ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  15 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  25 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  44 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  55 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪਹਿਲਾ ਸਫ਼ਾ

ਪੁਲਵਾਮਾ 'ਚ ਗ੍ਰਨੇਡ ਹਮਲਾ-ਜਵਾਨ ਜ਼ਖ਼ਮੀ

ਸ੍ਰੀਨਗਰ, 7 ਮਈ (ਏਜੰਸੀ)-ਦਹਿਸ਼ਤਗਰਦਾਂ ਨੇ ਇਕ ਵਾਰ ਫਿਰ ਘਾਟੀ 'ਚ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਸ਼ਾਮ ਸਮੇਂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਹਾਬ ਚੌਕ ਨੇੜੇ ਸੁਰੱਖਿਆ ਵਜੋਂ ਤਾਇਨਾਤ ...

ਪੂਰੀ ਖ਼ਬਰ »

ਪੰਜਾਬ 'ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ. ਆਈ. ਐਸ. ਐਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਪੰਜਾਬ ਵਿਚ ਅੱਤਵਾਦ ਮੁੜ ਉਭਰਨ ਦੀਆਂ ਰਿਪੋਰਟਾਂ ਦਰਮਿਆਨ ਕੇਂਦਰ ਨੇ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ 6 ਜੇਲ੍ਹਾਂ ਜਿਥੇ ਖਾਲਿਸਤਾਨੀ ਖਾੜਕੂਆਂ ਸਮੇਤ ਖ਼ਤਰਨਾਕ ਅਪਰਾਧੀ ਬੰਦ ਹਨ ਦੀ ਰਾਖੀ ਲਈ ਕੇਂਦਰੀ ਸਨਅਤੀ ਸੁਰੱਖਿਆ ਬਲ (ਸੀ. ...

ਪੂਰੀ ਖ਼ਬਰ »

ਸਲਮਾਨ ਖਾਨ ਦੀ ਅਗਲੀ ਸੁਣਵਾਈ 17 ਜੁਲਾਈ ਨੂੰ

ਜੋਧਪੁਰ, 7 ਮਈ (ਏਜੰਸੀ)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਸਾਲ 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ (52) ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਣ ਵਾਲੀ ਸੁਣਵਾਈ 17 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਚੰਦਰ ਕੁਮਾਰ ਸੋਂਗਰਾ ...

ਪੂਰੀ ਖ਼ਬਰ »

ਹਵਾਲਾ ਮਾਮਲੇ 'ਚ ਲਾਲੂ ਦੀ ਬੇਟੀ ਮੀਸਾ ਭਾਰਤੀ ਤੇ ਜਵਾਈ ਅਦਾਲਤ 'ਚ ਪੇਸ਼

ਨਵੀਂ ਦਿੱਲੀ, 7 ਮਈ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਮੀਸਾ ਭਾਰਤੀ ਤੇ ਉਸ ਦੇ ਪਤੀ ਸ਼ੀਲੇਸ਼ ਕੁਮਾਰ ਨੂੰ ਅੱਜ ਹਵਾਲਾ ਮਾਮਲੇ 'ਚ ਇਥੋਂ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਕੇਂਦਰੀ ਜਾਂਚ ...

ਪੂਰੀ ਖ਼ਬਰ »

ਬੱਚਿਆਂ ਨੂੰ ਅੱਤਵਾਦ ਤੇ ਮੌਤ ਦੇ ਮੂੰਹ 'ਚ ਜਾਣ ਤੋਂ ਬਚਾਓ-ਮਹਿਬੂਬਾ

ਸ੍ਰੀਨਗਰ, 7 ਮਈ (ਏਜੰਸੀ)- ਜੰਮੂ-ਕਸ਼ੀਮਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘਾਟੀ 'ਚ ਹਿੰਸਾ ਦੇ ਖ਼ਾਤਮੇ ਲਈ ਕੋਈ ਸ਼ਾਂਤੀਪੂਰਨ ਰਸਤਾ ਲੱਭੇ ਤਾਂ ਕਿ ਗੁੰਮਰਾਹ ਹੋਏ ਬੱਚਿਆਂ ਦੇ ਨਾਲ-ਨਾਲ ਸੁਰੱਖਿਆ ਕਰਮੀਆਂ ਦੀਆਂ ਕੀਮਤੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਰਕਾਰੀ ਬੰਗਲਿਆਂ ਦੇ ਹੱਕਦਾਰ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਵਾਲੇ ਸ਼ਖ਼ਸ ਨੂੰ ਆਮ ਨਾਗਰਿਕ ਦੇ ਬਰਾਬਰ ਹੋਣ ਦਾ ਤਰਕ ਦਿੰਦਿਆਂ ਉੱਤਰ ਪ੍ਰਦੇਸ਼ ਦੇ ਕਈ ਸਾਬਕਾ ਮੁੱਖ ਮੰਤਰੀਆਂ ਨੂੰ 'ਬੇਘਰ' ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਦਿੱਤੇ ਆਦੇਸ਼ ...

ਪੂਰੀ ਖ਼ਬਰ »

'ਆਪ' ਨੇਤਾ ਆਸ਼ੂਤੋਸ਼ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਕਮ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਅੱਜ ਸ਼ਹਿਰ ਦੀ ਇਕ ਅਦਾਲਤ ਨੇ ਦਿੱਲੀ ਪੁਲਿਸ ਨੂੰ 2016 ਵਿਚ ਆਪਣੇ ਬਲਾਗ ਵਿਚ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਜਵਾਹਰ ਲਾਲ ਨਹਿਰੂ ਖ਼ਿਲਾਫ਼ ਅਸ਼ਲੀਲ ਟਿੱਪਣੀਆਂ ਲਿਖਣ ਬਦਲੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਲਾਦੀਮੀਰ ਪੁਤਿਨ ਨੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਮਾਸਕੋ, 7 ਮਈ (ਪੀ. ਟੀ. ਆਈ.)-ਵਲਾਦੀਮੀਰ ਪੁਤਿਨ ਨੇ ਅੱਜ ਕਰੇਮਲਿਨ ਵਿਚ ਇਕ ਸਮਾਰੋਹ ਵਿਖੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ ਜਿਸ ਨਾਲ ਉਨ੍ਹਾਂ ਦਾ ਲਗਪਗ ਦੋ ਦਹਾਕੇ ਦਾ ਸ਼ਾਸਨ 6 ਸਾਲ ਲਈ ਹੋਰ ਵਧ ਗਿਆ ਹੈ। ਰੂਸੀ ਸੰਵਿਧਾਨ 'ਤੇ ਹੱਥ ਰੱਖ ਕੇ ਪੁਤਿਨ ਨੇ ...

ਪੂਰੀ ਖ਼ਬਰ »

ਮਨਮੋਹਨ ਨੇ ਆਰਥਿਕ ਬਦਇੰਤਜ਼ਾਮੀ ਲਈ ਕੀਤੇ ਮੋਦੀ 'ਤੇ ਹਮਲੇ

ਕਿਹਾ, ਆਮ ਲੋਕਾਂ ਦਾ ਬੈਂਕਿੰਗ ਖ਼ੇਤਰ 'ਚ ਘਟ ਰਿਹਾ ਹੈ ਭਰੋਸਾ

ਬੈਂਗਲੁਰੂ, 7 ਮਈ (ਪੀ. ਟੀ. ਆਈ.)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਮੋਦੀ ਸਰਕਾਰ 'ਤੇ ਉਸ ਦੀਆਂ ਵਿਨਾਸ਼ਕਾਰੀ ਨੀਤੀਆਂ ਅਤੇ ਆਰਥਿਕ ਬਦਇੰਤਜ਼ਾਮੀ ਲਈ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਦੇਸ਼ ਜਿਸ ਤਰ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਉਸ ਤੋਂ ਬਚਿਆ ...

ਪੂਰੀ ਖ਼ਬਰ »

ਦਿੱਲੀ 'ਚ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ ਦਾ ਕਤਲ

ਨਵੀਂ ਦਿੱਲੀ, 7 ਮਈ (ਏਜੰਸੀ)-ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਇਕ ਡਿਸਕ ਜੋਕੀ (ਡੀ. ਜੇ.) ਨੇ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਇਕ 28 ਸਾਲਾ ਨੌਜਵਾਨ ਵਿਜੇਦੀਪ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੱਛਮੀ) ...

ਪੂਰੀ ਖ਼ਬਰ »

ਰਾਹੁਲ ਵਲੋਂ ਕਰਨਾਟਕ 'ਚ ਸਾਈਕਲ ਚਲਾ ਕੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਬੈਲ ਗੱਡੀ ਦੀ ਸਵਾਰੀ ਵੀ ਕੀਤੀ

ਬੈਂਗਲੁਰੂ, 7 ਮਈ (ਏਜੰਸੀ)- ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਥੋਂ ਦੇ ਕੋਲਾਰ ਪੁੱਜੇ ਰਾਹੁਲ ਗਾਂਧੀ ਨੇ ਸਾਈਕਲ ਚਲਾ ਕੇ ਅਤੇ ਬੈਲਗੱਡੀ ਦੀ ਸਵਾਰੀ ਕਰਕੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਜਪਾ ...

ਪੂਰੀ ਖ਼ਬਰ »

ਦਿੱਲੀ ਤੇ ਰਾਜਸਥਾਨ 'ਚ ਤੇਜ਼ ਝੱਖੜ, ਹਿਮਾਚਲ 'ਚ ਉੱਚੀਆਂ ਪਹਾੜੀਆਂ 'ਤੇ ਬਰਫ਼ਬਾਰੀ

ਉੱਤਰੀ ਭਾਰਤ 'ਚ ਅੱਜ ਝੱਖੜ, ਗੜ੍ਹੇਮਾਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ/ਸ਼ਿਮਲਾ, 7 ਮਈ (ਜਗਤਾਰ ਸਿੰਘ, ਏਜੰਸੀਆਂ)-ਦਿੱਲੀ, ਐਨ. ਸੀ. ਆਰ, ਹਰਿਆਣਾ ਅਤੇ ਰਾਜਸਥਾਨ ਸਣੇ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਅੱਜ ਸ਼ਾਮ ਤੇਜ਼ ਝੱਖੜ ਅਤੇ ਧੂੜ ਭਰੀ ਹਨੇਰੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਅਤੇ ਐਨ. ਸੀ. ...

ਪੂਰੀ ਖ਼ਬਰ »

ਪੇਸ਼ੀ 'ਤੇ ਆਏ 2 ਦੋਸ਼ੀਆਂ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ-ਹੌਲਦਾਰ ਦੀ ਮੌਤ

* ਦੋ ਹਮਲਾਵਰ ਗ੍ਰਿਫ਼ਤਾਰ * ਏ.ਐਸ.ਆਈ. ਸਮੇਤ 3 ਜ਼ਖ਼ਮੀ

ਹਿਸਾਰ, 7 ਮਈ (ਅਜੀਤ ਬਿਊਰੋ)-ਅਗਵਾ ਦੇ ਮਾਮਲੇ 'ਚ ਅਦਾਲਤ 'ਚ ਪੇਸ਼ੀ 'ਤੇ ਲਿਆਂਦੇ 2 ਦੋਸ਼ੀਆਂ 'ਤੇ 3 ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਦੌਰਾਨ ਹੌਲਦਾਰ ਨੂੰ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੇਸ਼ੀ 'ਤੇ ਲਿਆਂਦੇ ਗਏ ਇਕ ਦੋਸ਼ੀ ਦੇ ਪੈਰਾਂ 'ਚ ਵੀ ਗੋਲੀ ਲੱਗੀ ਹੈ, ਜਦ ਕਿ ਦੂਜੇ ...

ਪੂਰੀ ਖ਼ਬਰ »

ਰੇਤ ਖਣਨ ਬਾਰੇ ਕੈਬਨਿਟ ਸਬ-ਕਮੇਟੀ ਨੇ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਚੰਡੀਗੜ੍ਹ, 7 ਮਈ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੇਤ ਖਣਨ ਬਾਰੇ ਵਿਆਪਕ ਤੇ ਕਾਰਗਰ ਨੀਤੀ ਬਣਾਉਣ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸੌਂਪ ਦਿੱਤੀ ਗਈ। ਸ.ਸਿੱਧੂ ਜੋ ਇਸ ਕਮੇਟੀ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਮੰਗਲਵਾਰ ਨੂੰ ਇਥੇ ਬਾਅਦ ਦੁਪਹਿਰ ਹੋਣ ਵਾਲੀ ਮੀਟਿੰਗ ਵਲੋਂ ਲੰਬੇ ਸਮੇਂ ਤੋਂ ਨਜਾਇਜ਼ ਕਾਲੋਨੀਆਂ ਵਿਚਲੀਆਂ ਉਸਾਰੀਆਂ ਨੂੰ ਰੈਗੂਲਰ ਕਰਨ ਦਾ ਏਜੰਡਾ ਫਿਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਤੇ ਪੰਜਾਬ ਦੇ ਇਤਿਹਾਸ ਤੋਂ ਬਿਨਾਂ ਬੱਚਿਆਂ ਦੀ ਸਿੱਖਿਆ ਅਧੂਰੀ-ਓ. ਪੀ. ਸੋਨੀ

ਮੁੱਖ ਮੰਤਰੀ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰ

ਜਸਪਾਲ ਸਿੰਘ ਜਲੰਧਰ, 7 ਮਈ -ਪੰਜਾਬ ਦਾ ਆਪਣਾ ਵਿਲੱਖਣ ਅਤੇ ਗੌਰਵਮਈ ਇਤਿਹਾਸ ਹੈ ਤੇ ਇਸ ਦੇ ਪੰਨੇ ਗੁਰੂ ਸਾਹਿਬਾਨ ਤੋਂ ਲੈ ਕੇ ਮਹਾਨ ਸਿੱਖ ਜਰਨੈਲਾਂ ਦੀ ਬੇਮਿਸਾਲ ਬਹਾਦਰੀ, ਤਿਆਗ, ਸਮਰਪਣ ਅਤੇ ਕੁਰਬਾਨੀਆਂ ਨਾਲ ਭਰੇ ਪਏ ਹਨ, ਪਰ ਜੇਕਰ ਬੱਚਿਆਂ ਨੂੰ ਪੰਜਾਬ ਦੇ ਇਸ ...

ਪੂਰੀ ਖ਼ਬਰ »

ਚੀਫ਼ ਜਸਟਿਸ 'ਤੇ ਮਹਾਂਦੋਸ਼ ਲਈ ਸੁਪਰੀਮ ਕੋਰਟ ਪਹੁੰਚੀ ਕਾਂਗਰਸ

ਅੱਜ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਕਰੇਗਾ ਸੁਣਵਾਈ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ ਸਭਾਪਤੀ ਵਲੋਂ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਖਾਰਜ ਕਰਨ ਤੋਂ ਬਾਅਦ ਕਾਂਗਰਸ ਨੇ ਹੁਣ ਸੁਪਰੀਮ ਕੋਰਟ ਵੱਲ ਰੁਖ਼ ਕੀਤਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਅਮੀ ...

ਪੂਰੀ ਖ਼ਬਰ »

ਕਸ਼ਮੀਰ 'ਚ ਪਥਰਾਅ ਦੌਰਾਨ ਇਕ ਸੈਲਾਨੀ ਦੀ ਮੌਤ

ਸ੍ਰੀਨਗਰ, 7 ਮਈ (ਏਜੰਸੀ)-ਸ੍ਰੀਨਗਰ 'ਚ ਅੱਜ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਈਆਂ ਝੜਪਾਂ ਦੌਰਾਨ ਹੋਏ ਪਥਰਾਅ 'ਚ ਜ਼ਖਮੀ ਹੋਏ ਤਾਮਿਲਨਾਡੂ ਨਾਲ ਸਬੰਧਿਤ ਇਕ ਸੈਲਾਨੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲਾ ਪਠਾਨਕੋਟ ਤਬਦੀਲ

ਸੁਪਰੀਮ ਕੋਰਟ ਵਲੋਂ ਸੀ. ਬੀ. ਆਈ. ਜਾਂਚ ਤੋੋਂ ਇਨਕਾਰ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕਠੂਆ 'ਚ 8 ਸਾਲਾ ਬੱਚੀ ਦੇ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਦੀ ਸੁਣਵਾਈ ਪਠਾਨਕੋਟ ਤਬਦੀਲ ਕਰ ਦਿੱਤੀ ਹੈ। ਘਟਨਾ ਦੀ ਸ਼ਿਕਾਰ ਬੱਚੀ ਦੇ ਪਿਤਾ ਨੇ ਨਿਰਪੱਖ ਨਿਆਂ ਦੀ ਗੁਹਾਰ ਲਾਉਂਦਿਆਂ ਮਾਮਲੇ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਇਤਿਹਾਸ ਦੇ ਸਿਲੇਬਸ ਦੀ ਨਜ਼ਰਸਾਨੀ ਲਈ 6 ਮੈਂਬਰੀ ਕਮੇਟੀ ਦਾ ਐਲਾਨ

* ਇਤਿਹਾਸਕਾਰ ਡਾ: ਕਿਰਪਾਲ ਸਿੰਘ ਹੋਣਗੇ ਕਮੇਟੀ ਦੇ ਚੇਅਰਮੈਨ * ਪਾਕਿ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਕੇਂਦਰ ਪਹਿਲਕਦਮੀ ਕਰੇ-ਕੈਪਟਨ

ਹਰਕਵਲਜੀਤ ਸਿੰਘ
ਚੰਡੀਗੜ੍ਹ, 7 ਮਈ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਿਆਰ੍ਹਵੀਂ ਤੇ ਬਾਰ੍ਹਵੀਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਤਬਦੀਲੀਆਂ ਨੂੰ ਲੈ ਕੇ ਰਾਜ ਵਿਚ ਉੱਠੇ ਰੋਸ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਤਿਹਾਸ ਦੇ ਸਿਲੇਬਸ 'ਤੇ ਮੁੜ ਨਜ਼ਰਸਾਨੀ ਲਈ ਉੱਘੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਅਗਵਾਈ ਵਿਚ ਇਕ 6 ਮੈਂਬਰੀ ਕਮੇਟੀ ਗਠਨ ਕਰਨ ਦਾ ਐਲਾਨ ਕੀਤਾ ਗਿਆ। ਇਸ ਕਮੇਟੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜੇ.ਐਸ. ਗਰੇਵਾਲ, ਪ੍ਰੋ-ਵਾਈਸ ਚਾਂਸਲਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਤੋਂ ਪ੍ਰੋ. ਇੰਦੂ ਬੰਗਾ ਨੂੰ ਲਿਆ ਗਿਆ ਹੈ, ਜਦੋਂਕਿ ਦੂਜੇ ਦੋ ਇਤਿਹਾਸਕਾਰ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ 'ਤੇ ਸ਼ਾਮਿਲ ਕੀਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਮੇਟੀ ਸਥਾਈ ਹੋਵੇਗੀ ਜੋ ਸਿੱਖਿਆ ਬੋਰਡ ਦੀਆਂ ਇਤਿਹਾਸ ਦੀਆਂ ਕਿਤਾਬਾਂ ਦੀ ਪੜਚੋਲ ਦਾ ਕੰਮ ਕਰਦੀ ਰਹੇਗੀ। ਇਹ ਕਮੇਟੀ 2014 ਦੌਰਾਨ ਮਗਰਲੀ ਸਰਕਾਰ ਵਲੋਂ ਗਠਿਤ ਮਾਹਿਰਾਂ ਦੇ ਗਰੁੱਪ ਦੀਆਂ ਸਿਫ਼ਾਰਿਸ਼ਾਂ 'ਤੇ ਵੀ ਨਜ਼ਰਸਾਨੀ ਕਰੇਗੀ ਅਤੇ ਇਤਿਹਾਸ ਦੀਆਂ ਕਿਤਾਬਾਂ ਵਿਚ ਜਿੱਥੇ ਕਿਤੇ ਸੁਧਾਈ ਦੀ ਲੋੜ ਹੋਵੇਗੀ, ਉਸ ਲਈ ਵੀ ਸਿਫ਼ਾਰਸ਼ ਕਰੇਗੀ। ਮੁੱਖ ਮੰਤਰੀ ਜੋ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਭਰਵੀਂ ਪੈ੍ਰੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੋਸ਼ ਲਗਾਇਆ ਕਿ ਅਕਾਲੀ ਇਸ ਮੁੱਦੇ 'ਤੇ ਸਿਰਫ਼ ਸਿਆਸਤ ਕਰ ਰਹੇ ਹਨ ਜਦੋਂ ਕਿ ਪੁਰਾਣੇ ਸਿਲੇਬਸ 'ਤੇ ਮੁੜ ਵਿਚਾਰ ਅਤੇ ਤਬਦੀਲੀ ਦਾ ਉਨ੍ਹਾਂ ਖ਼ੁਦ ਹੀ ਫ਼ੈਸਲਾ ਲਿਆ ਅਤੇ ਪ੍ਰਕਿਰਿਆ ਸ਼ੁਰੂ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਵਲੋਂ ਦੇਸ਼ ਵਿਚ ਮਾਹੌਲ ਨੂੰ ਫ਼ਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਭਾਜਪਾ ਇਸ ਦਾ ਵੋਟਾਂ ਵਿਚ ਫ਼ਾਇਦਾ ਲੈ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਨੂੰ ਕੀ ਅਧਿਕਾਰ ਹੈ ਕਿ ਉਹ ਮੁਸਲਮਾਨਾਂ ਨੂੰ ਨਮਾਜ਼ ਮਸਜਿਦ ਵਿਚ ਪੜ੍ਹਨ ਲਈ ਕਹੇ। ਉਨ੍ਹਾਂ ਕਿਹਾ ਕਿ ਰੱਬ ਦਾ ਨਾਮ ਕੋਈ ਘਰ ਵਿਚ ਵੀ ਲੈ ਸਕਦਾ ਹੈ ਜਾਂ ਖ਼ਾਹਿਸ਼ ਅਨੁਸਾਰ ਕਿਸੇ ਹੋਰ ਥਾਂ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ ਅਤੇ ਵਿਧਾਨ ਹਰ ਕਿਸੇ ਨੂੰ ਧਾਰਮਿਕ ਆਜ਼ਾਦੀ ਪ੍ਰਦਾਨ ਕਰਦਾ ਹੈ। ਕੀ ਖੱਟਰ ਵਿਧਾਨ ਤੋਂ ਉੱਪਰ ਹਨ?
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਵਿਰੁੱਧ ਕੇਸ ਦਰਜ ਕਰਨ ਵਾਲੇ ਐਸ.ਐਚ.ਓ. ਸਬੰਧੀ ਰਾਜ ਸਰਕਾਰ ਚੋਣ ਕਮਿਸ਼ਨ ਨੂੰ ਲਿਖ ਰਹੀ ਹੈ ਕਿ ਉਸ ਦੀ ਭੂਮਿਕਾ ਦੀ ਵੀ ਜਾਂਚ ਕਰਵਾਈ ਜਾਵੇ। ਮੁੱਖ ਮੰਤਰੀ ਨੇ ਦੱਸਿਆ ਕਿ ਉਕਤ ਐਸ.ਐਚ.ਓ. ਵਲੋਂ ਕੇਸ ਦਰਜ ਕਰਨ ਤੋਂ ਪਹਿਲਾਂ ਰਾਤ ਨੂੰ ਦੋ ਵਾਰ ਸੁਖਪਾਲ ਸਿੰਘ ਖਹਿਰਾ ਅਤੇ ਇਕ ਵਾਰ ਡਾ. ਦਲਜੀਤ ਸਿੰਘ ਚੀਮਾ ਨਾਲ ਵੀ ਟੈਲੀਫ਼ੋਨ 'ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਪੁਲਿਸ ਇੰਸਪੈਕਟਰ ਦਾ ਤਬਾਦਲਾ ਕੁਝ ਸਮਾਂ ਪਹਿਲਾਂ ਰਾਣਾ ਗੁਰਜੀਤ ਸਿੰਘ ਵਲੋਂ ਕਰਵਾਇਆ ਗਿਆ ਸੀ ਜਿਸ ਕਾਰਨ ਉਸ ਦੀ ਰਾਣਾ ਨਾਲ ਰੰਜਿਸ਼ ਸੀ ਪ੍ਰੰਤੂ ਉਸ ਦਾ ਨਾਂਅ ਚੋਣ ਕਮਿਸ਼ਨ ਦੇ ਪੈਨਲ ਵਿਚ ਦੁਬਾਰਾ ਕਿਵੇਂ ਚਲਾ ਗਿਆ ਇਸ ਦੀ ਵੀ ਜਾਂਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਅਜਿਹੇ ਅਧਿਕਾਰੀ ਅਕਾਲੀਆਂ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸਰਕਾਰ ਇਸ ਮੌਕੇ ਕੇਵਲ ਚੋਣ ਕਮਿਸ਼ਨ ਨੂੰ ਹੀ ਸ਼ਿਕਾਇਤ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਚੋਣ ਕਮਿਸ਼ਨਰ ਇਸ ਸਬੰਧੀ ਕਾਰਵਾਈ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਗਠਿਤ ਵਿਸ਼ੇਸ਼ ਜਾਂਚ ਟੀਮ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਮਗਰਲੇ ਸਾਲ ਦੌਰਾਨ ਕੋਈ 16000 ਨਸ਼ੇ ਵੇਚਣ ਵਾਲਿਆਂ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ ਅਤੇ ਹੁਣ ਜੇਲ੍ਹਾਂ ਵਿਚ ਚੌਕਸੀ ਵਧਾਉਣ ਲਈ ਉਨ੍ਹਾਂ ਦੀ ਮੰਗ 'ਤੇ ਕੇਂਦਰੀ ਸੁਰੱਖਿਆ ਬਲਾਂ ਦੀਆਂ 7 ਕੰਪਨੀਆਂ ਰਾਜ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੁਝ ਵੱਡੇ ਵਪਾਰੀ ਵਿਦੇਸ਼ਾਂ ਵਿਚ ਦੌੜ ਗਏ ਹਨ ਅਤੇ ਇਨ੍ਹਾਂ ਵਿਚੋਂ ਇੱਕ ਹਾਂਗਕਾਂਗ ਵਿਚ ਕਾਬੂ ਵੀ ਆ ਗਿਆ ਹੈ, ਇਨ੍ਹਾਂ ਸਾਰਿਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਜਾਰੀ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਉਨ੍ਹਾਂ ਪੱਤਰਕਾਰਾਂ ਨੂੰ ਸਪੱਸ਼ਟ ਕੀਤਾ ਕਿ ਉਹ ਮੇਰਾ ਕੋਈ ਭਤੀਜਾ ਨਹੀਂ ਹੈ। ਉਸ ਵਿਰੁੱਧ ਹਾਈਕੋਰਟ ਦੀ ਦੇਖ-ਰੇਖ ਹੇਠ ਈ.ਡੀ. ਦੀ ਜਾਂਚ ਚੱਲ ਰਹੀ ਹੈ ਲੇਕਿਨ ਪੁਖ਼ਤਾ ਸਬੂਤਾਂ ਤੋਂ ਬਿਨਾਂ ਸਰਕਾਰ ਉਸ ਵਿਰੁੱਧ ਕਾਰਵਾਈ ਨਹੀਂ ਕਰ ਸਕਦੀ। ਮੁੱਖ ਮੰਤਰੀ ਨੇ ਅੱਜ ਦੁਬਾਰਾ ਸਪੱਸ਼ਟ ਕੀਤਾ ਕਿ ਜਾਤੀ ਤੌਰ 'ਤੇ ਉਹ ਹਮੇਸ਼ਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬਾ-ਇੱਜ਼ਤ ਕੇਸ ਵਿਚੋਂ ਬਰੀ ਵੇਖਣਾ ਚਾਹੁੰਦੇ ਹਨ ਕਿਉਂਕਿ ਉਹ ਬੇਕਸੂਰ ਹਨ ਪ੍ਰੰਤੂ ਅਦਾਲਤ ਵਿਚ ਰਾਜ ਸਰਕਾਰ ਲਈ ਆਪਣੇ ਪੁਰਾਣੇ ਸਟੈਂਡ ਨੂੰ ਦੁਹਰਾਉਣਾ ਮਜ਼ਬੂਰੀ ਸੀ।
ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪਾਕਿਸਤਾਨ ਜਾਂਦੇ ਪਾਣੀ ਰੋਕਣ ਸਬੰਧੀ ਲਿਖੇ ਪੱਤਰ ਸਬੰਧੀ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੋਈ ਪੱਤਰ ਨਹੀਂ ਮਿਲਿਆ ਪ੍ਰੰਤੂ ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਸਰਹੱਦੀ ਰਾਜਾਂ ਦੀ ਇੱਕ ਬੈਠਕ ਸੱਦ ਕੇ ਇਹ ਮੁੱਦਾ ਵਿਚਾਰਨ ਲਈ ਕਹਿ ਚੁੱਕੇ ਹਨ ਤਾਂ ਜੋ ਬਰਸਾਤਾਂ ਵਿਚ ਜਾਂਦੇ ਇਸ ਪਾਣੀ ਨੂੰ ਰੋਕਣ ਲਈ ਹਿਮਾਚਲ ਆਦਿ ਵਿਚ ਕੋਈ ਬੰਨ੍ਹ ਲਗਾਇਆ ਜਾਵੇ ਅਤੇ ਪੰਜਾਬ ਇਸ ਲਈ ਹਰ ਸਹਿਯੋਗ ਲਈ ਤਿਆਰ ਹੈ ਅਤੇ ਰੋਕੇ ਹੋਏ ਇਸ ਪਾਣੀ ਨੂੰ ਗਰਮੀਆਂ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾ ਸਕਦਾ ਹੈ। ਪ੍ਰੰਤੂ ਉਨ੍ਹਾਂ ਸਪੱਸ਼ਟ ਕੀਤਾ ਕਿ ਹਰਿਆਣਾ ਨੂੰ ਹੋਰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸੁਪਰੀਮ ਕੋਰਟ ਵਲੋਂ ਕਠੂਆ ਜਬਰ ਜਨਾਹ ਕੇਸ ਪਠਾਨਕੋਟ ਤਬਦੀਲ ਕਰਨ ਦੇ ਫ਼ੈਸਲੇ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਟੀਸ਼ਨਰਾਂ, ਵਕੀਲਾਂ ਤੇ ਪੀੜਤਾਂ ਨੂੰ ਹਰ ਲੋੜੀਂਦੀ ਸੁਰੱਖਿਆ ਮੁਹੱਈਆ ਕਰੇਗੀ ਤਾਂ ਜੋ ਨਿਆਂ ਪ੍ਰਕਿਰਿਆ ਬਿਨਾਂ ਕਿਸੇ ਰੋਕ-ਟੋਕ ਤੇ ਡਰ ਭੈਅ ਚੱਲ ਸਕੇ।
ਸਾਬਕਾ ਅਕਾਲੀ ਆਗੂਆਂ ਦੇ ਪਾਰਟੀ 'ਚ ਸ਼ਾਮਿਲ ਹੋਣ ਦਾ ਸਵਾਗਤ

ਸ਼ਾਹਕੋਟ ਉਪ ਚੋਣ ਤੋਂ ਪਹਿਲਾਂ ਇਸ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਦੋ ਆਗੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ 'ਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਟੁਰਨਾ ਅਤੇ ਸਾਬਕਾ ਪ੍ਰਧਾਨ ਐਨ.ਆਰ.ਆਈ. ਸਭਾ ਪੰਜਾਬ ਜਸਬੀਰ ਸਿੰਘ ਗਿੱਲ ਦਾ ਇਸ ਮੌਕੇ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿਚ ਉਨ੍ਹਾਂ ਦੇ ਦਾਖ਼ਲੇ ਨਾਲ ਸ਼ਾਹਕੋਟ ਦੀ ਆਉਂਦੀ ਉਪ ਚੋਣ ਦੌਰਾਨ ਪਾਰਟੀ ਕਾਡਰ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਕਾਦੀਆਂ ਦੇ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਵੀ ਹਾਜ਼ਰ ਸਨ। ਸ੍ਰੀਮਤੀ ਭੱਠਲ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਤੋਂ ਵੱਧ ਰਹੀ ਅਲਹਿਦਗੀ ਕਾਰਨ ਅਕਾਲੀ ਆਗੂਆਂ ਵਿਚ ਕਾਂਗਰਸ 'ਚ ਸ਼ਾਮਿਲ ਹੋਣ ਦੀ ਦੌੜ ਲੱਗੀ ਹੋਈ ਹੈ। ਸ੍ਰੀਮਤੀ ਭੱਠਲ ਜਿਨ੍ਹਾਂ ਨਾਲ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਇਹ ਆਗੂ ਆਏ ਸਨ ਨੇ ਇਸ ਮੌਕੇ ਕਿਹਾ ਕਿ ਉਹ ਪੂਰਨ ਤੌਰ 'ਤੇ ਆਪਣੇ ਭਾਈ (ਕੈਪਟਨ ਅਮਰਿੰਦਰ ਸਿੰਘ) ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭੱਠਲ ਜਦੋਂ ਕਿਸੇ ਦੇ ਨਾਲ ਹੁੰਦੀ ਹੈ ਤਾਂ ਵੀ ਖੁੱਲ੍ਹ ਕੇ ਨਾਲ ਹੁੰਦੀ ਹੈ ਅਤੇ ਜਦੋਂ ਕਿਸੇ ਦੇ ਵਿਰੁੱਧ ਵੀ ਹੁੰਦੀ ਹੈ ਤਾਂ ਵੀ ਸਪੱਸ਼ਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਲਈ ਉਹ ਡੱਟ ਕੇ ਕੰਮ ਕਰਨਗੇ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX