ਅਮਲੋਹ, 13 ਅਕਤੂਬਰ (ਕੁਲਦੀਪ ਸ਼ਾਰਦਾ)-ਹਲਕਾ ਦਾਖਾ ਦੇ ਸੂਝਵਾਨ ਵੋਟਰਾਂ ਨੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਵੱਡੀ ਜਿੱਤ ਦੇਣ ਦਾ ਮਨ ਬਣਾ ਲਿਆ ਹੈ ਅਤੇ ਵੋਟਰ ਇਕ ਜੁੱਟ ਹੋ ਕੇ ਆਪ ਮੁਹਾਰੇ ਉਸ ਦੀ ਮੁਹਿੰਮ ਵਿਚ ਕੁਦ ਪਏ ਹਨ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ੍ਰੀ ਇਯਾਲੀ ਦੇ ਹੱਕ 'ਚ ਪਿੰਡ ਸਿੱਧਵਾਂ ਬੇਟ, ਸਦਰਪੁਰਾ, ਜੰਡੀ, ਬੰਗਸੀਪੁਰਾ ਅਤੇ ਮਲਸੀਹਾ ਭਾਈਕੇ 'ਚ ਮੀਟਿੰਗਾਂ ਕਰਨ ਸਮੇਂ ਕੀਤਾ | ਉਨ੍ਹਾਂ ਅੱਜ ਪਿੰਡ ਸਦਰਪੁਰਾ ਤੋਂ ਫ਼ੋਨ 'ਤੇ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦਾਖਾ ਜ਼ਿਮਨੀ ਚੋਣ ਦਾ ਇੰਚਾਰਜ ਲਗਾਇਆ ਗਿਆ ਹੈ ਜਿਨ੍ਹਾਂ ਦੀ ਦੇਖ ਰੇਖ ਹੇਠ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦਾ ਚੋਣ ਪ੍ਰਚਾਰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਸ ਦੀ ਟੀਮ ਦੀ ਡਿਊਟੀ ਜ਼ੋਨ ਨੰ-4 ਸਿਧਵਾਂ ਬੇਟ ਦੇ ਪਿੰਡਾਂ ਵਿਚ ਲਗਾਈ ਗਈ ਹੈ ਜਿੱਥੇ ਉਹ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਘਰ-ਘਰ ਤੱਕ ਪਹੁੰਚ ਕਰ ਰਹੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਵਰਦੀਪ ਸਿੰਘ ਦੀਪਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ, ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ, ਜਸਵਿੰਦਰ ਸਿੰਘ ਬਿੰਦਾ ਭਮਾਲ, ਕੋਰ ਕਮੇਟੀ ਮੈਂਬਰ ਬਿੱਟੂ ਚੁੰਨੀ, ਜਥੇ. ਪਰਮਜੀਤ ਸਿੰਘ ਖਨਿਆਣ, ਜਥੇ. ਨਿਰਭੈ ਸਿੰਘ ਵਿਰਕ, ਸ਼ਰਧਾ ਸਿੰਘ ਛੰਨਾ, ਕੇਵਲ ਖਾਂ ਧਰਮਗੜ੍ਹ, ਕੁਲਜੀਤ ਸਿੰਘ ਨਰੈਣਗੜ੍ਹ੍ਹ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰਹਲਾਦ ਸਿੰਘ ਬੱਸੀ, ਜਥੇ. ਅਮਰੀਕ ਸਿੰਘ ਰੋਮੀ ਮਾਜਰੀ, ਯੂਥ ਆਗੂ ਨਵਦੀਪ ਸਿੰਘ ਟਿਵਾਣਾ, ਜਥੇ. ਹਰਬੰਸ ਸਿੰਘ ਬਡਾਲੀ, ਜਥੇ. ਜਰਨੈਲ ਸਿੰਘ ਮਾਜਰੀ, ਲੱਖੀ ਔਜਲਾ, ਦਿਲਪ੍ਰੀਤ ਸਿੰਘ ਭੱਟੀ, ਸੰਦੀਪ ਸਿੰਘ ਨਸਰਾਲੀ ਅਤੇ ਧਰਮਪਾਲ ਭੜੀ ਪੀ.ਏ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੀਜੀ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੇ ਬੀ.ਸੀ.ਏ. ਦੇ ਤੀਸਰੇ ਸਾਲ ਦੇ ਵਿਦਿਆਰਥੀਆਂ ਨੂੰ ਸੀ.ਐਸ. ਸਾਫਟ ਸਲੂਸ਼ਨਜ਼, ਮੁਹਾਲੀ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ ਤਾਂ ਜੋ ...
ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਕਿਸਾਨ ਦਾਣਾ ਮੰਡੀ ਵਿਚ ਸੱੁਕਾ ਝੋਨਾ ਲਿਆਉਣ ਨੂੰ ਹੀ ਤਰਜੀਹ ਦੇਣ, ਕਿਉਂਕਿ ਨਮੀ ਰਹਿਤ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਕਤ ਵਿਚਾਰ ਆੜ੍ਹਤੀ ਐਸੋਸੀਏਸ਼ਨ ...
ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਸੰਤ ਈਸਰ ਸਰ ਵੈੱਲਫੇਅਰ ਸੁਸਾਇਟੀ ਰਾਣਵਾਂ ਵਲੋਂ ਦੂਜਾ ਖ਼ੂਨਦਾਨ ਕੈਂਪ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਡਾ. ਮੋਹਣਜੀਤ ਸਿੰਘ, ਡਾ. ਏਕਤਾ ਅਤੇ ...
ਖ਼ਮਾਣੋਂ, 13 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸਬ ਡਵੀਜ਼ਨ ਖਮਾਣੋਂ 'ਚ ਪੈਂਦੇ ਪਿੰਡ ਕੋਟਲਾ ਬਡਲਾ ਦੇ ਨੌਜਵਾਨ ਭਵਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਿਖ਼ਲਾਫ਼ ਪਹਿਲੀ ਪਤਨੀ ਨੂੰ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਪ੍ਰੈੱਸ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਬ੍ਰਾਹਮਣ ਮਾਜਰਾ ਸਰਹਿੰਦ ਰੇਲਵੇ ਓਵਰ ਬਿ੍ਜ ਦੇ ਨੀਚੇ ਰੇਲਵੇ ਲਾਇਨ ਪਾਰ ਕਰਦੇ ਸਮੇਂ ਇਕ ਵਿਅਕਤੀ ਦੇ ਟਰੇਨ ਦੀ ਲਪੇਟ ਵਿਚ ਆ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਜੀ.ਆਰ.ਪੀ ਦੇ ...
ਚੁੰਨ੍ਹੀ, 13 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਈਸਰਹੇਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਣ ਲਈ ਡਾਕਟਰ ਸੰਜੀਵ ਕੁਮਾਰ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ, ਅਰੂਣ ਅਹੁਜਾ)-ਇਸ ਜ਼ਿਲ੍ਹੇ ਦੇ ਪਿੰਡ ਹਰਲਾਲਪੁਰਾ ਨੇੜੇ ਨਹਿਰ ਵਿਚ ਪਾੜ ਪੈ ਜਾਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਟਰੈਕਟਰ ਟਰਾਲੀਆਂ ਵਿਚ ਮਿੱਟੀ ਲਿਆ ਕੇ ਬੜੀ ਮੁਸ਼ਕਿਲ ਨਾਲ ਨਹਿਰ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਹਲਕੇ ਦਾ ਪੂਰਨ ਵਿਕਾਸ ਕਰਵਾਇਆ ਜਾ ਰਿਹਾ ਹੈ, ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਬਲਾਕ ਖੇੜਾ ਦੇ ਪ੍ਰਧਾਨ ਡਾ. ...
ਅਮਲੋਹ, 13 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਹਾਈ ਸਕੂਲ ਸਲਾਣੀ 'ਚ ਦਸਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਗੁਰਸੇਵਕ ਸਿੰਘ ਦੀ ਸਕੂਲ ਦੇ ਹੀ ਦੋ ਵਿਦਿਆਰਥੀਆਂ ਵਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਕਾਰਨ ਮਾਪਿਆਂ ਨੇ ਉਸ ਨੰੂ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ...
ਬਸੀ ਪਠਾਣਾਂ, 13 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਬਸੀ ਪਠਾਣਾਂ ਸਰਕਲ ਦੀ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਕੇ ਕਾਨੂੰਨ ਨੂੰ ਟਿੱਚ ਸਮਝਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਫ਼ੈਸਲਾ ਕੀਤਾ ਹੈ | ਡੀ.ਐਮ.ਪੀ ਸੁਖਮਿੰਦਰ ਸਿੰਘ ਚੌਹਾਨ 'ਅਜੀਤ' ਨੂੰ ਦੱਸਿਆ ...
ਨੰਦਪੁਰ ਕਲੌੜ, 13 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੈਣ ਮਾਜਰੀ ਵਿਖੇ ਸਮੂਹ ਨਗਰ ਬਾਬਾ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ, ਜਿਸ 'ਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਪੰਚਾਇਤ ਸੰਮਤੀ ਬਸੀ ਪਠਾਣਾਂ ਦੀ ...
ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 13 ਅਕਤੂਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਵਾਲਮੀਕ ਧਰਮਸ਼ਾਲਾ ਪਿੰਡ ਚਨਾਰਥਲ ਕਲਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਰਪੰਚ ਜਗਦੀਪ ਸਿੰਘ ...
ਨੋਗਾਵਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਸ਼ਹਿਜਾਦਪੁਰ ਵਾਸੀਆਂ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ ਗਿਆ | ਸਰਪੰਚ ਬਲਜਿੰਦਰ ਸਿੰਘ ਅਤੇ ਦਵਿੰਦਰ ਸਿੰਘ ਸ਼ਹੀਦਗੜ੍ਹ ਪੰਚਾਇਤ ਸੰਮਤੀ ਮੈਂਬਰ ਨੇ ਦੱਸਿਆ ਕਿ ਸੰਗਤ ਨੇ ਪੂਰੀ ਸ਼ਰਧਾ ਨਾਲ ਭਗਵਾਨ ਵਾਲਮੀਕਿ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸਕੈਂਡਰੀ ਸਕੂਲ ਸਰਹਿੰਦ ਵਿਖੇ ਸਭਾ ਦੇ ਸਰਪ੍ਰਸਤ ਲਾਲ ਮਿਸਤਰੀ ਤੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਸਾਧੂ ਸਿੰਘ ਪਨਾਗ ਦੀ ਪ੍ਰਧਾਨਗੀ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਸੈਕਰਡ ਹਾਰਟ ਸਕੂਲ ਭੇਰੋਪੁਰ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਜੋਸ ਕੋਟਰਮ ਅਤੇ ਉਪ ਚੇਅਰਮੈਨ ਜਸਟਿਨ ਕੋਟਰਮ ਨੇ ਕੀਤਾ | ਦੰਦਾਂ ਦੇ ਮਾਹਿਰ ਡਾ. ਅਵਨੀਤ ਸੰਧੂ ...
ਨੋਗਾਵਾਂ/ਬਸੀ ਪਠਾਣਾਂ, 13 ਅਕਤੂਬਰ (ਰਵਿੰਦਰ ਮੌਦਗਿਲ/ਗੌਤਮ)-ਸੈਫਰਾਨ ਸਿਟੀ ਸਕੂਲ 'ਚ ਚੱਲ ਰਹੇ ਸੀ.ਬੀ.ਐਸ.ਈ ਉਤੱਰੀ ਜ਼ੋਨ-2 ਰੋਲਰ ਸਕੇਟਿੰਗ ਟੂਰਨਾਮੈਂਟ 'ਚ ਅੱਜ ਚੰਡੀਗੜ੍ਹ ਦੀ ਅਕਸ਼ਿਤਾ ਨੇ ਚਾਰ ਰਾਜਾ ਦੇ ਖਿਡਾਰੀਆਂ ਨੂੰ ਪਛਾੜਦੇ ਹੋਏ 500 ਮੀਟਰ 'ਚ ਸੋਨ ਤਗਮਾ ਹਾਸਲ ...
ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅਨਾਜ ਮੰਡੀ ਦੁਧਨਸਾਧਾਂ ਵਿਖੇ ਬੀਤੇ ਕਈ ਦਿਨਾਂ ਤੋਂ ਆੜ੍ਹਤੀ, ਕਿਸਾਨਾਂ ਅਤੇ ਸ਼ੈਲਰ ਮਾਲਕਾਂ 'ਚ ਝੋਨੇ ਨੂੰ ਲੈ ਕੇ ਚੱਲ ਰਹੇ ਰੇੜਕੇ ਦੇ ਮੱਦੇਨਜ਼ਰ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਹੈੱਡਕੁਆਟਰ 'ਤੇ ਸਥਿਤ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਵਲੋਂ ਕੈਸ਼ ਬੁੱਕ 'ਚ ਹਿਸਾਬ ਕਿਤਾਬ ਰੱਖਣ ਦਾ ਕੰਮ ਹੀ ਨਿਰਾਲਾ ਹੈ, ਜਿੱਥੇ ਸਾਰੇ ਰੂਲਾਂ ਨੂੰ ਕਥਿਤ ਛਿੱਕੇ ਟੰਗ ਕੇ ...
ਨੋਗਾਵਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਸਿੱਖ ਮਿਸ਼ਨਰੀ ਕਾਲਜ ਦੇ ਫ਼ਤਹਿਗੜ੍ਹ ਜ਼ੋਨ ਵਲੋਂ ਪਿੰਡ ਬਿੰਜਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਰਕਲ ਫ਼ਤਹਿਗੜ੍ਹ ਸਾਹਿਬ ਅਤੇ ਸਰਕਲ ਖ਼ੋਜੇ ਮਾਜਰਾ ਦੀਆਂ ਬੱਚਿਆਂ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲੇ੍ਹ ਭਰ 'ਚ ਵੱਖ-ਵੱਖ ਸਥਾਨਾਂ 'ਤੇ ਵੱਖਰੇ-ਵੱਖਰੇ ਢੰਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਸਰਹਿੰਦ ਦੇ ਜੱਟਪੁਰਾ ਮੁਹੱਲਾ ...
ਭੜੀ, 13 ਅਕਤੂਬਰ (ਭਰਪੂਰ ਸਿੰਘ ਹਵਾਰਾ)-ਨਜ਼ਦੀਕੀ ਪਿੰਡ ਮਾਨੂੰਪੁਰ ਵਿਖੇ ਸਥਿਤ ਸੀਤਲਾ ਮਾਤਾ ਮੰਦਰ ਵਿਚ ਗਾਇਕ ਹਰਭਜਨ ਸਿੰਘ ਜੱਲੋਵਾਲ ਵਲੋਂ ਸ਼ੇਰ ਦੀ ਸਵਾਰੀ ਦਾ ਪੋਸਟਰ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਪੋਸਟਰ ਸੀਤਲਾ ਮਾਤਾ ਮੰਦਿਰ ਦੇ ਮੁੱਖ ਸੇਵਾਦਾਰ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਸਾਬਕਾ ਸੈਨਿਕ ਐਸੋਸੀਏਸ਼ਨ ਸੇਵਾ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੂਬੇਦਾਰ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਾਬਕਾ ਫ਼ੌਜੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਦੁਆਰਾ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਗੁਰਪ੍ਰਤਾਪ ਸਿੰਘ, ਚੀਫ਼ ਜੁਡੀਸ਼ਲ ਮੈਜਿਸਟਰੇਟ-ਕਮ ਸਕੱਤਰ, ...
ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਜਸਦੇਵ ਸਿੰਘ ਕੌਾਸਲਰ ਖਮਾਣੋਂ ਨੂੰ ਉਸ ਸਮੇਂ ਗਹਿਰਾ ਸਦਮਾ ਪੱੁਜਾ ਜਦੋਂ ਉਨ੍ਹਾਂ ਦੇ ਭਣੋਈਆ ਬਲਕਾਰ ਸਿੰਘ ਰੰਗੀ ਸਾਬਕਾ ਸਰਪੰਚ ਬਹਿਰਾਮਪੁਰ ਦਾ 7 ਅਕਤੂਬਰ ਦਿਨ ਸੋਮਵਾਰ ਨੂੰ ਕੁੱਝ ਸਮਾਂ ਬਿਮਾਰ ਰਹਿਣ ਉਪਰੰਤ ਦਿਹਾਂਤ ਹੋ ...
ਅਮਲੋਹ, 13 ਅਕਤੂਬਰ (ਸੂਦ, ਸ਼ਾਰਦਾ)-ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਵਲੋਂ ਵਾਲਮੀਕਿ ਮੰਦਰ ਵਿਚ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਝੰਡਾ ਝਲਾਉਣ ਦੀ ਰਸਮ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਵਲੋਂ ਗੁਰਦਿਆਲ ਚੰਦ ਬਡਾਲੀ ਮਾਈ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵਨਿਯੁਕਤ ਜਨਰਲ ...
ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ (ਰਜਿ.) ਫ਼ਤਹਿਗੜ੍ਹ ਸਾਹਿਬ ਦੇ ਸਮਾਜ ਭਲਾਈ ਦੇ ਕੀਤੇ ਕੰਮਾਂ ਨੂੰ ਦੇਖਦੇ ਹੋਏ ਪ੍ਰਵਾਸੀ ਭਾਰਤੀ ਮੋਹਿੰਦਰ ਪਾਲ ਸ਼ਰਮਾ ਕੈਨੇਡਾ ਅਤੇ ਉਨ੍ਹਾਂ ਦੇ ਵੱਡੇ ਭਰਾ ਰਾਜਿੰਦਰ ਪਾਲ ...
ਅਮਲੋਹ, 13 ਅਕਤੂਬਰ (ਸੂਦ)-ਕਿਸੇ ਵੀ ਪਾਰਟੀ ਲਈ ਨੌਜਵਾਨ ਵਰਗ ਰੀਡ ਦੀ ਹੱਡੀ ਹੁੰਦਾ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫ਼ਤਰ ਅਮਲੋਹ ਵਿਚ ਹਲਕੇ ਦੇ ਨੌਜਵਾਨਾਂ ਅਤੇ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐੱਮ.ਐੱਫ) ਪੰਜਾਬ ਦੇ ਸੱਦੇ 'ਤੇ ਸੂਬਾਈ ਆਗੂ ਦਵਿੰਦਰ ਸਿੰਘ ਪੂਨੀਆ ਅਤੇ ਜ਼ਿਲ੍ਹਾ ਆਗੂਆਂ ਜੋਸ਼ੀਲ ਤਿਵਾੜੀ ਤੇ ਲਖਵਿੰਦਰ ਰੁੜਕੀ ਦੀ ਸਾਂਝੀ ਅਗਵਾਈ ਵਿਚ ਡਿਪਟੀ ਕਮਿਸ਼ਨਰ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਵਲੋਂ ਡਾ. ਮੋਹਣ ਲਾਲ ਸਲੇਮਪੁਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ...
ਸਲਾਣਾ, 13 ਅਕਤੂਬਰ (ਗੁਰਚਰਨ ਸਿੰਘ ਜੰਜੂਆ)-ਪੰਜਾਬ 'ਚ ਅਗਰ ਝੋਨੇ ਦੀ ਬਿਜਾਈ ਕੱਦੂ ਕਰਨ ਦੀ ਬਜਾਏ ਵੱਟਾਂ ਉੱਪਰ ਕੀਤੀ ਜਾਵੇ ਤਾਂ ਜਿੱਥੇ ਪੰਜਾਬ ਦਾ ਵਾਤਾਵਰਨ ਦੂਸ਼ਿਤ ਹੋਣੇ ਬਚੇਗਾ, ਉੱਥੇ ਘੱਟ ਖ਼ਰਚ ਨਾਲ ਵਧੇਰੇ ਝਾੜ ਪ੍ਰਾਪਤ ਹੋਵੇਗਾ | ਇਹ ਵਿਚਾਰ ਪੰਜਾਬ ਦੇ ਖੇਤੀ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਪੰਜਾਬ ਤੇ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ, ਜਿਸ ਨੇ ਆਪਣੇ ਕਾਰਜਕਾਲ ਸਮੇਂ ਸੂਬੇ ਦਾ ਪੂਰਨ ਵਿਕਾਸ ਕਰਵਾਇਆ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX