JALANDHAR WEATHER

ਮਸਲਿਆਂ ਦਾ ਹੱਲ ਨਾ ਹੁੰਦੀਆਂ ਦੇਖ ਕਿਸਾਨਾਂ ਨੇ ਫਰੀਦਕੋਟ ਰੋਡ ਅੱਜ ਦੂਜੇ ਦਿਨ ਵੀ ਰੱਖਿਆ ਜਾਮ

ਗੁਰੂ ਹਰਸਹਾਏ, 15 ਮਈ (ਕਪਿਲ ਕੰਧਾਰੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾਂ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿਛਲੇ ਲੰਬੇ ਸਮੇਂ ਤੋਂ ਗੁਰੂਹਰਸਹਾਏ ਥਾਣੇ ਨਾਲ ਸੰਬੰਧਿਤ ਕਿਸਾਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈਕੇ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਦਿੱਤਾ ਜਾਂ ਰਿਹਾ ਹੈ ਜੋਕਿ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਤੇ ਧਰਨੇ ਵਿਚ ਬੈਠੇ ਕਿਸਾਨਾਂ ਵਲੋ ਪੁਲਿਸ ਪ੍ਰਸ਼ਾਸ਼ਨ ਦੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਸੰਬੰਧੀ ਜਾਣਕਰੀ ਦੇਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾਂ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋ ਕਈ ਵਾਰ ਪੁਲਿਸ ਪ੍ਰਸ਼ਾਸ਼ਨ ਦੇਅਧਿਕਾਰੀਆਂ ਨੂੰ ਉਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਥਾਣਿਆਂ ਵਿਚ ਚੱਕਰ ਕਟੇ ਜਾਂ ਚੁੱਕੇ ਹਨ ਪਰੰਤੂ ਪੁਲਿਸ ਪ੍ਰਸ਼ਾਸ਼ਨ ਵਲੋ ਇਨ੍ਹਾਂ ਮਸਲਿਆਂ ਦਾ ਹੱਲ ਨਹੀਂ ਕੀਤਾ ਜਾਂ ਰਿਹਾ ਜਿਸ ਦੇ ਚਲਦਿਆਂ ਉਨ੍ਹਾਂ ਵਲੋ ਅੱਕ ਕੇ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ ਜੋਕਿ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਉਨ੍ਹਾਂ ਦੇ ਨਾਲ ਗੱਲਬਾਤ ਕਰਨ ਲਈ ਨਹੀਂ ਆਇਆ ਤਾਂ ਉਨ੍ਹਾਂ ਵਲੋ ਚਾਰੋਂ ਪਾਸੇ ਟਰੈਕਟਰ ਟਰਾਲੀਆਂ ਲਾਕੇ ਫਰੀਦਕੋਟ ਰੋਡ ਤੇ ਗੁਰੂਹਰਸਹਾਏ ਸ਼ਹਿਰ ਨੂੰ ਜਾਂਦਾ ਸਾਰਾ ਰਸਤਾ ਬੰਦ ਕਰ ਦਿੱਤਾ।ਇਸ ਮੋਕੇ ਕਿਸਾਨਾਂ ਨੇ ਕਿਹਾ ਕਿ ਜਦੋ ਤੱਕ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਹੀਂ ਹੁੰਦਾ ਉਹ ਇਹ ਧਰਨਾ ਸਮਾਪਤ ਨਹੀਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ