JALANDHAR WEATHER

ਚੋਰ ਗੁਰੂ ਘਰ ਦੇ ਜਿੰਦਰੇ ਤੋੜ ਕੇ ਹਜ਼ਾਰਾਂ ਦੀ ਨਗਦੀ ਲੈ ਹੋਏ ਫ਼ਰਾਰ

ਚੋਗਾਵਾਂ, 15 ਮਈ (ਗੁਰਵਿੰਦਰ ਸਿੰਘ ਕਲਸੀ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਹੇਤਮਪੁਰਾ ਦੇ ਗੁਰਦੁਆਰਾ ਬਾਬਾ ਨਿਹੰਗ ਸਿੰਘ ਜੀ ਨੂੰ ਨਿਸ਼ਾਨਾ ਬਣਾਉਂਦਿਆਂ ਗੁਰੂ ਘਰ ਦੀ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰਕੇ ਰਫੂ ਚੱਕਰ ਹੋ ਜਾਣ ਦੀ ਖ਼ਬਰ ਸਾਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਅਮਰਜੀਤ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ ਤੇ ਕੁੰਨਣ ਸਿੰਘ ਨੇ ਦੱਸਿਆ ਕਿ ਅੱਧੀ ਰਾਤ ਨੂੰ ਚੋਰ ਗੁਰਦੁਆਰੇ ਦੇ ਕਮਰੇ ਦੀ ਬਾਹਰਲੀ ਗਰਿੱਲ ਨੂੰ ਤੋੜ ਕੇ ਅੰਦਰ ਦਾਖ਼ਲ ਹੋਏ ਤੇ ਗੋਲਕ ਨੂੰ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਦੀ ਆਦਿ ਚੋਰੀ ਕਰਕੇ ਲੈ ਗਏ। ਸਵੇਰੇ ਅੰਮ੍ਰਿਤ ਵੇਲੇ ਦਰਬਾਰ ਖੋਲਣ 'ਤੇ ਉਕਤ ਘਟਨਾ ਦਾ ਪਤਾ ਲੱਗਾ। ਚੋਰੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ 'ਚ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ। ਥਾਣਾ ਲੋਪੋਕੇ ਦੀ ਪੁਲਿਸ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਕੈਮਰਿਆਂ ਦੀ ਫੁਟੀਜ ਨੂੰ ਆਪਣੇ ਕਬਜੇ ਵਿਚ ਲੈ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ