JALANDHAR WEATHER

ਵੱਖ ਵੱਖ ਥਾਵਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਕਾਰਕੁੰਨ ਗਿ੍ਫ਼ਤਾਰ

ਚੰਡੀਗੜ੍ਹ, 14 ਮਈ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਊਂਟਰ-ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਸਿੱਖ਼ਸ ਫ਼ਾਰ ਜਸਟਿਸ ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ ਪੰਨੂ ਦੀ ਹਮਾਇਤ ਵਾਲੇ ਬਠਿੰਡਾ, ਪੰਜਾਬ ਅਤੇ ਦਿੱਲੀ ਸਮੇਤ ਵੱਖ-ਵੱਖ ਜਨਤਕ ਥਾਵਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਐਸ.ਐਫ਼.ਜੇ. ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਬਠਿੰਡਾ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ ਅਤੇ 9 ਮਈ ਨੂੰ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ