ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਮਾਨਸਾ

ਮੰਦਰ ਢਾਹੁਣ ਵਿਰੱੁਧ ਗ੍ਰੰਥੀ ਸਭਾ ਵਲੋਂ ਰੋਸ ਪ੍ਰਦਰਸ਼ਨ ਅੱਜ

ਬੋਹਾ, 18 ਅਗਸਤ (ਪ. ਪ.)-ਸ਼ਹੀਦ ਬਾਬਾ ਦੀਪ ਸਿੰਘ ਗੰ੍ਰਥੀ ਸਭਾ ਮਾਲਵਾ ਦੀ ਬੈਠਕ ਇੱਥੋਂ ਦੇ ਗੁਰਦੁਆਰਾ ਗਾਦੜ ਪੱਤੀ ਬੋਹਾ ਵਿਖੇ ਬਾਬਾ ਜਸਵਿੰਦਰ ਸਿੰਘ ਫੱਤੇ ਵਾਲਿਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਬਰੇਟਾ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਕਰਮਾਂ ਦਾ ਫਲ ਜ਼ਰੂਰ ਭੋਗਣਾ ਪੈਂਦੈ-ਸਾਧਵੀ ਉਪਾਸਨਾ

ਸਰਦੂਲਗੜ੍ਹ, 18 ਅਗਸਤ (ਜੀ. ਐਮ. ਅਰੋੜਾ)-ਹਰੇਕ ਵਿਅਕਤੀ ਨੂੰ ਆਪਣੇ ਕਰਮਾ ਦਾ ਫਲ ਜ਼ਰੂਰ ਭੋਗਣਾ ਪੈਂਦਾ ਹੈ | ਸਾਨੂੰ ਆਪਣੀ ਜ਼ਿੰਦਗੀ 'ਚ ਚੰਗੇ ਕਰਮ ਕਰਨੇ ਚਾਹੀਦੇ ਹਨ | ਉਕਤ ਵਿਚਾਰ ਜੈਨ ਸਾਧਵੀ ਉਪਾਸਨਾ ਨੇ ਜੈਨ ਸਭਾ ਪੁਰਾਣਾ ਬਾਜਾਰ ਸਰਦੂਲਗੜ੍ਹ ਵਿਖੇ ਧਰਮ ਸਭਾ ਨੂੰ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੀਆਂ ਤਿਆਰੀਆਂ ਸ਼ੁਰੂ

ਬੁਢਲਾਡਾ, 18 ਅਗਸਤ (ਨਿ.ਪ.ਪ.)-ਸਨਾਤਨ ਧਰਮ ਪੰਜਾਬ ਮਹਾਵੀਰ ਦਲ ਬੁਢਲਾਡਾ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਭਗਵਾਨ ਰਾਮ ਚੰਦਰ ਦੇ ਜੀਵਨ 'ਤੇ ਆਧਾਰਿਤ ਕੀਤੀ ਜਾਣ ਵਾਲੀ ਰਾਮ ਲੀਲਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਸਮੇਤ 2 ਕਾਬੂ

ਸਰਦੂਲਗੜ੍ਹ, 18 ਅਗਸਤ (ਪ. ਪ.)-ਸਥਾਨਕ ਥਾਣੇ ਦੀ ਪੁਲਿਸ ਨੇ 2 ਵਿਅਕਤੀਆਂ ਕੋਲੋਂ ਭੁੱਕੀ ਬਰਾਮਦ ਕੀਤੀ ਹੈ | ਥਾਣਾ ਮੁਖੀ ਸੰਦੀਪ ਸਿੰਘ ਭਾਟੀ ਦੇ ਦੱਸਣ ਮੁਤਾਬਿਕ ਸਹਾਇਕ ਥਾਣੇਦਾਰ ਹਰਦੇਵ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੰਘਾ ਵਿਖੇ ਛਾਪੇਮਾਰੀ ਕਰ ਕੇ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਹਰ ਨਿਕਲਣਾ ਹੋਇਆ ਔਖਾ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 13 ਦੇ ਵਾਸੀਆਂ ਨੂੰ ਸੀਵਰੇਜ ਸਿਸਟਮ ਖੜ੍ਹ ਜਾਣ ਕਾਰਨ ਗਲੀਆਂ 'ਚ ਪਾਣੀ ਇਕੱਠਾ ਹੋਣ ਕਰ ਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਵਾਸੀਆਂ ਨੇ ਦੱਸਿਆ ਕਿ ਸੀਵਰੇਜ ਸਿਸਟਮ ਖੜ੍ਹਨ ਨਾਲ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਦੇ ਪ੍ਰਚਾਰ ਲਈ ਵਿਦਿਆਰਥੀ ਅੱਗੇ ਆਉਣ-ਜੱਜ ਅਮਨਦੀਪ ਸਿੰਘ

ਬੁਢਲਾਡਾ, 18 ਅਗਸਤ (ਸਵਰਨ ਸਿੰਘ ਰਾਹੀ)-ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਥਾਨਕ ਮਨੂੰ ਵਾਟਿਕਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲਹਿਰ ਦਾ ਹਿੱਸਾ ਬਣਾਉਣ ਲਈ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀ. ...

ਪੂਰੀ ਖ਼ਬਰ »

ਸਾਹਿਤ ਉਹੀ ਹੁੰਦਾ ਹੈ ਜੋ ਆਮ ਲੋਕਾਂ ਲਈ ਲਿਖਿਆ ਜਾਂਦੈ-ਕਰਮ ਸਿੰਘ ਜ਼ਖ਼ਮੀ

ਭੀਖੀ, 18 ਅਗਸਤ (ਬਲਦੇਵ ਸਿੰਘ ਸਿੱਧੂ)-ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਭੀਖੀ ਵਿਖੇ ਨਵਯੁੱਗ ਸਾਹਿਤ ਕਲਾ ਮੰਚ ਭੀਖੀ ਵਲੋਂ ਗਜ਼ਲਗੋ ਕਰਮ ਸਿੰਘ ਜ਼ਖਮੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਡਾਕਟਰ ਕੁਲਦੀਪ ਚੌਹਾਨ ਵਲੋਂ ਲੇਖਕ ਦੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਮੀਟਿੰਗ ਹੋਈ

ਬੁਢਲਾਡਾ, 18 ਅਗਸਤ (ਨਿ.ਪ.ਪ.)-ਅੱਜ ਇਥੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਪ੍ਰਧਾਨ ਬਲਕਾਰ ਸਿੰਘ ਮੰਘਾਣੀਆਂ ਦੀ ਅਗਵਾਈ ਹੇਠ ਹੋਈ, ਜਿਸ ਨੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਆਪਣੇ ਵਾਅਦੇ ਮੁਤਾਬਿਕ ...

ਪੂਰੀ ਖ਼ਬਰ »

ਵਿੱਦਿਆ ਮੰਦਰ ਮਾਨਸਾ ਦੇ ਮਹਾਂਵੀਰ ਬਲਾਕ ਦਾ ਕੀਤਾ ਉਦਘਾਟਨ

ਮਾਨਸਾ, 18 ਅਗਸਤ (ਸਟਾਫ਼ ਰਿਪੋਰਟਰ)-ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਮਾਨਸਾ ਵਿਖੇ ਨਵੇਂ ਮਹਾਂਵੀਰ ਬਲਾਕ ਦਾ ਉਦਘਾਟਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਹਾਇਕ ਕਾਰਜਕਰਤਾ ਬੀ. ਭਾਗੈਯਾ ਵਲੋਂ ਕੀਤਾ ਗਿਆ | ਇਹ ਬਲਾਕ ਸੰਘ ਦੇ ਸੀਨੀਅਰ ...

ਪੂਰੀ ਖ਼ਬਰ »

ਵਾਟਰ ਵਰਕਸ ਤੋਂ ਦੂਸ਼ਿਤ ਪਾਣੀ ਮਿਲਣ ਕਾਰਨ ਲੋਕਾਂ ਵਲੋਂ ਨਾਅਰੇਬਾਜ਼ੀ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਨੇੜਲੇ ਪਿੰਡ ਧਰਮਪੁਰਾ ਵਿਖੇ ਲੋਕਾਂ ਨੂੰ ਪੀਣ ਵਾਲਾ ਪਾਣੀ ਦੂਸ਼ਿਤ ਮਿਲਣ ਕਾਰਨ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਸਬੰਧਿਤ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ...

ਪੂਰੀ ਖ਼ਬਰ »

ਹਰਿਆਣਵੀ ਤੇ ਘਰ ਦੀ ਕੱਢੀ ਸ਼ਰਾਬ, ਲਾਹਣ ਤੇ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲੇ੍ਹ ਅੰਦਰ ਨਸ਼ਿਆਂ ਦੀ ਰੋਕਥਾਮ ਸਬੰਧੀ ਨਸ਼ਾ ਤਸਕਰਾਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਸਮਾਜ ਵਿਰੋਧੀ ਅਨਸਰ ਜੋ ਜੇਲ੍ਹਾਂ ਵਿਚ ਬੰਦ ਹਨ ਜਾਂ ਪੈਰੋਲ 'ਤੇ ਬਾਹਰ ਆਏ ਹਨ, 'ਤੇ ਵੀ ਮਾਨਸਾ ਪੁਲਿਸ ਵਲੋਂ ਕਰੜੀ ਨਿਗਰਾਨੀ ਰੱਖੀ ਜਾ ਰਹੀ ਹੈ | ਇਸੇ ਮੁਹਿੰਮ ਦੀ ਲੜੀ ਵਿਚ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਅੰਦਰ ਸਰਚ ਅਪਰੇਸ਼ਨ, ਸਪੈਸ਼ਲ ਨਾਕੇਬੰਦੀਆਂ ਅਤੇ ਗਸ਼ਤਾਂ ਸ਼ੁਰੂ ਕੀਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲੇ੍ਹ 'ਚ ਸਵੇਰੇ 5 ਤੋਂ 8 ਵਜੇ ਤੱਕ ਨਸ਼ਿਆਂ ਤੋਂ ਪ੍ਰਭਾਵਿਤ 13 ਪਿੰਡਾਂ, ਸ਼ਹਿਰਾਂ ਅਤੇ 47 ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਸ਼ਰਾਬ, ਲਾਹਣ, ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਜਾਂ ਉਸ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
41 ਬੋਤਲਾਂ ਸ਼ਰਾਬ ਬਰਾਮਦ
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਸੀਤਾ ਸਿੰਘ ਵਾਸੀ ਦੋਦੜਾ ਕੋਲੋਂ 20 ਲੀਟਰ ਤੇ ਬਹਾਦਰ ਸਿੰਘ ਵਾਸੀ ਦੋਦੜਾ ਕੋਲੋਂ 1 ਲੀਟਰ, ਝੁਨੀਰ ਪੁਲਿਸ ਨੇ ਤੇਲੂ ਸਿੰਘ ਵਾਸੀ ਸਾਹਨੇਵਾਲੀ ਕੋਲੋਂ 7 ਬੋਤਲਾਂ ਘਰ ਦੀ ਕੱਢੀ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਮਾਨਸਾ ਪੁਲਿਸ ਨੇ ਗੁਰਮੇਲ ਕੌਰ ਉਰਫ਼ ਮੀਤ ਵਾਸੀ ਮੂਸਾ ਕੋਲੋਂ 5 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ ਕੀਤੀ ਹੈ | ਉਕਤ ਸਾਰਿਆਂ ਿਖ਼ਲਾਫ਼ ਮੁਕੱਦਮੇ ਦਰਜ ਕਰ ਲਏ ਹਨ |
ਭੁੱਕੀ ਚੂਰਾ ਪੋਸਤ ਬਰਾਮਦ
ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਬਲਵਿੰਦਰ ਸਿੰਘ ਉਰਫ਼ ਲੱਡਾ ਵਾਸੀ ਵਾਰਡ ਨੰਬਰ 5 ਸਰਦੂਲਗੜ੍ਹ ਕੋਲੋਂ 12 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 80 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਰਾਜਸਥਾਨ ਸੂਬੇ ਤੋਂ ਨਾਮਾਲੂਮ ਵਿਅਕਤੀ ਪਾਸੋਂ 3 ਹਜ਼ਾਰ ਰੁਪਏ ਪ੍ਰਤੀ ਕਿੱਲੋਗ੍ਰਾਮ ਦੇ ਹਿਸਾਬ ਨਾਲ ਭੁੱਕੀ ਖ਼ਰੀਦ ਕੇ ਅੱਗੇ ਨਸ਼ੇੜੀਆਂ ਨੂੰ 4 ਹਜ਼ਾਰ ਰੁਪਏ ਪ੍ਰਤੀ ਕਿੱਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ | ਉਸ ਨੇ ਅਮੀਰ ਬਣਨ ਦੇ ਚੱਕਰ ਨਸ਼ੇ ਦਾ ਧੰਦਾ ਸ਼ੁਰੂ ਕੀਤਾ ਸੀ | ਇਸੇ ਤਰ੍ਹਾਂ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਮਨਪਰੀਤ ਸਿੰਘ ਵਾਸੀ ਕੁਲਾਣਾ ਕੋਲੋਂ 190 ਗ੍ਰਾਮ ਭੁੱਕੀ ਚੂਰਾ ਪੋਸਤ, ਥਾਣਾ ਬੋਹਾ ਦੀ ਪੁਲਿਸ ਨੇ ਸੰਦੀਪ ਸ਼ਰਮਾ ਵਾਸੀ ਬਰੇ੍ਹ ਕੋਲੋਂ 1 ਕਿੱਲੋ 500 ਗ੍ਰਾਮ ਸੁੱਕੇ ਪੱਤੇ ਪੋਸਤ ਦੇ ਬਰਾਮਦ ਕੀਤੇ ਹਨ |
200 ਲੀਟਰ ਲਾਹਣ ਬਰਾਮਦ
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਜਗਸੀਰ ਸਿੰਘ ਵਾਸੀ ਦੋਦੜਾ ਕੋਲੋਂ 200 ਲੀਟਰ ਲਾਹਣ ਬਰਾਮਦ ਕਰ ਕੇ ਉਸ ਿਖ਼ਲਾਫ਼ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਪਿੰਡ ਬਾਂਡੀ ਦੀ ਔਰਤ ਨੇ ਕਰਵਾਇਆ ਜਬਰ ਜਨਾਹ ਦਾ ਮਾਮਲਾ ਦਰਜ

ਸੰਗਤ ਮੰਡੀ, 18 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਬਾਂਡੀ ਦੀ ਵਿਆਹੁਤਾ ਔਰਤ ਦੀ ਸ਼ਿਕਾਇਤ 'ਤੇ ਪਿੰਡ ਵਾਸੀ ਇਕ ਵਿਅਕਤੀ 'ਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਐਸ.ਐਚ.ਓ. ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਆਂਗਣਵਾੜੀ ਦੇ ਗ਼ਰੀਬ ਬੱਚਿਆਂ ਦਾ ਜਨਮ ਦਿਨ ਮਨਾਉਣ ਦੀ ਨਿਵੇਕਲੀ ਪਿਰਤ ਸ਼ੁਰੂ

ਬੁਢਲਾਡਾ, 18 ਅਗਸਤ (ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਭੀਖੀ ਰੋਡ ਸਥਿਤ ਆਂਗਣਵਾੜੀ ਕੇਂਦਰ ਦੀਆਂ ਵਰਕਰਾਂ ਦੇ ਉਪਰਾਲੇ ਨਾਲ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਜਨਮ ਦਿਨ ਮਨਾਉਣ ਦੀਆਂ ਖ਼ੁਸ਼ੀਆਂ ਲਈ ਉਤਸ਼ਾਹਿਤ ਕਰਨ ਦਾ ਕਾਰਜ ਅਰੰਭ ਕੀਤਾ ਹੈ | ਕੇਂਦਰ ਦੇ ...

ਪੂਰੀ ਖ਼ਬਰ »

ਕੈਂਪ 'ਚ 71 ਯੂਨਿਟ ਖ਼ੂਨਦਾਨ ਹੋਇਆ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਲੋਂ ਆਸਰਾ ਫਾਊਾਡੇਸ਼ਨ ਬਰੇਟਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਕੂਲ ਚੇਅਰਮੈਨ ਰਾਮ ਸਿੰਘ ਸੇਖੋਂ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਦੀ ਦਿੱਤੀ ਜਾਣਕਾਰੀ

ਝੁਨੀਰ, 18 ਅਗਸਤ (ਰਮਨਦੀਪ ਸਿੰਘ ਸੰਧੂ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਵਿਚ ਮਤਦਾਨ ਕਰਵਾਏ ਗਏ | ਵਿਦਿਆਰਥੀਆਂ ਵਲੋਂ 2 ਨਾਮਜ਼ਦ ਪਾਰਟੀਆਂ ਦੇ ਉਮੀਦਵਾਰ ਅਤੇ ਕੁਝ ਆਜ਼ਾਦ ...

ਪੂਰੀ ਖ਼ਬਰ »

ਢੈਪਈ ਵਿਖੇ ਤੀਆਂ ਦਾ ਤਿਉਹਾਰ ਤੇ ਸੱਭਿਆਚਾਰਕ ਮੇਲਾ ਕਰਵਾਇਆ

ਭੀਖੀ, 18 ਅਗਸਤ (ਗੁਰਿੰਦਰ ਸਿੰਘ ਔਲਖ)-ਪਿੰਡ ਹਮੀਰਗੜ੍ਹ ਢੈਪਈ ਵਿਖੇ ਗ੍ਰਾਮ ਪੰਚਾਇਤ, ਯੁਵਕ ਸੇਵਾਵਾਂ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਤੀਆਂ ਦਾ ਤਿਉਹਾਰ ਤੇ ਸੱਭਿਆਚਾਰਕ ਮੇਲਾ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਸਾਂਝੀਆਂ ਥਾਵਾਂ 'ਤੇ ਨੌਜਵਾਨਾਂ ਨੇ ਬੂਟੇ ਲਗਾਏ

ਝੁਨੀਰ, 18 ਅਗਸਤ (ਨਿ. ਪ. ਪ.)- ਕਸਬਾ ਝੁਨੀਰ ਦੇ ਗਰਲਜ਼ ਹੋਸਟਲ ਅਤੇ ਸ਼ਮਸ਼ਾਨ ਘਾਟ ਵਿਖੇ ਨੌਜਵਾਨਾਂ ਨੇ ਬੂਟੇ ਲਗਾਏ | ਥਾਣਾ ਝੁਨੀਰ ਦੇ ਸਬ ਇੰਸਪੈਕਟਰ ਪਰਮਿੰਦਰ ਕੌਰ ਢਿੱਲੋਂ ਨੇ ਬੂਟਾ ਲਗਾ ਕੇ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ...

ਪੂਰੀ ਖ਼ਬਰ »

ਸੀਵਰੇਜ ਦਾ ਮਸਲਾ ਹੱਲ ਕਰਵਾਉਣ ਲਈ ਧਰਨਾ 17ਵੇਂ ਦਿਨ 'ਚ ਦਾਖ਼ਲ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਅਤੇ ਵਾਰਡ ਸੁਧਾਰ ਸੰਘਰਸ਼ ਕਮੇਟੀ ਵਲੋਂ ਸਥਾਨਕ 33 ਫੁੱਟ ਰੋਡ ਉੱਪਰ ਲਗਾਇਆ ਧਰਨਾ 17ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਕਾਮਰੇਡ ਨਰਿੰਦਰ ਕੌਰ ...

ਪੂਰੀ ਖ਼ਬਰ »

ਮੈਰਿਟ 'ਚ ਆਉਣ 'ਤੇ ਮਾਪਿਆਂ ਵਲੋਂ ਸਕੂਲ ਨੂੰ ਐਲ.ਈ.ਡੀ. ਭੇਟ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਸਰਕਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ (ਮੰੁਡੇ) ਦਾ ਵਿਦਿਆਰਥੀ ਕਪਿਲ ਕੁਮਾਰ ਜਿਸ ਨੇ ਇਸ ਵਰ੍ਹੇ 2018-19 ਦੌਰਾਨ ਸਕੂਲ ਦੀ ਬਾਰਵੀਂ ਜਮਾਤ 'ਚੋਂ ਸਾਇੰਸ ਵਿਸ਼ਿਆਂ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ 'ਚੋਂ ਮੈਰਿਟ ਪ੍ਰਾਪਤ ਕੀਤੀ ਅਤੇ ...

ਪੂਰੀ ਖ਼ਬਰ »

ਮੈਥ ਉਲੰਪੀਅਡ 'ਚ ਰਾਮਗੜ੍ਹ ਸ਼ਾਹਪੁਰੀਆ ਸਕੂਲ ਰਿਹਾ ਜੇਤੂ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਜਨਵਰੀ 2019 ਦੌਰਾਨ ਪੰਜਾਬ ਦੇ ਸਾਰੇ ਸਕੂਲਾਂ ਵਿਚਕਾਰ ਗਣਿਤ ਵਿਸੇ ਨਾਲ ਸਬੰਧਿਤ ਮੁਕਾਬਲੇ ਮੈਥ ਉਲੰਪੀਅਡ ਦੇ ਸਿਰਲੇਖ ਹੇਠ ਕਰਵਾਇਆ ਗਿਆ | ਮਾਨਸਾ ਜ਼ਿਲੇ੍ਹ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਭਾਗ ...

ਪੂਰੀ ਖ਼ਬਰ »

ਮੁਰੰਮਤ ਲਈ ਪੱੁਟੀ ਬੋਹਾ-ਹਾਕਮਵਾਲਾ ਸੜਕ ਕਾਰਨ ਪੇ੍ਰਸ਼ਾਨ ਹਨ ਖੇਤਰ ਦੇ ਲੋਕ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)- ਬੋਹਾ-ਹਾਕਮਵਾਲਾ ਸੰਪਰਕ ਸੜਕ 'ਤੇ ਇਕ ਕਿਲੋਮੀਟਰ ਟੋਟਾ ਨਿਰਮਾਣ ਵਿਭਾਗ ਵਲੋਂ ਪੁੱਟਿਆ ਇਕ ਮਹੀਨੇ ਤੋਂ ਵੱਧ ਸਮਾਂ ਹੋ ਚੱੁਕਿਆ ਹੈ, ਪਰ ਹਾਲੇ ਤੱਕ ਇਹ ਸੜਕ ਨਹੀਂ ਬਣਾਈ ਗਈ, ਜਿਸ ਤੋਂ ਹਾਕਮਵਾਲਾ, ਸਰਦਾਰੇ ਵਾਲਾ ਆਦਿ ਪਿੰਡਾਂ ਨੂੰ ...

ਪੂਰੀ ਖ਼ਬਰ »

ਮੈਥ ਉਲੰਪੀਅਡ 'ਚ ਰਾਮਗੜ੍ਹ ਸ਼ਾਹਪੁਰੀਆ ਸਕੂਲ ਰਿਹਾ ਜੇਤੂ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਜਨਵਰੀ 2019 ਦੌਰਾਨ ਪੰਜਾਬ ਦੇ ਸਾਰੇ ਸਕੂਲਾਂ ਵਿਚਕਾਰ ਗਣਿਤ ਵਿਸੇ ਨਾਲ ਸਬੰਧਿਤ ਮੁਕਾਬਲੇ ਮੈਥ ਉਲੰਪੀਅਡ ਦੇ ਸਿਰਲੇਖ ਹੇਠ ਕਰਵਾਇਆ ਗਿਆ | ਮਾਨਸਾ ਜ਼ਿਲੇ੍ਹ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਭਾਗ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

ਗੋਨਿਆਣਾ, 18 ਅਗਸਤ (ਲਛਮਣ ਦਾਸ ਗਰਗ)-ਨਜਦੀਕੀ ਪਿੰਡ ਗੋਨਿਆਣਾ ਖੁਰਦ ਵਿਖੇ ਸੱਪ ਦੇ ਡੰਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ | ਪਰਿਵਾਰਕ ਸੂਤਰਾਂ ਅਨੁਸਾਰ ਕਿਸਾਨ ਨੱਛਤਰ ਸਿੰਘ (65) ਪੁੱਤਰ ਕਰਨੈਲ ਸਿੰਘ ਵਾਸੀ ਗੋਨਿਆਣਾ ਖੁਰਦ ਬੀਤੀ ਸ਼ਾਮ ਆਪਣੇ ਖੇਤ 'ਚ ਕੰਮ ਕਰਦੇ ਸਮੇਂ ...

ਪੂਰੀ ਖ਼ਬਰ »

ਸੰਘਰਸ਼ੀ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਦੀ ਇਨਕਲਾਬੀ ਧਿਰਾਂ ਵਲੋਂ ਨਿਖੇਧੀ

ਬਠਿੰਡਾ, 18 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਪੁਲੀਸ ਵਲੋਂ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਮਾਨਸਾ ਸ਼ਹਿਰੀ ਸਕੱਤਰ ਕਾਮਰੇਡ ਬਿੰਦਰ ਅਲਖ ਤੇ ਨੌਜਵਾਨ ਸਭਾ ਦੇ ਆਗੂ ਪ੍ਰਦੀਪ ਸਿੰਘ ਖ਼ਾਲਸਾ ਸਣੇ ਹੋਰ 6 ਨੌਜਵਾਨਾਂ ਉੱਪਰ ਕਥਿਤ ਤੌਰ 'ਤੇ ਗ਼ੈਰਕਾਨੂੰਨੀ ਪਿਸਤੌਲ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX