ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  8 minutes ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  24 minutes ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  33 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  30 minutes ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  45 minutes ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  53 minutes ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  1 minute ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 2 hours ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 2 hours ago
ਰਾਜਾਸਾਂਸੀ, 13 ਦਸੰਬਰ (ਹੇਰ, ਖੀਵਾ)- ਸਥਾਨਿਕ ਵਾਰਡ ਨੰਬਰ 8 ਦੇ ਅਕਾਸ਼ਦੀਪ ਸਿੰਘ ਪੁੱਤਰ ਹਰਚਰਨ ਸਿੰਘ ਦੀ ਇਸੇ ਹੀ ਵਾਰਡ 'ਚ ਰਹਿੰਦੀ ਲੜਕੀ ਨਾਲ ਨਾਜਾਇਜ਼ ਸੰਬੰਧ ਹੋਣ ...
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 2 hours ago
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 3 hours ago
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਲੁਧਿਆਣਾ

-ਥਾਣਾ ਸ਼ਿਮਲਾਪੁਰੀ 'ਚ ਹੋਈ ਨੌਜਵਾਨ ਦੀ ਮੌਤ ਦਾ ਮਾਮਲਾ-
ਐਸ.ਐਚ.ਓ. ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰ ਨੇ ਲਾਸ਼ ਲੈਣ ਤੋਂ ਕੀਤਾ ਇਨਕਾਰ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਵਿਚ ਬੀਤੀ ਦੇਰ ਰਾਤ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਮਿ੍ਤਕ ਦੇ ਪਰਿਵਾਰ ਵਲੋਂ ਐਸ.ਐਚ.ਓ. ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ...

ਪੂਰੀ ਖ਼ਬਰ »

25 ਕਰੋੜ ਦੀ ਰਿਕਵਰੀ ਿਖ਼ਲਾਫ਼ ਖ਼ੁਰਾਕ ਸਪਲਾਈ ਅਧਿਕਾਰੀਆਂ ਵਲੋਂ ਰੋਸ ਧਰਨਾ

ਲੁਧਿਆਣਾ, 11 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਵਲੋਂ ਪਾਈ 25 ਕਰੋੜ ਦੀ ਰਿਕਵਰੀ ਿਖ਼ਲਾਫ਼ ਅੱਜ ਖ਼ੁਰਾਕ ਸਪਲਾਈ ਵਿਭਾਗ ਦੇ ਏ. ਐਫ. ਐਸ. ਓ. ਅਤੇ ਇੰਸਪੈਕਟਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਗਿਆ | ਸਰਾਭਾ ਨਗਰ ਸਥਿਤ ਨਗਰ ਨਿਗਮ ਦੀ ...

ਪੂਰੀ ਖ਼ਬਰ »

ਸੰਜੇ ਸਿੰਘ-ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 18 ਤੱਕ ਮੁਲਤਵੀ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੰਜੇ ਸਿੰਘ-ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 18 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਪਰ ਵਿਧਾਨ ਸਭਾ ਚੋਣਾਂ ਦੇ ...

ਪੂਰੀ ਖ਼ਬਰ »

ਪਟਵਾਰੀ 'ਤੇ ਹਮਲਾ ਕਰਨ ਵਾਲੇ ਚਾਰ ਨੌਜਵਾਨ ਕਾਬੂ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਥਰੀਕੇ 'ਚ ਬੀਤੇ ਦਿਨ ਮਾਲ ਵਿਭਾਗ ਦੇ ਪਟਵਾਰੀ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੇ ਦਿਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਪੀ.ਸੀ.ਐਸ. ਅਧਿਕਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ 'ਚ ਤਾਇਨਾਤ 19 ਪੀ.ਸੀ.ਐਸ. ਅਧਿਕਾਰੀਆਂ ਨੇ ਅੱਜ ਸਵੇਰ ਤੋਂ ਹੀ ਹੜਤਾਲ ਕਰ ਦਿੱਤੀ | ਪੀ.ਸੀ.ਐਸ. ਅਧਿਕਾਰੀਆਂ ਨੇ ਇਕੱਠੇ ਹੋ ਕੇ ਸਰਕਟ ਹਾਊਸ ਵਿਖੇ ਇਕ ਮੀਟਿੰਗ ਕੀਤੀ, ਜਿਸ ਵਿਚ ਜ਼ੀਰਾ ਦੇ ਐਸ.ਡੀ.ਐਮ. ਨਾਲ ਵਾਪਰੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਪਾਸੋਂ 8 ਮੋਬਾਈਲ ਬਰਾਮਦ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ 8 ਮੋਬਾਈਲ ਬਰਾਮਦ ਕੀਤੇ ਹਨ | ਜੇਲ੍ਹ ਦੇ ਸਹਾਇਕ ਸੁਪਰਡੈਂਟ ਪਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਇਨ੍ਹਾਂ ਬੰਦੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਔਰਤ ਦੀ ਮੌਤ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਦੇ ਮੁਹੱਲਾ ਪੁਨੀਤ ਨਗਰ 'ਚ ਅੱਜ ਦੇਰ ਸ਼ਾਮ ਇਕ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਮਨਦੀਪ ਕੌਰ ਵਜੋਂ ਕੀਤੀ ਗਈ ਹੈ | ਮਨਦੀਪ ਕੌਰ ਦੇ ਪਤੀ ਬਲਵਿੰਦਰ ਨੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਅਗਵਾ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਨੌਜਵਾਨ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ...

ਪੂਰੀ ਖ਼ਬਰ »

ਚਾਰ ਸਾਲਾ ਮਾਸੂਮ ਸਕੂਲੀ ਬੱਚੀ ਨਾਲ ਛੇੜਖ਼ਾਨੀ ਦਾ ਮਾਮਲਾ
ਨਾਮਜ਼ਦ ਡਰਾਈਵਰ ਗਿ੍ਫ਼ਤਾਰ, ਸਕੂਲ ਪ੍ਰਬੰਧਕਾਂ ਨੂੰ ਅਜੇ ਕਲੀਨ ਚਿੱਟ ਨਹੀਂ-ਪੁਲਿਸ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਾਦੀਆਂ ਖੁਰਦ ਸਥਿਤ ਅੰਮਿ੍ਤ ਇੰਡੋ ਕੈਨੇਡੀਅਨ ਸਕੂਲ ਦੀ ਚਾਰ ਸਾਲ ਦੀ ਬੱਚੀ ਨਾਲ ਛੇੜਖ਼ਾਨੀ ਕਰਨ ਦੇ ਮਾਮਲੇ 'ਚ ਨਾਮਜ਼ਦ ਬੱਸ ਡਰਾਈਵਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਪਤੀ-ਪਤਨੀ ਜ਼ਖ਼ਮੀ, ਪਤੀ ਦੀ ਹਾਲਤ ਗੰਭੀਰ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਫ਼ਤਹਿ ਸਿੰਘ ਨਗਰ 'ਚ ਬੀਤੀ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ 'ਚ ਪਤੀ-ਪਤਨੀ ਜ਼ਖ਼ਮੀ ਹੋਏ ਹਨ, ਇਨ੍ਹਾਂ 'ਚੋਂ ਪਤੀ ਦੀ ...

ਪੂਰੀ ਖ਼ਬਰ »

ਐਨ.ਜੀ.ਟੀ. ਦੀ ਟੀਮ ਨੇ ਅਚਨਚੇਤ ਦੌਰਾ ਕਰ ਕੇ ਬੁੱਢੇ ਨਾਲੇ ਦੇ ਪਾਣੀ ਦੇ ਨਮੂਨੇ ਭਰੇ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਦੀ ਟੀਮ ਵਲੋਂ ਅੱਜ ਅਚਨਚੇਤ ਮਹਾਂਨਗਰ ਲੁਧਿਆਣਾ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਟੀਮ ਨੇ ਸ਼ਹਿਰ 'ਚੋਂ ਲੰਘਦੇ ਬੁੱਢੇ ਨਾਲੇ ਦੇ ਕੈਮੀਕਲ ਯੁਕਤ ਕਾਲੇ ਸ਼ਾਹ ਪਾਣੀ ਦੇ ਨਮੂਨੇ ਭਰੇ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਪਿ੍ੰਟਿੰਗ ਪ੍ਰੈੱਸ ਦਾ ਮਾਲਕ ਗਿ੍ਫ਼ਤਾਰ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਸਵਾ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਪਿ੍ੰਟਿੰਗ ਪ੍ਰੈੱਸ ਦੇ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਜਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ...

ਪੂਰੀ ਖ਼ਬਰ »

ਹੰਬੜਾਂ 'ਚ ਹੋਈਆਂ ਚੋਰੀ ਦੀਆਂ ਵਾਰਦਾਤਾਂ ਦਾ ਮੁੱਖ ਸਰਗਨਾ ਕਾਬੂ

ਹੰਬੜਾਂ, 11 ਸੰਤਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ 'ਚ ਪਿਛਲੇ ਦਿਨੀਂ ਹੋਈਆਂ ਚੋਰੀ ਦੀਆਂ ਵਾਰਦਾਤਾਂ, ਜਿਸ ਵਿਚ 22 ਤੋਲੇ ਸੋਨਾ ਅਤੇ ਨਕਦੀ ਆਦਿ ਚੋਰੀ ਹੋਈ ਸੀ, ਦਾ ਮੁੱਖ ਸਰਗਨੇ ਨੂੰ ਹੰਬੜਾਂ ਪੁਲਿਸ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ | ਥਾਣਾ ਲਾਡੋਵਾਲ ਦੇ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ

ਲੁਧਿਆਣਾ, 11 ਅਗਸਤ (ਅਮਰੀਕ ਸਿੰਘ ਬੱਤਰਾ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 525ਵੇਂ ਜਨਮ ਦਿਹਾੜੇ ਦੇ ਸਬੰਧ 'ਚ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਲਗਾਏ ਜਾ ਰਹੇ ਆਧੁਨਿਕ ਸਲਾਟਰ ਹਾਊਸ ਦੀ ਇਮਾਰਤ ਮੁਕੰਮਲ

ਮਸ਼ੀਨਰੀ ਸਥਾਪਤ ਕੀਤੀ ਜਾ ਰਹੀ ਹੈ-ਸਿਹਤ ਅਧਿਕਾਰੀ ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕੇਂਦਰ ਸਰਕਾਰ ਦੇ ਵਿੱਤੀ ਸਹਿਯੋਗ ਨਾਲ ਹੈਬੋਵਾਲ ਕਲਾਂ ਵਿਖੇ 19 ਕਰੋੜ 50 ਲੱਖ ਦੀ ਲਾਗਤ ਨਾਲ ਬਣਾਏ ਜਾ ਰਹੇ ਆਧੁਨਿਕ ਸਲਾਟਰ ਹਾਊਸ ਦੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਦੇ ਕਾਮਿਆਂ ਦੀ ਹੜਤਾਲ ਖ਼ਤਮ

ਲੁਧਿਆਣਾ, 11 ਸਤੰਬਰ (ਸਲੇਮਪੁਰੀ)- ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀ.ਦਫ਼ਤਰਾਂ 'ਚ ਤਾਇਨਾਤ ਦਫ਼ਤਰੀ ਕਾਮਿਆਂ ਨੇ ਡੀ.ਸੀ. ਗੁਰਦਾਸਪੁਰ ਅਤੇ ਐਸ.ਡੀ.ਐਮ. ਜੀਰਾ ਨਾਲ ਹੋਈ ਕਥਿਤ ਵਧੀਕੀ ਨੂੰ ਲੈ ਕੇ ਸੋਮਵਾਰ ਤੋਂ ਜੋ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਸੀ, ਅੱਜ ਖ਼ਤਮ ਕਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲੜਕੀ ਦੀ ਮੌਤ, ਚਾਰ ਜ਼ਖ਼ਮੀ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ੇਰਪੁਰ ਚੌਕ ਵਿਚ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ 'ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੇ ਚਾਰ ਹੋਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ਰਿਤੂ ਪਟੇਲ (30) ਵਜੋਂ ਕੀਤੀ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਨਿਗਰਾਨੀ ਰੱਖੇ- ਸ਼ਰਮਾ

ਲੁਧਿਆਣਾ, 11 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਸਮਾਜ ਸੇਵਕ ਸ੍ਰੀ ਅਰਵਿੰਦ ਸ਼ਰਮਾ ਨੇ ਅੱਜ ਇਕ ਗੱਲਬਾਤ ਦੌਰਾਨ ਕਿਹਾ ਕਿ ਖ਼ੁਰਾਕ ਸਪਲਾਈ ਵਿਭਾਗ ਇਸ ਗੱਲ ਨੰੂ ਯਕੀਨੀ ਬਣਾਵੇ ਕਿ ਕੋਈ ਕਿਧਰੇ ਵੀ ਨਿਯਮਾਂ ਦੀ ਉਲੰਘਣਾ ਨਾ ਕਰੇ ਅਤੇ ਇਸ ਕੰਮ ਉੱਪਰ ਪੂਰੀ ਨਿਗਰਾਨੀ ...

ਪੂਰੀ ਖ਼ਬਰ »

ਲੁਧਿਆਣਾ ਟਰਾਂਸਪੋਰਟ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਏ.ਸੀ.ਪੀ. ਟ੍ਰੈਫ਼ਿਕ ਨਾਲ ਮੁਲਾਕਾਤ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਪ੍ਰਧਾਨ ਜਸਮੀਤ ਸਿੰਘ ਪਿ੍ੰਸ ਦੀ ਅਗਵਾਈ ਵਿਚ ਲੁਧਿਆਣਾ ਦੇ ਨਵੇਂ ਆਏ ਏ.ਸੀ.ਪੀ. ਟ੍ਰੈਫ਼ਿਕ ਗੁਰਦੇਵ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ ...

ਪੂਰੀ ਖ਼ਬਰ »

ਪਟਵਾਰੀ 'ਤੇ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਬੀਤੇ ਦਿਨੀਂ ਲੁਧਿਆਣਾ 'ਚ ਪੈਂਦੇ ਪਿੰਡ 'ਚ ਤਾਇਨਾਤ ਪਟਵਾਰੀ ਉੱਪਰ ਨਕਾਬ-ਪੋਸ਼ਾਂ ਵਲੋਂ ਕੀਤੇ ਗਏ ਜਾਨਲੇਵਾ ਹਮਲੇ ਦੇ ਵਿਰੋਧ 'ਚ ਅੱਜ ਦੂਜੇ ਦਿਨ ਵੀ ਪਟਵਾਰੀਆਂ ਤੇ ਕਾਨੂੰਨਗੋਆਂ ਨੇ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ | ਅੱਜ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਨਗੋਆਂ ਦੀਆਂ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਮਾਲ ਪਟਵਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਣ ਸਿੰਘ ਭੇਡਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਦੋ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਜੇ ਪਟਵਾਰੀ ਦੀਪਕ ਸਿੰਗਲਾ ਜੋ ਇਸ ਵੇਲੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਹਨ, ਉੱਪਰ ਜਾਨ ਲੇਵਾ ਹਮਲਾ ਕਰਨ ਵਾਲੇ ਦੋਸ਼ੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ, ਜਿਸ ਕਰ ਕੇ ਮਾਲ ਵਿਭਾਗ ਦੇ ਪਟਵਾਰੀਆਂ ਅਤੇ ਕਾਨੂੰਨਗੋਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਮਲਾਕਾਰੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ |


ਖ਼ਬਰ ਸ਼ੇਅਰ ਕਰੋ

ਫੁੱਲ ਲੋਡ ਟਰਾਂਸਪੋਰਟ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਫੁੱਲ ਲੋਡ ਟਰਾਸਪੋਰਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨੋਜ ਕੁਮਾਰ ਟਿੰਕੂ ਦੀ ਅਗਵਾਈ ਵਿਚ ਟਰਾਂਸਪੋਰਟ ਨਗਰ ਵਿਖੇ ਹੋਈ, ਜਿਸ ਵਿਚ ਕੇਂਦਰ ਸਰਕਾਰ ਦੀਆਂ ਟਰੱਕ ਟਰਾਂਸਪੋਰਟਰ ਵਿਰੋਧੀ ਨੀਤੀਆਂ ਦੀ ਕਰੜੇ ਸ਼ਬਦਾਂ ...

ਪੂਰੀ ਖ਼ਬਰ »

ਆਦਰਸ਼ ਸਕੂਲਾਂ ਨੂੰ ਪ੍ਰਾਈਵੇਟ ਹੱਥਾਂ 'ਚ ਨਹੀਂ ਜਾਣ ਦਿੱਤਾ ਜਾਵੇਗਾ-ਬੈਂਸ

ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਏਕੜਾਂ 'ਚ ਬਣੀਆਂ ਵੱਡੀਆਂ ਬਿਲਡਿੰਗਾਂ ਵਿਚ ਚਲ ਰਹੇ 6 ਆਦਰਸ਼ ਸਕੂਲਾਂ ਸਬੰਧੀ ਇਸ ਖੇਤਰ 'ਚ ਇਛੁੱਕ ਗਰੱੁਪਾਂ ਅਤੇ ਯੋਗ ਚੈਰੀਟੇਬਲ ਟਰੱਸਟਾਂ/ਸਭਾਵਾਂ, ਵਿਦਿਅਕ ਸੰਸਥਾਵਾਂ ਤੋਂ ਸਕੂਲ ਚਲਾਉਣ ਲਈ ਬਿਨੈ ...

ਪੂਰੀ ਖ਼ਬਰ »

ਪੰਚਮ ਹਸਪਤਾਲ 'ਚ ਦਿਲ ਰੋਗਾਂ ਦੀ ਜਾਂਚ ਲਈ ਵਿਸ਼ੇਸ਼ ਡਾਕਟਰੀ ਕੈਂਪ ਸ਼ੁਰੂ

ਲੁਧਿਆਣਾ, 11 ਸਤੰਬਰ (ਸਲੇਮਪੁਰੀ)- ਸਿੱਧਵਾਂ ਨਹਿਰ ਸਥਿਤ ਪੰਚਮ ਹਸਪਤਾਲ ਜਵੱਦੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਸੰਸਾਰ ਦਿਲ ਦਿਵਸ ਮੌਕੇ ਸਮਾਜ ਦੇ ਲੋੜਵੰਦ ਮਰੀਜ਼ਾਂ ਲਈ ਵਿਸ਼ੇਸ਼ ਡਾਕਟਰੀ ਕੈਂਪ ਸ਼ੁਰੂ ਕੀਤਾ ਗਿਆ ਹੈ | ਪੰਚਮ ਹਸਪਤਾਲ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਨੰਬਰਦਾਰ ਹਰਪਾਲ ਸਿੰਘ ਢੇਸੀ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਹੰਬੜਾਂ, 11 ਸਤੰਬਰ (ਹਰਵਿੰਦਰ ਸਿੰਘ ਮੱਕੜ)- ਪਿੰਡ ਵਲੀਪੁਰ ਕਲਾਂ ਵਿਖੇ ਨੰਬਰਦਾਰ ਹਰਪਾਲ ਸਿੰਘ ਢੇਸੀ (ਪੰਡੋਰੀ ਵਾਲੇ) ਦੀ ਅੰਤਿਮ ਅਰਦਾਸ, ਉਪਰੰਤ ਸ਼ਰਧਾਂਜ਼ਲੀ ਸਮਾਗਮ ਦੌਰਾਨ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਦੇ ਕੀਰਤਨੀ ਜੱਥੇ ਵਲੋਂ ਵੈਰਾਗਮਈ ਕੀਰਤਨ ਤੇ ...

ਪੂਰੀ ਖ਼ਬਰ »

ਛਪਾਰ ਮੇਲੇ 'ਤੇ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ- ਰਣੀਆ, ਜੱਸੋਵਾਲ

ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)-ਛਪਾਰ ਮੇਲੇ 'ਤੇ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਸੂਬੇ ਦੀ ਰਾਜਨੀਤੀ ਲਈ ਮੀਲ ਪੱਥਰ ਸਾਬਤ ਹੋਵੇਗੀ ¢ ਇਹ ਸਬਦ ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਜਥੇ. ਬਲਵੰਤ ਸਿੰਘ ਰਣੀਆ, ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਈ-ਕਨਟੈਂਟ ਰਾਹੀਂ ਜਮਾਤਾਂ ਦਾ ਪਾਠਕ੍ਰਮ ਬਣਿਆ ਦਿਲਚਸਪ- ਕ੍ਰਿਸ਼ਨ ਕੁਮਾਰ

ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਸਿੱਖਣ-ਸਿਖਾਉਣ ਪ੍ਰਕਿਰਿਆ ਨੂੰ ਗਿਣਾਤਮਿਕ, ਗੁਣਾਤਮਿਕ ਅਤੇ ਦਿਲਚਸਪ ਬਣਾਉਣ ਲਈ ਪ੍ਰਾਇਮਰੀ ਤੋਂ ਸੈਕੰਡਰੀ ਜਮਾਤਾਂ ਦੇ ਹਰ ਵਿਸ਼ੇ ਦੇ ਪਾਠਕ੍ਰਮ ਨੂੰ ਈ-ਕਨਟੈਂਟ ਦਾ ਰੂਪ ਦਿੱਤਾ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਬੀਬੀ ਬਲਵਿੰਦਰ ਕੌਰ, ਭਾਈ ...

ਪੂਰੀ ਖ਼ਬਰ »

ਹੋਲਸੇਲ ਨਿਊ ਕਲਾਥ ਮਾਰਕੀਟ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 11 ਸਤੰਬਰ (ਭੁਪਿੰਦਰ ਸਿੰਘ ਬਸਰਾ)-ਹੋਲਸੇਲ ਨਿਊ ਕਲਾਥ ਮਾਰਕੀਟ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਮਨੋਹਰ ਲਾਲ ਨਾਰੰਗ ਅਤੇ ਪ੍ਰਧਾਨ ਪੰਕਜ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਾਰਕਿਟ 'ਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪੰਜਾਬ ਮੱਧਮ ਸਨਅਤਾਂ ਵਿਕਾਸ ਬੋਰਡ ਦੇ ਚੇਅਰਮੈਨ ਟਿੱਕਾ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਪੰਜਾਬ ਮੱਧਮ ਸਨਅਤਾਂ ਵਿਕਾਸ ਬੋਰਡ (ਪੀ.ਐਮ.ਆਈ.ਡੀ.ਬੀ.) ਦੇ ਨਵੇਂ ਨਿਯੁਕਤ ਹੋਏ ਚੇਅਰਮੈਨ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰ ...

ਪੂਰੀ ਖ਼ਬਰ »

ਈਸੇਵਾਲ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ 18 ਤੱਕ ਮੁਲਤਵੀ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਫਰਵਰੀ ਮਹੀਨੇ 'ਚ ਹੋਏ ਇਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 18 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਲੜਕੀ ਵਲੋਂ ਅਦਾਲਤ ਵਿਚ ਆਪਣੇ ਬਿਆਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਰੁਜ਼ਗਾਰ ਮੇਲੇ 'ਚ ਇੰਟਰਵਿਊ ਦੇਣ ਵਾਲੇ 1356 ਨੌਜਵਾਨਾਂ ਨੂੰ ਨੌਕਰੀ ਦੇਣ ਦਾ ਦਾਅਵਾ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ 'ਘਰ-ਘਰ ਰੁਜ਼ਗਾਰ ਮਿਸ਼ਨ' ਤਹਿਤ ਜ਼ਿਲ੍ਹਾ ਲੁਧਿਆਣਾ 'ਚ ਰੁਜ਼ਗਾਰ ਮੇਲਿਆਂ ਵਿਚ ਇੰਟਰਵਿਊ ਦੇਣ ਵਾਲੇ 1713 ਨੌਜਵਾਨਾਂ 'ਚੋਂ 1356 ਨੌਜਵਾਨਾਂ ਨੂੰ ਨੌਕਰੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਿਆ ਜਾਵੇ- ਟੋਨੀ

ਲੁਧਿਆਣਾ, 11 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰੈਮਨ ਅਰਵਿੰਦਰ ਸਿੰਘ ਟੋਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਜਿੱਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਉੱਥੇ ਇਸ ...

ਪੂਰੀ ਖ਼ਬਰ »

ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਨੂੰ ਸਦਮਾ, ਭਰਾ ਸਵਰਗਵਾਸ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪੁਲਿਸ ਦੇ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਨੂੰ ਉਸ ਵਕਤ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਰਾ ਸੁਖਵਿੰਦਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਹ 57 ਸਾਲ ਦੇ ਸਨ | ਸ: ਸੁਖਵਿੰਦਰ ਸਿੰਘ ਓਰੀਐਾਟਲ ਬੈਂਕ ਆਫ਼ ...

ਪੂਰੀ ਖ਼ਬਰ »

ਛਪਾਰ ਮੇਲੇ 'ਚ ਹੋਣ ਵਾਲੀ ਕਾਨਫ਼ਰੰਸ 'ਚ ਭਾਰੀ ਗਿਣਤੀ 'ਚ ਅਕਾਲੀ ਵਰਕਰ ਸ਼ਾਮਿਲ ਹੋਣਗੇ- ਢਿੱਲੋਂ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਛਪਾਰ ਮੇਲੇ 'ਚ 13 ਸਤੰਬਰ ਨੂੰ ਹੋਣ ਵਾਲੀ ਕਾਨਫ਼ਰੰਸ 'ਚ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਿਲ ਹੋਣਗੇ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਸਬੰਧੀ ਦਿੱਤੀ ਸਿਖਲਾਈ

ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਨੇ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਸਿਖਲਾਈ ਕੈਂਪ ਲਗਾਇਆ | ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਲਗਾਏ ਸਿਖਲਾਈ ਕੋਰਸ ਕੀਟ ਨਾਸ਼ਕਾਂ ਦੀ ਸੁਰੱਖਿਅਤ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਖੇਡ ਵਿਭਾਗ ਵਲੋਂ ਕੱਢੀ ਜਾਗਰੂਕਤਾ ਰੈਲੀ

ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਮਾਵਾਂ ਅਤੇ ਬੱਚਿਆਂ ਵਿਚੋਂ ਕੁਪੋਸ਼ਣ, ਅਨੀਮੀਆ ਅਤੇ ਹੋਰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਸਤੰਬਰ ਮਹੀਨੇ ਨੂੰ 'ਪੋਸ਼ਣ ਮਾਂਹ' ਵਜੋਂ ਮਨਾਇਆ ਜਾ ਰਿਹਾ ਹੈ | ਇਸ ਮਹੀਨੇ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਸਾਈਕਲ ਸਨਅਤ ਦੀ ਤਰੱਕੀ ਲਈ ਚਾਵਲਾ ਦੀ ਅਗਵਾਈ ਵਾਲੀ ਟੀਮ ਨੂੰ ਹਰ ਸਹਿਯੋਗ ਦੇਣ ਦਾ ਫ਼ੈਸਲਾ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਸਾਈਕਲ ਸਨਅਤ ਦੀ ਤਰੱਕੀ ਲਈ ਡੀ.ਐਸ. ਚਾਵਲਾ ਤੇ ਉਨ੍ਹਾਂ ਦੇ ਸਾਥੀ ਅਹੁਦੇਦਾਰਾਂ ਦੀ ਟੀਮ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਲਈ ਕੇਂਦਰ ਤੇ ਰਾਜ ਸਰਕਾਰ ਦੇ ਨਾਲ ਹਰ ਪੱਧਰ 'ਤੇ ਪਹੰੁਚ ਬਣਾਈ ਜਾਵੇਗੀ | ਇਹ ਪ੍ਰਗਟਾਵਾ ਅਕਾਲੀ ...

ਪੂਰੀ ਖ਼ਬਰ »

ਸੂਰ ਪਾਲਣ ਦਾ ਕਿੱਤਾ ਕਿਸਾਨਾਂ ਲਈ ਲਾਹੇਵੰਦ ਸਿੱਧ ਹੋਣ ਲੱਗਾ- ਮਾਹਿਰ

ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਪਸ਼ੂਧਨ ਉਤਪਾਦ ਤਕਨਾਲੋਜੀ ਵਿਭਾਗ ਵਲੋਂ ਪੰਜ ਦਿਨਾਂ ਦਾ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਦਾ ਵਿਸ਼ਾ 'ਸੂਰ ਦਾ ਸਾਫ਼ ਸੁਥਰਾ ਮੀਟ ਉਤਪਾਦਨ ਅਤੇ ਗੁਣਵੱਤਾ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਜੀ.ਐਸ.ਟੀ., ਵੈਟ ਰਿਫ਼ੰਡ ਤੇ ਹੋਰ ਸਮੱਸਿਆਵਾਂ ਸਬੰਧੀ ਸੀਸੂ ਦਾ ਵਫ਼ਦ ਵਿੱਤ ਮੰਤਰੀ ਨੂੰ ਮਿਲਿਆ

ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਸਨਅਤਕਾਰਾਂ ਦੀਆਂ ਜੀ.ਐਸ.ਟੀ., ਵੈਟ ਰਿਫ਼ੰਡ ਤੇ ਹੋਰ ਸਮੱਸਿਆਵਾਂ ਸਬੰਧੀ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵਲੋਂ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਗਿਆਨੀ ਰਣਜੀਤ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਬਣਾਏ ਜਾਣ 'ਤੇ ਲੱਡੂ ਵੰਡੇ

ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-1984 ਸਿੱਖ ਕਤਲੇਆਮ ਪੀੜਤ ਸੁਸਾਇਟੀ ਪੰਜਾਬ ਵਲੋਂ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਪ੍ਰਧਾਨ ਤੇ ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ, ਰਾਜਿੰਦਰ ਸਿੰਘ ਭਾਟੀਆ, ਜਸਪਾਲ ਸਿੰਘ ਸੰਨੀ, ਅਮਰਜੀਤ ਸਿੰਘ ਡਿੰਪਲ, ਚਰਨਜੀਤ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ 'ਚ ਖ਼ੁਦਕੁਸ਼ੀ ਬਚਾਓ ਦਿਵਸ ਮੌਕੇ ਜਾਗਰੂਕਤਾ ਸਮਾਗਮ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਫੋਰਟਿਸ ਹਸਪਤਾਲ ਦੇ ਮਨੋਰੋਗ ਵਿਭਾਗ ਵਲੋਂ ਖ਼ੁਦਕੁਸ਼ੀ ਬਚਾਓ ਦਿਵਸ ਦੇ ਮੌਕੇ 'ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮਨੋਰੋਗ ਵਿਭਾਗ ਦੇ ਸੀਨੀਅਰ ਕੰਸਲਟੈਂਟ ਡਾ. ਜਗਜੋਤ ਸਿੰਘ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਨੌਜਵਾਨਾਂ 'ਚ ...

ਪੂਰੀ ਖ਼ਬਰ »

ਪ੍ਰਦੂਸ਼ਣ ਬੋਰਡ ਦੇ ਮੈਂਬਰ ਸੰਤ ਸੀਚੇਵਾਲ ਵਲੋਂ ਹੰਬੜਾਂ ਗੌਾਸਪੁਰ ਦਾ ਦੌਰਾ

ਹੰਬੜਾਂ, 11 ਸਤੰਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਅਤੇ ਗੌਾਸਪੁਰ ਦੇ ਕਿਸਾਨਾਂ ਜਿਨ੍ਹਾਂ ਦੀਆਂ ਫ਼ੈਕਟਰੀਆਂ ਦੇ ਪ੍ਰਦੂਸ਼ਣ ਕਾਰਨ ਫ਼ਸਲਾਂ ਖ਼ਰਾਬ ਹੋ ਚੁੱਕੀਆਂ ਹਨ, ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਈ ਵਾਰ ਪ੍ਰਦੂਸ਼ਣ ਫੈਲਾਅ ਰਹੀਆਂ ਫੈਕਟਰੀਆਂ ਅਤੇ ...

ਪੂਰੀ ਖ਼ਬਰ »

ਛਪਾਰ ਮੇਲੇ 'ਤੇ ਲਿੱਪ ਬਣਾਵੇਗੀ ਇਕ ਕਿਲੋਮੀਟਰ ਲੰਬੀ ਮਨੁੱਖੀ ਚੇਨ

ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਦਾ ਕਹਿਣਾ ਹੈ ਕਿ ਲੋਕ ਇਨਸਾਫ਼ ਪਾਰਟੀ ਵਲੋਂ ਚਲਾਈ ਗਈ ਮੁਹਿੰਮ 'ਸਾਡਾ ਪਾਣੀ ਸਾਡਾ ਹੱਕ' ਤਹਿਤ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਛਪਾਰ ਮੇਲੇ 'ਤੇ ਅਕਾਲੀ ਦਲ ਦੀ ਕਾਨਫ਼ਰੰਸ 'ਚ ਭਾਰੀ ਜਥੇ ਸਮੇਤ ਸ਼ਿਰਕਤ ਕਰਾਂਗੇ- ਐਸ.ਐਸ. ਲੁਹਾਰਾ

ਡਾਬਾ/ਲੁਹਾਰਾ, 11 ਸਤੰਬਰ (ਕੁਲਵੰਤ ਸਿੰਘ ਸੱਪਲ)-ਪਛੜੀਆਂ ਸ਼੍ਰੇਣੀਆਂ ਭਲਾਈ ਕਮਿਸ਼ਨ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਸ: ਨਿਰਮਲ ਸਿੰਘ ਐਸ. ਐਸ., ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਲੁਹਾਰਾ ਨੇ ਕਿਹਾ ਕਿ ਮਾਲਵੇ ਦੀ ਧਰਤੀ 'ਤੇ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਸਦਕਾ 'ਵਰਸਿਟੀ ਚੋਣ ਦੀ ਜਿੱਤ ਅਕਾਲੀ ਦਲ ਦੀ ਝੋਲੀ ਪਾਈ-ਜਤਿੰਦਰ ਸਿੰਘ ਖ਼ਾਲਸਾ

ਡਾਬਾ/ਲੁਹਾਰਾ, 11 ਸਤੰਬਰ (ਕੁਲਵੰਤ ਸਿੰਘ ਸੱਪਲ)-ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਜਤਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈਆਂ ਵਿਦਿਆਰਥੀਆਂ ਕੌਾਸਲ ਚੋਣਾਂ ਵਿਚ ਅਕਾਲੀ ਦਲ ਦੀ ਜੁਝਾਰੂ ਵਿਦਿਆਰਥੀ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਕੀਤਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ-ਜਗਦੀਪ ਸਿੰਘ ਗਿੱਲ

ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)- ਲੋਕ ਇਨਸਾਫ਼ ਪਾਰਟੀ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਸਮਰਾਲਾ ਦੇ ਇੰਚਾਰਜ ਜਗਦੀਪ ਸਿੰਘ ਗਿੱਲ ਕਾਲਾ ਘਵੱਦੀ ਨੇ ਕਿਹਾ ਕਿ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਪਰਚਾ ਡੀ. ਸੀ. ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਕੈਂਪ ਲਗਾਇਆ

ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਅਤੇ ਯੂਨਾਈਟਿਡ ਯੂਥ ਫੈੱਡਰੇਸ਼ਨ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਕੈਂਪ ਪ੍ਰਤਾਪ ਨਗਰ, ਕੋਟ ਮੰਗਲ ਸਿੰਘ ਨਗਰ, ਐਸ.ਏ.ਐਸ. ਨਗਰ, ਅਰਜਨ ਨਗਰ ਕੋਟ ਮੰਗਲ ਸਿੰਘ ਵਿਖੇ ਲਗਾਏ ਗਏ, ਜਿਨ੍ਹਾਂ ਵਿਚ 500 ਤੋਂ ਵੱਧ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX