ਸਰਾਏਾ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਛੀਨਾ ਬਿਦੀ ਚੰਦ 'ਚ ਤਵੀਆਂ ਲਿਜਾਣ ਤੇ ਦੋ ਪਰਿਵਾਰਾਂ ਵਿਚ ਹੋਏ ਝਗੜੇ ਵਿਚ ਇਕ ਪਰਿਵਾਰ ਦੀਆਂ ਦੋ ਔਰਤਾਂ ਤੇ ਦੂਸਰੇ ਪਰਿਵਾਰ ਦਾ ਨੌਜਵਾਨ ਜ਼ਖ਼ਮੀ ਹੋ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਬਲ ਸਿੰਘ ਅਤੇ ਵਿਰਸਾ ਸਿੰਘ ਪੁੱਤਰਾਨ ਗੁਰਮੇਜ ਸਿੰਘ ਨੇ ਦੱਸਿਆ ਕਿ ਅਸੀਂ ਤਿੰਨ ਜਣਿਆ ਸ਼ਮਸ਼ੇਰ ਸਿੰਘ, ਬਿੰਦਰ ਸਿੰਘ ਵਾਸੀ ਮੱਲੀਆ ਨੇ ਸਾਂਝੀਆਂ ਤਵੀਆਂ ਬਣਾਈਆਂ ਸਨ ਅਤੇ 11 ਅਕਤੂਬਰ ਨੂੰ ਸਵੇਰੇ ਸਾਡੇ ਗੁਆਢ ਰਹਿੰਦੇ ਸਾਹਿਬ ਸਿੰਘ ਪੁੱਤਰ ਲੱਖਾ ਸਿੰਘ ਸਾਡੇ ਘਰ ਆਇਆ ਅਤੇ ਘਰ ਵਿਚ ਇਕੱਲੀ ਸ਼ਰਨਜੀਤ ਕੌਰ ਹੋਣ ਕਾਰਨ ਜਬਰਦਸਤੀ ਤਵੀਆਂ ਪਾ ਕੇ ਲੈ ਗਿਆ | ਜਦੋਂ ਅਸੀਂ ਉਨ੍ਹਾਂ ਦੇ ਘਰ ਪੁੱਛਗਿੱਛ ਕਰਨ ਲਈ ਗਏ ਤਾਂ ਸਾਡੇ ਨਾਲ ਉਨ੍ਹਾਂ ਨੇ ਹੱਥੋਪਾਈ ਅਤੇ ਗਾਲੀ-ਗਲੋਚ ਕੀਤਾ | ਫਿਰ ਰਾਤ ਨੂੰ ਸਾਡੇ ਘਰ ਦੇ ਬੂਹੇ ਅੱਗੇ ਆਣਕੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਾਨੂੰ ਗਾਲੀ-ਗਲੋਚ ਅਤੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ ਤਾਂ ਅਸੀਂ ਉਸੇ ਵੇਲੇ ਹੀ ਥਾਣਾ ਮੁਖੀ ਕਰਨਜੀਤ ਸਿੰਘ ਨੂੰ ਫੋਨ ਕੀਤਾ ਅਤੇ 112 ਨੰਬਰ 'ਤੇ ਵੀ ਫ਼ੋਨ ਕਰਕੇ ਆਪਣੀ ਜਾਣਕਾਰੀ ਦਿੱਤੀ | ਜਿਸ 'ਤੇ ਥਾਣਾ ਮੁਖੀ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ 'ਤੇ ਪਹੁੰਚੇ ਅਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਹਾਜ਼ਰੀ ਵਿਚ ਸਵੇਰੇ ਦੋਹਾਂ ਧਿਰਾਂ ਨੂੰ ਥਾਣੇ ਸੱਦਿਆ ਗਿਆ | ਜਦੋਂ ਅਸੀਂ ਸਵੇਰੇ ਥਾਣੇ ਗਏ ਤਾਂ ਪੁਰੀ ਵਿਉਂਤਬੰਦੀ ਨਾਲ ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਪੁੱਤਰ ਅਰੂੜ ਸਿੰਘ, ਦਲਜੀਤ ਸਿੰਘ ਪੁੱਤਰ ਸਾਹਿਬ ਸਿੰਘ ਤੇ 4-5 ਅਣਪਛਾਤੇ ਵਿਅਕਤੀ ਹੱਥ ਵਿਚ ਪਿਸਤੌਲ, ਕਿ੍ਪਾਨਾਂ, ਬੇਸਬਾਲ ਤੇ ਤੇਜ਼ਧਾਰ ਹਥਿਆਰਾਂ ਨਾਲ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸਾਡੇ ਘਰ ਆਣ ਕੇ ਸਾਡੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਲੱਗੇ, ਜਿਸ ਨਾਲ ਸ਼ਰਨਜੀਤ ਕੌਰ ਪਤਨੀ ਵਿਰਸਾ ਸਿੰਘ ਅਤੇ ਕਸ਼ਮੀਰ ਕੌਰ ਪਤਨੀ ਗੁਰਮੇਜ ਸਿੰਘ ਗੰਭੀਰ ਜ਼ਖ਼ਮੀ ਹੋ ਗਈਆਂ | ਰਸਤੇ ਵਿਚ ਜਾਦੇ ਲੋਕਾਂ ਨੇ ਸਾਨੂੰ ਛੁਡਾਇਆ ਅਤੇ ਅਸੀਂ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਕਸੇਲ ਲੈ ਕੇ ਗਏ | ਜਿਥੇ ਡਾਕਟਰਾਂ ਨੇ ਸਾਨੂੰ ਸੱਟਾਂ ਜ਼ਿਆਦਾ ਹੋਣ ਕਾਰਨ ਅੰਮਿ੍ਤਸਰ ਗੁਰੂ ਨਾਨਕ ਦੇਵ ਹਸਪਤਾਲ ਭੇਜ ਦਿੱਤਾ | ਕਸ਼ਮੀਰ ਕੌਰ ਨੂੰ ਜ਼ਿਆਦਾ ਸੱਟ ਹੋਣ ਕਾਰਨ ਅਮਨਦੀਪ ਹਸਪਤਾਲ ਭੇਜਿਆ ਗਿਆ, ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਦੂਸਰੀ ਧਿਰ ਦੇ ਅਰੂੜ ਸਿੰਘ ਨੇ ਕਿਹਾ ਕਿ ਅਸੀਂ ਬਿੰਦਰ ਸਿੰਘ ਕੋਲੋਂ ਤਵੀਆਂ ਪੁੱਛ ਕੇ ਪਾਈਆਂ ਸਨ ਤਾਂ ਕਾਬਲ ਸਿੰਘ ਸਾਡੇ ਘਰ ਜਾ ਕੇ ਗਾਲ੍ਹਾਂ ਕੱਢਣ ਲੱਗ ਪਿਆ ਅਤੇ ਮੈਂ ਇਨ੍ਹਾਂ ਦੋਹਾਂ ਨੂੰ ਸਮਝਾ ਕੇ ਭੇਜ ਦਿੱਤਾ | ਸ਼ਾਮੀ ਮੈਂ ਅਤੇ ਦਿਲਬਾਗ ਸਿੰਘ ਪਿੰਡ ਛੀਨਾ ਤੋਂ ਦੋਧੀ ਕੋਲੋਂ 14 ਹਜ਼ਾਰ ਰੁਪਏ ਲੈ ਕੇ ਆ ਰਹੇ ਸੀ ਤਾਂ ਇਨ੍ਹਾਂ ਨੇ ਸਾਡਾ ਰਸਤਾ ਰੋਕ ਕੇ ਸਾਡੀ ਕੁੱਟਮਾਰ ਕੀਤੀ, ਜਿਸ ਕਾਰਨ ਮੇਰਾ ਲੜਕਾ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ, ਜੋ ਇਸ ਵੇਲੇ ਕਸੇਲ ਹਸਪਤਾਲ ਵਿਚ ਜੇਰੇ ਇਲਾਜ ਹੈ | ਜੋ ਵੀ ਇਨ੍ਹਾਂ ਔਰਤਾਂ ਦੇ ਸੱਟਾਂ ਲੱਗੀਆਂ ਹਨ, ਉਸ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ | ਇਸ ਕੇਸ ਦੀ ਤਫਤੀਸ਼ ਕਰ ਰਹੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਦੀਆਂ ਦਰਖ਼ਾਸਤਾਂ ਸਾਡੇ ਕੋਲ ਆ ਗਈਆਂ ਹਨ | ਅਸੀਂ ਇਸ ਕੇਸ ਦੀ ਬਰੀਕੀ ਨਾਲ ਜਾਂਚ ਕਰ ਰਹੇ ਜ਼ਖ਼ਮੀਆਂ ਦੀ ਮੈਡੀਕਲ ਰਿਪੋਰਟ ਆਉਣ 'ਤੇ ਪੁਲਿਸ ਵਲੋਂ ਕਾਰਵਾਈ ਕੀਤੀ ਜਾਵੇਗੀ |
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਜ਼ਮੀਨੀ ਰੰਜਿਸ਼ ਨੂੰ ਲੈ ਕੇ 2 ਵਿਅਕਤੀਆਂ ਨਾਲ ਮਾਰਕੁੱਟ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ ...
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)¸ਸੀ.ਪੀ.ਆਈ. ਜ਼ਿਲ੍ਹਾ ਕੌਾਸਲ ਤਰਨ ਤਾਰਨ ਦੀ ਮੀਟਿੰਗ ਕਾ. ਪਵਨ ਕੁਮਾਰ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਮੋਦੀ ...
ਖਾਲੜਾ, 13 ਅਕਤੂਬਰ (ਜੱਜਪਾਲ ਸਿੰਘ)-ਕਿਾਸਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾਈ ਆਗੂ ਦਲੇਰ ਸਿੰਘ ਦੀ ਅਗਵਾਈ ਹੇਠ ਪਿੰਡ ਰਾਜੋਕੇ ਵਿਖੇ ਹੋਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਰਾਜੋਕੇ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਭੇਡਾਂ ਚਾਰ ਰਹੇ ਇਕ ਵਿਅਕਤੀ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ...
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਔਰਤ ਪਾਸੋਂ 2 ਅਣਪਛਾਤੇ ਲੁਟੇਰਿਆਂ ਵਲੋਂ ਪਰਸ ਖੋਹਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਕੁਲਵਿੰਦਰ ਕੌਰ ਪਤਨੀ ਸੁਖਪਾਲ ...
ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਂਰਾ ਨੌਜਵਾਨ ਸਿੰਘ ਸਭਾ ਪਿੰਡ ਮਾਲਚੱਕ ਅਤੇ ਸਮੂਹ ਇਲਾਕਾ ਨਿਵਾਸੀ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪੰਜ ਪਿਆਰਿਆਂ ਦੀ ...
ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ 14 ਅਕਤੂਬਰ 2019 ਤੱਕ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ 15 ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਮੁੱਲਾਂਪੁਰ ਦਾਖ਼ਾ ਵਿਸ਼ਾਲ ਰੈਲੀ ਲਈ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਪੰਜਾਬ ਵਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਰੋਡਵੇਜ਼, ਸੂਬਾ ਕਮੇਟੀ ਮੈਂਬਰ ...
ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਦਾਖਾ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਪਾਰਟੀ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਲਗਾਈ ਗਈ ਡਿਊਟੀ ਤਹਿਤ ਮੰਨਾ ਨੇ ਆਪਣੇ ਸਮਰਥਕਾਂ ਕੌਮੀ ਜਥੇਬੰਦਕ ਸਕੱਤਰ ...
ਗੋਇੰਦਵਾਲ ਸਾਹਿਬ, 13 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦੇ ਦਫ਼ਤਰ ਬਾਹਰ ਲਾਇਆ ਧਰਨਾ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਜਿੰਦਰ ਸਿੰਘ ...
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਦਾਲਤ ਵਲੋ ਭਗੌੜੇ ਕਰਾਰ ਦਿੱਤੇ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)¸ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਸੈਂਟਰ ਆਫ ਟਰੇਂਡ ਯੂਨੀਅਨ (ਸੀ.ਟੀ.ਯੂ.) ਪੰਜਾਬ ਦੀ ਮੀਟਿੰਗ ਜਸਬੀਰ ਸਿੰਘ ਪੰਡੋਰੀ ਰਣ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਪੰਡੋਰੀ ਰਣਸਿੰਘ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...
ਤਰਨ ਤਾਰਨ, 13 ਅਕਤੂਬਰ (ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਅੱਜ ਸੂਬਾ ਹੈੱਡਕੁਆਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਸ਼ਾਹਬਾਜ਼ਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)-ਪੰਜਾਬ 'ਚ ਚਾਰ ਹਲਕਿਆਂ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ ਤੇ ਵੱਡੀ ਜਿੱਤ ਦੇ ਦਾਅਵੇ ਕਰਨ ਵਾਲੇ ਵਿਰੋਧੀਆਂ ਦੇ ਸਭ ਭੁਲੇਖੇ ਦੂਰ ਹੋ ਜਾਣਗੇ, ਕਿਉਂਕਿ ਸੂਬੇ ਦੇ ਲੋਕ ਕੈਪਟਨ ...
ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਜਲਾਲਾਬਾਦ ਦੀ ਅਕਾਲੀ ਦਲ ਦੇ ਗੜ੍ਹ ਵਜ਼ੋਂ ਜਾਣੀ ਜਾਂਦੀ ਸੀਟ ਨੂੰ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ | ਇਹ ਜਾਣਕਾਰੀ ਜ਼ਿਮਨੀ ਚੋਣ ਦੀ ਕਮਾਨ ਸੰਭਾਲ ਰਹੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਪਣੇ ...
ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੰਠੇਵਿੰਡਪੁਰ) ਦੀ ਪਵਿੱਤਰ ਧਰਤੀ ਹੈ, ਵਿਖੇ 1, 2, 3 ਨਵੰਬਰ ਨੂੰ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਮਨਾਏ ਜਾ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)¸ਫਰੈਂਡਜ਼ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਪਿਛਲੇ ਦਿਨੀਂ ਪਿੰਡ ਕੋਟ ਧਰਮ ਚੰਦ ਕਲਾਂ (ਵੱਡਾ ਕੋਟ) ਦੇ ਵਸਨੀਕ ਲੋੜਵੰਦ ਵਿਅਕਤੀ ਗੁਰਦੇਵ ਸਿੰਘ ਦੇ ਘਰ ਦੀ ਛੱਤ ਪਾਉਣ ਦਾ ਉਪਰਾਲਾ ਕੀਤਾ ਗਿਆ | ਇਸ ਮੌਕੇ ਫਰੈਂਡਜ਼ ਸੇਵਾ ...
ਝਬਾਲ, 13 ਅਕਤੂਬਰ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖ਼ੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖ਼ੇਤੀਬਾੜੀ ਅਫ਼ਸਰ ਡਾ: ਸੁਰਿੰਦਪਰਾਲ ਸਿੰਘ ਦੀ ਅਗਵਾਈ ਹੇਠ ਪਿੰਡ ਕਸੇਲ ਤੇ ਇਸ ...
ਅਮਰਕੋਟ, 13 ਅਕਤੂਬਰ (ਭੱਟੀ)-ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਸਿੰਘ ਆਂਵਲਾ ਦੀ ਚੋਣ ਮੁਹਿੰਮ ਨੂੰ ਸਾਰੇ ਵਰਗਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਦੇ ...
ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ ਨੇ ਗੁਰਸੇਵਕ ਸਿੰਘ ਸ਼ੇਖ ਸਮੇਤ ਫੋਨ 'ਤੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ...
ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ਼ਹੀਦ ਬਾਬਾ ਡੋਗਰ ਪੀਰ ਜੀ ਅਤੇ ਸ਼ਹੀਦ ਬਾਬਾ ਸੇਲਵਰਾਹ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਪਿੰਡ ਝੰੰਡੇਰ ਮਹਾਂਪੁਰਖਾਂ ਵਿਖੇ ਬਾਬਾ ਬਲਦੇਵ ਸਿੰਘ, ਬਾਬਾ ਗੁਰਵਿੰਦਰ ਸਿੰਘ, ਅਤੇ ਬਚਿੱਤਰ ਸਿੰਘ ਪਟਵਾਰੀ ਆਦਿ ਦੀ ...
ਸਰਹਾਲੀ ਕਲਾਂ, 13 ਅਕਤੂਬਰ (ਅਜੈ ਸਿੰਘ ਹੁੰਦਲ)-ਮੁੱਖ ਖ਼ੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖ਼ੇਤੀਬਾੜੀ ਅਫ਼ਸਰ ਡਾ: ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਠੱਠੀਆਂ ਮਹੰਤਾਂ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ...
ਝਬਾਲ, 13 ਅਕਤੂਬਰ (ਸੁਖਦੇਵ ਸਿੰਘ)-ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਦੇ ਵਿਦਿਆਰਥੀਆਂ ਨੂੰ ਸ. ਬੰਤਾ ਸਿੰਘ ਵਿਰਕ ਕੁਦਰਤੀ ਖ਼ੇਤੀ ਫਾਰਮ ਅਤੇ ਖੋਜ ਕੇਂਦਰ ਵਿਖੇ ਲਿਜਾ ਕੇ ਜੈਵਿਕ ਖ਼ੇਤੀ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਮਨਜਿੰਦਰ ਸਿੰਘ ...
ਸਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ) ਮੰਨੂੰ ਅਰੋੜਾ ਹਸਪਤਾਲ ਛੇਹਰਟਾ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆ ਗਈਆਂ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ: ਰਿਸ਼ੀ ਅਰੋੜਾ ਨੇ ਦੱਸਿਆ ਕਿ ਇਸ ਕੈਂਪ ਵਿਚ ਡਾਕਟਰਾਂ ਦੀ ਟੀਮ ਵਲੋਂ ...
ਭਿੱਖੀਵਿੰਡ, 13 ਅਕਤੂਬਰ (ਬੌਬੀ)¸ਅੱਜ ਜਦੋਂ ਹਰ ਪਾਸੇ ਪੈਸੇ ਦੀ ਦੌੜ ਵਿਚ ਦੁਨੀਆਂ ਭੱਜੀ ਹੋਈ ਹੈ, ਉਥੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਮੀ ਵਿਚ ਭਰਤੀ ਹੋਣ ਵਿਚ ਮਦਦ ਕਰਨ ਲਈ ਇਕ ਸਾਬਕਾ ਫ਼ੌਜੀਆਂ ਦਾ ਗਰੁੱਪ ਸੁਰਜੀਤ ਸਿੰਘ ਭਿੱਖੀਵਿੰਡ ਦੀ ਅਗਵਾਈ ਵਿਚ ...
ਗੋਇੰਦਵਾਲ ਸਾਹਿਬ, 13 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਹੋਦਿਆ ਵਲੋਂ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਤਰਨ ਤਾਰਨ ਜ਼ਿਲ੍ਹੇ ਦੇ 13 ਸਕੂਲਾਂ ਦੇ ...
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਬੱਚੇ ਲਈ ਦਾਦਾ-ਦਾਦੀ, ਨਾਨਾ-ਨਾਨੀ ਬਹੁਤ ਹੀ ਪਿਆਰੇ ਹੁੰਦੇ ਹਨ, ਉਨ੍ਹਾਂ ਦੀਆਂ ਪਲ ਪਲ ਦੀਆਂ ਕਹਾਣੀਆ ਹਰ ਇਕ ਦੀ ਵਧ ਰਹੀ ਉਮਰ ਦਾ ਅਟੁੱਟ ਹਿੱਸਾ ਹਨ | ਉਹ ਮੁਸੀਬਤਾਂ ਦੇ ਸਮੇਂ ਵਿਚ ਵੀ ਅਕਲਮੰਦ ਅਤੇ ਤਜ਼ਰਬੇਕਾਰ ਹੁੰਦੇ ਹਨ, ਪਰ ...
ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਵਿਧਾਇਕ ਜਥੇਦਾਰ ਮਲਕੀਤ ਸਿੰਘ ਏ.ਆਰ. ਦੀ ਅਗਵਾਈ ਹੇਠ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਚੋਣ ਮੁਹਿੰਮ ਨੁੰ ਤਕੜਾ ਹੁਲਾਰਾ ਦੇਣ ਲਈ ਵੱਡੇ ਪੱਧਰ 'ਤੇ ਹਲਕਾ ਬਾਬਾ ਬਕਾਲਾ ਤੋਂ ਜਥਾ ਲੈ ਕਿ ...
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਵਾਲਮੀਕਿ ਸ਼ਕਤੀ ਸੰਗਠਨ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਤਰਨ ਤਾਰਨ ਸ਼ਹਿਰ ਵਿਚ ਕੱਢੀ ਗਈ | ਜੋ ਕਿ ਭਗਵਾਨ ਵਾਲਮੀਕਿ ਮੰਦਰ ਧੋੜਾ ਚੌਾਕੀ ਤੋਂ ਸ਼ੁਰੂ ਹੋਈ ਅਤੇ ਮੁਹੱਲਾ ...
ਸ਼ਾਹਬਾਜ਼ਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)-ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰ ਝਾੜ ਸਾਹਿਬ ਵਿਖੇ ਬਾਬਾ ਸਾਹਿਬ ਸਿੰਘ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਦੀਵਾਨ ਹਾਲ ਵਿਚ ...
ਸਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਚੀਮਾ ਕਲਾਂ ਦੇ ਜੰਮਪਲ ਪਹਿਲਵਾਨ ਬੀਰ ਸਿੰਘ ਨੇ ਸੋਨ ਤਗਮਾ ਜਿੱਤ ਇਲਾਕੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਕਾਲੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਨੇ ਕਿਹਾ ਕਿ ...
ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿੱਚ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨਾਲ ਅਹਿਮ ਵਿਚਾਰਾਂ ਸਾਂਝੀਆਂ ਕਰਦਿਆਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲਉਸਮਾ ਨੇ ...
ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ ਦੀ ਆਰਥਿਕਤਾ ਤਬਾਹ ਕਰ ਦਿੱਤੀ ਹੈ | ਭਾਰਤ ਵਿਚ ਅਮੀਰ ਲੋਕਾਂ ਦੇ ਕਾਰੋਬਾਰ ਚੱਲ ਰਹੇ ਹਨ ਜਦ ਕਿ ਛੋਟੇ ਕਾਰਖਾਨੇ, ਇੰਡਸਟਰੀਆਂ ਆਰਥਿਕ ਮੰਦੀ ਨਾਲ ਜੂਝ ਰਹੇ ਹਨ | ਇਹ ...
ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ 65ਵੀਂ ਜ਼ੋਨਲ ਅਥਲੈਟਿਕ ਮੀਟ ਦੇ ਚੋਹਲਾ ਸਾਹਿਬ ਵਿਖੇ ਹੋਏ ਮੁਕਾਬਲਿਆਂ ਵਿਚੋਂ ਮੱਲਾਂ ਮਾਰੀਆਂ | ਸਕੂਲ ਪਿ੍ੰਸੀਪਲ ਸ੍ਰੀਮਤੀ ਹਰਜਿੰਦਰਪਾਲ ...
ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਪੱਟੀ ਸ਼ਹਿਰ ਵਿਚ ਭਗਵਾਨ ਵਾਲਮੀਕਿ ਸਭਾ ਪੱਟੀ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਿਰ ਪੱਟੀ ਤੋਂ ਸ਼ੁਰੂ ਹੋ ਕੇ ਪੱਟੀ ...
ਤਰਨ ਤਾਰਨ, 13 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਗੁਰੂ ਅਮਰਦਾਸ ਮਿਸ਼ਨ ਟਰੱਸਟ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਿਯੋਗ ਨਾਲ ਪਿੰਡ ਕੱਦਗਿੱਲ ਦੇ ਜੰਮਪਲ ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਸਮਾਜ ਸੇਵੀ ਅਮਨਦੀਪ ਸਿੰਘ ਗਿੱਲ ਵਲੋਂ ਪਿੰਡ ਕੱਦਗਿੱਲ ਦੇ ਸਰਕਾਰੀ ...
ਪੱਟੀ 13 ਅਕਤੂਬਰ (ਅਵਤਾਰ ਸਿੰਘ ਖਹਿਰਾ)¸ਬਾਬਾ ਬਿਧੀ ਚੰਦ ਜੀ ਵਲੋਂ ਬਲਦੇ ਭੱਠ ਚ ਬੈਠਣ ਦੀ ਯਾਦ ਵਿਚ ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ 'ਟਰਬਨ ਸੈਂਟਰ ਅੰਮਿ੍ਤਸਰ ਸ੍ਰੀ ਦਰਬਾਰ ਸਾਹਿਬ ਲ਼ੰਗਰ ਹਾਲ' ਵਲੋਂ ਮੁਫ਼ਤ ਦਸਤਾਰ ...
ਸੁਰ ਸਿੰਘ, 13 ਅਕਤੂਬਰ (ਧਰਮਜੀਤ ਸਿੰਘ)-ਬੀਤੇ ਦਿਨੀਂ ਘਰਿਆਲਾ ਵਿਖੇ ਕਰਵਾਏ ਗਏ ਕਵੀਸ਼ਰ ਕਲਾ ਮੁਕਾਬਲਿਆਂ ਵਿਚ 51000 ਰੁਪਏ ਦਾ ਨਗਦ ਇਨਾਮ ਪ੍ਰਾਪਤ ਕਰਨ ਵਾਲੇ ਉੱਘੇ ਕਵੀਸ਼ਰ ਜਥਾ ਭਾਈ ਭਗਵੰਤ ਸਿੰਘ ਸੂਰਵਿੰਡ ਦੇ ਸਾਥੀ ਮੈਂਬਰ ਕਵੀਸ਼ਰ ਬਲਜੀਤ ਸਿੰਘ ਬਗੀਚਾ ਸੁਰ ਸਿੰਘ ...
ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ)¸ਸ੍ਰੀ ਅਕਾਲ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਦਰਬਾਰ ਸ੍ਰੀ ਅੰਮਿ੍ਤਸਰ ਦੇ ਸਾਬਕਾ ਹੈੱਡ ਗ੍ਰੰਥੀ ਬਾਬਾ ਬਿਧੀ ਚੰਦ ਜੀ ਛੀਨਾ ਗੁਰੂ ਕਾ ਸੀਨਾ ਜੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਅਤੇ ਉਨ੍ਹਾਂ ਦੀਆਂ ...
ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜਲੰਧਰ ਜੋਨ ਦੇ ਚੀਫ਼ ਇੰਜਨੀਅਰ ਗੁਰਿੰਦਰ ਸਿੰਘ ਮਜੀਠੀਆ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਵਿਖੇ ਪੁੱਜੇ | ਇਸ ਦੌਰਾਨ ਉਨ੍ਹਾਂ ਇਲਾਕੇ ਦੀਆਂ ਪ੍ਰਦੂਸ਼ਣ ਸੰਬੰਧੀ ਸਮੱਸਿਆਵਾਂ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...
ਝਬਾਲ, 13 ਅਕਤੂਬਰ (ਸੁਖਦੇਵ ਸਿੰਘ)-ਸੰਘ ਮੁਖੀ ਮੋਹਨ ਭਾਗਵਤ ਵਲੋਂ ਭਾਰਤ 'ਚ ਰਹਿਣ ਵਾਲੇ ਹਰੇਕ ਨਾਗਰਿਕ ਨੂੰ ਹਿੰਦੂ ਦੱਸਣ ਦੇ ਬਿਆਨ ਦੀ ਨਿਖੇਧੀ ਕਰਦਿਆਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਕਿਹਾ ਕਿ ਸਿੱਖ ਕੌਮ ...
ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਵਿੱਦਿਆ ਵਿਭਾਗ ਵਿਚ ਪਿ੍ੰਸੀਪਲ ਵਜੋਂ 32 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਪਿਛਲੇ ਦਿਨੀਂ ਸੇਵਾ ਮੁਕਤ ਹੋਏ ਸ੍ਰੀਮਤੀ ਹਰਜੀਤ ਕੌਰ ਪਤਨੀ ਡਾ. ਨਵਤੇਜ ਸਿੰਘ ਪਵਾਰ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ...
ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਸਾਇੰਸ ਉਲੰਪਿਡ ਦਿੱਲੀ ਦੁਆਰਾ ਕਰਵਾਏ ਗਏ ਮੁਕਾਬਲਿਆਂ ਵਿਚ ਪਹਿਲੇ ਲਿਖਤੀ ਰਾਊਾਡ ਵਿਚ ਫੋਰ ਐੱਸ ਖ਼ਾਲਸਾ ਪਬਲਿਕ ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੁਕਾਬਲੇ ਵਿਚ 100 ਵਿਦਿਆਰਥੀਆਂ ਨੇ ...
ਅਮਰਕੋਟ, 13 ਸਤੰਬਰ (ਗੁਰਚਰਨ ਸਿੰਘ ਭੱਟੀ)¸ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਜਲਾਲਾਬਾਦ ਦੀ ਉਪ ਚੋਣ ਮੁਹਿੰਮ ਦੌਰਾਨ ਹਲਕੇ ਦੇ ਪਿੰਡ ਬਹਾਮਣੀਵਾਲਾ, ਸਿਮਰੇਵਾਲਾ, ਚੱਕ ਲਹੌਰੀਆ, ਚੱਕ ਦੁਮਾਲ ਵਿਖੇ ਭਰਵੀਆ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...
ਖੇਮਕਰਨ, 13 ਅਕਤੂਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਮਲਾ ਦੇ ਹੱਕ ਵਿਚ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸਰਹੱਦੀ ਪਿੰਡ ਕਲਸ ਦੇ ਸਰਪੰਚ ਮੇਜਰ ਸਿੰਘ ਕਲਸ ਨੇ ਆਪਣੇ ਸਾਥੀਆਂ ਸਮੇਤ ...
ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਐੱਸ.ਡੀ.ਐੱਮ. ਰਾਜੇਸ਼ ਕੁਮਾਰ ਖਡੂਰ ਸਾਹਿਬ ਵਲੋਂ ਮੰਡੀ ਮੀਆਂਵਿੰਡ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਸਾਨਾਂ ਦੁਆਰਾ ਮੰਡੀ ਵਿਚ ...
ਸ਼ਾਹਬਾਜ਼ਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਵਾਂ ਦੇ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਇਨ੍ਹਾਂ ਖੇਡਾਂ ਵਿਚ ਬੱਚਿਆਂ ਨੇ ਨੈਸ਼ਨਲ ਕਬੱਡੀ ਲੜਕੇ ਵਿਚ ਪਹਿਲਾ ...
ਖੇਮਕਰਨ, 13 ਅਕਤੂਬਰ (ਰਾਕੇਸ਼ ਬਿੱਲਾ)-ਖੇਮਕਰਨ ਨਗਰ ਪੰਚਾਇਤ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇ. ਕਿੱਕਰ ਸਿੰਘ ਚੱਠੂ ਨੇ ਇਕ ਬਿਆਨ ਰਾਹੀਂ ਹਾਈਕੋਰਟ ਵਲੋਂ ਧਾਰਮਿਕ ਸਥਾਨਾਂ 'ਤੇ ਬਿਨਾਂ ਆਗਿਆ ਸਵੇਰ ਸ਼ਾਮ ਲਾਊਡ ਸਪੀਕਰਾਂ ਦੀ ਵਰਤੋਂ ਕਰਨ 'ਤੇ ਲਗਾਈ ਗਈ ਪਾਬੰਦੀ ...
ਸ਼ਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)-ਅੱਜ ਪਿੰਡ ਗੰਡੀਵਿੰਡ ਵਿਖੇ ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਦੇ ਨੌਜਵਾਨਾਂ ਨੇ ਕੀਤੇ ਇਕ ਪ੍ਰਭਾਵਸ਼ਾਲੀ ਇਕੱਠ ਵਿਚ ਉਚੇਚੇ ਤੌਰ 'ਤੇ ਪਹੁੰਚੇ ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ...
ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਭਗਤ ਸਿੰਘ ਗਰੁੱਪ ਆਫ ਇੰਸਟੀਚਿਊਟ ਵਲੋਂ ਚਲਾਈ ਗਈ ਹਰਿਆਵਲ ਲਹਿਰ ਤਹਿਤ ਅੱਜ ਸੈਂਟਰਲ ਕਾਨਵੈਂਟ ਸਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਪੌਦੇ ਲਗਾਏ ਗਏ | ਇਹ ਪੌਦੇ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ...
ਸੁਰ ਸਿੰਘ, 13 ਅਕਤੂਬਰ (ਧਰਮਜੀਤ ਸਿੰਘ)-ਪਿੰਡ ਪੂਹਲਾ ਸਥਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ 299ਵਾਂ ਜਨਮ ਦਿਹਾੜਾ ...
ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਸ਼ਤਰੰਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਖੇਡ ਮੁਕਾਬਲੇ ਡੀ.ਈ.ਓ. ਸਤਨਾਮ ਸਿੰਘ ਬਾਠ, ਏ.ਈ.ਓ. ਕੁਲਵਿੰਦਰ ਕੌਰ ...
ਸ਼ਾਹਬਾਜਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)¸ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ, ਸਹਾਇਕ ਸਿੱਖਿਆ ਅਫ਼ਸਰ ਖੇਡਾਂ ਕੁਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰ ਦੇ ਸਤਰੰਜ ਮੁਕਾਬਲੇ ਗੁਰੂ ਨਾਨਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX