ਤਾਜਾ ਖ਼ਬਰਾਂ


ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  1 day ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 day ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  1 day ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  1 day ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  1 day ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  1 day ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  1 day ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  1 day ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  1 day ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  1 day ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਨਸ਼ਿਆਂ ਦੀ ਕਮਰ ਤੋੜਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਇਕਜੁੱਟ-ਇਲਨਚੇਲੀਅਨ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਿਵਲ ਪ੍ਰਸਾਸ਼ਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਚਲਾਈਆਂ ਗਈਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ-ਡਾ: ਜਸਵੀਰ ਸਿੰਘ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਐਾਟੀ ਡਾਇਰੀਆ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਦੇ ਅਧੀਨ ਆਉਣ ਵਾਲੇ ਸਾਰੇ ਟਿਊਬਵੈਲਾਂ ਦੇ ਪਾਣੀ ਦੀ ਜਾਂਚ ਕੀਤੀ ਜਾਵੇਗੀ ਅਤੇ 8 ਜੁਲਾਈ ਤੋਂ ਲੋਕਾਂ ਨੂੰ ਘਰ-ਘਰ ਜਾ ਕੇ ਡਾਇਰੀਆ ਸਬੰਧੀ ...

ਪੂਰੀ ਖ਼ਬਰ »

ਕੰਬਾਲਾ-ਬੀਤ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ

ਬੀਣੇਵਾਲ, 26 ਜੂਨ (ਬੈਜ ਚੌਧਰੀ)-ਪਿੰਡ ਕੰਬਾਲਾ ਵਿਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਦੇ ਸਰਪੰਚ ਕੈਪਟਨ ਓਮ ਪ੍ਰਕਾਸ਼, ਵਿਜੇ ਕਸ਼ਯਪ ਪੰਚ, ਰਮੇਸ਼ ਲਾਲ ਪੰਚ ਤੇ ਸੁਭਾਸ਼ ਪੱਪੂ ਨੇ ...

ਪੂਰੀ ਖ਼ਬਰ »

ਪੇਸ਼ੀ ਭੁਗਤ ਕੇ ਵਾਪਸ ਆਏ ਕੈਦੀ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਪੇਸ਼ੀਭੁਗਤ ਕੇ ਆਏ ਹਵਾਲਾਤੀ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸਹਾਇਕ ਸੁਪਰਡੈਂਟ ਦੇਸ ਰਾਜ ਨੇ ਥਾਣਾ ਸਿਟੀ ਦੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਿੰਗੜੀਵਾਲਾ ਦੇ ਵਾਸੀ ਅਨਿਲ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਭੈਣ ਨੂੰ ਦੇਖਣ ਲਈ ਹਸਪਤਾਲ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਪਲਾਸਟਿਕ ਦੇ ਲਿਫਾਫੇ ਜ਼ਬਤ ਕਰਕੇ ਚਲਾਨ ਕੱਟੇ

ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਨਗਰ ਨਿਗਮ ਅਤੇ ਪ੍ਰਦੂਸ਼ਨ ਬੋਰਡ ਦੇ ਅਧੀਕਾਰੀਆਂ ਅਤੇ ਕਰਮਚਾਰੀਆਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਬਜਾਰਾਂ ਦੀ ਚੈਕਿੰਗ ...

ਪੂਰੀ ਖ਼ਬਰ »

ਬਾਰਡਰ ਰੇਂਜ ਅੰਮਿ੍ਤਸਰ ਨਾਰਕੋ ਪੁਲਿਸ ਵਲੋਂ ਵੱਡੀ ਮਾਤਰਾ 'ਚ ਭੁੱਕੀ ਬਰਾਮਦ

ਮੁਕੇਰੀਆਂ/ਐਮਾਂ ਮਾਂਗਟ, 26 ਜੂਨ (ਰਾਮਗੜ੍ਹੀਆ/ਗੁਰਾਇਆ)- ਅੱਜ ਦੇਰ ਸ਼ਾਮ ਕਰੀਬ 8 ਵਜੇ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਮੁਕੇਰੀਆਂ ਦੇ ਕਸਬਾ ਐਮਾਂ ਮਾਂਗਟ ਨਜ਼ਦੀਕ ਬਾਰਡਰ ਰੇਂਜ ਨਾਰਕੋ ਪੁਲਿਸ ਵਲੋਂ ਇੱਕ ਟਰੱਕ ਨੂੰ ਰੋਕ ਕੇ ਘੇਰਾ ਪਾ ਲਿਆ ਅਤੇ ਵੱਡੀ ਗਿਣਤੀ ...

ਪੂਰੀ ਖ਼ਬਰ »

ਭਾਰਤ ਗੌਰਵ ਸੰਸਥਾ ਨੇ ਨਸ਼ਿਆਂ ਦੇ ਵਿਰੋਧ 'ਚ ਕੱਢੀ ਚੇਤਨਾ ਯਾਤਰਾ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਨਸ਼ਾ ਪੂਰੇ ਸੰਸਾਰ ਲਈ ਇਕ ਗੰਭੀਰ ਸਮੱਸਿਆ ਬਣ ਗਿਆ ਹੈ | ਜਿਸ ਕਾਰਨ ਨੌਜਵਾਨ ਇਸ ਦੀ ਦਲਦਲ 'ਚ ਫਸਦੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਭਾਰਤ ਗੌਰਵ ਸੰਸਥਾ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ 'ਤੇ ਖ਼ਾਲਸਾ ਕਾਲਜ ਮਾਹਿਲਪੁਰ ਦਾ ਕਬਜ਼ਾ

ਮਾਹਿਲਪੁਰ, 26 ਜੂਨ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ (ਡੀ. ਐਫ. ਏ.) ਵਲੋਂ ਖਾਲਸਾ ਕਾਲਜ ਮਾਹਿਲਪੁਰ ਵਿਖੇ ਝਰਮਨ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ 'ਚ ਜ਼ਿਲ੍ਹਾ ਫੁੱਟਬਾਲ ਚੈਪੀਅਨਸ਼ਿਪ ਕਰਵਾਈ ਗਈ ਜਿਸ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡਾ: ਬਲਦੇਵ ਸਿੰਘ ਨੇ ਐਸ. ਐਮ. ਓ. ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾ: ਬਲਦੇਵ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਵਜੋਂ ਅਹੁਦਾ ਸੰਭਾਲ ਲਿਆ | ਇਥੇ ਜ਼ਿਕਰਯੋਗ ਹੈ ਕਿ ਡਾ: ਬਲਦੇਵ ਸਿੰਘ ਪੀ.ਸੀ.ਐਮ.ਐਸ. ਵੈਲਫੇਅਰ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਮੈਂਬਰਸ਼ਿਪ ਮੁਹਿੰਮ 6 ਤੋਂ-ਤੀਕਸ਼ਣ ਸੂਦ

ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਵਲੋਂ 6 ਜੁਲਾਈ ਨੂੰ ਜਨਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਜਨਮ ਦਿਨ ਮੌਕੇ ਮੈਂਬਰਸ਼ਿਪ ਅਭਿਆਨ ਸ਼ੁਰੂ ਕੀਤੀ ਜਾਵੇਗਾ | ਇਹ ਜਾਣਕਾਰੀ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਭਾਜਪਾ ...

ਪੂਰੀ ਖ਼ਬਰ »

ਓਡਰਾ ਵਿਖੇ 5 ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਦਸੂਹਾ, 26 ਜੂਨ (ਭੁੱਲਰ)- ਪਿੰਡ ਉਡਰਾ ਵਿਖੇ ਸ੍ਰੀ ਮਾਨ 108 ਬਾਬਾ ਰਤਨ ਦਾਸ ਦੀ ਯਾਦ ਵਿਚ ਬਾਬਾ ਰਤਨ ਦਾਸ ਕਲੱਬ ਵੱਲੋਂ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਸ੍ਰੀ ਮਾਨ 108 ਬਾਬਾ ਜਸਪਾਲ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਓਡਰਾ ਨੇ ...

ਪੂਰੀ ਖ਼ਬਰ »

ਸ਼ਾਹ ਮਸਤ ਦੇ ਮੇਲੇ 'ਤੇ ਪੰਜਾਬੀ ਗਾਇਕੀ ਦਾ ਖੁੱਲ੍ਹਾ ਅਖਾੜਾ ਲਗਾਇਆ

ਚੱਬੇਵਾਲ , 26 ਜੂਨ (ਰਾਜਾ ਸਿੰਘ ਪੱਟੀ)-ਪਿੰਡ ਪੱਟੀ ਵਿਖੇ ਬਾਬਾ ਸ਼ਾਹ ਮਸਤ ਦੇ ਦਰਬਾਰ 'ਤੇ ਮੁੱਖ ਸੇਵਾਦਾਰ ਸੁੱਖਾ ਸੰਘਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਧਾਰਮਿਕ ਮੇਲੇ ਦੇ ਅੱਜ ਦੂਸਰੇ ਦਿਨ ਪ੍ਰਸਿੱਧ ਪੰਜਾਬੀ ਗਾਇਕ ਕਲਾਕਾਰ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਵਲੋਂ ਟਿਊਬਵੈੱਲਾਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 26 ਜੂਨ (ਹਰਪ੍ਰੀਤ ਕੌਰ)-ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਨਗਰ ਨਿਗਮ ਦੀ ਟੀਮ ਨੇ ਅੱਜ ਐਸ.ਡੀ.ਓ ਰਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਟਿਊਬਵੈਲਾਂ ਦਾ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸਹੁੰ ਚੁਕਾਈ

ਗੜ੍ਹਸ਼ੰਕਰ, 26 ਜੂਨ (ਧਾਲੀਵਾਲ)-ਰੈੱਡ ਕਰਾਸ ਭਵਨ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਐੱਸ.ਡੀ.ਐੱਮ. ਹਰਬੰਸ ਸਿੰਘ ਦੀ ਅਗਵਾਈ ਹੇਠ ਸਬ-ਡਵੀਜ਼ਨ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਗੋਲੀ ਚਲਾਉਣ ਵਾਲੇ ਸਾਬਕਾ ਫ਼ੌਜੀ ਿਖ਼ਲਾਫ਼ ਪਰਚਾ ਦਰਜ

ਐਮਾਂ ਮਾਂਗਟ, 26 ਜੂਨ (ਗੁਰਾਇਆ)- ਬੀਤੇ ਦਿਨ ਪਿੰਡ ਲਗਾਂਹ ਵਿਖੇ ਸਾਬਕਾ ਫ਼ੌਜੀ ਵਲੋ8 ਜ਼ਮੀਨੀ ਝਗੜੇ ਨੂੰ ਲੈ ਕੇ ਆਪਣੇ ਹੀ ਭਰਾ 'ਤੇ ਚਲਾਈ ਗਈ ਗੋਲੀ ਕਾਰਨ ਮੁਕੇਰੀਆਂ ਪੁਲਿਸ ਨੇ ਸਾਬਕਾ ਫ਼ੌਜੀ ਸ਼ਮਸ਼ੇਰ ਸਿੰਘ ਦੇ ਿਖ਼ਲਾਫ਼ ਧਾਰਾ 307 ਅਤੇ 506 ਆਈ. ਪੀ. ਸੀ. ਦੇ ਅਧੀਨ ਅਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਆਟੋਮੋਬਾਇਲਜ਼ 'ਚ ਈਕੋ ਕਾਰਗੋ ਕਾਰ ਦੀ ਘੁੰਢ ਚੁਕਾਈ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਭਾਰਤ ਦੀ ਨੰ: 1 ਕਾਰ ਨਿਰਮਾਤਾ ਕੰਪਨੀ ਮਾਰੂਤੀ ਸਜੂਕੀ ਦੇ ਡੀਲਰ ਹੁਸ਼ਿਆਰਪੁਰ ਆਟੋਮੋਬਾਇਲਜ਼ ਦੇ ਕਮਰਸ਼ੀਅਲ ਚੈਨਲ ਦੇ ਸ਼ੋਅਰੂਮ ਵਿਚ ਈਕੋ ਕਾਰਗੋ ਨੂੰ ਲਾਂਚ ਕੀਤਾ ਗਿਆ | ਇਸ ਕਾਰ ਦੀ ਘੁੰਢ ਚੁਕਾਈ ਮਾਰੂਤੀ ਸਜੂਕੀ ਤੋਂ ...

ਪੂਰੀ ਖ਼ਬਰ »

ਸੀ.ਸੀ.ਟੀ.ਵੀ. ਪ੍ਰੋਫੈਸ਼ਨਲ ਐਸੋਸੀਏਸ਼ਨ ਹੁਸ਼ਿਆਰਪੁਰ ਦਾ ਗਠਨ

ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਸੀ.ਸੀ.ਟੀ.ਵੀ ਕੈਮਰਾ ਕਮੇਟੀ ਦੀ ਜਥੇਬੰਦਕ ਟੀਮ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ਸੀ.ਸੀ.ਟੀ.ਵੀ ਪ੍ਰੋਫੈਸ਼ਨਲ ਐਸੋਸੀਏਸ਼ਨ ਹੁਸ਼ਿਆਰਪੁਰ ਦਾ ਜਥੇਬੰਦਕ ਢਾਂਚੇ ਦਾ ਐਲਾਨ ...

ਪੂਰੀ ਖ਼ਬਰ »

ਮੁਕੇਰੀਆਂ ਦੇ ਪਿੰਡ ਫੱਤੂਵਾਲ 'ਚ ਅਣ-ਅਧਿਕਾਰਤ ਕਾਲੋਨੀ ਕੱਟਣ ਦਾ ਕੰਮ ਬੇਖ਼ੌਫ ਜਾਰੀ

ਮੁਕੇਰੀਆਂ, 26 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਭਾਵੇਂ ਕਿ ਮੁਕੇਰੀਆਂ ਸ਼ਹਿਰ ਅੰਦਰ ਕੱਟੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਬਾਰੇ ਮੀਡੀਆ ਵਿਚ ਨਿੱਤ ਖ਼ਬਰਾਂ ਛਪ ਰਹੀਆਂ ਹਨ ਪਰ ਪਤਾ ਨਹੀਂ ਕਿਉਂ ਪੁੱਡਾ ਅਧਿਕਾਰੀ ਇਸ ਗ਼ੈਰਕਾਨੰੂਨੀ ਕਾਲੋਨੀਆਂ ਦੇ ਮਾਮਲੇ ...

ਪੂਰੀ ਖ਼ਬਰ »

ਪਿੰਡ ਲੰਮੇ-ਕਾਣੇ ਦਾ ਕਬੱਡੀ ਟੂਰਨਾਮੈਂਟ ਸ਼ਹੀਦ ਸੁਖਜਿੰਦਰ ਸਿੰਘ ਕਲੱਬ ਨੇ ਜਿੱਤਿਆ

ਸ਼ਾਮਚੁਰਾਸੀ, 26 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਲੰਮੇ-ਕਾਣੇ ਵਿਖੇ ਕੇਅਰ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਾਲਾਨਾ 23 ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦੇ ਆਖਰੀ ਦਿਨ ਹਲਕਾ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਵਿਭਿੰਨ ਪਿੰਡਾਂ ਦਾ ਦੌਰਾ

ਰਾਮਗੜ੍ਹ ਸੀਕਰੀ, 26 ਜੂਨ (ਕਟੋਚ)-ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕਰਨ ਅਤੇ ਸਮਾਜ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਗਠਿਤ ਕੀਤੀਆਂ ਜੀ.ਓ.ਜੀ. ਟੀਮਾਂ ਵਲੋਂ ਅੱਜ ਬਲਾਕ ਤਲਵਾੜਾ ਦੇ ਵਿਭਿੰਨ ਪਿੰਡਾਂ ਦਾ ਦੌਰਾ ...

ਪੂਰੀ ਖ਼ਬਰ »

ਪਿੰਡ ਬੇਰਛਾ ਵਿਖੇ ਸਭਿਆਚਾਰਕ ਮੇਲੇ ਸਬੰਧੀ ਪੋਸਟਰ ਰਿਲੀਜ਼

ਦਸੂਹਾ, 26 ਜੂਨ (ਭੁੱਲਰ)- ਪਿੰਡ ਬੇਰਛਾ ਵਿਖੇ ਬਾਬਾ ਕਰਮ ਸ਼ਾਹ ਪ੍ਰਬੰਧਕ ਅਤੇ ਵੈੱਲਫੇਅਰ ਕਮੇਟੀ ਵਲੋਂ ਨੂੰ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 3 ਜੁਲਾਈ ਨੂੰ ਕਰਵਾਏ ਜਾ ਰਹੇ ਧਾਰਮਿਕ ਅਤੇ ਸਭਿਆਚਾਰਕ ਮੇਲੇ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਸਰਪ੍ਰਸਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਬੀ. ਐੱਡ ਸੈਸ਼ਨ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਦਸੂਹਾ, 26 ਜੂਨ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦਾ ਬੀ. ਐੱਡ ਸੈਸ਼ਨ 2017-2019 ਦੇ ਤੀਸਰੇ ਸਮੈਸਟਰ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰ. ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੀਆਂ ਦੋ ਵਿਦਿਆਰਥਣਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਲਈ ਦੋ ਕਰੋੜ ਦੀ ਗਰਾਂਟ ਜਾਰੀ-ਐਡ. ਸੱਭਿਆ ਸਾਂਚੀ

ਮੁਕੇਰੀਆਂ, 26 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਬਿਆਸ ਦਰਿਆ ਕਿਨਾਰੇ ਵਸੇ ਪਿੰਡਾਂ ਦੇ ਕਿਸਾਨਾਂ ਦੀ ਲਗਾਤਾਰ ਰੁੜ੍ਹ ਰਹੀ ਜ਼ਮੀਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਕਰੀਬ ਦੋ ਕਰੋੜ ਰੁਪਏ ਮਨਜ਼ੂਰ ਕੀਤੇ ਹਨ | ਇਹ ਗੱਲ ਵਿਧਾਇਕ ਰਜਨੀਸ਼ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਅਜਨੋਹਾ 'ਚ ਫਿਰ ਚੋਰੀ

ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ 'ਚ ਤੀਸਰੀ ਵਾਰ ਅਣਪਛਾਤੇ ਚੋਰਾਂ ਵਲੋਂ ਚੋਰੀ ਕਰਕੇ ਸੀ.ਸੀ.ਟੀ.ਵੀ. ਕੈਮਰੇ ਸਮੇਤ ਹੋਰ ਸਾਮਾਨ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਲ ਦਾ ਸੇਵਾਦਾਰ ਸੁਖਚੈਨ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਨੇ ਸੁਣੀਆਂ ਡਾਡਾ ਵਾਸੀਆਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਡਾਡਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਮੋਟਰਸਾਈਕਲ ਸਵਾਰ ਨੂੰ ਕੀਤਾ ਜ਼ਖਮੀ

ਸੈਲਾ ਖੁਰਦ, 26 ਜੂਨ (ਹਰਵਿੰਦਰ ਸਿੰਘ ਬੰਗਾ)-ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਨਮੋਲ ਸ਼ਰਮਾ ਦੇ ਪਿਤਾ 'ਤੇ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ | ਜਾਣਕਾਰੀ ਅਨੁਾਰ ...

ਪੂਰੀ ਖ਼ਬਰ »

ਮਿਆਣੀ ਤੇ ਹਾਜੀਪੁਰ ਸੜਕਾਂ ਦੀ ਖ਼ਸਤਾ ਹਾਲਤ ਹੋਣ ਕਾਰਨ ਲੋਕ ਪ੍ਰੇਸ਼ਾਨ-ਕੈਰੇ

ਦਸੂਹਾ, 26 ਜੂਨ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੂੰ ਸੁਰਜੀਤ ਸਿੰਘ ਕੈਰੇ ਨੇ ਦਸੂਹਾ ਤੋਂ ਮਿਆਣੀ ਅਤੇ ਦਸੂਹਾ ਤੋਂ ਹਾਜੀਪੁਰ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਭਾਰੀ ਮੁਸ਼ਕਲਾਂ ...

ਪੂਰੀ ਖ਼ਬਰ »

ਮੁਹੱਲੇ 'ਚ ਵੜੇ ਜੰਗਲੀ ਹਿਰਨ ਨੂੰ ਕਾਬੂ ਕਰਕੇ ਜੰਗਲਾਤ ਵਿਭਾਗ ਦੇ ਹਵਾਲੇ ਕੀਤਾ

ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ)-ਲਗਾਤਾਰ ਵਧ ਰਹੀ ਗਰਮੀ ਨੇ ਜਿਥੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉਸ ਦੇ ਨਾਲ ਹੀ ਗਰਮੀ ਦਾ ਕਹਿਰ ਜੰਗਲੀ ਜਾਨਵਰਾਂ 'ਤੇ ਵੀ ਪੈ ਰਿਹਾ ਹੈ | ਸ਼ਹਿਰ ਦੇ ਨਾਲ ਲੱਗਦੇ ਪਹਾੜੀ ਖੇਤਰ 'ਚ ਬਾਰਿਸ਼ ਨਾ ਹੋਣ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸਿਵਲ ਹਸਪਤਾਲ 'ਚ ਜ਼ਿਲ੍ਹਾ ਪੱਧਰੀ ਸੈਮੀਨਾਰ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਜਨ-ਜਗਰੂਕਤਾ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਸਿਵਲ ਸਰਜਨ ਡਾ: ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ¢ ਸੈਮੀਨਾਰ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਪਟਿਆੜੀਆਂ ਵਾਸੀਆਂ ਵਲੋਂ ਹੁਸ਼ਿਆਰਪੁਰ-ਊਨਾ ਰੋਡ ਕੀਤਾ ਜਾਮ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਅੱਜ ਪਿੰਡ ਪਟਿਆੜੀਆਂ ਦੇ ਵਾਸੀਆਂ ਵਲੋਂ ਹੁਸ਼ਿਆਰਪੁਰ-ਊਨਾ ਰੋਡ 'ਤੇ ਜਾਮ ਲਗਾ ਕੇ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਮੁਕੇਰੀਆਂ ਹਾਈਡਲ 'ਚੋਂ ਲਾਸ਼ ਬਰਾਮਦ

ਐਮਾਂ ਮਾਂਗਟ, 26 ਜੂਨ (ਗੁਰਾਇਆ)- ਮੁਕੇਰੀਆਂ ਹਾਈਡਲ ਪ੍ਰੋਜੈਕਟ ਪਾਵਰ ਹਾਊਸ ਨੰਬਰ 4 ਚੋਂ ਇੱਕ 45 ਸਾਲਾ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਹੈ | ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਾਵਰ ਹਾਊਸ ਨਹਿਰ ਵਿਚ ਇੱਕ ਲਾਸ਼ ਤੈਰ ਰਹੀ ਹੈ | ਦੇਖਣ ਤੇ ਇਹ ...

ਪੂਰੀ ਖ਼ਬਰ »

ਗੁਰਦੁਆਰਾ ਰੀਠਾ ਸਾਹਿਬ ਦੇ ਦਰਸ਼ਨਾਂ ਨੂੰ ਸੰਗਤਾਂ ਦਾ ਜਥਾ ਰਵਾਨਾ

ਦਸੂਹਾ, 26 ਜੂਨ (ਭੁੱਲਰ)- ਅੱਜ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਰੀਠਾ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ | ਇਸ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਦੱਸਿਆ ਕਿ ਸੰਗਤਾਂ ਨੂੰ ਦਰਜਨਾਂ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ ਅਤੇ ਇੱਕ ਜੁਲਾਈ ਨੂੰ ਯਾਤਰਾ ਵਾਪਸ ਦਸੂਹਾ ਵਿਖੇ ਪਹੁੰਚੇਗੀ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਇਸ ਮੌਕੇ ਮੀਤ ਪ੍ਰਧਾਨ ਬਲਜੀਤ ਸਿੰਘ, ਰਣਜੀਤ ਸਿੰਘ ਰਾਣਾ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ ਸੰਧੂ, ਜਗਦੇਵ ਸਿੰਘ, ਦਿਲਦਾਰ ਸਿੰਘ ਜੀਆ ਸਹੋਤਾ, ਬਲਵਿੰਦਰ ਸਿੰਘ ਚੱਕ ਕਾਸਮ, ਬਲਬੀਰ ਸਿੰਘ, ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਆਸ਼ੂਤੋਸ਼ ਬਾਜਵਾ, ਸੁਰਿੰਦਰ ਕੌਰ ਪ੍ਰਧਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮਨਜੀਤ ਕੌਰ ਰਾਣਾ, ਮਨਿੰਦਰ ਕੌਰ, ਗੁਰਮੀਤ ਕੌਰ ਆਦਿ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ

ਦਸੂਹਾ, 26 ਜੂਨ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਖ਼ਸੀਅਤ ਉਸਾਰੀ ਸਬੰਧੀ ਲਗਾਇਆ ਕੈਂਪ ਸਮਾਪਤ ਹੋ ਗਿਆ | ਮੈਨੇਜਰ ਰਤਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਬੱਚਿਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ 11 ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ...

ਪੂਰੀ ਖ਼ਬਰ »

ਗੜ੍ਹਦੀਵਾਲਾ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਗੜ੍ਹਦੀਵਾਲਾ/ਪੱਸੀ ਕੰਢੀ, 26 ਜੂਨ (ਚੱਗਰ/ਰਜਪਾਲਮਾ)-ਪਿੰਡ ਬਡਿਆਲ ਅੱਡਾ ਤੋਂ ਪਿੰਡ ਡੱਫਰ ਨੂੰ ਜਾਂਦੀ ਸੰਪਰਕ ਸੜਕ 'ਤੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਕੁਝ ਲੋਕ ਇਸ ੳੜਕ 'ਤੇ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਸੜਕ ਕਿਨਾਰੇ ਇਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਤੇ ਭਾਈ ਮਰਦਾਨਾ ਦੀ ਯਾਦ 'ਚ ਕੀਰਤਨ ਦਰਬਾਰ

ਗੜ੍ਹਦੀਵਾਲਾ, 26 ਜੂਨ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਗਈ ਕੀਰਤਨ ਦਰਬਾਰ ਸਮਾਗਮਾ ਦੀ ਲੜੀ ਦੀ 25ਵੀਂ ਵਰ੍ਹੇਗੰਢ ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਤੇ ਭਾਈ ...

ਪੂਰੀ ਖ਼ਬਰ »

ਧਨਵੰਤਰੀ ਵੈਦ ਮੰਡਲ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ

ਚੱਬੇਵਾਲ, 26 ਜੂਨ (ਰਾਜਾ ਸਿੰਘ ਪੱਟੀ)-ਸ੍ਰੀ ਧਨਵੰਤਰੀ ਵੈਦ ਮੰਡਲ ਪੰਜਾਬ ਵਲੋਂ ਪਿੰਡ ਪੱਟੀ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਮੁਫਤ ਮੈਡੀਕਲ ਕੈਂਪ ਦਾ ਉਦਘਾਟਨ ਬਾਬਾ ਸ਼ਾਹ ਮਸਤ ਦੇ ਦਰਬਾਰ 'ਤੇ ਮੁੱਖ ਸੇਵਾਦਾਰ ਸ੍ਰੀ ਸੁੱਖਾ ਸੰਘਾ ਨੇ ਕੀਤਾ | ਕੈਂਪ ਦੌਰਾਨ ...

ਪੂਰੀ ਖ਼ਬਰ »

ਪੇਪਰ ਮਿੱਲ ਨੇੜੇ ਪੁਰਾਣੀਆਂ ਗੱਡੀਆਂ ਵੇਚਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਐਮਾਂ ਮਾਂਗਟ, 26 ਜੂਨ (ਗੁਰਾਇਆ)-ਪੇਪਰ ਮਿਲ ਮੁਕੇਰੀਆਂ ਨੇੜੇ ਪੁਰਾਣੀਆਂ ਗੱਡੀਆਂ ਵੇਚਣ ਵਾਲੇ ਡੀਲਰਾਂ ਵਲੋਂ ਜਿੱਥੇ ਸਾਰੀਆਂ ਗੱਡੀਆਂ ਰਾਸ਼ਟਰੀ ਮਾਰਗ ਦੀ ਸਰਵਿਸ ਰੋਡ 'ਤੇ ਖੜ੍ਹੀਆਂ ਕਰਕੇ ਟਰੈਫ਼ਿਕ ਵਿਚ ਵਿਘਨ ਪਾਇਆ ਜਾ ਰਿਹਾ ਹੈ ਉੱਥੇ ਪੁਰਾਣੀਆਂ ਗੱਡੀਆਂ ਦਿਲੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਚੱਬੇਵਾਲ, 26 ਜੂਨ (ਰਾਜਾ ਸਿੰਘ ਪੱਟੀ)-ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਵਿਖੇ ਸਥਾਨਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਦਸੂਹਾ ਵਿਖੇ 4.45 ਕਰੋੜ ਦੀ ਲਾਗਤ ਨਾਲ ਵਿਕਾਸ ਕੰਮਾਂ ਦਾ ਉਦਘਾਟਨ

ਦਸੂਹਾ, 26 ਜੂਨ (ਭੁੱਲਰ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚੱਲ ਰਹੀ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਸਬੰਧੀ ਪ੍ਰੋਗਰਾਮ ਉਲੀਕੇ ਗਏ ਹਨ | ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਸ੍ਰੀ ਅਰੁਣ ਮਿੱਕੀ ਡੋਗਰਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨੌਕਰੀ ਤੇ ਸਵੈ-ਰੁਜ਼ਗਾਰ ਲਈ ਜਾਗਰੂਕ ਕਰ ਰਿਹੈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਡੀ. ਸੀ.

ਹੁਸ਼ਿਆਰਪੁਰ, 26 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਕਾਰੋਬਾਰੀ ਸਿੱਖਿਆ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਗੈਰ-ਸਰਕਾਰੀ ਸੰਸਥਾਵਾਂ ਵਿੱਚ ਉਪਲਬਧ ਨੌਕਰੀਆਂ ਅਤੇ ਸਵੈ-ਰੁਜ਼ਗਾਰ ਦੇ ਮੌਕੇ ਦਵਾਉਣ ਲਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਸਮਾਗਮ

ਦਸੂਹਾ, 26 ਜੂਨ (ਭੁੱਲਰ)- ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਉਪ ਮੰਡਲ ਮੈਜਿਸਟਰੇਟ ਦਸੂਹਾ ਸ੍ਰੀਮਤੀ ਜੋਤੀ ਬਾਲਾ ਮੱਟੂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਿਆਂ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ...

ਪੂਰੀ ਖ਼ਬਰ »

ਡਬਲਯੂ ਡੀ. ਇੰਮੀਗ੍ਰੇਸ਼ਨ ਕਨਸਲਟੈਂਟ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ ਅੱਜ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਵਲੋਂ ਕੈਨੇਡਾ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ 27 ਜੂਨ ਦਿਨ ਵੀਰਵਾਰ ਨੂੰ ਕੋਰਟ ਰੋਡ 'ਤੇ ਸਥਿਤ ਡਬਲਯੂ. ਡੀ ਕੰਪਲੈਕਸ 'ਚ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁਰਦੁਆਰਾ ਰਮਦਾਸਪੁਰ ਵਿਖੇ ਨਵ-ਨਿਯੁਕਤ ਐਸ. ਐਮ. ਓ. ਦਾ ਸਨਮਾਨ

ਦਸੂਹਾ, 26 ਜੂਨ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਇਸ ਨਵ ਨਿਯੁਕਤ ਐਸ. ਐਮ. ਓ. ਡਾ. ਬਲਦੇਵ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਬਾਬਾ ਹਰਚਰਨ ...

ਪੂਰੀ ਖ਼ਬਰ »

ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਭੰਗਾਲਾ, 26 ਜੂਨ (ਸਰਵਜੀਤ ਸਿੰਘ)-ਮਹਿੰਦਰ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਨਵਾਂ ਭੰਗਾਲਾ ਨੇ ਹਲਫੀਆ ਬਿਆਨ ਰਾਹੀਂ ਮੁਕੇਰੀਆਂ ਪੁਲਿਸ 'ਤੇ ਦੋਸ਼ ਲਗਾਇਆ ਕਿ ਮੈ ਮੇਰੇ ਪਲਾਟ 'ਤੇ ਬਲਦੇਵ ਸਿੰਘ ਪੁੱਤਰ ਸੌਦਾਗਰ ਸਿੰਘ ਵਲੋਂ ਕਬਜ਼ੇ ਸਬੰਧੀ ਸ਼ਿਕਾਇਤ ਕੀਤੀ ਸੀ ਪਰ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਨਸ਼ਾ ਵਿਰੋਧੀ ਦਿਵਸ ਮੌਕੇ ਸੈਮੀਨਾਰ ਕਰਵਾਇਆ

ਮੁਕੇਰੀਆਂ, 26 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਨਸ਼ਾ ਵਿਰੋਧੀ ਦਿਵਸ ਮੌਕੇ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਐਸ.ਡੀ.ਐਮ. ਅਦਿੱਤਿਆ ਉੱਪਲ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਡਵੋਕੇਟ ਸਭਿਆ ਸਾਂਚੀ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਬੰਦ ਪਈ ਕੋਠੀ ਨੂੰ ਲੱਗੀ ਅੱਗ

ਬੀਣੇਵਾਲ, 26 ਜੂਨ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਬੀਣੇਵਾਲ ਵਿਚ ਇਕ ਬੰਦ ਪਈ ਕੋਠੀ ਨੂੰ ਅਚਾਨਕ ਅਗ ਲੱਗ ਗਈ | ਕੋਠੀ 'ਚੋਂ ਧੂੰਆਂ ਨਿਕਲਦਾ ਦੇਖ ਗਵਾਂਢੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤੇ ਪੁਲਿਸ ਨੂੰ ਸੂਚਿਤ ਕੀਤਾ | ਚੋਕੀ ਇੰਚਾਰਜ ਮਹਿੰਦਰ ਪਾਲ ਏ. ਐਸ. ਆਈ. ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਨਸ਼ਿਆਂ ਸਬੰਧੀ ਜਾਗਰੂਕਤਾ ਲਈ ਸੈਮੀਨਾਰ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੀ ਅਗਵਾਈ 'ਚ ਰੈਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ ਡੈਪੋ ਪ੍ਰੋਗਰਾਮ ਅਧੀਨ ਵਿਦਿਆਰਥੀਆਂ, ਉਨ੍ਹਾਂ ਦੇ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ 30 ਤੱਕ ਦੁਕਾਨਾਂ ਬੰਦ ਰਹਿਣਗੀਆਂ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸਰਾਫਾ ਬਾਜ਼ਾਰ, ਕੱਪੜੇ, ਭਾਂਡਿਆ, ਬਿਜਲੀ ਦਾ ਸਾਮਾਨ, ...

ਪੂਰੀ ਖ਼ਬਰ »

ਪਿੰਡ ਜਲੋਟਾ ਵਿਖੇ ਸਾਲਾਨਾ ਮੇਲਾ ਕਰਵਾਇਆ

ਦਸੂਹਾ, 26 ਜੂਨ (ਭੁੱਲਰ)- ਪਿੰਡ ਜਲੋਟਾ ਵਿਖੇ ਦਰਬਾਰ ਬਾਬਾ ਵਾਸੁਕੀ ਨਾਗ ਵਿਖੇ ਸਾਲਾਨਾ ਮੇਲਾ ਗੱਦੀ ਨਸ਼ੀਨ ਬੀਬੀ ਰਾਣੋਂ ਸ਼ਾਹ ਚਿਸਤੀ ਨਿਜ਼ਾਮੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਇਸ ਮੇਲੇ ਵਿਚ ਗਾਇਕ ਜਸਵੀਰ ਜੱਸੀ ਨੇ ਵੀ ਆਪਣੇ ਫਨ ਦਾ ਮੁਜ਼ਾਹਰਾ ਕੀਤਾ | ਇਸ ...

ਪੂਰੀ ਖ਼ਬਰ »

ਨਸ਼ਿਆਂ ਦੇ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ

ਬੁੱਲ੍ਹੋਵਾਲ, 26 ਜੂਨ (ਰਵਿੰਦਰਪਾਲ ਸਿੰਘ ਲੁਗਾਣਾ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢਣ ਤੇ ਇਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਮੀਟਿੰਗ ਵਿਚ ਗੁਰਮਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX