ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  14 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  24 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  43 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  54 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 2 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਸੰਪਾਦਕੀ

ਸਮਾਜ ਵਿਚ ਔਰਤਾਂ ਪ੍ਰਤੀ ਘਟ ਰਹੀ ਹੈ ਸੰਵੇਦਨਸ਼ੀਲਤਾ

(ਕੱਲ੍ਹ ਤੋਂ ਅੱਗੇ) ਜਦੋਂ ਮਨ ਦੀਆਂ ਗੁੰਝਲਾਂ ਦੇ ਜਵਾਬ ਬਾਹਰਲੀ ਦੁਨੀਆ ਤੋਂ ਨਾ ਲੱਭੇ ਜਾ ਸਕਣ ਤਾਂ ਇਨਸਾਨ ਦਾ ਝੁਕਾਅ ਧਰਮ ਵੱਲ ਹੁੰਦਾ ਹੈ। ਕੁਝ ਅਣਸੁਲਝੇ ਭੇਤ ਜਾਨਣ ਅਤੇ ਕੁਝ ਅਣਕਹੇ ਸਵਾਲਾਂ ਦੇ ਜਵਾਬ ਭਾਲਣ ਲਈ। ਆਪਣੀ ਖ਼ੁਦੀ ਨੂੰ ਪਹਿਚਾਨਣ ਲਈ। ਪਰ ਅਜੋਕੇ ...

ਪੂਰੀ ਖ਼ਬਰ »

ਧਰਮ-ਨਿਰਪੱਖ ਰਾਜਨੀਤੀ ਵਿਚ ਕੀ ਹੈ ਮੁਸਲਮਾਨਾਂ ਦਾ ਯੋਗਦਾਨ?

ਪਿਛਲੇ ਦਿਨੀਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਜਿਨਾਹ ਦੀ ਤਸਵੀਰ ਨੂੰ ਲੈ ਕੇ ਹੰਗਾਮਾ ਹੋਇਆ ਹੈ। ਇਸ ਰਾਜਨੀਤਕ ਸੰਘਰਸ਼ ਨੇ ਉਸ ਸਵਾਲ ਨੂੰ ਕੁਝ ਸਮੇਂ ਲਈ ਧੁੰਦਲਾ ਕਰ ਦਿੱਤਾ ਹੈ, ਜਿਹੜਾ ਦਰਅਸਲ ਮੁਸਲਿਮ ਰਾਜਨੀਤੀ ਦੇ ਕੇਂਦਰ ਵਿਚ ਰਹਿ ਕੇ ਮੇਰੇ ਵਰਗੇ ਲੋਕਾਂ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਵਿਚ ਭਾਰਤੀਆਂ ਦੀ ਸੁਰੱਖਿਆ ਲਈ ਕੀਤੇ ਜਾਣ ਪੁਖਤਾ ਪ੍ਰਬੰਧ

ਅਫ਼ਗਾਨਿਸਤਾਨ ਵਿਚ ਤਾਲਿਬਾਨ ਵਲੋਂ 6 ਭਾਰਤੀ ਇੰਜੀਨੀਅਰਾਂ ਨੂੰ ਅਗਵਾ ਕਰਨ ਪਿੱਛੇ ਇਕ ਵਾਰ ਫਿਰ ਭਾਰਤ ਵਲੋਂ ਅਫ਼ਗਾਨਿਸਤਾਨ ਦੀ ਕੀਤੀ ਜਾ ਰਹੀ ਮਦਦ ਵਿਚ ਅੜਿੱਕਾ ਡਾਹੁਣ ਦਾ ਯਤਨ ਹੈ। ਪਾਕਿਸਤਾਨ ਦੀ ਫ਼ੌਜ ਦੀ ਨੀਤੀ ਅਫ਼ਗਾਨਿਸਤਾਨ ਵਿਚ ਮੁੜ ਤਾਲਿਬਾਨ ਦੀ ਸਰਕਾਰ ਕਾਇਮ ਕਰਾਉਣ ਦੀ ਹੈ। ਤਾਲਿਬਾਨ ਅਜਿਹਾ ਅੱਤਵਾਦੀ ਸੰਗਠਨ ਹੈ ਜੋ ਮੁਲਕ ਦੀ ਸਮੁੱਚੀ ਤੋਰ ਨੂੰ ਆਪਣੇ ਢੰਗ ਨਾਲ ਮੋੜਾ ਦੇਣਾ ਚਾਹੁੰਦਾ ਹੈ। ਇੱਥੇ ਉਹ ਇਸਲਾਮਿਕ ਰਾਜ ਸਥਾਪਤ ਕਰਕੇ ਸ਼ਰੀਅਤ ਦੇ ਸਖ਼ਤ ਕਾਨੂੰਨ ਲਾਗੂ ਕਰਨਾ ਚਾਹੁੰਦਾ ਹੈ। ਦੁਨੀਆ ਭਰ ਵਿਚ ਦਹਿਸ਼ਤ ਫੈਲਾ ਰਹੇ ਤਾਲਿਬਾਨ ਅਤੇ ਆਈ.ਐਸ. ਦਾ ਮੁੱਖ ਏਜੰਡਾ ਵੀ ਇਹੀ ਹੈ। ਇਸੇ ਲਈ ਪਿਛਲੇ ਲੰਮੇ ਸਮੇਂ ਤੋਂ ਅਫ਼ਗਾਨਿਸਤਾਨ ਦੇ ਉਸਾਰੀ ਦੇ ਕੰਮ ਜਿਵੇਂ ਸੜਕਾਂ ਬਣਾਉਣ, ਸਕੂਲਾਂ ਦੀਆਂ ਇਮਾਰਤਾਂ ਦੀ ਤਮੀਰ ਕਰਨਾ, ਨਵੇਂ ਹਸਪਤਾਲ ਖੋਲ੍ਹਣ, ਰੇਲਵੇ ਟਰੈਕ ਬਣਾਉਣ ਤੋਂ ਇਲਾਵਾ ਸਿੱਖਿਆ, ਖੇਤੀ ਅਤੇ ਸਿਹਤ ਨਾਲ ਸਬੰਧਿਤ ਅਨੇਕਾਂ ਹੀ ਯੋਜਨਾਵਾਂ ਭਾਰਤ ਵਲੋਂ ਉਥੇ ਅਮਲ ਵਿਚ ਲਿਆਂਦੀਆਂ ਗਈਆਂ ਹਨ। ਹੁਣ ਜਿਨ੍ਹਾਂ 6 ਇੰਜੀਨੀਅਰਾਂ ਨੂੰ ਅਗਵਾ ਕੀਤਾ ਗਿਆ ਹੈ, ਉਹ 'ਕੇ.ਈ.ਸੀ.' ਨਾਂਅ ਦੀ ਇਕ ਭਾਰਤੀ ਕੰਪਨੀ ਨਾਲ ਸਬੰਧਿਤ ਹਨ ਜੋ ਅਫ਼ਗਾਨਿਸਤਾਨ ਵਿਚ ਬਿਜਲੀ ਦੇ ਪ੍ਰਾਜੈਕਟਾਂ ਦੀ ਉਸਾਰੀ ਕਰ ਰਹੀ ਹੈ। ਇਸ ਕੰਪਨੀ ਨੇ ਦੇਸ਼ ਦੇ ਉੱਤਰੀ ਹਿੱਸੇ ਬਾਘਲਾਨ ਪ੍ਰਾਂਤ ਵਿਚ ਜੋ ਬਿਜਲੀ ਦਾ ਪ੍ਰਾਜੈਕਟ ਹੁਣ ਆਰੰਭ ਕੀਤਾ ਹੈ, ਉਸ ਨਾਲ ਇਸ ਪ੍ਰਾਂਤ ਦੇ 40 ਹਜ਼ਾਰ ਘਰਾਂ ਨੇ ਬਿਜਲੀ ਨਾਲ ਰੌਸ਼ਨ ਹੋਣਾ ਸੀ। ਪਰ ਤਾਲਿਬਾਨ ਦੇਸ਼ ਨੂੰ ਉਸਾਰੀ ਦੇ ਰਾਹ 'ਤੇ ਤੋਰਨ ਵਿਚ ਇਸ ਲਈ ਵੱਡੀਆਂ ਰੁਕਾਵਟਾਂ ਖੜ੍ਹੀਆਂ ਕਰ ਰਹੇ ਹਨ ਕਿਉਂਕਿ ਇਸ ਨਾਲ ਉਥੋਂ ਦੀ ਸਰਕਾਰ ਨੂੰ ਮਜ਼ਬੂਤੀ ਮਿਲਦੀ ਹੈ।
ਚੋਣ ਪ੍ਰਕਿਰਿਆ ਰਾਹੀਂ ਚੁਣੀ ਗਈ ਸਰਕਾਰ ਨੂੰ ਇਨ੍ਹਾਂ ਅੱਤਵਾਦੀ ਸੰਗਠਨਾਂ ਨੇ ਹਮੇਸ਼ਾ ਨਕਾਰਿਆ ਹੈ। ਇਨ੍ਹਾਂ ਦੀ ਸਿੱਧੀ ਮਦਦ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐਸ.ਆਈ. ਅਤੇ ਫ਼ੌਜ ਕਰ ਰਹੀ ਹੈ। ਇਸ ਬਾਰੇ ਅਫ਼ਗਾਨਿਸਤਾਨ ਦੀ ਗਨੀ ਸਰਕਾਰ ਨੇ ਦੁਨੀਆ ਭਰ ਦੇ ਲੋਕਾਂ ਨੂੰ ਜਾਣੂ ਵੀ ਕਰਵਾਇਆ ਹੈ। ਉਸ ਨੇ ਲਗਾਤਾਰ ਭਾਰਤ ਵਿਰੁੱਧ ਵੀ ਅਜਿਹਾ ਕਰਨ ਲਈ ਪਾਕਿਸਤਾਨ ਦੀ ਸਖ਼ਤ ਆਲੋਚਨਾ ਕੀਤੀ ਹੈ। ਇਸੇ ਦਾ ਹੀ ਸਿੱਟਾ ਹੈ ਕਿ ਅੱਜ ਪਾਕਿਸਤਾਨ ਨੂੰ ਲੰਮੇ ਸਮੇਂ ਤੋਂ ਸਹਾਇਤਾ ਦਿੰਦਾ ਆ ਰਿਹਾ ਅਮਰੀਕਾ ਵੀ ਉਸ ਤੋਂ ਪਿੱਛੇ ਹਟ ਰਿਹਾ ਹੈ ਅਤੇ ਇਕ ਤਰ੍ਹਾਂ ਨਾਲ ਉਸ ਨੂੰ ਧਮਕੀਆਂ ਵੀ ਦੇ ਰਿਹਾ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ ਦੀ ਪਰਵਾਹ ਨਾ ਕਰਦੇ ਹੋਏ ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅਫ਼ਗਾਨਿਸਤਾਨ ਦੀ ਸਥਿਤੀ 'ਤੇ ਵਿਚਾਰ ਕਰਦਿਆਂ ਉਸ ਦੀ ਮਦਦ ਕਰਨ ਦਾ ਅਹਿਦ ਕੀਤਾ ਸੀ ਅਤੇ ਇਸ ਦੇਸ਼ ਦੀ ਨਵਉਸਾਰੀ ਲਈ ਦੋਵਾਂ ਨੇ ਇਕੱਠਿਆਂ ਯੋਜਨਾਵਾਂ ਬਣਾਉਣ ਦਾ ਵੀ ਫ਼ੈਸਲਾ ਕੀਤਾ ਸੀ। ਭਾਰਤ ਨੇ ਲੱਖ ਧਮਕੀਆਂ ਦੇ ਬਾਵਜੂਦ ਇਸ ਦੇਸ਼ ਵਿਚ ਆਪਣੇ ਉਸਾਰੀ ਦੇ ਕੰਮਾਂ ਨੂੰ ਜਾਰੀ ਰੱਖਿਆ ਹੋਇਆ ਹੈ। ਇਸੇ ਲਈ ਤਾਲਿਬਾਨ ਨੂੰ ਜਦੋਂ ਵੀ ਮੌਕਾ ਮਿਲਦਾ ਹੈ, ਉਸ ਵਲੋਂ ਭਾਰਤੀਆਂ ਨੂੰ ਆਪਣੇ ਰੋਹ ਦਾ ਨਿਸ਼ਾਨਾ ਬਣਾਇਆ ਜਾਂਦਾ ਹੈ। ਪਿਛਲੇ 4 ਸਾਲਾਂ ਵਿਚ ਤੀਸਰੀ ਵਾਰ ਅਜਿਹਾ ਘਿਨੌਣਾ ਕੰਮ ਉਨ੍ਹਾਂ ਨੇ ਕੀਤਾ ਹੈ। ਜੁਲਾਈ, 2016 ਵਿਚ ਇਕ ਭਾਰਤੀ ਸਹਾਇਤਾ ਵਲੰਟੀਅਰ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਨੂੰ ਇਕ ਮਹੀਨੇ ਬਾਅਦ ਛੱਡਿਆ ਗਿਆ ਸੀ। ਸਾਲ 2014 ਦੇ ਅੱਧ ਵਿਚ ਇਕ ਭਾਰਤੀ ਇਸਾਈ ਮਿਸ਼ਨਰੀ ਨੂੰ ਵੀ ਅਗਵਾ ਕਰ ਲਿਆ ਗਿਆ ਸੀ। ਇਸੇ ਸਮੇਂ ਦੌਰਾਨ ਦੋ ਭਾਰਤੀਆਂ ਨੂੰ ਅਗਵਾ ਕਰਕੇ ਮਾਰ ਵੀ ਦਿੱਤਾ ਗਿਆ ਸੀ। ਸੜਕ ਉਸਾਰੀ ਦੇ ਕੰਮਾਂ ਵਿਚ ਲੱਗੇ ਇਕ ਇੰਜੀਨੀਅਰ ਰਮਨ ਕੁੱਟੀ ਨੂੰ ਉਸ ਦੇ ਅਫ਼ਗਾਨ ਡਰਾਈਵਰ ਅਤੇ ਦੋ ਅਫ਼ਗਾਨ ਸੁਰੱਖਿਆ ਕਰਮੀਆਂ ਸਮੇਤ ਤਾਲਿਬਾਨ ਨੇ ਨਵੰਬਰ, 2005 ਵਿਚ ਅਗਵਾ ਕੀਤਾ ਸੀ। ਕੁੱਟੀ ਨੂੰ ਮਾਰ ਦਿੱਤਾ ਗਿਆ ਸੀ ਅਤੇ ਬਾਕੀ ਤਿੰਨਾਂ ਅਫ਼ਗਾਨਾਂ ਨੂੰ ਛੱਡ ਦਿੱਤਾ ਗਿਆ ਸੀ। ਇਹ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਜਾਰੀ ਹੈ।
ਭਾਰਤ ਨੇ ਪਿਛਲੇ ਸਾਲ ਅਫ਼ਗਾਨਿਸਤਾਨ ਨੂੰ ਲਗਪਗ 3900 ਕਰੋੜ ਰੁਪਏ ਦਾ ਸਾਮਾਨ ਭੇਜਿਆ ਸੀ। ਅੱਜ ਵੀ ਇਹ ਇਸ ਖਿੱਤੇ ਵਿਚ ਅਫ਼ਗਾਨਿਸਤਾਨ ਦਾ ਸਭ ਤੋਂ ਵੱਡਾ ਮਦਦਗਾਰ ਬਣਿਆ ਹੋਇਆ ਹੈ। ਅਜਿਹੀ ਗੱਲ ਕਿਸੇ ਵੀ ਤਰ੍ਹਾਂ ਪਾਕਿਸਤਾਨ ਅਤੇ ਉਸ ਨਾਲ ਸਬੰਧਿਤ ਅੱਤਵਾਦੀਆਂ ਨੂੰ ਰਾਸ ਨਹੀਂ ਆ ਰਹੀ। ਅਫ਼ਗਾਨਿਸਤਾਨ ਸਰਕਾਰ ਨੇ ਭਾਰਤ ਨੂੰ ਇਹ ਯਕੀਨ ਦਿਵਾਇਆ ਹੈ ਕਿ ਪੂਰੇ ਯਤਨਾਂ ਨਾਲ ਇਨ੍ਹਾਂ ਭਾਰਤੀਆਂ ਨੂੰ ਆਜ਼ਾਦ ਕਰਵਾਏਗਾ ਪਰ ਇਸ ਤੋਂ ਬਾਅਦ ਭਾਰਤ ਲਈ ਵੀ ਇਹ ਬੇਹੱਦ ਜ਼ਰੂਰੀ ਹੋ ਗਿਆ ਹੈ ਕਿ ਉਹ ਅਫ਼ਗਾਨ ਸਰਕਾਰ ਨਾਲ ਰਲ ਕੇ ਅਜਿਹੇ ਪੁਖਤਾ ਪ੍ਰਬੰਧ ਕਰੇ ਜਿਨ੍ਹਾਂ ਨਾਲ ਉਥੇ ਉਸਾਰੀ ਦੇ ਕੰਮਾਂ ਵਿਚ ਲੱਗੇ ਹੋਏ ਭਾਰਤੀਆਂ ਨੂੰ ਪੂਰੀ ਸੁਰੱਖਿਆ ਮਿਲ ਸਕੇ। ਬਿਨਾਂ ਸ਼ੱਕ ਇਸਲਾਮਿਕ ਸਟੇਟ, ਤਾਲਿਬਾਨ ਅਤੇ ਪਾਕਿਸਤਾਨ ਵਿਰੁੱਧ ਕੌਮਾਂਤਰੀ ਪੱਧਰ 'ਤੇ ਗੁੱਸਾ ਅਤੇ ਘ੍ਰਿਣਾ ਵਧਦੀ ਜਾ ਰਹੀ ਹੈ ਜੋ ਅਖੀਰ ਵਿਚ ਇਨ੍ਹਾਂ ਦੇ ਪਤਨ ਦਾ ਕਾਰਨ ਬਣੇਗੀ। ਪਰ ਇਸ ਸਮੇਂ ਜ਼ਰੂਰਤ ਹੈ ਕਿ ਕੌਮਾਂਤਰੀ ਭਾਈਚਾਰਾ ਲਗਾਤਾਰ ਅਫ਼ਗਾਨਿਸਤਾਨ ਦੇ ਵਿਗੜ ਰਹੇ ਹਾਲਾਤ ਵੱਲ ਲੋੜੀਂਦਾ ਧਿਆਨ ਦੇਵੇ।

-ਬਰਜਿੰਦਰ ਸਿੰਘ ਹਮਦਰਦ

 


ਖ਼ਬਰ ਸ਼ੇਅਰ ਕਰੋ

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX