠਿੰਡਾ, 7 ਮਈ (ਅੰਮ੍ਰਿਤਪਾਲ ਸਿੰਘ ਵਲਾਣ) - ਠੇਕਾ ਮੁਲਾਜ਼ਮਾਂ ਵਲੋਂ ਅੱਜ ਦੇਰ ਸ਼ਾਮ ਬਠਿੰਡਾ ਵਿਚ ਰੋਡ ਸ਼ੋ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਹਾਲਾਂਕਿ ਵਿਰੋਧ ਕਰਨ ਦਾ ਪਤਾ ਚਲਦਿਆਂ ਮੌਕੇ ’ਤੇ ਪੁਲਿਸ ਵਲੋਂ ਵਿਰੋਧ ਜਤਾਉਂਦੇ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲਿਜਾਇਆ ਗਿਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ