JALANDHAR WEATHER

ਨਰੇਸ਼ ਪੁਰੀ ਵਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ, ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਉਣ ਲੱਗੀਆਂ ਤਰੇਲੀਆਂ

ਪਠਾਨਕੋਟ 14 ਮਈ (ਸੰਧੂ )-ਸ੍ਰੀ ਨਰੇਸ਼ ਪੁਰੀ ਹਲਕਾ ਵਿਧਾਇਕ ਸੁਜਾਨਪੁਰ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿਚ ਦਿਨ ਰਾਤ ਆਪਣੇ ਹਲਕੇ ਦੇ ਸੂਝਵਾਨ ਵੋਟਰਾਂ ਨਾਲ ਸੰਪਰਕ ਕਰਨ ਕਰਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਤਰੇਲੀਆਂ ਆਉਣ ਲੱਗ ਪ‌ਈਆਂ ਹਨ। ਪਿਛਲੇ ਦਿਨੀਂ ਦੁਨੇਰਾ, ਮਿਰਜ਼ਾਪੁਰ ਅਤੇ ਮਾਮੂਨ ਵਿਚ ਕਾਂਗਰਸ ਪਾਰਟੀ ਦੀਆਂ ਬੇਹੱਦ ਸਫ਼ਲ ਹੋਈਆਂ ਰੈਲੀਆਂ ਤੋਂ ਬਾਅਦ ਉਤਸ਼ਾਹਿਤ ਹੋਏ ਹਲਕਾ ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ ਅਤੇ ਕਾਂਗਰਸ ਵਰਕਰਾਂ ਵਿਚ ਇਕ ਨਵਾਂ ਜੋਸ਼ ਭਰ ਦਿੱਤਾ ਹੈ। ਨਰੇਸ਼ ਪੁਰੀ ਜੀ ਵਿਧਾਨ ਸਭਾ ਹਲਕਾ ਸੁਜਾਨਪੁਰ ਵਿਚ ਜਿਸ ਵੀ ਪਿੰਡ ਵਿਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਲ‌ਈ ਵੋਟਾਂ ਮੰਗਣ ਜਾਂਦੇ ਹਨ ਉਨ੍ਹਾਂ ਪਿੰਡਾਂ ਵਿਚ ਵਿਆਹ ਵਰਗਾ ਮਾਹੌਲ ਬਣ ਜਾਂਦਾ ਹੈ ਤੇ ਹਲਕਾ ਸੁਜਾਨਪੁਰ ਦੇ ਸੂਝਵਾਨ ਵੋਟਰ ਨਰੇਸ਼ ਪੁਰੀ ਦਾ ਹਰ ਪਿੰਡ ਵਿਚ ਪਲਕਾਂ ਵਿਛਾ ਕੇ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ