ਤਾਜਾ ਖ਼ਬਰਾਂ


ਡਬਲਿਊ.ਐਚ.ਓ ਨੇ ਹਾਈਡ੍ਰਾਕਸੀਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ
. . .  1 day ago
ਨਵੀਂ ਦਿੱਲੀ, 3 ਜੂਨ - ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ...
ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  1 day ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  1 day ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  1 day ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  1 day ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  1 day ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  1 day ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  1 day ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  1 day ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  1 day ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  1 day ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  1 day ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  1 day ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  1 day ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  1 day ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  1 day ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  1 day ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਰੂਪਨਗਰ

ਕੀਰਤਪੁਰ ਸਾਹਿਬ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਕੀਰਤਪੁਰ ਸਾਹਿਬ, 19 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੀਰਤਪੁਰ ਸਾਹਿਬ ਪੁਲਿਸ ਨੇ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਸ਼ਿਕੰਜਾ ਕਸਦਿਆਂ ਚੰਗਰ ਇਲਾਕੇ ਨਾਲ ਸਬੰਧਿਤ ਇਕ ਸਾਬਕਾ ਸਰਪੰਚ ਸਮੇਤ ਤਿੰਨ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਵਾਇਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ ਵਿਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਦੇ ਕਾਰਜ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ ਅਰਦਾਸ ਤੋਂ ਬਾਅਦ ਪੰਜ ਸਿੰਘਾਂ ਵਲੋਂ ਟੱਕ ਲਗਾ ਕੇ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕਰ ਦਿੱਤਾ ਗਿਆ | ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਵੱਡੀ ਗਿਣਤੀ ਵਿਚ ਉੱਚ ਅਧਿਕਾਰੀ ਹਾਜ਼ਰ ਸਨ | ਇਸ ਉਪਰੰਤ ਗੱਲ ਕਰਦਿਆਂ ਸ੍ਰੀ ਚੰਨੀ ਨੇ ਦੱਸਿਆ ਕਿ 42 ਏਕੜ ਜ਼ਮੀਨ 'ਚ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਇੰਸਟੀਚਿਊਟ ਤੋਂ ਹੁਨਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੈਨੇਡਾ, ਅਮਰੀਕਾ ਵਰਗੇ ਵੱਡੇ ਦੇਸ਼ਾਂ 'ਚ ਕੰਮ ਕਰਨ ਦਾ ਮੌਕਾ ਵੀ ਮਿਲੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਦਾਰੇ ਲਈ ਦੇਸ਼ ਦੀ ਪ੍ਰਸਿੱਧ ਟਾਟਾ ਕੰਪਨੀ ਵਲੋਂ ਵੀ 300 ਕਰੋੜ ਰੁਪਏ ਦੀ ਆਧੁਨਿਕ ਮਸ਼ੀਨਰੀ ਆਪਣੇ ਭਲਾਈ ਫ਼ੰਡ 'ਚੋਂ ਮੁਹੱਈਆ ਕਰਵਾਈ ਜਾਣੀ ਹੈ | ਉਨ੍ਹਾਂ ਇਸ ਇੰਸਟੀਚਿਊਟ ਬਾਰੇ ਬੋਲਦਿਆਂ ਦੱਸਿਆ ਕਿ ਮਾਰਚ 2021-22 ਤੱਕ ਇਸ ਦੇ ਪਹਿਲੇ ਚਰਨ ਨੂੰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ | ਇਸ ਤੋਂ ਪਹਿਲਾਂ ਸ਼ੁਕਰਾਨੇ ਵਜੋਂ ਸਥਾਨਕ ਨਗਰ ਪੰਚਾਇਤ ਵਲੋਂ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਏ.ਡੀ.ਸੀ ਸ੍ਰੀ ਗੁਜਰਾਲ, ਸਥਾਨਕ ਐਸ.ਡੀ.ਐਮ ਮਨਕਮਲ ਸਿੰਘ ਚਾਹਲ, ਸ੍ਰੀਮਤੀ ਹਰਜੋਤ ਕੌਰ ਐਸ.ਡੀ.ਐਮ ਨੰਗਲ, ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਵਾਈਸ ਚਾਂਸਲਰ ਸ੍ਰੀ ਅਜੇ ਸ਼ਰਮਾ, ਇੰਸਟੀਚਿਊਟ ਦੇ ਨਵ ਨਿਯੁਕਤ ਡਾਇਰੈਕਟਰ ਮੋਹਣਵੀਰ ਸਿੰਘ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਕੌਾਸਲਰ ਮੁਨਿੱਤ ਕੁਮਾਰ ਮੰਟੂ, ਸਰਬਜੀਤ ਸਿੰਘ ਕਾਲਾ, ਗੁਰਮੀਤ ਸਿੰਘ, ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਤੋਤ, ਸਾਬਕਾ ਪ੍ਰਧਾਨ ਕਰਨੈਲ ਸਿੰਘ ਬਜੀਦਪੁਰ, ਅਮਰੀਕ ਸਿੰਘ ਸੈਦਪੁਰ, ਜਸਵੀਰ ਸਿੰਘ ਸੈਦਪੁਰ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਸਮਾਣਾ ਕਲਾਂ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ, ਇਕ ਗੰਭੀਰ ਜ਼ਖ਼ਮੀ

ਮੋਰਿੰਡਾ, 19 ਜੁਲਾਈ (ਕੰਗ)-ਬੀਤੀ ਰਾਤ ਪਿੰਡ ਸਮਾਣਾ ਵਿਚ ਜ਼ਮੀਨ ਦੇ ਝਗੜੇ ਸੰਬੰਧੀ ਹੋਈ ਲੜਾਈ ਵਿਚ ਇੱਕ ਧਿਰ ਦਾ ਇੱਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੰੂ ਇਲਾਜ ਲਈ 32 ਸੈਕਟਰ (ਚੰਡੀਗੜ੍ਹ) ਵਿਚ ਭੇਜਿਆ ਗਿਆ ਜਦਕਿ ਦੂਜੀ ਧਿਰ ਦੇ ਇੱਕ ਵਿਅਕਤੀ ਨੂੰ ਕੁੱਟਮਾਰ ਕਰਨ ਦੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 19 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਮਾਂਗੇਵਾਲ ਮੋੜ ਕੋਲ ਮੁੱਖ ਸੜਕ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਸਬ ਇੰਸਪੈਕਟਰ ਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਸਰੋਜ ਕੁਮਾਰ (36) ...

ਪੂਰੀ ਖ਼ਬਰ »

ਸਪੀਕਰ ਰਾਣਾ ਅਤੇ ਸੰਸਦ ਮੈਂਬਰ ਤਿਵਾੜੀ ਵਿਰਾਸਤ-ਏ-ਖ਼ਾਲਸਾ ਵਿਖੇ ਅੱਜ ਪੁੱਜਣਗੇ

ਸ੍ਰੀ ਅਨੰਦਪੁਰ ਸਾਹਿਬ, 19 ਜੁਲਾਈ (ਜੇ.ਐਸ.ਨਿੱਕੁੂਵਾਲ, ਕਰਨੈਲ ਸਿੰਘ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼-ਭਾਈ ਵੀਰ ਸਿੰਘ ਸਾਹਿਤਅ ਨਵੀਂ ਦਿੱਲੀ ਵਲੋਂ ਵਿਰਾਸਤ-ਏ-ਖ਼ਾਲਸਾ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਰੂਪਨਗਰ, 19 ਜੁਲਾਈ (ਹੁੰਦਲ)-ਪਿੰਡ ਧਿਆਨਪੁਰਾ ਦੇ ਨੇੜੇ ਕਾਰ ਤੇ ਕੈਂਟਰ ਦੀ ਟੱਕਰ 'ਚ ਇੱਕ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਮੁਤਾਬਿਕ ਕੁਰਾਲੀ ਬਾਈਪਾਸ ਨਜ਼ਦੀਕ ਪਿੰਡ ਧਿਆਨਪੁਰਾ ਦੇ ਕੋਲ ਕਾਰ ਅਤੇ ਕੈਂਟਰ ਦੀ ਟੱਕਰ ਹੋ ਗਈ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਸੇਵਾ ਮੁਕਤ ਹੋਮ ਗਾਰਡ ਮੁਲਾਜ਼ਮ ਦੀ ਮੌਤ

ਰੂਪਨਗਰ, 19 ਜੁਲਾਈ (ਹੁੰਦਲ)-ਸੋਲਖੀਆਂ ਟੋਲ ਪਲਾਜ਼ੇ 'ਤੇ ਆਪਣੀਆਂ ਮੰਗਾਂ ਦੇ ਹੱਲ ਹਿਤ ਧਰਨਾ ਦੇ ਰਹੇ ਹੋਮ ਗਾਰਡ ਦੇ ਸੇਵਾ ਮੁਕਤ ਮੁਲਾਜ਼ਮ ਦੀ ਸਿਹਤ ਖ਼ਰਾਬ ਹੋਣ ਕਾਰਨ ਪੀ. ਜੀ. ਆਈ. ਪਹੰੁਚ ਕੇ ਮੌਤ ਹੋ ਗਈ | ਪੰਜਾਬ ਹੋਮ ਗਾਰਡ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਵਾਹਨਾਂ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ

ਘਨੌਲੀ, 19 ਜੁਲਾਈ (ਜਸਵੀਰ ਸਿੰਘ ਸੈਣੀ)-ਕੌਮੀ ਮਾਰਗ 21 (205) 'ਤੇ ਘਨੌਲੀ ਬੱਸ ਸਟੈਂਡ ਦੇ ਵਾਪਰਿਆ ਜਿਸ ਵਿਚ ਰੂਪਨਗਰ ਵੱਲ ਤੋਂ ਆ ਰਹੀ ਕਾਰ ਅੱਗੇ ਜਾ ਰਹੇ, ਐਕਟਿਵਾ ਥ੍ਰੀ ਵੀਲ੍ਹਰ ਅਤੇ ਖੜੀ ਅਣਪਛਾਤੀ ਮੋਹਿੰਦਰਾ ਪਿਕਅਪ ਵਿਚ ਟਕਰਾ ਗਿਆ | ਮਹਿੰਦਰਾ ਪਿਕਅਪ ਵਾਲਾ ਤਾਂ ਆਪਣੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਰੂਪਨਗਰ, 19 ਜੁਲਾਈ (ਹੁੰਦਲ)-ਐਸ. ਡੀ. ਜੇ. ਐਮ. ਅਦਾਲਤ ਨੰਗਲ ਵਿਖੇ ਪੇਸ਼ੀ ਭੁਗਤ ਕੇ ਰੋਪੜ ਜੇਲ੍ਹ ਲੈ ਕੇ ਆ ਰਹੇ ਹਵਾਲਾਤੀ ਦੇ ਚਲਾਨੀ ਡਿਊਟੀ ਮੁਲਾਜ਼ਮ ਨੂੰ ਰਸਤੇ 'ਚ ਘੇਰ ਕੇ ਧੱਕੇ ਤੇ ਥੱਪੜ ਮਾਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ 5 ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ

ਨੂਰਪੁਰ ਬੇਦੀ, 19 ਜੁਲਾਈ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਬਾਹਮਣਮਾਜਰਾ ਦੇ ਇੱਕ 16 ਸਾਲਾਂ ਦੇ ਨੌਜਵਾਨ ਦੀ ਜਹਿਰੀਲੇ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੀ ਸਰਪੰਚ ਨਿਰਮਲ ਕੌਰ ਦੇ ਪਤੀ ਗੁਰਦੀਪ ਸਿੰਘ ਬਾਹਮਣਮਾਜਰਾ ਨੇ ...

ਪੂਰੀ ਖ਼ਬਰ »

ਸੂਏ 'ਚ ਲੰਘਦੀ ਬੱਸ ਪਲਟਣ ਤੋਂ ਮਸਾਂ ਬਚੀ

ਬੇਲਾ, 19 ਜੁਲਾਈ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਵਿਖੇ ਪੁਲ ਦੇ ਟੁੱਟਣ ਕਰ ਕੇ ਬੇਲਾ ਐਸਕੇਪ (ਸੂਏ) ਵਿਚ ਬਣਾਇਆ ਆਰਜ਼ੀ ਰਸਤਾ ਬੀਤੇ ਕਈ ਦਿਨਾਂ ਤੋਂ ਬਰਸਾਤ ਦਾ ਪਾਣੀ ਆਉਣ ਕਰ ਕੇ ਬੰਦ ਹੋ ਗਿਆ ਸੀ ਜਿਸ ਕਰ ਕੇ ਰੋਪੜ ਜਾਂ ਬਹਿਰਾਮਪੁਰ ਵੱਲ ਜਾਣ ਆਉਣ ਵਾਲੇ ਰਾਹੀਆਂ ਨੂੰ ...

ਪੂਰੀ ਖ਼ਬਰ »

ਸੜਕ 'ਤੇ ਆਪਹੁਦਰੇ ਢੰਗ ਨਾਲ ਕੀਤੇ ਕਬਜ਼ੇ ਨੂੰ ਹਟਾਉਣ ਦੀ ਮੰਗ

ਰੂਪਨਗਰ, 19 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਪ੍ਰੀਤ ਕਾਲੋਨੀ, ਨਿਊ ਪ੍ਰੀਤ ਕਾਲੋਨੀ, ਪਬਲਿਕ ਕਾਲੋਨੀ ਤੇ ਜੁਝਾਰ ਸਿੰਘ ਨਗਰ ਦੇ ਵਸਨੀਕਾਂ ਨੇ ਕੁਝ ਲੋਕਾਂ ਵਲੋਂ ਸੜਕ ਦੇ ਵਿਚਕਾਰ ਖੰਭੇ ਗੱਡ ਕੇ ਸੜਕ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਆਵਾਜਾਈ ਪ੍ਰਭਾਵਤ ਕਰਨ ...

ਪੂਰੀ ਖ਼ਬਰ »

ਬਿਜਲੀ ਤੇ ਪਾਣੀ ਦੇ ਮੁੱਦਿਆਂ 'ਤੇ ਮੋਰਚੇ ਦੀ ਲਾਮਬੰਦੀ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 19 ਜੁਲਾਈ (ਵਿੰਦਰਪਾਲ ਝਾਂਡੀਆਂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਜਾ ਰਹੇ ਤਿੱਖੇ ਵਾਧੇ ਅਤੇ ਪਾਣੀ ਦੇ ਹੇਠਾਂ ਡਿੱਗਦੇ ਪੱਧਰ ਜਿਹੇ ਮੁੱਦਿਆਂ 'ਤੇ ਪੰਜਾਬ ਅੰਦਰ ਲਗਾਏ ਜਾ ਰਹੇ ਪੱਕੇ ਮੋਰਚੇ ਦੀ ...

ਪੂਰੀ ਖ਼ਬਰ »

ਪ੍ਰਮਾਤਮਾ ਦਾ ਸਿਮਰਨ ਕਰਨ ਵਾਲਾ ਜੀਵ ਮਹਾਨ ਧਨੀ ਹੰੁਦੈ-ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 19 ਜੁਲਾਈ (ਵਿੰਦਰਪਾਲ ਝਾਂਡੀਆਂ)-ਗੁਰੂਆਂ ਵਲੋਂ ਦਿੱਤਾ ਗਿਆ ਸ਼ਬਦ ਹੀ ਅੰਮਿ੍ਤ ਹੈ ਤੇ ਨਾਮ ਸ਼ਬਦ ਅਤੇ ਪ੍ਰਮਾਤਮਾ ਦਾ ਸਿਮਰਨ ਕਰਨ ਵਾਲਾ ਜੀਵ ਧਨਵਾਨ ਹੰੁਦਾ ਹੈ | ਉਕਤ ਧਾਰਮਿਕ ਅਨਮੋਲ ਪ੍ਰਵਚਨ ਭੂਰੀ ਵਾਲਿਆਂ ਦੀ ਗੁਰਗੱਦੀ ਦੀ ਪ੍ਰੰਪਰਾ ਦੇ ਵਰਤਮਾਨ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬੇਲਾ, 19 ਜੁਲਾਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦਾ ਬੀ.ਐਸ.ਸੀ. ਬਾਇਓ ਟੈਕਨਾਲੋਜੀ ਸਮੈਸਟਰ ਛੇਵਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੇ ਪਿ੍ੰਸੀਪਲ ਸੁਰਮੁਖ ਸਿੰਘ ਨੇ ਦੱਸਿਆ ਕਿ ਬਾਇਓ ਟੈਕਨਾਲੋਜੀ ਦੇ ...

ਪੂਰੀ ਖ਼ਬਰ »

ਜਿੰਦਵੜੀ ਰੇਲਵੇ ਬਿ੍ਜ ਕਾਰਨ ਰਾਹਗੀਰ ਭਾਰੀ ਪੇ੍ਰਸ਼ਾਨ

ਢੇਰ, 19 ਜੁਲਾਈ (ਸ਼ਿਵ ਕੁਮਾਰ ਕਾਲੀਆ)-ਰੇਲਵੇ ਵਿਭਾਗ ਵਲੋਂ ਪਿੰਡ ਜਿੰਦਵੜੀ ਵਿਖੇ ਬਣਾਏ ਗਏ ਭੂਮੀਗਤ ਰਸਤੇ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਰਸਤੇ 'ਚ ਵਰਖਾ ਦਾ ਪਾਣੀ ਕਈ-ਕਈ ਫੁੱਟ ਖੜ੍ਹਾ ਹੋਣ ਕਾਰਨ ਨਿੱਤ ਜਾਣ ਵਾਲੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦਾ ਸਿਖਲਾਈ ਟ੍ਰੇਨਿੰਗ ਦਾ ਸੈਮੀਨਾਰ ਸਮਾਪਤ

ਨੰਗਲ, 19 ਜੁਲਾਈ (ਪ੍ਰੋ: ਅਵਤਾਰ ਸਿੰਘ)-ਮਾਣਯੋਗ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਬੀ. ਪੀ. ਈ. ਓ ਮੈਡਮ ਸੁਦੇਸ਼ ਹੰਸ ਦੀ ਅਗਵਾਈ ਵਿਚ ਪ੍ਰੀ. ਪ੍ਰਾਈਮਰੀ ਜਮਾਤਾਂ ਦੀ ਸਿਖਲਾਈ ਟ੍ਰੈਨਿੰਗ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਪਦਾਰਥਾਂ ਦੇ 10 ਨਮੂਨੇ ਜਾਂਚ ਲਈ ਭੇਜੇ

ਰੂਪਨਗਰ, 19 ਜੁਲਾਈ (ਸਟਾਫ਼ ਰਿਪੋਰਟਰ)-ਸਿਵਲ ਸਰਜਨ ਡਾ. ਐਚ.ਐਨ. ਸ਼ਰਮਾ ਦੀ ਅਗਵਾਈ ਹੇਠ ਸਹਾਇਕ ਫੂਡ ਕਮਿਸ਼ਨਰ ਸੁਖਰਾਓ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਜਗ੍ਹਾ ਤੋਂ ਦੁੱਧ ਅਤੇ ਦੁੱਧ ਤੋਂ ਬਣੇ ...

ਪੂਰੀ ਖ਼ਬਰ »

ਅੱਗ ਲੱਗਣ 'ਤੇ ਬਚਾਅ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)-ਅੱਜ ਗਰੀਨਵੇਜ ਸਕੂਲ ਰੁੜਕੀ ਹੀਰਾਂ ਵਿਖੇ ਅੱਜ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜ਼ਿਲ੍ਹਾ ਫਾਇਰ ਅਫ਼ਸਰ ਸ੍ਰੀ ਹਰੀ ਚੰਦ ਨੇ ਅੱਗ ਲੱਗਣ ਅਤੇ ਉਸ ਤੋਂ ਬਚਾਅ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਸ਼ਾਖਾ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 19 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੇਂਡੂ ਜਲ ਸਪਲਾਈ ਸਕੀਮਾਂ ਤੇ ਬੀਤੇ 12 ਸਾਲਾਂ ਤੋਂ ਠੇਕੇ ਤੇ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਘਨੌਲੀ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਤੋਂ ਵਾਸੀ ਬੇਹੱਦ ਪ੍ਰੇਸ਼ਾਨ

ਘਨੌਲੀ, 19 ਜੁਲਾਈ (ਜਸਵੀਰ ਸਿੰਘ ਸੈਣੀ)-ਘਨੌਲੀ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਤੋਂ ਘਨੌਲੀ ਵਾਸੀ ਬੇਹੱਦ ਪ੍ਰੇਸ਼ਾਨ ਹਨ, ਘਨੌਲੀ 'ਚ ਦਿਨ ਪਰ ਦਿਨ ਆਵਾਰਾ ਪਸ਼ੂਆਂ ਦੀ ਭਰਮਾਰ ਵੱਧਦੀ ਹੀ ਜਾ ਰਹੀ ਹੈ | ਆਵਾਰਾ ਪਸ਼ੂ ਜਿੱਥੇ ਰਾਹਗੀਰਾਂ ਲਈ ਮੁਸੀਬਤ ਬਣਦੇ ਹਨ ਉੱਥੇ ਹੀ ...

ਪੂਰੀ ਖ਼ਬਰ »

ਓਰਲ ਰੋਟਾ ਵਾਇਰਸ ਅਤੇ ਬਿ੍ਜ ਪ੍ਰੋਗਰਾਮ ਤਹਿਤ ਸੀ. ਐਚ. ਸੀ. ਨੂਰਪੁਰ ਬੇਦੀ ਵਿਖੇ ਟਰੇਨਿੰਗ ਕਰਵਾਈ

ਨੂਰਪੁਰ ਬੇਦੀ, 19 ਜੁਲਾਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਨੂਰਪੁਰ ਬੇਦੀ ਦੀ ਅਗਵਾਈ ਹੇਠ ਸੀ. ਐਚ. ਸੀ. ਨੂਰਪੁਰ ਬੇਦੀ ਵਿਖੇ ਫੀਲਡ ਸਟਾਫ਼ ਅਤੇ ਆਸ਼ਾ ਵਰਕਰਾਂ ਨੂੰ ਟਰੇਨਿੰਗ ਕਰਵਾਈ ਗਈ | ਇਸ ਮੌਕੇ ਡਾ: ਸ਼ਿਵ ...

ਪੂਰੀ ਖ਼ਬਰ »

ਕੁਲਦੀਪ ਸਿੰਘ ਔਜਲਾ ਐਨ.ਐਫ.ਐਲ. ਕੋਆਰਡੀਨੇਸ਼ਨ ਕਮੇਟੀ ਦੇ ਸਕੱਤਰ ਜਨਰਲ ਬਣੇ

ਨੰਗਲ, 19 ਜੁਲਾਈ (ਪ੍ਰੋ. ਅਵਤਾਰ ਸਿੰਘ)- ਐਨ. ਐਫ. ਐਲ. ਅਦਾਰੇ ਦੀਆਂ ਮਾਨਤਾ ਪ੍ਰਾਪਤ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਦੌਰਾਨ ਐਨ. ਐਫ. ਐਲ. ਨੰਗਲ ਇਕਾਈ ਦੇ ਨੇਤਾ ਕੁਲਦੀਪ ਸਿੰਘ ਔਜਲਾ ਨੰੂ ਸਰਬਸੰਮਤੀ ਨਾਲ ਸਕੱਤਰ ਜਨਰਲ ਚੁਣੇ ਗਏ | ਇੱਥੇ ਦੱਸਣਾ ਜ਼ਰੂਰੀ ਹੈ ਕਿ ਐਨ. ਐਫ. ...

ਪੂਰੀ ਖ਼ਬਰ »

ਕੁਲਦੀਪ ਔਜਲਾ ਬਣੇ ਐਨ. ਐਫ਼. ਐਲ ਕੋਆਰਡੀਨੇਸ਼ਨ ਕਮੇਟੀ ਦੇ ਜਨਰਲ ਸਕੱਤਰ

ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਮੁੱਚੀ ਐਨ. ਐਫ਼. ਐਲ ਅਦਾਰੇ ਦੀਆਂ ਮਾਨਤਾ ਪ੍ਰਾਪਤ ਜਥੇਬੰਦੀਆਂ ਦੀ ਇਕ ਸਾਂਝੀ ਇਕੱਤਰਤਾ ਐਨ. ਐਫ਼. ਐਲ ਦੇ ਵਿਜੇਪੁਰ (ਮੱਧ ਪ੍ਰਦੇਸ਼) ਇਕਾਈ ਵਿਖੇ ਹੋਈ | ਜਿਸ ਵਿਚ ਸਾਰੇ ਯੂਨਿਟਾਂ ਦੀਆਂ ਮਾਨਤਾ ਪ੍ਰਾਪਤ ਯੂਨੀਅਨਾਂ ਦੇ ਮੁੱਖ ...

ਪੂਰੀ ਖ਼ਬਰ »

ਸੰਸਦ ਮੈਂਬਰ ਤੇ ਸਪੀਕਰ ਅੱਜ ਨੰਗਲ 'ਚ ਕਰਨਗੇ ਵਰਕਰ ਮੀਟਿੰਗ ਨੂੰ ਸੰਬੋਧਨ

ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਅੱਜ ਖ਼ੁਆਜਾ ਪੀਰ ਮੰਦਰ ਲਾਗੇ ਕਮਿਊਨਿਟੀ ਸੈਂਟਰ ਵਿਖੇ ਇਕ ਵਰਕਰ ਮੀਟਿੰਗ ਨੂੰ ਸੰਬੋਧਨ ਕਰਨਗੇ¢ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਨੰਗਲ 'ਚ ਛੱਡਿਆ ਖ਼ਵਾਜਾ ਪੀਰ ਜੀ ਦਾ ਬੇੜਾ

ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਵਰੁਣ ਦੇਵਤਾ ਮੰਦਰ ਵਿਖੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ ਤੋਂ ਕਰਵਾਏ ਜਾ ਰਹੇ ਸਾਲਾਨਾ ਉਰਸ ਮੇਲੇ ਦੇ ਤੀਜੇ ਦਿਨ ਅੱਜ ਢਲਦੀ ਸ਼ਾਮ ਵੇਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ...

ਪੂਰੀ ਖ਼ਬਰ »

ਸ਼ੈੱਡ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਪੁਰਖਾਲੀ, 19 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਗ੍ਰਾਮ ਪੰਚਾਇਤ ਬਿੰਦਰਖ ਵਲੋਂ ਸ਼ਮਸ਼ਾਨ ਘਾਟ ਦੇ ਨਵੇਂ ਬਣਾਏ ਜਾ ਰਹੇ ਸ਼ੈੱਡ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ¢ ਇਸ ਮੌਕੇ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਵਲੋਂ ਕੰਮ ਦੀ ...

ਪੂਰੀ ਖ਼ਬਰ »

ਪਾਵਰ ਕਾਲੋਨੀ ਫੁੱਟਬਾਲ ਲੀਗ ਮੁਕਾਬਲਾ ਸ਼ਾਮਪੁਰਾ ਨੇ ਜਿੱਤਿਆ

ਰੂਪਨਗਰ, 19 ਜੁਲਾਈ (ਸਤਨਾਮ ਸਿੰਘ ਸੱਤੀ)-ਪਾਵਰ ਕਾਲੋਨੀ ਫੁੱਟਬਾਲ ਕਲੱਬ ਵਲੋਂ ਕਰਵਾਈ ਗਈ ਫੁੱਟਬਾਲ ਲੀਗ ਸ਼ੇਰੇ ਪੰਜਾਬ ਕੱਲਬ ਸ਼ਾਮਪੁਰਾ ਦੀ ਟੀਮ ਨੇ ਭਲਿਆਣ ਕੱਲਬ ਨੂੰ ਪਨੈਲਟੀ ਕਿੱਕ ਰਾਹੀ 4-3 ਗੋਲਾਂ ਦੇ ਫਰਕ ਨਾਲ ਹਰਾ ਕੇ ਜਿੱਤ ਲਈ ਹੈ | ਪੂਰੇ ਸਮੇਂ ਵਿਚ ਦੋਨੇ ...

ਪੂਰੀ ਖ਼ਬਰ »

ਟੀਕਾਕਰਨ ਸੁਰੱਖਿਆ ਯੋਜਨਾ ਸਬੰਧੀ ਸਿਖਲਾਈ ਪ੍ਰੋਗਰਾਮ

ਰੂਪਨਗਰ, 19 ਜੁਲਾਈ (ਸਟਾਫ਼ ਰਿਪੋਰਟਰ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਸਿਵਲ ਸਰਜਨ ਰੂਪਨਗਰ ਦੇ ਸਿਖਲਾਈ ਸੈਂਟਰ ਵਿਖੇ ਡਾ. ਐਚ.ਐਨ.ਸ਼ਰਮਾ ਸਿਵਲ ਸਰਜਨ ਰੂਪਨਗਰ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਰੂਪਨਗਰ ਦੇ ਏ.ਐਨ.ਐਮਜ/ ਮਲਟੀਪਰਪਜ਼ ਹੈਲਥ ਵਰਕਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਚੇਅਰਮੈਨ ਬੀ.ਬੀ.ਐਮ.ਬੀ. ਨੂੰ ਮੰਗ-ਪੱਤਰ ਭੇਜਿਆ

ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਨੈਸ਼ਨਲ ਸਵੀਪਰ ਯੂਨੀਅਨ ਨੇ ਸਫ਼ਾਈ ਕਰਮਚਾਰੀਆਂ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਯੂਨੀਅਨ ਆਗੂ ਤੁਲਸੀ ਰਾਮ ਮੱਟੂ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਚੇਅਰਮੈਨ ਬੀ.ਬੀ.ਐਮ. ਬੀ ਨੂੰ ਭੇਜਣ ਲਈ ਐਸ.ਈ. ਮੋਹਨ ਸਿੰਘ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ ਪੱਧਰੀ ਕਬੱਡੀ ਟੂਰਨਾਮੈਂਟ ਕਥੇੜਾ ਵਿਖੇ ਕਰਵਾਏ ਗਏ

ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ ਨੰਗਲ ਵਿਚ ਕਬੱਡੀ ਨੈਸ਼ਨਲ ਸਟਾਈਲ ਟੂਰਨਾਮੈਂਟ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਥੇੜਾ ਵਿਖੇ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਮੋਰਿੰਡਾ, 19 ਜੁਲਾਈ (ਪਿ੍ਤਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਦੇ ਨੇੜੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਤਹਿਸੀਲਦਾਰ ਮੋਰਿੰਡਾ ਨੂੰ ਮੰਗ ਪੱਤਰ ਦਿੱਤਾ¢ ਪ.ਸ.ਸ.ਫ. ਦੇ ਬਲਾਕ ਪ੍ਰਧਾਨ ਰਣਧੀਰ ਸਿੰਘ ਅਤੇ ਜੀ.ਟੀ.ਯੂ. ...

ਪੂਰੀ ਖ਼ਬਰ »

ਜ਼ਿੰਦਗੀ ਤੋਂ ਨਿਰਾਸ਼ ਲੋਕਾਂ ਨੂੰ ਜਿਊਣ ਦੀ ਨਵੀਂ ਆਸ ਪੈਦਾ ਕਰਦੀ ਹੈ ਫ਼ਿਲਮ ਅਰਦਾਸ ਕਰਾਂ-ਮਲਕੀਤ ਰੌਣੀ

ਮੋਰਿੰਡਾ, 19 ਜੁਲਾਈ (ਪਿ੍ਤਪਾਲ ਸਿੰਘ)-ਅੱਜ ਸਥਾਨਕ ਸੱਲ੍ਹ ਸਿਨੇਮਾ ਵਿਖੇ ਪੰਜਾਬੀ ਫ਼ਿਲਮ ਅਰਦਾਸ ਕਰਾਂ ਦੇ ਪਹਿਲੇ ਸ਼ੋਅ ਮੌਕੇ ਮੋਰਿੰਡਾ ਇਲਾਕੇ ਦੀ ਸ਼ਾਨ ਫ਼ਿਲਮ ਦੇ ਕਲਾਕਾਰ ਮਲਕੀਤ ਸਿੰਘ ਰੌਣੀ ਨੇ ਅਰਦਾਸ ਕਰਾਂ ਫ਼ਿਲਮ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਕਿਨਾਰੇ ਪੁੱਟਿਆ ਟੋਆ ਬਣਿਆ ਪ੍ਰੇਸ਼ਾਨੀ ਦਾ ਸਬੱਬ

ਪੁਰਖਾਲੀ, 19 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)- ਬਿੰਦਰਖ-ਖਿਜਰਾਬਾਦ ਸੜਕ ਤੇ ਬਿੰਦਰਖ ਨਜ਼ਦੀਕ ਇਕ ਮੋਬਾਈਲ ਕੰਪਨੀ ਵਲੋਂ ਪੁੱਟਿਆ ਟੋਆ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇਕ ਮੋਬਾਈਲ ਕੰਪਨੀ ਵਲੋਂ ਉਕਤ ਸੜਕ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਦੇ ਸਹਿਯੋਗ ਨਾਲ ਸ਼ਹਿਰ 'ਚ ਚਲਾਈ ਸਫ਼ਾਈ ਮੁਹਿੰਮ

ਰੂਪਨਗਰ, 19 ਜੁਲਾਈ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਤੋਂ ਸਵੱਛ ਭਾਰਤ ਮੁਹਿੰਮ ਤਹਿਤ ਐਨ.ਸੀ.ਸੀ ਕੈਡਟਾਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸਫ਼ਾਈ ਮੁਹਿੰਮ ਚਲਾਈ ਗਈ | ਅੱਜ ਸਵੇਰੇ ਹਰਿਆਣਾ-12 ਐਨ.ਸੀ.ਸੀ ਕੰਪਨੀ ਦੇ 200 ਬੱਚਿਆਂ ਨੇ ਸ਼ਹਿਰ ਵਿਚ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਰੇਤੇ ਦੀ ਭਰੀ ਟਰਾਲੀ ਪਲਟੀ

ਬੇਲਾ, 19 ਜੁਲਾਈ (ਮਨਜੀਤ ਸਿੰਘ ਸੈਣੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗ਼ੈਰ ਕਾਨੂੰਨੀ ਮਾਈਨਿੰਗ ਦਾ ਕੰਮ ਸ਼ਰ੍ਹੇਆਮ ਚੱਲ ਰਿਹਾ ਹੈ ਜਿਸ ਦੀ ਤਾਜ਼ਾ ਮਿਸਾਲ ਬੇਲਾ ਜਟਾਣਾ ਮਾਰਗ ਤੇ ਰੇਤੇ ਦੀ ਓਵਰਲੋਡ ਅਤੇ ਤੇਜ਼ ਰਫ਼ਤਾਰ ਰੇਤੇ ਦੀ ਭਰੀ ਟਰਾਲੀ ਜਿਸ ...

ਪੂਰੀ ਖ਼ਬਰ »

ਇਤਿਹਾਸਕ ਅਸਥਾਨ ਗੁਰਦੁਆਰਾ ਘੋੜਿਆਂ ਦਾ ਘਾਹ ਵਿਖੇ ਸਾਲਾਨਾ ਧਾਰਮਿਕ ਸਮਾਗਮ ਭਲਕੇ

ਸ੍ਰੀ ਅਨੰਦਪੁਰ ਸਾਹਿਬ, 19 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਥੋੜ੍ਹੀ ਦੂਰ ਹਿਮਾਚਲ ਪ੍ਰਦੇਸ਼ ਦੀ ਹੱਦ ਅੰਦਰ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਪੈਂਦੇ ਪਿੰਡ ਨੀਲਾ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਘੋੜਿਆਂ ਦਾ ਘਾਹ ਵਿਖੇ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX