JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮਿਲੀਆਂ - ਬੀਬੀ ਰਾਗਨੀ ਧਰਮਕੋਟ

ਜੈਤੋ, 15 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਲੋਕ ਸਭਾ ਹਲਕਾ ਫ਼ਰੀਦਕੋਟ ਰਾਖਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿਚ ਬੀਬੀਆਂ ਦੀ ਇਕ ਭਰਵੀਂ ਚੋਣ ਮੀਟਿੰਗ ਸੀਨੀਅਰ ਅਕਾਲੀ ਆਗੂ ਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਦੇ ਗ੍ਰਹਿ ਵਿਖੇ ਹੋਈ।

ਮੀਟਿੰਗ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੀ ਧਰਮਪਤਨੀ ਬੀਬੀ ਰਾਗਨੀ ਧਰਮਕੋਟ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜਿਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਮੁੜ ਤੋਂ ਹੁਣ ਲੋਕਾਂ ਨੂੰ ਝਾਂਸੇ ਵਿਚ ਲੈ ਕੇ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ ਪਰ ਸੂਬੇ ਦੇ ਲੋਕ ਸੂਝਵਾਨ ਹਨ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਪੰਜਾਬ ਦੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਸਹੂਲਤਾਂ ਮਿਲੀਆਂ ਤੇ ਪੰਜਾਬ ਵਿਕਾਸ ਦੀਆਂ ਲੀਹਾਂ ਉਤੇ ਦੌੜਿਆ ਸੀ। ਇਸ ਮੌਕੇ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ ਕਿਉਂਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਸੂਬੇ ਦੇ ਹਿੱਤਾਂ ਬਾਰੇ ਕਦੇ ਵੀ ਸੋਚ ਨਹੀਂ ਸਕਦੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ