ਤਾਜਾ ਖ਼ਬਰਾਂ


21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  9 minutes ago
ਸੁਲਤਾਨਵਿੰਡ, 10 ਦਸੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਚੌਕੀ ਨਿਊ ਅੰਮ੍ਰਿਤਸਰ ਦੇ ਇਲਾਕੇ ਅੰਦਰ ਟੀ-ਪੁਆਇਟ ਵਿਖੇ ਇੱਕ ਨੌਜਵਾਨ ਵੱਲੋਂ ਅੱਜ ਸਵੇਰੇ ਘਰੇਲੂ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਦਵਾਈ ਪੀਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ...
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  6 minutes ago
ਫ਼ਾਜ਼ਿਲਕਾ, 10 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਇੱਕ ਜਵਾਨ ਵਲੋਂ ਗੋਲੀਆਂ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  28 minutes ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  29 minutes ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ........
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  33 minutes ago
ਖਰੜ, 10 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਜ਼ਬਰਦਸਤੀ ਨਿਕਾਸੀ ਨੂੰ ਲੈ ਕੇ ਪ੍ਰਸ਼ਾਸਨ ਅਤੇ ਪਿੰਡਾਂ ਦੇ ਲੋਕਾਂ 'ਚ ਟਕਰਾਅ ਦਾ ਹਾਲਾਤ ਪੈਦਾ ਹੋ ਗਏ ਹਨ। ਜਾਣਕਾਰੀ ਮੁਤਾਬਕ...
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  46 minutes ago
ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ) - ਗੈਂਗਸਟਰਸ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਅਕਾਲੀ ਦਲ ਦੀ ਦੇਣ ਹਨ। ਇਸ 'ਤੇ ਹੁਣ ਉਹ ਬੇਵਜ੍ਹਾ ਸਿਆਸਤ ਕਰ ਰਹੇ...
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  50 minutes ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ....
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  53 minutes ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ........
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  59 minutes ago
ਭੋਪਾਲ, 10 ਦਸੰਬਰ - ਮੱਧ ਪ੍ਰਦੇਸ਼ ਦੇ ਭੋਪਾਲ 'ਚ ਜੈਨ ਤੇ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਵਲੋਂ ਵਿਵਾਦਗ੍ਰਸਤ ਫੈਸਲਾ ਲੈਂਦੇ ਹੋਏ ਆਪਣੇ ਸਮਾਜ ਦੇ ਲੋਕਾਂ ਨੂੰ ਪ੍ਰੀ ਵੈਡਿੰਗ ਸ਼ੂਟ, ਮਹਿਲਾਵਾਂ ਨੂੰ ਡਾਂਸ ਸਿਖਾਉਣ ਵਾਲੇ ਮਰਦ ਕੋਰੀਓਗ੍ਰਾਫਰਸ ਸਮੇਤ ਪਰਿਵਾਰ ਦੀਆਂ ਮਹਿਲਾਵਾਂ...
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 minute ago
ਡੇਰਾ ਬਾਬਾ ਨਾਨਕ, 10 ਦਸੰਬਰ (ਕਮਲ ਕਾਹਲੋਂ, ਹੀਰਾ ਸਿੰਘ ਮਾਂਗਟ, ਸ਼ਰਮਾ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ...
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 1 hour ago
ਸੰਗਰੂਰ, 10 ਦਸੰਬਰ (ਧੀਰਜ ਪਸ਼ੋਰੀਆ)- ਆਵਾਰਾ ਪਸ਼ੂਆਂ ਤੋਂ ਤੰਗ ਪਿੰਡਾਂ ਦੇ ਕਿਸਾਨ ਅੱਜ ਆਵਾਰਾ ਪਸ਼ੂਆਂ ਦੀਆਂ ਕਈ ਟਰਾਲੀਆਂ ਭਰ ਕੇ ਸੰਗਰੂਰ ਦੇ ਡੀ. ਸੀ. ਦਫ਼ਤਰ 'ਚ ਛੱਡਣ ਲਈ...
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਲੌਂਗੋਵਾਲ, 10 ਦਸੰਬਰ (ਸ. ਸ. ਖੰਨਾ)- ਸਥਾਨਕ ਕਸਬੇ ਅੰਦਰ ਅੱਜ ਮਾਹੌਲ ਉਦੋਂ ਗ਼ਮਗੀਨ ਹੋ ਗਿਆ, ਜਦੋਂ ਪਤਾ ਲੱਗਾ ਕਿ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਗੇਹਲਾ ਦੇ ਸਪੁੱਤਰ ਕਾਕਾ ਹਰਵਿੰਦਰ ਸਿੰਘ...
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਹਾਈਕੋਰਟ ਨੇ ਆਜ਼ਾਦ ਮੰਡੀ ਅਗਨੀਕਾਂਡ ਦੀ ਨਿਆਇਕ ਜਾਂਚ ਅਤੇ ਸੀ. ਬੀ. ਆਈ. ਨੂੰ ਮਾਮਲਾ ਸੌਂਪਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ...
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਲੋਕ ਸਭਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਲੱਗਦਾ ਹੈ ਕਿ ਕਸ਼ਮੀਰ 'ਚ ਰਾਮ ਰਾਜ ਆ...
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 2 hours ago
ਰਾਂਚੀ, 10 ਦਸੰਬਰ- ਝਾਰਖੰਡ 'ਚ ਆਪਸੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ ਇੱਕ ਅਧਿਕਾਰੀ ਸਣੇ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 2 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 2 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 3 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸੰਗਰੂਰ

ਡੇਢ ਸਾਲਾ ਮਾਸੂਮ ਧੀ ਨੂੰ ਕੁੱਟ-ਕੁੱਟ ਮਾਰ ਦੇਣ ਵਾਲੀ ਕਲਯੁਗੀ ਪੇ੍ਰਮੀ ਸਮੇਤ ਗਿ੍ਫ਼ਤਾਰ

ਮਲੇਰਕੋਟਲਾ, 13 ਅਕਤੂਬਰ (ਕੁਠਾਲਾ, ਥਿੰਦ)- ਦੋ ਦਿਨ ਪਹਿਲਾਂ ਸਥਾਨਕ ਮੁਹੱਲਾ ਖਟੀਕਾਂ ਵਿਖੇ ਇਕ ਕਿਰਾਏ ਦੇ ਮਕਾਨ ਵਿਚ ਆਪਣੀ ਡੇਢ ਸਾਲਾ ਮਾਸੂਮ ਧੀ ਨੂੰ ਆਪਣੇ ਕਥਿਤ ਪੇ੍ਰਮੀ ਨਾਲ ਮਿਲ ਕੇ ਬੇ-ਰਹਿਮੀ ਨਾਲ ਮਾਰ ਦੇਣ ਵਾਲੀ ਕਲਯੁਗੀ ਮਾਂ ਨੂੰ ਉਸ ਦੇ ਪੇ੍ਰਮੀ ਸਮੇਤ ...

ਪੂਰੀ ਖ਼ਬਰ »

ਕਵੀਆਂ ਨੇ ਗੁਰੂ ਨਾਨਕ ਪਾਤਸ਼ਾਹ ਨੰੂ ਕਵਿਤਾਵਾਂ ਰਾਹੀ ਕੀਤਾ ਸਿਜਦਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਮਰਗੜ੍ਹ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ...

ਪੂਰੀ ਖ਼ਬਰ »

ਮਾਨ ਦਲ ਦੁਬਈ ਨੇ ਪੰਜਾਬ ਤੇ ਪੰਜਾਬੀ ਨਾਲ 70 ਵਰਿ੍ਹਆਂ ਤੋਂ ਜਾਰੀ ਕੇਂਦਰੀ ਵਿਤਕਰੇ 'ਤੇ ਚਿੰਤਾ ਪ੍ਰਗਟਾਈ

ਮਲੇਰਕੋਟਲਾ, 13 ਅਕਤੂਬਰ (ਕੁਠਾਲਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਦੁਬੱਈ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਹਰਦੀਪ ਸਿੰਘ ਸੰਘਾ ਅਤੇ ਸੀਨੀਅਰ ਆਗੂ ਭਾਈ ਇੰਦਰਜੀਤ ਸਿੰਘ ਨੇ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਲਗਾਤਾਰ ਪਛੜੇਪਣ ਲਈ ਕੇਂਦਰੀ ਹਕੂਮਤਾਂ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਅਕਾਲੀ ਤੇ ਕਾਂਗਰਸੀ ਕਰ ਰਹੇ ਨੇ ਰਾਜਨੀਤੀ- ਹਰਪਾਲ ਸਿੰਘ ਚੀਮਾ

ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਅਕਾਲੀ ਦਲ ਅਤੇ ਕਾਂਗਰਸੀ ਆਗੂ ਜਾਣਬੁੱਝ ਕੇ ਰਾਜਨੀਤੀ ਕਰ ਰਹੇ ...

ਪੂਰੀ ਖ਼ਬਰ »

ਦੀਵਾਨ ਸੁਣਨ ਗਏ ਅਧਿਆਪਕ ਦੀ ਕਾਰ ਚੋਰੀ

ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਇੱਥੋਂ ਨਜ਼ਦੀਕੀ ਪਿੰਡ ਲੋਹਟਬੱਦੀ ਵਿਖੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਚੱਲ ਰਹੇ ਦੀਵਾਨਾਂ ਦੇ ਦੂਜੇ ਦਿਨ ਚੋਰ ਇਕ ਸਰਕਾਰੀ ਅਧਿਆਪਕ ਦੀ ਸਵਿਫਟ ਗੱਡੀ ਚੋਰੀ ਕਰ ਕੇ ਰਫ਼ੂ ਚੱਕਰ ਹੋ ਗਏ | ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੇ ਵਿਦਿਆਰਥੀਆਂ ਦਾ ਕਰਵਾਇਆ ਬੈਂਕ ਦੌਰਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੇ ਵਲੋਂ ਜਮਾਤ ਬਾਰ੍ਹਵੀਂ ਕਾਮਰਸ ਦੇ ਵਿਦਿਆਰਥੀਆਂ ਲਈ ਵਿਸ਼ੇ ਨਾਲ ਸਬੰਧਤ ਬੈਂਕਿੰਗ ਜਾਗਿ੍ਤੀ ਦੌਰਾ ਕਰਵਾਇਆ ਗਿਆ | ਇਸ ਮਨੋਰਥ ਨੂੰ ਪੂਰਾ ਕਰਨ ਲਈ ਸੰਗਰੂਰ ਦੇ ਐਕਸਿਸ ਬੈਂਕ ਵਿਚ ...

ਪੂਰੀ ਖ਼ਬਰ »

ਮਾਨਸਿਕ ਸਿਹਤ ਦਿਵਸ ਮਨਾਇਆ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਨੈਸ਼ਨਲ ਨਰਸਿੰਗ ਕਾਲਜ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਕਾਲਜ ਦੇ ਡਾਇਰੈਕਟਰ ਸ੍ਰੀ ਸ਼ਿਵ ਆਰੀਆ ਸ਼ਾਮਲ ਹੋਏ | ਪਿ੍ੰਸੀਪਲ ਡਾ: ਪਰਮਜੀਤ ਕੌਰ ਗਿੱਲ, ਡਾ: ਰਮਨਦੀਪ ਕੌਰ ...

ਪੂਰੀ ਖ਼ਬਰ »

ਸਾਹਿਤ ਸਭਾ ਦੇ ਸਮਾਗਮ 'ਚ ਸ਼ੇਰਪੁਰੀ, ਦੀਦਾਰਗੜ੍ਹ, ਹਰਚੰਦਪੁਰੀ ਤੇ ਫੱਟੜ ਹੋਏ ਸਨਮਾਨਿਤ

ਸ਼ੇਰਪੁਰ, 13 ਅਕਤੂਬਰ (ਸੁਰਿੰਦਰ ਚਹਿਲ)- ਕਵਿਤਾ ਸਕੂਲ, ਸਾਹਿਤ ਸਭਾ ਸ਼ੇਰਪੁਰ ਵਲੋਂ ਆਪਣੇ ਸਾਲਾਨਾ ਸਮਾਗਮ ਸਮੇਂ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਉੱਘੇ ਕਿੱਸਾਕਾਰ ਸ਼ੇਰ ਸਿੰਘ ਸ਼ੇਰਪੁਰੀ ਨੂੰ 'ਵਾਰਿਸ ਸ਼ਾਹ ਯਾਦਗਾਰੀ ਸ਼੍ਰੋਮਣੀ ਕਿੱਸਾਕਾਰ' ਨੌਜਵਾਨ ਕਹਾਣੀਕਾਰ ਜਸਵੀਰ ਸਿੰਘ ਦੀਦਾਰਗੜ੍ਹ ਨੰੂ ਉਸ ਦੀ ਵਾਤਾਵਰਨਿਕ ਕਹਾਣੀਆਂ ਦੀ ਕਿਤਾਬ 'ਪਵਣੁ ਗੁਰੂ ਪਾਣੀ ਪਿਤਾ' ਲਿਖਣ 'ਤੇ ਵਾਤਾਵਰਨ ਪ੍ਰੇਮੀ ਕਹਾਣੀਕਾਰ' ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਮਿਲਣ 'ਤੇ ਅਤੇ ਉੱਘੇ ਛੰਦ ਸ਼ਾਸਤਰੀ ਜੰਗ ਸਿੰਘ ਫੱਟੜ ਨੂੰ 82 ਸਾਲ ਦੀ ਉਮਰ ਵਿਚ ਫ਼ਾਰਸੀ ਦੀ ਮਾਸਟਰ ਡਿਗਰੀ ਕਰਨ 'ਤੇ ਸਨਮਾਨਿਤ ਕੀਤਾ ਗਿਆ | ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿਚ ਉੱਘੇ ਵਿਦਵਾਨ ਡਾ. ਤੇਜਾ ਸਿੰਘ ਤਿਲਕ, ਪਿ੍ੰਸੀਪਲ ਕਮਲਜੀਤ ਸਿੰਘ ਟਿੱਬਾ, ਉੱਘੇ ਗਲਪਕਾਰ ਭੋਲਾ ਸਿੰਘ ਸੰਘੇੜਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਵਿਚ ਕੇਸਰ ਸਿੰਘ ਗਰੇਵਾਲ, ਨਾਹਰ ਸਿੰਘ ਮੁਬਾਰਿਕਪੁਰੀ, ਸੁਰਜੀਤ ਸਿੰਘ ਦਿਹੜ , ਜਗਦੇਵ ਸ਼ਰਮਾ, ਅਮਰਜੀਤ ਸਿੰਘ ਅਮਨ, ਭੋਲਾ ਸਿੰਘ ਟਿੱਬਾ, ਸੁਖਦੇਵ ਸਿੰਘ ਔਲਖ, ਗੁਰਚਰਨ ਸਿੰਘ ਦਿਲਬਰ, ਮਾਸਟਰ ਮਹਿੰਦਰ ਪ੍ਰਤਾਪ , ਰਣਜੀਤ ਸਿੰਘ ਕਾਲਾਬੂਲਾ, ਰਜਿੰਦਰਜੀਤ ਸਿੰਘ ਕਾਲਾਬੂਲਾ, ਅਲੀ ਜ਼ਮੀਰ ਜ਼ਹੀਰ, ਸੁਖਵਿੰਦਰ ਸਨੇਹ, ਕਰਤਾਰ ਠੁੱਲੀਵਾਲ, ਨਾਇਬ ਸਿੰਘ ਬੁੱਕਣਵਾਲ, ਦਰਸ਼ਨ ਸਿੰਘ ਠੀਕਰੀਵਾਲ ,ਗੁਰਦਿਆਲ ਸਿੰਘ ਸੀਤਲ ਤੇ ਹੋਰ ਸਾਹਿਤਕਾਰਾਂ ਨੇ ਆਪੋ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ | ਇਸ ਮੌਕੇ ਮਾਸਟਰ ਮੱਘਰ ਸਿੰਘ ਭੂਦਨ, ਕਾਮਰੇਡ ਰਮੇਸ਼ ਜੈਨ ਧੂਰੀ ਅਤੇ ਹਰਦੀਪ ਸਿੰਘ ਕਾਲਾਬੂਲਾ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਧੂਮ ਧਾਮ ਨਾਲ ਮਨਾਇਆ

ਮੂਨਕ, 13 ਅਕਤੂਬਰ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰ ਗੜ੍ਹ ਵਿਖੇ ਵਾਲਮੀਕ ਭਾਈਚਾਰੇ ਵਲੋਂ ਵਾਲਮੀਕ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਧੂਮ ਧਾਮ ਨਾਲ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੀਰਤਨ ਕੱਢਿਆ ਗਿਆ | ਭਾਈ ਜਸਵੀਰ ਸਿੰਘ ...

ਪੂਰੀ ਖ਼ਬਰ »

ਪਿੰਡ ਕਾਲਾਝਾੜ ਖ਼ੁਰਦ ਵਿਖੇ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਨਦਾਮਪੁਰ/ਚੰਨੋਂ, 13 ਅਕਤੂਬਰ (ਹਰਜੀਤ ਸਿੰਘ ਨਿਰਮਾਣ) - ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਪਿੰਡ ਕਾਲਾਝਾੜ ਖੁਰਦ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮਾਗਮ ਦੌਰਾਨ ਪਹੁੰਚੇ ਆਮ ਆਦਮੀ ਪਾਰਟੀ ਦੇ ਅਬਜ਼ਰਵਰ ਗੁਰਦੀਪ ਸਿੰਘ ਫੱਗੂਵਾਲਾ ਨੇ ...

ਪੂਰੀ ਖ਼ਬਰ »

ਸੰਗਰੂਰ ਦੇ ਮਹਾਰਾਜਾ ਰਣਬੀਰ ਸਿੰਘ ਨੰੂ ਕੀਤਾ ਯਾਦ ਦੀਪਮਾਲਾ ਕਰ ਕੇ ਮਨਾਇਆ 140ਵਾਂ ਜਨਮ ਦਿਨ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਦੇਸ ਦੀ ਆਜ਼ਾਦੀ ਤੋਂ ਪਹਿਲਾਂ ਦੀ ਜੀਂਦ ਰਿਆਸਤ ਦੀ ਰਾਜਧਾਨੀ ਰਹੇ ਸੰਗਰੂਰ ਦੇ ਮਹਾਰਾਜਾ ਰਹੇ ਰਣਬੀਰ ਸਿੰਘ ਦੇ 140ਵੇਂ ਜਨਮ ਦਿਨ ਮੌਕੇ ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਖੇ ਹੋਏ ਸਮਾਰੋਹ ਦਾ ਆਗਾਜ਼ ਸ਼ੁਭਪ੍ਰੀਤ ...

ਪੂਰੀ ਖ਼ਬਰ »

ਸੇਵਾ-ਮੁਕਤ ਪਟਵਾਰ ਯੂਨੀਅਨ ਦੀ ਚੋਣ

ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਰਿਟਾਇਰਡ ਪਟਵਾਰੀ ਦੇ ਕਾਨੂੰਗੋ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਇਜਲਾਸ ਵਿਚ ਸਰਬਸੰਮਤੀ ਨਾਲ ਸ੍ਰੀ ਮਨਮੋਹਨ ਲਾਲ ਧੂਰੀ ਪ੍ਰਧਾਨ, ਸ੍ਰੀ ਸੇਰ ਸਿੰਘ ਬਿਲੰਗ ਸਰਪ੍ਰਸਤ, ਸ੍ਰੀ ਬੀਰਦਵਿੰਦਰ ਸਿੰਘ ਜਨਰਲ ...

ਪੂਰੀ ਖ਼ਬਰ »

ਪ੍ਰੋ. ਮੋਹਨ ਸਿੰਘ ਅੰਤਰਰਾਸ਼ਟਰੀ ਪੰਜਾਬੀ ਸਭਿਆਚਾਰਕ ਮੇਲਾ 1, 2 ਨੂੰ

ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 41ਵਾਂ ਪ੍ਰੋ. ਮੋਹਨ ਸਿੰਘ ਅੰਤਰ-ਰਾਸ਼ਟਰੀ ਪੰਜਾਬੀ ਸਭਿਆਚਾਰਕ ਮੇਲਾ 1 ਅਤੇ 2 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਅੱਜ ਕਸ਼ਮੀਰੀ ਲੋਕਾਂ ਦੇ ਹੱਕ 'ਚ ਕਾਨਫਰੰਸ ਵਿਚ ਲਵੇਗੀ ਹਿੱਸਾ

ਲੌਾਗੋਵਾਲ, 13 ਅਕਤੂਬਰ (ਵਿਨੋਦ)-ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਰੰਧਾਵਾ ਪੱਤੀ ਲੌਾਗੋਵਾਲ ਵਿਖੇ ਕੀਤੀ ਗਈ ਮੀਟਿੰਗ ਵਿਚ 14 ਅਕਤੂਬਰ ਨੂੰ ਪਟਿਆਲੇ ਵਿਖੇ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਕੀਤੀ ਜਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 3 ਨੂੰ

ਮਸਤੂਆਣਾ ਸਾਹਿਬ, 13 ਅਕਤੂਬਰ (ਦਮਦਮੀ)- ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਾਸਲ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ...

ਪੂਰੀ ਖ਼ਬਰ »

ਬਲਦੇਵ ਰਾਜ ਮਦਾਨ ਨੂੰ ਕੀਤਾ ਸਨਮਾਨਤ

ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਪਟਿਆਲਾ ਰੋਡ ਵੇਰਕਾ ਮਿਲਕ ਪਲਾਂਟ ਸੰਗਰੂਰ ਵਿਖੇ ਸਮਾਜ ਸੇਵਾ ਅਤੇ ਸੀਨੀਅਰ ਸਿਟੀਜਨ ਸਮਾਜ ਭਲਾਈ ਸੰਸਥਾ ਜ਼ਿਲ੍ਹਾ ਸੰਗਰੂਰ ਨੂੰ ਅੰਤਰਰਾਸ਼ਟਰੀ ਬਜੁਰਗ ਦਿਵਸ ਮੌਕੇ ਦਿੱਤੇ ਗਏ ਸਹਿਯੋਗ ਲਈ ਵੇਰਕਾ ਸੰਗਰੂਰ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਦਾਅਵੇ ਨਿਕਲੇ ਖੋਖਲੇ, ਲਿਫ਼ਾਫ਼ਿਆਂ ਦੀ ਵਰਤੋਂ ਧੜੱਲੇ ਨਾਲ ਜਾਰੀ

ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਭਾਵੇਂ ਕਿ ਪੂਰੇ ਦੇਸ਼ ਅੰਦਰ ਇਕ ਵਾਰ ਵਰਤ ਕੇ ਸੁੱਟਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਜਿਨ੍ਹਾਂ ਵਿਚ ਪੋਲੀਥੀਨ ਤੋਂ ਬਣੇ ਲਿਫ਼ਾਫ਼ਿਆਂ ਨੂੰ ਸਭ ਤੋਂ ਉੱਪਰ ਰੱਖਿਆ ਗਿਆ ਹੈ | ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਪਟਾਕੇ ਨਾ ਵੇਚਣ ਦੇਣ ਸਬੰਧੀ ਥਾਣਾ ਮੁਖੀ ਨੂੰ ਦਿੱਤਾ ਮੰਗ-ਪੱਤਰ

ਸ਼ੇਰਪੁਰ, 13 ਅਕਤੂਬਰ (ਸੁਰਿੰਦਰ ਚਹਿਲ)- ਕਸਬੇ ' ਚ ਦੀਵਾਲੀ, ਗੁਰਪੁਰਬ ਅਤੇ ਹੋਰ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਪਟਾਕਿਆਂ ਦੀ ਵਿੱਕਰੀ ਅਤੇ ਵਰਤੋਂ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ ਜਿਨ੍ਹਾਂ ਨੂੰ ਇੰਨ-ਬਿੰਨ ਲਾਗੂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੂਟੇ ਲਗਾ ਕੇ ਮਨਾਇਆ

ਖਨੌਰੀ, 13 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਨਜ਼ਦੀਕੀ ਪਿੰਡ ਤੇਈਪੁਰ ਵਿਖੇ ਵਾਲਮੀਕਿ ਭਾਈਚਾਰੇ ਵਲੋਂ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਨ ਤੋਂ ਮੁਕਤੀ ਦੇ ਲਈ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਭਾਈਚਾਰੇ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਪੜ੍ਹਾਈ 'ਚ ਮੱਲਾਂ ਮਾਰਨ ਵਾਲੇ 200 ਬੱਚਿਆਂ ਦਾ ਸਨਮਾਨ

ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਾਇੰਟੇਫ਼ਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਦੀ ਸਿੱਖਿਆ ਸੁਧਾਰ ਕਮੇਟੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਦੇ 200 ਬੱਚਿਆਂ ਦਾ ਸਨਮਾਨ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ...

ਪੂਰੀ ਖ਼ਬਰ »

ਵਿਆਹ ਦੀ ਵਰ੍ਹੇਗੰਢ 'ਤੇ ਖ਼ੂਨਦਾਨ ਕੈਂਪ ਲਾ ਕੇ ਨਵੀਂ ਪਿਰਤ ਪਾਈ

ਕੁੱਪ ਕਲਾਂ, 13 ਅਕਤੂਬਰ (ਸਰੌਦ) - ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਕਸਬਾ ਕੁੱਪ ਕਲਾਂ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਦਾ ਪ੍ਰਬੰਧ ਮਨੁੱਖਤਾ ਦੇ ਕਾਰਜਾਂ ਨੂੰ ਸਮਰਪਿਤ ਜੋੜੀ ਡਾ. ਕੁਲਵਿੰਦਰ ਸਿੰਘ ਗਿੱਲ ਅਤੇ ਬੀਬੀ ਗੁਰਸ਼ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਅਵਾਰਾ ਪਸ਼ੂਆਂ ਦੇ ਸਥਾਈ ਹੱਲ ਦੀ ਮੰਗ

ਚੀਮਾ ਮੰਡੀ, 13 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)¸ਸਥਾਨਕ ਸਬ-ਤਹਿਸੀਲ ਵਿਖੇ ਨੰਬਰਦਾਰਾ ਯੂਨੀਅਨ ਸਬ-ਤਹਿਸੀਲ ਚੀਮਾ ਦੇ ਨੰਬਰਦਾਰਾਂ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਵੱਖ¸ਵੱਖ ...

ਪੂਰੀ ਖ਼ਬਰ »

ਹਰਿਆਣਾ ਵਿਚ ਭਾਜਪਾ 75 ਤੋਂ ਵੱਧ ਸੀਟਾਂ ਜਿੱਤ ਕੇ ਮਜ਼ਬੂਤ ਸਰਕਾਰ ਬਣਾਏਗੀ-ਕਮਲ ਸ਼ਰਮਾ

ਜਾਖਲ, 13 ਅਕਤੂਬਰ (ਪ੍ਰਵੀਨ ਮਦਾਨ)- ਹਰਿਆਣਾ ਵਿਚ ਬੀ.ਜੇ.ਪੀ 75 ਤੋਂ ਵੱਧ ਸੀਟਾਂ ਜਿੱਤ ਕੇ ਮਜਬੂਤ ਸਰਕਾਰ ਬਣਾਏਗੀ | ਇਹ ਵਿਚਾਰ ਪੰਜਾਬ ਬੀ.ਜੇ.ਪੀ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੇ ਜਾਖਲ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਹੇ | ਉਹ ਟੋਹਾਣਾ ਸੀਟਾਂ ਤੋਂ ...

ਪੂਰੀ ਖ਼ਬਰ »

ਸਰਕਾਰ ਵਲੋਂ ਪੰਚਾਇਤਾਂ ਨੂੰ ਇਜਲਾਸ ਦੇ ਆਦੇਸ ਲਈ ਕਈ ਪਿੰਡਾਂ ਵਿਚ ਹੁੰਦੀ ਹੈ ਸਿਰਫ ਖ਼ਾਨਾਪੂਰਤੀ

ਅਮਰਗੜ੍ਹ, 13 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) -ਪੰਜਾਬ ਵਿਚ ਇਨ੍ਹਾਂ ਦਿਨਾਂ ਦੌਰਾਨ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਮਾਲੇਰਕੋਟਲਾ ਬਲਾਕ ਨੰਬਰ ਇਕ ਵਿਚ ਪੈਂਦੇ ਕੁੱਲ 84 ਪਿੰਡਾਂ ਵਿਚ ਆਮ ਇਜਲਾਸਾਂ ਦੇ ਦਿਨ, ਸਮਾਂ ਤੇ ...

ਪੂਰੀ ਖ਼ਬਰ »

460 ਨਸ਼ੀਲੀਆਂ ਗੋਲੀਆਂ ਬਰਾਮਦ

ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)- ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਐਾਟੀ ਨਾਰਕੋਟਿਕ ਸੈੱਲ ਦੇ ਏ.ਐਸ.ਆਈ ਬਲਵੀਰ ਸਿੰਘ ਨੇ ਹਰੀ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੰਜਗਰਾਈਆਂ ਤੋਂ 460 ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੁਸਾਇਟੀ' ਦੀ ਮੀਟਿੰਗ

ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਸਬੰਧੀ 'ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੇਵਾ ਸੁਸਾਇਟੀ' ਹਰੀਗੜ੍ਹ ਦੀ ਮੀਟਿੰਗ ਗੁਰਦੁਆਰਾ ਭਜਨਸਰ ਸਾਹਿਬ ਵਿਚ ਸੁਸਾਇਟੀ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕਾਲਜ ਦੀਆਂ ਖਿਡਾਰਨਾਂ ਦੀ ਕਬੱਡੀ ਕੱਪ ਲਈ ਚੋਣ

ਜਖੇਪਲ, 13 ਅਕਤੂਬਰ (ਮੇਜਰ ਸਿੰਘ ਸਿੱਧੂ)- ਦੇਸ਼ ਭਗਤ ਕਾਲਜ ਧੂਰੀ ਵਿਖੇ ਪੰਜਾਬੀ ਯੂਨੀਵਰਸਿਟੀ ਦੁਆਰਾ ਸਾਲਾਨਾ ਕਬੱਡੀ ਦੇ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਾਬਾ ਪਰਮਾਨੰਦ ਕਾਲਜ ਜਖੇਪਲ ਦੀਆਂ ਖਿਡਾਰਨਾਂ ਸ਼ਿੰਦਰਪਾਲ ਕੌਰ ਅਤੇ ਹਰਪ੍ਰੀਤ ਕੌਰ ਦੀ ਖੇਡ ...

ਪੂਰੀ ਖ਼ਬਰ »

ਡਰੱਗ ਵਿਭਾਗ ਦੀ ਟੀਮ ਨੇ ਕੈਮਿਸਟਾਂ ਨਾਲ ਕੀਤੀ ਬੈਠਕ

ਸੰਗਰੂਰ, 13 ਅਕਤੂਬਰ (ਧੀਰਜ ਪਸ਼ੌਰੀਆ)- ਡਰੱਗ ਵਿਭਾਗ ਦੀ ਟੀਮ ਜਿਸ ਵਿਚ ਜ਼ੋਨਲ ਲਾਇੰਸਸਿੰਗ ਅਥਾਰਿਟੀ ਨਵਜੋਤ ਕੌਰ, ਡਰੱਗ ਇੰਸਪੈਕਟਰ ਸੁਧਾ ਦਹਿਲ ਅਤੇ ਡਰੱਗ ਇੰਸਪੈਕਟਰ ਕਰੁਨਾ ਗੁਪਤਾ ਸ਼ਾਮਿਲ ਸਨ, ਨੇ ਸਥਾਨਕ ਕਲਾਸਿਕ ਹੋਟਲ ਵਿਚ ਸੰਗਰੂਰ ਦੇ ਕੈਮਿਸਟਾਂ ਨਾਲ ਬੈਠਕ ...

ਪੂਰੀ ਖ਼ਬਰ »

'ਚੰਗਾ ਸਾਹਿਤ ਪੜੋ੍ਹ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)- ਤਰਕਸ਼ੀਲ ਸੁਸਾਇਟੀ ਦਿੜ੍ਹਬਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਚ ਪਿ੍ੰਸੀਪਲ ਮਾਲਵਿੰਦਰ ਕੌਰ ਦੀ ਅਗਵਾਈ ਹੇਠ 'ਚੰਗਾ ਸਾਹਿਤ ਪੜੋ੍ਹ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਤਰਕਸ਼ੀਲ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਵਿਤਕਰੇ ਤੋਂ ਇਮਾਨਦਾਰੀ ਨਾਲ ਕੀਤਾ ਜਾਵੇਗਾ- ਪੰਨਵਾਂ

ਭਵਾਨੀਗੜ੍ਹ, 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਵਿਤਕਰੇ ਤੋਂ ਇਮਾਨਦਾਰੀ ਨਾਲ ਕੀਤਾ ਜਾਵੇਗਾ, ਇਹ ਵਿਚਾਰ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਨੇ ਬਲਾਕ ਸੰਮਤੀ ਦੀ ਪਲੇਠੀ ...

ਪੂਰੀ ਖ਼ਬਰ »

ਮੁੱਕੇਬਾਜ਼ ਕਮਲਪ੍ਰੀਤ ਸਿੰਘ ਪੰਧੇਰ ਦੀ ਪੰਜਾਬ ਪੱਧਰ ਲਈ ਚੋਣ

ਕੁੱਪ ਕਲਾਂ, 13 ਅਕਤੂਬਰ (ਸਰੌਦ)-ਸਥਾਨਕ ਕਸਬਾ ਕੁੱਪ ਕਲਾਂ, ਰੋਹੀੜਾ ਵਿਖੇ ਸਥਿਤ 'ਦਾ ਬਾਕਸਿੰਗ ਅਕੈਡਮੀ ਰੋਹੀੜਾ, ਦੇ ਹੋਣਹਾਰ ਵਿਦਿਆਰਥੀ ਕਮਲਪ੍ਰੀਤ ਸਿੰਘ ਪੰਧੇਰ ਨੇ ਕੋਚ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਸਦਕਾ ਬੀਤੇ ਦਿਨੀਂ ਖੰਨਾ ਵਿਖੇ ਹੋਏ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ ਅਕਾਲ ਅਕੈਡਮੀਆਂ ਦੇ ਖਿਡਾਰੀਆਂ ਨੇ ਖੇਡਾਂ 'ਚ ਬਾਜ਼ੀ ਮਾਰੀ

ਧਰਮਗੜ੍ਹ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਵਿਖੇ ਅੰਤਰ ਅਕਾਲ ਅਕੈਡਮੀ ਫੁੱਟਬਾਲ ਮੁਕਾਬਲੇ ਕਰਵਾਏ ਗਏ | ਇਸ ਫੁੱਟਬਾਲ ਮੁਕਾਬਲੇ 'ਚੋਂ ਅਕਾਲ ਅਕੈਡਮੀ ਉਭਿਆ ਦੇ ਖਿਡਾਰੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਕੌਮੀ ਡਾਕ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਧਾਲੀਵਾਲ, ਭੁੱਲਰ)- ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਸਕੂਲ ਚੇਅਰਮੈਨ ਰਜਿੰਦਰ ਗੋਇਲ ਦੀ ਅਗਵਾਈ ਵਿਚ 'ਕੌਮੀ ਡਾਕ ਦਿਵਸ'ਮਨਾਇਆ ਗਿਆ | ਚੇਅਰਮੈਨ ਗੋਇਲ ਨੇ ਬੱਚਿਆਂ ਨੂੰ ਦੱਸਦਿਆਂ ਕਿਹਾ ਕਿ ਪੁਰਾਣੇ ਸਮਿਆਂ ਵਿਚ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਖੂਨਦਾਨ ਕੈਂਪ ਲਗਾਇਆ

ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)- ਬਾਵਾ ਸਾਹਿਬ ਯੂਥ ਸਪੋਰਟਸ ਕਲੱਬ ਰੋਗਲਾ ਅਤੇ ਸਾਂਝ ਗਲੋਬਲ ਫਾਊਾਡੇਸ਼ਨ ਵਲੋਂ ਸਵ: ਚੌਧਰੀ ਰੌਣਕ ਰਾਮ, ਸਵ: ਚੌਧਰੀ ਸਤਨਾਮ ਸਿੰਘ ਲਾਇਨਮੈਨ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੋਗੀ ਚੌਧਰੀ ਰੋਗਲਾ ਯੂਥ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੁਸ਼ਕਿਲਾਂ ਸਬੰਧੀ ਮੀਟਿੰਗ

ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)- ਨੰਬਰਦਾਰਾ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੇ ਜਨਰਲ ਸਕੱਤਰ ਜੰਗਦੀਨ ਬੇਗੋਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ ਵਿਚ ਪੇਸ਼ ਆਉਂਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਇਕੱਤਰਤਾ

ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮਹੀਨਾਵਾਰ ਇਕੱਤਰਤਾ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ | ਇਸ ਇਕੱਤਰਤਾ ਦੌਰਾਨ ਸਮਾਜ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨ ਆਗੂ ਅਧਿਕਾਰੀ ਨੂੰ ਮਿਲੇ

ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂਆਂ ਨੇ ਮਾਰਕੀਟ ਕਮੇਟੀ ਸੰਦੌੜ ਦੇ ਸਕੱਤਰ ਸੁਰਿੰਦਰ ਕੁਮਾਰ ਵਾਲੀਆਂ ਨੂੰ ਮੰਗ ਪੱਤਰ ਸੌਾਪਦੇ ਹੋਏ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਆਉਂਦੀਆਂ ਦਰਪੇਸ਼ ਮੁਸਕਿਲਾਂ ਵੱਲ ਉਚੇਚੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ

ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸਰਕਾਰੀ ਪੈਨਸ਼ਨ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਪੈਨਸ਼ਨ ਭਵਨ ਸੰਗਰੂਰ ਵਿਚ ਪ੍ਰਧਾਨ ਸੁਖਦੇਵ ਸ਼ਰਮਾ ਸੋਹੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਦੌਰਾਨ ਪ੍ਰਧਾਨ ਵਲੋਂ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ 3 ਨੂੰ ਮਨਾਏਗੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸੰਗਰੂਰ, 13 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅਰੋੜਾ ਮਹਾਂਸਭਾ ਜ਼ਿਲ੍ਹਾ ਸੰਗਰੂਰ ਦੇ ਕਾਰਜਕਾਰਨੀ ਮੈਂਬਰਾਂ ਦੀ ਇਕ ਮੀਟਿੰਗ ਸਭਾ ਦੇ ਚੇਅਰਮੈਨ ਸ: ਜਸਵਿੰਦਰ ਸਿੰਘ ਪਿ੍ੰਸ, ...

ਪੂਰੀ ਖ਼ਬਰ »

ਚੋਣ ਪ੍ਰਚਾਰ ਲਈ ਜਲਦ ਰਵਾਨਾ ਹੋਵੇਗਾ ਭਾਜਪਾ ਦਾ ਜਥਾ-ਲਲਿਤ, ਡਿੰਪਲ

ਸੰਗਰੂਰ, 13 ਅਕਤੂਬਰ (ਧੀਰਜ ਪਸ਼ੌਰੀਆ)- ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਅਤੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਦੱਸਿਆ ਹੈ ਕਿ ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਭਾਜਪਾ ਦਾ ਸੰਗਰੂਰ ਤੋਂ ਇਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਮੰਦਰ ਸ੍ਰੀ ਰਾਜ ਰਾਜੇਸ਼ਵਰੀ ਵਿਖੇ ਸ੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਐਸ.ਪੀ. ਸ਼ਰਮਾ ਨੇ ਪਰਿਵਾਰ ਸਮੇਤ ਅਚਾਰੀਆ ਧਰੁਵ ਪ੍ਰਸ਼ਾਦ ਦੁਆਰਾ ਮੰਤਰ ਉਚਾਰਨ ਕਰ ਕੇ ਦੁਰਗਾ ਮਾਤਾ ਜੀ ਦੀ ਜੋਤ ਪ੍ਰਚੰਡ ਕੀਤੀ ਅਤੇ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕਰਾਂਗੇ-ਬਰਾਲਾ

ਜਾਖ਼ਲ, 13 ਅਕਤੂਬਰ (ਪ੍ਰਵੀਨ ਮਦਾਨ)-ਹਰਿਆਣਾ ਦੇ ਭਾਜਪਾ ਪ੍ਰਧਾਨ ਤੇ ਟੋਹਾਨਾ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਸੁਭਾਸ਼ ਬਰਾਲਾ ਦੇ ਨਜ਼ਦੀਕੀ ਪਿੰਡ ਸਿਪਾਨੀ ਵਿਖੇ ਭਰਵੇਂ ਇੱਕਠ ਨੰੂ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ ਕਰਵਾਏ

ਧਰਮਗੜ੍ਹ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX