JALANDHAR WEATHER

ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿਓ - ਨੋਨੀ ਮਾਨ

ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਭਾਗ ਵਿਚ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ। ਪੈਨਸ਼ਨ ਸਕੀਮ, ਸ਼ਗਨ ਸਕੀਮ, ਆਟਾ- ਦਾਲ ਸਕੀਮ, 200 ਯੂਨਿਟ ਘਰਾਂ ਵਿਚ ਮੁਫਤ ਬਿਜਲੀ, ਖੇਤੀ ਲਈ ਬਿਜਲੀ ਮੁਫਤ ਕਰਨ ਸਮੇਤ ਅਨੇਕਾਂ ਕਾਰਜ ਕੀਤੇ, ਜਦਕਿ ਨਾ ਤਾਂ ਕਾਂਗਰਸ ਪਾਰਟੀ ਨੇ ਆਪਣੇ ਰਾਜ ਭਾਗ ਵਿਚ ਕੁਝ ਕੀਤਾ ਅਤੇ ਨਾ ਹੀ ਹੁਣ ਦੋ ਸਾਲਾਂ ਵਿਚ 'ਆਪ' ਦੀ ਸਰਕਾਰ ਨੇ ਕੀਤਾ ਹੈ। ਸੂਬੇ ਦੀ ਬਿਹਤਰੀ ਅਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੋ ਅਤੇ ਆਉਣ ਵਾਲੀ 1 ਜੂਨ ਨੂੰ ਇਕ-ਇਕ ਵੋਟ ਤੱਕੜੀ ਦੇ ਨਿਸ਼ਾਨ ਉਤੇ ਪਾਓ। ਉਕਤ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਵੱਡੇ ਭਰਾ ਵਰਦੇਵ ਸਿੰਘ ਨੋਨੀ ਮਾਨ ਨੇ ਮੰਡੀ ਲਾਧੂਕਾ ਵਿਖੇ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ