ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 4 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਅੰਮ੍ਰਿਤਸਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਮੁਕੰਮਲ ਨਤੀਜਾ ਐਲਾਨਿਆ

ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਮੁਕੰਮਲ ਨਤੀਜਾ ਐਲਾਨਿਆ ਗਿਆ, ਜਿਸ ਦੇ ਮੁਤਾਬਿਕ ਅੰਮਿ੍ਤਸਰ ਦੇ 10 ਵਿਦਿਆਰਥੀ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ 'ਚ ਕਾਮਯਾਬ ਹੋਏ ਜਦਕਿ ਇਸ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਪਾਸੋਂ ਪਿਸਤੌਲ ਬਰਾਮਦ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤੇ ਇਕ ਅਨਸਰ ਪਾਸੋਂ ਪੁਲਿਸ ਨੇ ਇਕ ਪਿਸਤੌਲ ਬਰਾਮਦ ਕੀਤਾ ਹੈ ਜੋ ਕਿ ਅਮਰੀਕਾ ਦਾ ਬਣਿਆ ਹੋਇਆ ਹੈ | ਇਹ ਮਾਮਲਾ ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ ਐੱਨ. ਡੀ. ਪੀ. ਐੱਸ. ਅਤੇ ਅਸਲਾ ਐਕਟ ਅਧੀਨ ਦਰਜ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਅਨਸਰ ਨੂੰ ਕਾਬੂ ਕੀਤਾ ਹੈ ਜੋ ਆਪਣੇ ਬਾਕੀ ਸਾਥੀਆਂ ਨਾਲ ਰਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਪੁਲਿਸ ਨੇ ਉਸ ਪਾਸੋਂ ਇਕ ਪਿਸਤੌਲ 32 ਬੋਰ ਸਣੇ ਚਾਰ ਕਾਰਤੂਸ, ਮੋਟਰਸਾਈਕਲ ਤੇ ਇਕ ...

ਪੂਰੀ ਖ਼ਬਰ »

ਨਸ਼ੀਲੇ ਪਾਉੂਡਰ ਦੇ ਮਾਮਲੇ 'ਚ 10 ਸਾਲ ਕੈਦ ਤੇ ਜੁਰਮਾਨਾ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਨਸ਼ੀਲੇ ਪਾਉੂਡਰ ਸਮੇਤ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਸ ਅਵਤਾਰ ਸਿੰਘ ਦੀ ਅਦਾਲਤ ਵਲੋਂ 10 ਸਾਲ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਗੁਰਸੇਵਕ ਸਿੰਘ ਦੀ ਜ਼ਮਾਨਤ 'ਤੇ ਫ਼ੈਸਲਾ 10 ਨੂੰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਹੋਟਲ ਮੁਲਾਜ਼ਮ ਗੁਰਸੇਵਕ ਸਿੰਘ ਦੀ ਜ਼ਮਾਨਤੀ ਅਰਜੀ 'ਤੇ ਅੱਜ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ | ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੇ ਮਾਮਲੇ 'ਚ ਦੋ ਨੂੰ 5-5 ਸਾਲ ਕੈਦ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਇਕ ਔਰਤ ਪਾਸੋਂ ਮੋਬਾਈਲ ਫੋਨ ਤੇ ਨਕਦੀ ਖੋਹ ਕੇ ਦੌੜਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਦੋ ਵਿਅਕਤੀਆਂ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਲੋਂ 5-5 ਸਾਲ ਕੈਦ ਤੇ 10-10 ਹਜ਼ਾਰ ਰੁਪਏ ਜੁਰਮਾਨਾ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਅਨਸਰ ਨੂੰ ਕਾਬੂ ਕੀਤਾ ਹੈ ਜੋ ਆਪਣੇ ਬਾਕੀ ਸਾਥੀਆਂ ਨਾਲ ਰਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਪੁਲਿਸ ਨੇ ਉਸ ਪਾਸੋਂ ਇਕ ਪਿਸਤੌਲ 32 ਬੋਰ ਸਣੇ ਚਾਰ ਕਾਰਤੂਸ, ਮੋਟਰਸਾਈਕਲ ਤੇ ਇਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾਖਲੇ ਸਮੇਂ ਖਿਡਾਰੀਆਂ ਦਾ ਕੋਟਾ 3 ਤੋਂ ਘਟਾ ਕੇ 1 ਫ਼ੀਸਦੀ ਕਰਨ ਦੀ ਤਿਆਰੀ 'ਚ

ਅੰਮਿ੍ਤਸਰ, 7 ਮਈ (ਹਰਜਿੰਦਰ ਸਿੰਘ ਸ਼ੈਲੀ)- ਯੂਨੀਵਰਸਿਟੀ ਪੱਧਰ 'ਤੇ ਸਭ ਤੋਂ ਵੱਧ ਰਿਕਾਰਡ 22 ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਜਿੱਤ ਕੇ ਇਤਿਹਾਸ ਰਚਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਖਿਡਾਰੀਆਂ ਨਾਲ ਹੀ ਧੱਕਾ ਕਰਨ ਦੀ ਤਿਆਰੀ 'ਚ ਹੈ ਅਤੇ ਇਹ ...

ਪੂਰੀ ਖ਼ਬਰ »

ਮੰਡੀਕਰਨ ਖੇਤੀ ਵਿਕਾਸ ਅਫਸਰਾਂ ਦੀ ਟੀਮ ਵਲੋਂ ਦਾਣਾ ਮੰਡੀਆਂ ਦੀ ਅਚਨਚੇਤ ਚੈਕਿੰਗ

ਮੱਤੇਵਾਲ, 7 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫ਼ਸਲਾਂ) ਇੰਚਾਰਜ ਮੰਡੀਕਰਨ ਵਿੰਗ ਪੰਜਾਬ ਸੁਖਦੇਵ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਾਰਡ ਨੰ: 23 ਦੇ ਵਸਨੀਕਾਂ ਵਲੋਂ ਹਲਕਾ ਵਿਧਾਇਕ ਤੇ ਕੌਾਸਲਰ ਿਖ਼ਲਾਫ਼ ਪ੍ਰਦਰਸ਼ਨ

ਵੇਰਕਾ, 7 ਮਈ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 23 ਅਧੀਨ ਆਉਂਦੇ ਇਲਾਕਾ ਪ੍ਰੀਤ ਨਗਰ, ਅਜੀਤ ਨਗਰ ਅਤੇ ਮੋਹਨ ਨਗਰ ਦੇ ਵਸਨੀਕਾਂ ਵਲੋਂ ਮੁੱਢਲੀਆ ਸਹੂਲਤਾਂ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਅਤੇ ਕੌਾਸਲਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਟਰੱਸਟ ਵਲੋਂ ਡਿਫਾਲਟਰ ਦੁਕਾਨਦਾਰਾਂ ਿਖ਼ਲਾਫ਼ ਕਾਰਵਾਈ

ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਅੱਜ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਡਿਫਾਲਟਰ ਦੁਕਾਨਦਾਰਾਂ ਿਖ਼ਲਾਫ਼ ਸਖਤ ਰੁਖ ਅਪਣਾਉਂਦੇ ਹੋਏ ਦੁਕਾਨਾਂ ਸੀਲ ਕਰਨ ਦੀ ਮੁਹਿੰਮ ਵਿੱਢੀ ਗਈ | ਟਰੱਸਟ ਦੇ ਐੱਸ. ਈ. ਰਾਜੀਵ ਸੇਖੜੀ ਦੇ ...

ਪੂਰੀ ਖ਼ਬਰ »

ਪ੍ਰੋਫੈਸਰ ਡਾ. ਐੱਚ. ਐੱਸ. ਭੱਲਾ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਕਾਲਜਾਂ ਨਿਯੁਕਤ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ 'ਚ ਪਿਛਲੇ 30 ਸਾਲਾਂ ਤੋਂ ਬਤੌਰ ਪ੍ਰੋਫ਼ੈਸਰ ਅਤੇ ਵਾਈਸ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਐੱਚ. ਐੱਸ. ਭੱਲਾ ਨੂੰ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਕਿਡਨੀ ਕਮੇਟੀ ਵਲੋਂ 4 ਹੋਰ ਗੁਰਦਾ ਤਬਦੀਲ ਕਰਨ ਦੀਆਂ ਅਰਜ਼ੀਆਂ ਮਨਜ਼ੂਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਗੁਰਦਾ ਤਬਦੀਲੀ ਕਮੇਟੀ ਦੀ ਅੱਜ ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੋਈ ਮੀਟਿੰਗ ਦੌਰਾਨ ਜਲੰਧਰ ਦੇ ਇਕ ਜੋੜੇ ਸਣੇ ਚਾਰ ਹੋਰ ਅਰਜੀਆਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ, ਜਿਸ ਕਾਰਨ ਇਨ੍ਹਾਂ ਚਾਰਾਂ ਮਰੀਜ਼ਾਂ ਦੇ ਜਲੰਧਰ ਦੇ ...

ਪੂਰੀ ਖ਼ਬਰ »

ਡਾ. ਰਾਧੇ ਸ਼ਰਣ ਦੀ ਇਲਾਜ ਦੌਰਾਨ ਮੌਤ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਮਜੀਠਾ ਰੋਡ ਵਿਖੇ ਇਕ ਕਾਰ ਵਲੋਂ ਬੁਰੀ ਤਰ੍ਹਾਂ ਕੁਚਲੇ ਜਾਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ ਦੇ ਐਨਥੀਸੀਆ ਵਿਭਾਗ ਦੇ ਸਰਕਾਰੀ ਡਾ. ਰਾਧੇ ਸ਼ਰਣ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ, ਜਿਸ ਉਪਰੰਤ ਤਾਲਮੇਲ ਕਮੇਟੀ ਨੇ ਉਨ੍ਹਾਂ ਦੇ ਸੜਕੀ ...

ਪੂਰੀ ਖ਼ਬਰ »

ਪ੍ਰੈੱਸ ਵੈੱਲਫ਼ੇਅਰ ਕਲੱਬ ਵਲੋਂ ਪੀਲੇ ਕਾਰਡ ਨਾ ਬਣਾਉਣ ਦਾ ਵਿਰੋਧ

ਜੰਡਿਆਲਾ ਗੁਰੂ, 7 ਮਈ (ਨਿ. ਪ. ਪ.)- ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਦੇ ਪੀਲੇ ਕਾਰਡ (ਸ਼ਨਾਖ਼ਤੀ ਕਾਰਡ) ਬਣਾਉਣ ਵਿਚ ਅਪਣਾਈ ਦੋਗਲੀ ਨੀਤੀ ਦੇ ਰੋਸ ਵਜੋਂ ਪ੍ਰੈੱਸ ਵੈੱਲਫ਼ੇਅਰ ਕਲੱਬ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਜੋਸਨ ਦੀ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਾਮਰੇਡ ਬਚਨ ਸਿੰਘ ਦੀ ਪ੍ਰਧਾਨਗੀ ਹੇਠ ਮਜੀਠਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਮਾਝਾ ਜ਼ੋਨ ਅਧੀਨ ਜ਼ਿਲ੍ਹਾ ਅੰਮਿ੍ਤਸਰ, ਤਰਨ ਤਾਰਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ 'ਵਰਲਡ ਐਥਲੈਟਿਕਸ ਡੇ' ਮਨਾਇਆ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ 'ਵਰਲਡ ਐਥਲੈਟਿਕਸ ਡੇ' ਮਨਾਇਆ ਗਿਆ | ਇਸ ਮੌਕੇ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸ਼ੌਕੀਆ ਅਸਲ੍ਹਾ ਰੱਖਣ ਵਾਲਿਆਂ ਦੀ ਜਾਂਚ ਕਰਵਾਏ ਜਾਣ ਦੀ ਮੰਗ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਸਰਹੱਦੀ ਜ਼ਿਲਿ੍ਹਆਂ ਅੰਮਿ੍ਤਸਰ ਤੇ ਤਰਨਤਾਰਨ 'ਚ ਅਸਲਾ ਰੱਖਣ ਦੇ ਸ਼ੌਕੀਨਾਂ ਵਲੋਂ ਧੜਾਧੜ ਬਣਾਏ ਜਾ ਰਹੇ ਅਸਲਾ ਲਾਇਸੰਸਾਂ ਦੀ ਜਾਂਚ ਕਰਵਾਏ ਜਾਣ ਲਈ ਅੱਜ ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਵਲੋਂ ਇਥੇ ਆਈ. ਜੀ. ਸੁਰਿੰਦਰਪਾਲ ...

ਪੂਰੀ ਖ਼ਬਰ »

ਔਜਲਾ ਨੇ ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਨੂੰ 2 ਬੇੜੇ ਤੇ ਸਰਕਾਰੀ ਸਕੂਲਾਂ ਨੂੰ ਇਮਾਰਤ ਲਈ ਦਿੱਤੀਆਂ ਗ੍ਰਾਂਟਾਂ

ਗੱਗੋਮਾਹਲ, 7 ਮਈ (ਬਲਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਅੰਮਿ੍ਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਦੇ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਕੋਟ ਰਜਾਦਾ ਅਤੇ ਪਿੰਡ ਬੱਲ ਲੱਭੇ ਦਰਿਆ ਦੇ ਪੱਤਣ 'ਤੇ ਕ੍ਰਮਵਾਰ ਪੰਜ ਲੱਖ ਪੰਜਾਹ ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਬੇੜੇ ਦਰਿਆ ਪਾਰ ਕਰਨ ਲਈ ਕਿਸਾਨਾਂ ਨੂੰ ਭੇਟ ਕੀਤੇ | ਇਸੇ ਤਰ੍ਹਾਂ ਉਨ੍ਹਾਂ ਪਿੰਡ ਕੋਟ ਰਜਾਦਾ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 5 ਲੱਖ ਰੁਪਏ ਤੇ ਪਿੰਡ ਚਾੜਪੁਰ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 2 ਲੱਖ ਰੁਪਏ ਆਪਣੇ ਅਖਤਿਆਰੀ ਫੰਡ 'ਚੋਂ ਦੇਣ ਦਾ ਵਾਅਦਾ ਕੀਤਾ | ਉਪਰੰਤ ਪਿੰਡ ਕੋਟ ਰਜਾਦਾ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਸੜਕਾਂ ਅਤੇ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਅਨੁਸਾਰ ਸਕੂਲਾਂ ਦੀਆਂ ਇਮਾਰਤਾਂ, ਫਰਨੀਚਰ ਤੇ ਸਕੂਲਾਂ ਅੰਦਰ ਅਧਿਆਪਕਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਸ ਖੇਤਰ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮਿਲ ਸਕੇ | ਸਰਹੱਦੀ ਸੜਕਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੰਡੀ ਬੋਰਡ ਨੂੰ ਹਦਾਇਤਾਂ ਕਰਕੇ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ | ਉਨ੍ਹਾਂ ਦਰਿਆ ਰਾਵੀ ਨਾਲ ਪੈਂਦੇ ਧੁੱਸੀ ਬੰਨ੍ਹ ਉੱਪਰ ਵਧੀਆ ਸੜਕ ਬਣਾ ਕੇ ਇਸ ਖੇਤਰ ਦੇ ਲੋਕਾਂ ਦਾ ਸਫਰ ਸੁਖਾਲਾ ਕਰਨ ਦੀ ਗੱਲ ਵੀ ਕੀਤੀ | ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਵਲੋਂ ਰਾਵੀ ਦਰਿਆ 'ਤੇ ਪੁਲ ਬਣਾਉਣ ਦੀ ਮੰਗ 'ਤੇ ਸ. ਔਜਲਾ ਨੇ ਕਿਹਾ ਕਿ ਇਹ ਮਸਲਾ ਲੋਕ ਸਭਾ ਦੇ ਸੈਸ਼ਨ ਵਿਚ ਉਠਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸੋਨੂੰ ਜਾਫਰ, ਅਮਰੀਕ ਮਸੀਹ ਅਵਾਣ, ਨਿਰਮਲ ਸਿੰਘ ਪਹਿਲਵਾਨ ਭੂਰੇਗਿਲ, ਡਾ: ਰਵੀ ਗੱਗੋਮਾਹਲ, ਸਰਪੰਚ ਜੋਧਾ ਸਿੰਘ ਬੇਦੀਛੰਨਾ, ਸਰਪੰਚ ਗੁਰਮੇਲ ਸਿੰਘ ਕੋਟਰਜਾਦਾ, ਚਰਨਜੀਤ ਸਿੰਘ, ਸਰਪੰਚ ਗੁਰਮੀਤ ਸਿੰਘ ਗਿੱਲਾਵਾਲੀ, ਸੰਮਤੀ ਮੈਂਬਰ ਨਰਿੰਦਰਜੋਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਭਰ ਦੇ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਨਵ ਰਹਿਤ ਫਾਟਕਾਂ ਤੋਂ ਗੁਜ਼ਰਨ ਸਬੰਧੀ ਸਾਵਧਾਨੀਆਂ ਤੋਂ ਕਰਵਾਇਆ ਜਾਣੂੰ

ਬਿਆਸ, 7 ਮਈ (ਪਰਮਜੀਤ ਸਿੰਘ ਰੱਖੜਾ)- ਅੱਜ ਸੈਕਰਡ ਹਾਰਟ ਕੈਨਵੈਂਟ ਸਕੂਲ ਬਿਆਸ ਦੇ ਬੱਸ ਡਰਾਈਵਰਾਂ ਨੂੰ ਮਾਨਵ ਰਹਿਤ ਫਾਟਕਾਂ ਤੋਂ ਲੰਘਣ ਸਮੇਂ ਜੋ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਹੁੰਚੇ ਰੇਲਵੇ ਦੇ ਸੀਨੀਅਰ ਡੀ. ਐੱਮ. ਓ. ਸ੍ਰੀ ਦਿਆਨੰਦ ਮੰਡਲ ਨੇ ...

ਪੂਰੀ ਖ਼ਬਰ »

ਮਨਜੀਤ ਸਿੰਘ ਚਾਹਲ ਮੁਲਾਜ਼ਮ ਫ਼ਰੰਟ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਬੰਡਾਲਾ, 7 ਮਈ (ਅਮਰਪਾਲ ਸਿੰਘ ਬੱਬੂ)- ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੂੰ ਪੰਜਾਬ ਮੁਲਾਜ਼ਮ ਫ਼ਰੰਟ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਪੰਜਾਬ ਮੁਲਾਜ਼ਮ ਫਰੰਟ ਅੰਦਰ ਕੰਮ ਕਰਦੀਆਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਅਧਿਆਪਕਾਂ ਦੀ ਤਿੰਨ ਰੋਜ਼ਾ ਬਲਾਕ ਪੱਧਰੀ ਵਰਕਸ਼ਾਪ ਸ਼ੁਰੂ

ਰਾਜਾਸਾਂਸੀ, 7 ਮਈ (ਹੇਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ.) ਸ਼ਿਸ਼ੂ ਪਾਲ ਕੌਸ਼ਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਸਿੱਖਿਆ ਅਫ਼ਸਰ ਅਰੁਨਾ ਕੁਮਾਰੀ ਗਿੱਲ ਦੀ ਯੋਗ ਅਗਵਾਈ ਹੇਠ ਪੜ੍ਹੋ ਪੰਜਾਬ, ਪੜ੍ਹਾਓ ...

ਪੂਰੀ ਖ਼ਬਰ »

ਅਲੋਕ ਗੈਸ ਏਜੰਸੀ ਨੇ 75 ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਵੇਰਕਾ, 7 ਮਈ (ਪਰਮਜੀਤ ਸਿੰਘ ਬੱਗਾ)- ਹਲਕਾ ਉੱਤਰੀ ਦੀ ਵਾਰਡ ਨੰ: 19 ਦੇ ਇਲਾਕੇ ਮੁਸਤਫਾਬਾਦ ਵਿਖੇ ਸਾਬਕਾ ਕੌਾਸਲਰ ਅਨੀਤਾ ਕੁਮਾਰੀ ਵੀਰੂ ਅਤੇ ਅਸ਼ੋਕ ਕੁਮਾਰ ਮੁਸਤਫਾਬਾਦ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਲ ਇੰਡੀਆ ...

ਪੂਰੀ ਖ਼ਬਰ »

ਪਿ੍ੰ. ਸੋਹਲ ਦੀ ਕਾਵਿ ਪੁਸਤਕ 'ਉੱਘੜ-ਦੁੱਘੜ ਲਕੀਰਾਂ' 'ਤੇ ਵਿਚਾਰ ਗੋਸ਼ਟੀ ਕਰਵਾਈ

ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ 'ਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮਾਂ ਬੋਲੀ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਐਤਕੀਂ ਬਿਰਹੋਂ ਦੇ ਕਵੀ ਸ਼ਿਵ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਖਰਾਜ ਸਿੰਘ ਠੱਠੀ ਦੀ ਮੌਤ

ਚੋਗਾਵਾਂ, 7 ਮਈ (ਗੁਰਬਿੰਦਰ ਸਿੰਘ ਬਾਗੀ)- ਬਲਾਕ ਚੋਗਾਵਾਂ ਦੇ ਪਿੰਡ ਠੱਠੀ ਦੇ ਉੱਘੇ ਕਾਂਗਰਸੀ ਆਗੂ ਸੁਖਰਾਜ ਸਿੰਘ ਠੱਠੀ ਦਾ ਅੱਜ ਸਵੇਰੇ 7 ਵਜੇ ਦੇ ਕਰੀਬ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਖੇ ਦਿਹਾਂਤ ਹੋ ਗਿਆ | ਸੁਖਰਾਜ ਸਿੰਘ ਪਿਛਲੇ ਕਈ ਦਿਨਾਂ ਤੋਂ ਇਕ ਬਿਮਾਰੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਔਜਲਾ ਵਲੋਂ ਬੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਸਠਿਆਲਾ, 7 ਮਈ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਸਾਬਕਾ ਮੁੱਖ ਅਧਿਆਪਕ ਬਲਦੇਵ ਸਿੰਘ ਦੇ ਵੱਡੇ ਭਰਾ ਸੁਰਜੀਤ ਸਿੰਘ ਫੌਜੀ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਮੌਤ 'ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਬੱਲ ਪਰਿਵਾਰ ਨਾਲ ...

ਪੂਰੀ ਖ਼ਬਰ »

ਦਿ ਰੈਵੀਨਿਊ ਪਟਵਾਰ ਯੂਨੀਅਨ ਦੀ ਮਟਿੰਗ

ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦਿ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਹੰਗਾਮੀ ਮਟਿੰਗ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ 2 ਅਧਿਆਪਕ 'ਬੈੱਸਟ ਟੀਚਰ ਐਵਾਰਡ' ਲਈ ਚੁਣੇ

ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਡੇਲ ਸੀਨੀਅਰ ਸਕੂਲ ਦੇ ਦੋ ਅਧਿਆਪਕਾਂ ਨੂੰ ਸਾਇੰਸ ਓਲੰਪਿਆਡ ਫਾਊਾਡੇਸ਼ਨ ਵਲੋਂ ਪੰਜਾਬ ਅਤੇ ਚੰਡੀਗੜ੍ਹ ਜੋਨ 'ਚੋਂ ਵਧੀਆ ਅਧਿਆਪਕ ਐਵਾਰਡ ਲਈ ਚੁਣਿਆ ਗਿਆ ਹੈ | ਇਹ ਐਵਾਰਡ ਉਨ੍ਹਾਂ ਦੀਆਂ ਵਧੀਆ ਸੇਵਾਵਾਂ ...

ਪੂਰੀ ਖ਼ਬਰ »

ਹਰਨੇਕ ਸਿੰਘ ਨੇਕੀ ਦਾ ਡੱਟ ਕੇ ਵਿਰੋਧ ਕੀਤਾ ਜਾਵੇ- ਸਿੰਘ ਸਾਹਿਬ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਹਰਨੇਕ ਸਿੰਘ ਨੇਕੀ (ਨਿਊਜ਼ੀਲੈਂਡ) ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਨਿਊਜ਼ੀਲੈਂਡ ਦੀਆਂ ਸਿੱਖ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਨਾਲ ਸਬੰਧਿਤ ਵਿਅਕਤੀ ਕਾਬੂ

ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਬੀਤੇ ਦਿਨੀਂ ਆਪਸੀ ਰੰਜ਼ਿਸ਼ ਦੇ ਚੱਲਦਿਆਂ ਹੋਏ ਇਕ ਨੌਜਵਾਨ ਦੇ ਕਤਲ ਦੇ ਸਬੰਧ 'ਚ ਥਾਣਾ ਮਜੀਠਾ ਦੀ ਪੁਲਿਸ ਨੂੰ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਹੋਈ ਹੈ | ਜ਼ਿਕਰਯੋਗ ਹੈ ਕਿ 4 ਮਈ ਦੀ ਦੇਰ ਰਾਤ ਨੂੰ ਰਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਸਥਾਰ ਅਫ਼ਸਰਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਜਲਦ ਸਰਕਾਰ ਨੂੰ ਮਿਲੇਗਾ ਵਫ਼ਦ-ਪ੍ਰਭਦੀਪ ਗਿੱਲ

ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਮੂਹ ਖੇਤੀਬਾੜੀ ਵਿਸਥਾਰ ਅਫਸਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਵਾਹਲਾ ਦੀ ਅਗਵਾਈ 'ਚ ਇੱਕ ਵਫਦ ਜਲਦ ਹੀ ਸਰਕਾਰ ਨੂੰ ਮਿਲ ਕੇ ਆਪਣੀਆਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਐਾਬੂਲੈਂਸ 'ਤੇ ਕੀਤੀ ਫਾਈਰਿੰਗ

ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਬੀਤੀ ਅੱਧੀ ਰਾਤ ਇੱਥੋਂ ਨਾਲ ਲੱਗਦੇ ਪਿੰਡ ਬੁਰਜ ਨੌ ਅਬਾਦ ਵਿਖੇ ਇਕ ਪ੍ਰਾਈਵੇਟ ਐਾਬੂਲੈਂਸ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਣਗਿਣਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵੇ ਅਨੁਸਾਰ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: 9ਵੀਂ ਪਾਤਸ਼ਾਹੀ ਦੇ ਕੰਪਲੈਕਸ ਨੂੰ ਖੁੱਲ੍ਹਾ ਅਤੇ ਖ਼ੂਬਸੂਰਤ ਬਣਾਉਣ ਲਈ ਤਰਨਾ ਦਲ ਨਾਲ ਜ਼ਮੀਨ ਸਬੰਧੀ ਅਹਿਮ ਸਮਝੌਤਾ

ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁ: 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪਰਕਰਮਾ ਅਤੇ ਕੰਪਲੈਕਸ ਨੂੰ ਖੁੱਲ੍ਹਾ ਅਤੇ ਹੋਰ ਵੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸੀ. ਡੀ. ਪੀ. ਓ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਤਰਸਿੱਕਾ, 7 ਮਈ (ਅਤਰ ਸਿੰਘ ਤਰਸਿੱਕਾ)- ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਤਰਸਿੱਕਾ ਦੀਆਂ ਵਰਕਰਾਂ ਨੇ ਲੰਮੇਂ ਅਰਸੇ ਤੋਂ ਜੱਦੋ-ਜਹਿਦ ਕਰਨ ਦੇ ਬਾਵਜੂਦ ਵੀ ਹੱਕੀ ਮੰਗਾਂ ਨਾ ਮੰਨੇ ਜਾਣ 'ਤੇ ਮੈਡਮ ਦਲਜਿੰਦਰ ਕੌਰ ਉਦੋਨੰਗਲ ਜਨਰਲ ਸਕੱਤਰ ਪੰਜਾਬ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਗਰਾਉਂਡ ਲੈਵਲ ਟ੍ਰੇਨਰਾਂ ਦੀ ਟ੍ਰੇਨਿੰਗ ਦੇਣ ਲਈ ਦੋ ਰੋਜ਼ਾ ਕੈਂਪ ਦੀ ਸ਼ੁਰੂਆਤ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਹੋਈ | ਇਸ ...

ਪੂਰੀ ਖ਼ਬਰ »

ਆੜ੍ਹਤੀ ਦੀ ਐਕਟਿਵਾ 'ਚੋਂ ਡੇਢ ਲੱਖ ਰੁਪਏ ਚੋਰੀ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦਾਣਾ ਮੰਡੀ ਅਜਨਾਲਾ ਦੇ ਇਕ ਆੜ੍ਹਤੀ ਦੀ ਐਕਟਿਵਾ ਦੀ ਡਿੱਗੀ ਵਿਚੋਂ ਚਾਰ ਅਣਪਛਾਤੇ ਨੌਜਵਾਨ ਡੇਢ ਲੱਖ ਰੁਪਏ ਚੋਰੀ ਕਰਕੇ ਫੁਰਰ ਹੋ ਗਏ | ਜਾਣਕਾਰੀ ਦਿੰਦਿਆਂ ਆੜ੍ਹਤੀ ਸੇਵਾ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਰਿਆੜ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੀ 12ਵੀਂ ਜਮਾਤ ਦੀ ਕਿਤਾਬ 'ਚੋਂ ਸਿੱਖਾਂ ਤੇ ਪੰਜਾਬ ਦਾ ਇਤਿਹਾਸ ਗਾਇਬ ਹੋਇਆ- ਬੋਨੀ ਅਜਨਾਲਾ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ 'ਚੋਂ ਪੰਜਾਬ ਅਤੇ ਸਿੱਖ ਇਤਿਹਾਸ ਗਾਇਬ ਹੋਇਆ ਹੈ, ਜਿਸ ਕਾਰਨ ਪੰਜਾਬੀਆਂ ਅਤੇ ਸਿੱਖਾਂ ਦੇ ਮਨਾਂ ਨੂੰ ...

ਪੂਰੀ ਖ਼ਬਰ »

ਅਟਾਰੀ ਸਰਹੱਦ 'ਤੇ ਹੁਣ 20 ਹਜ਼ਾਰ ਸੈਲਾਨੀ ਵੇਖ ਸਕਣਗੇ ਇੱਕਠੇ ਬੈਠ ਕੇ ਝੰਡਾ ਉਤਾਰਨ (ਰੀਟਰੀਟ ਸੈਰਾਮਨੀ) ਦੀ ਰਸਮ

ਅਟਾਰੀ, 7 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਦੇ ਅਹਿਮ ਸੈਲਾਨੀ ਥਾਂਵਾਂ ਵਿਚ ਸ਼ਾਮਿਲ ਹੋ ਚੁੱਕੀ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆਂ ਫੋਰਸਾਂ ਵਲੋਂ ਨਿਭਾਈ ਜਾਂਦੀ ਝੰਡਾ ਉਤਾਰਨ (ਰੀਟਰੀਟ ਸੈਰਾਮਨੀ) ਦੀ ਰਸਮ ਵਾਲੀ ਥਾਂ ...

ਪੂਰੀ ਖ਼ਬਰ »

ਨਿਗਮ ਵਲੋਂ ਕੀਤਾ ਜਾਵੇਗਾ ਕੂੜਾ ਚੁੱਕਣ ਵਾਲੀ ਕੰਪਨੀ ਨੂੰ 3.46 ਕਰੋੜ ਦਾ ਭੁਗਤਾਨ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਸ਼ਹਿਰ 'ਚੋਂ ਕੂੜਾ ਚੁਕਾਉਣ ਲਈ ਲਗਾਈ ਗਈ ਮਿਉਂਸੀਪਲ ਸਾਲਿਡ ਵੇਸਟ (ਐੱਮ. ਐੱਸ. ਡਬਲਿਯੂ.) ਨਿੱਜੀ ਕੰਪਨੀ ਨੂੰ 3 ਕਰੋੜ 46 ਲੱਖ ਦਾ ਭੁਗਤਾਨ ਕਰਨ ਲਈ ਫਾਈਲ ਪ੍ਰਵਾਨ ਹੋ ਚੁੱਕੀ ਹੈ, ਜਿਸ ਤੋਂ ਬਾਅਦ ਕੰਪਨੀ ਨੇ ਆਪਣੀ ਹੜਤਾਲ ਵਾਪਿਸ ਲੈ ਕੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਸ਼ਹਿਰ 'ਚ ਤਹਿਸੀਲ ਪ੍ਰਧਾਨ ਗੁਰਚਰਨ ਸਿੰਘ ਸੰਧੂ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਗਰਾਉਂਡ ਲੈਵਲ ਟ੍ਰੇਨਰਾਂ ਦੀ ਟ੍ਰੇਨਿੰਗ ਦੇਣ ਲਈ ਦੋ ਰੋਜ਼ਾ ਕੈਂਪ ਦੀ ਸ਼ੁਰੂਆਤ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਹੋਈ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਸਥਾਨਕ ਸਰਕਾਰਾਂ ਮੰਤਰੀ ਵਲੋਂ 100 ਕਰੋੜ ਦੀ ਰਾਸ਼ੀ 'ਚੋਂ ਨਿਗਮ ਨੂੰ 15 ਕਰੋੜ ਜਾਰੀ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਵਲੋਂ 21 ਫਰਵਰੀ ਨੂੰ ਆਪਣੇ ਅੰਮਿ੍ਤਸਰ ਦੌਰੇ ਦੌਰਾਨ ਨਗਰ ਨਿਗਮ, ਅੰਮਿ੍ਤਸਰ ਦੇ ਹਾਊਸ ਦੇ ਸਾਹਮਣੇ ਗੁਰੂ ਨਗਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX