JALANDHAR WEATHER

ਸਵਾਤੀ ਮਾਲੀਵਾਲ ਦੇ ਮੁੱਦੇ ਨੂੰ ਲੈ ਕੇ ਦਿੱਲੀ ਨਗਰ ਨਿਗਮ ਵਿਚ ਹੰਗਾਮਾ, ਕਾਰਵਾਈ ਮੁਲਤਵੀ

ਨਵੀਂ ਦਿੱਲੀ, 14 ਮਈ - ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਤੌਰ ’ਤੇ ਕੁੱਟਮਾਰ ਦੇ ਮੁੱਦੇ ’ਤੇ ਭਾਜਪਾ ਦੇ ਕੌਂਸਲਰਾਂ ਦੇ ਹੰਗਾਮੇ ਤੋਂ ਬਾਅਦ ਦਿੱਲੀ ਨਗਰ ਨਿਗਮ (ਐਮਸੀਡੀ) ਸਦਨ ਦੀ ਕਾਰਵਾਈ ਅੱਜ ਬਿਨਾਂ ਕਿਸੇ ਚਰਚਾ ਦੇ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਤਖ਼ਤੀਆਂ ਫੜ੍ਹ ਕੇ ਭਾਜਪਾ ਦੇ ਕੌਂਸਲਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਦਨ ਦੇ ਮੁਲਤਵੀ ਹੋਣ ਤੋਂ ਕੁਝ ਘੰਟਿਆਂ ਬਾਅਦ, ਦਿੱਲੀ ਦੇ ਮੇਅਰ ਸ਼ੈਲੀ ਓਬਰਾਏ ਨੇ ਨੇ ਕਿਹਾ ਕਿ ਭਾਜਪਾ ਦੇ ਸਾਰੇ ਕੌਂਸਲਰਾਂ ਨੇ ਸਦਨ ਦੇ ਅੰਦਰ ਹੰਗਾਮਾ ਕੀਤਾ ਅਤੇ ਉਨ੍ਹਾਂ ਐਮ.ਸੀ.ਡੀ. ਦੇ ਮੁੱਦਿਆਂ ’ਤੇ ਕੋਈ ਚਰਚਾ ਨਹੀਂ ਹੋਣ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ