ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  about 2 hours ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  about 2 hours ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  about 2 hours ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  about 3 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  about 3 hours ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  about 4 hours ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  about 5 hours ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 6 hours ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 6 hours ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 6 hours ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 7 hours ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸੰਪਾਦਕੀ

ਹਰਿਆਣਾ ਵਿਧਾਨ ਸਭਾ ਚੋਣਾਂ

ਲੋਕ ਲੁਭਾਊ ਚੋਣ ਐਲਾਨ

ਹਰਿਆਣਾ ਵਿਧਾਨ ਸਭਾ ਦੇ ਲਈ 21 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ, ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਅਤੇ ਭਾਰਤੀ ਜਨਤਾ ਪਾਰਟੀ ਨੇ ਇਕ-ਇਕ ਦਿਨ ਦੇ ਫ਼ਰਕ ਨਾਲ ਆਪੋ-ਆਪਣੇ ਚੋਣ ਮਨੋਰਥ ਪੱਤਰ ਅਤੇ ਸੰਕਲਪ ਪੱਤਰ ਜਾਰੀ ਕਰ ਦਿੱਤੇ ਹਨ, ਜਿਸ ਨਾਲ ਚੋਣ ਪ੍ਰਚਾਰ ਦੌਰਾਨ ਉਠਣ ਵਾਲੇ ਮੁੱਦਿਆਂ ਦੀ ਗੱਲ ਕਾਫ਼ੀ ਹੱਦ ਤੱਕ ਸਪੱਸ਼ਟ ਹੋਣ ਲੱਗੀ ਹੈ। ਪਿਛਲੇ ਹਫ਼ਤੇ ਪਹਿਲੀ ਵਾਰ ਚੋਣ ਲੜ ਰਹੀ ਪਾਰਟੀ ਸਵਰਾਜ ਇੰਡੀਆ ਨੇ ਵੀ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਸੀ। ਸਾਰੇ ਚੋਣ ਮਨੋਰਥ ਪੱਤਰਾਂ ਵਿਚ ਕਈ ਅਜਿਹੇ ਮੁੱਦੇ ਹਨ ਜਿਨ੍ਹਾਂ ਨੂੰ ਲੈ ਕੇ ਕਾਫੀ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਹਨ। ਕਈ ਅਜਿਹੇ ਵਾਅਦੇ ਵੀ ਹਨ ਜਿਨ੍ਹਾਂ ਨੂੰ ਪਹਿਲਾਂ ਵੀ ਅਕਸਰ ਸਿਆਸੀ ਪਾਰਟੀਆਂ ਦੁਹਰਾਉਂਦੀਆਂ ਆਈਆਂ ਹਨ। ਕਿਉਂਕਿ ਹਰਿਆਣਾ ਵੀ ਪੰਜਾਬ ਦੀ ਤਰ੍ਹਾਂ ਹੀ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਦੋਵਾਂ ਦੇ ਚੋਣ ਮਨੋਰਥ ਪੱਤਰਾਂ ਵਿਚ ਪੇਂਡੂ, ਖੇਤੀਬਾੜੀ, ਕਿਸਾਨ, ਉਤਪਾਦਨ, ਪੇਂਡੂ ਅਰਥ-ਵਿਵਸਥਾ ਅਤੇ ਖੇਤੀਬਾੜੀ ਪੈਦਾਵਾਰ 'ਤੇ ਜ਼ਿਆਦਾ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਚੋਣ ਮਨੋਰਥ ਪੱਤਰ ਕਿਸੇ ਵੀ ਸਿਆਸੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਸ਼ੀਸ਼ਾ ਹੁੰਦੇ ਹਨ। ਬੀਤੇ ਸਮੇਂ ਵਿਚ ਜਦੋਂ ਕਦੀ ਮਨੋਰਥ ਪੱਤਰ ਜਾਰੀ ਹੁੰਦੇ ਸਨ ਤਾਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਵੱਡੇ ਨੇਤਾ ਮਨੋਰਥ ਪੱਤਰਾਂ ਵਿਚ ਦਰਸਾਏ ਗਏ ਮੁੱਦਿਆਂ ਦੀ ਸਮੇਂ-ਸਮੇਂ 'ਤੇ ਸਮੀਖਿਆ ਕਰਦੇ ਰਹਿੰਦੇ ਸਨ। ਪਰ ਸਮਾਂ ਬੀਤਣ ਨਾਲ ਚੋਣ ਮਨੋਰਥ ਪੱਤਰ ਸਿਰਫ਼ ਇਕ ਰਸਮ ਵਿਚ ਤਬਦੀਲ ਹੁੰਦੇ ਗਏ। ਇਨ੍ਹਾਂ 'ਤੇ ਅਮਲ ਦੀ ਗੱਲ ਹੌਲੀ-ਹੌਲੀ ਲਗਪਗ ਖਤਮ ਹੁੰਦੀ ਗਈ। ਫਿਰ ਵੀ ਵੱਡੀਆਂ ਸਿਆਸੀ ਪਾਰਟੀਆਂ ਚੋਣ ਮਨੋਰਥ ਪੱਤਰ ਜਾਰੀ ਕਰਦੀਆਂ ਹਨ ਅਤੇ ਆਮ ਲੋਕ ਇਸ ਵਿਚ ਦਿਲਚਸਪੀ ਵੀ ਲੈਂਦੇ ਹਨ। ਉਂਜ ਇਨ੍ਹਾਂ ਮਨੋਰਥ ਪੱਤਰਾਂ ਦਾ ਕਿ ਲਾਭ ਇਹ ਹੈ ਕਿ ਘੱਟੋ-ਘੱਟ ਆਮ ਲੋਕਾਂ ਕੋਲ ਇਕ ਅਜਿਹਾ ਦਸਤਾਵੇਜ਼ ਆ ਜਾਂਦਾ ਹੈ, ਜਿਸ ਰਾਹੀਂ ਉਹ ਸਿਆਸੀ ਦਲਾਂ ਦੇ ਨੇਤਾਵਾਂ ਨੂੰ ਸਮਾਂ ਆਉਣ 'ਤੇ ਉਨ੍ਹਾਂ ਵਲੋਂ ਕੀਤੇ ਗਏ ਵਾਅਦਿਆਂ ਅਤੇ ਦਾਅਵਿਆਂ ਦੀ ਯਾਦ ਕਰਵਾ ਸਕਦੇ ਹਨ। ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਇਸ ਵਾਰ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤੇ ਜਾਣ ਦੀ ਗੱਲ ਪਹਿਲ ਦੇ ਤਰਜੀਹੀ ਆਧਾਰ 'ਤੇ ਕੀਤੀ ਗਈ ਹੈ। ਜਦੋਂਕਿ ਇਨੈਲੋ ਦੇ ਘੋਸ਼ਣਾ ਪੱਤਰ ਵਿਚ ਬੇਰੁਜ਼ਗਾਰ ਔਰਤਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਨੇ ਵੀ ਮਨੋਰਥ ਪੱਤਰ ਨੂੰ ਖੇਤੀਬਾੜੀ, ਕਿਸਾਨ, ਸਿੰਚਾਈ ਅਤੇ ਪਸ਼ੂ ਧਨ 'ਤੇ ਕੇਂਦਰਿਤ ਰੱਖਿਆ ਹੈ। ਦਲਿਤਾਂ ਅਤੇ ਪਛੜੇ ਵਰਗਾਂ ਨੂੰ ਪਹਿਲੀ ਅਤੇ ਦੂਜੀ ਅਤੇ ਸ਼੍ਰੇਣੀਆਂ ਦੀਆਂ ਨੌਕਰੀਆਂ ਵਿਚ ਰਾਖਵਾਂਕਰਨ ਦੇਣ ਦੀ ਗੱਲ ਕਾਂਗਰਸ ਨੇ ਪਹਿਲੀ ਵਾਰ ਕੀਤੀ ਹੈ। ਪੰਜਾਬ ਵਿਚ ਕਿਸਾਨਾਂ ਨੂੰ ਬਿਜਲੀ-ਪਾਣੀ ਮੁਫ਼ਤ ਦਿੱਤੇ ਜਾਣ ਦੀ ਤਰ੍ਹਾਂ ਹਰਿਆਣਾ ਵਿਚ ਵੀ ਕਾਂਗਰਸ ਅਤੇ ਇਨੈਲੋ ਨੇ ਗ਼ਰੀਬ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਭਾਜਪਾ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲਾਂ ਦਾ ਵੀ ਜ਼ਿਕਰ ਕੀਤਾ ਹੈ। ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਬਹੁਤ ਪੁਰਾਣਾ ਸਿਆਸੀ ਐਲਾਨ ਹੋ ਗਿਆ ਹੈ। ਪਿਛਲੇ 4 ਦਹਾਕਿਆਂ ਤੋਂ ਸਿਆਸੀ ਪਾਰਟੀਆਂ ਕਿਸਾਨ ਕਰਜ਼ਾ ਮੁਆਫ਼ੀ ਦੇ ਐਲਾਨ ਕਰਦੀਆਂ ਆ ਰਹੀਆਂ ਹਨ ਪਰ ਇਹ ਕਰਜ਼ੇ ਵਧਦੇ ਹੀ ਜਾ ਰਹੇ ਹਨ। ਵੱਡੇ-ਵੱਡੇ ਐਲਾਨਾਂ ਦੇ ਬਾਵਜੂਦ ਕਿਸਾਨ ਖ਼ੁਦਕੁਸ਼ੀਆਂ ਰੁਕ ਨਹੀਂ ਰਹੀਆਂ। ਇਸ ਵਾਰ ਕਾਂਗਰਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ 24 ਘੰਟੇ ਦੀ ਸਮਾਂ ਹੱਦ ਦੀ ਗੱਲ ਕਹੀ ਹੈ, ਜਦੋਂਕਿ ਇਨੈਲੋ ਨੇ 10 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਦੇ ਐਲਾਨ ਨਾਲ ਵਪਾਰੀਆਂ ਦਾ ਨਾਂਅ ਵੀ ਜੋੜ ਦਿੱਤਾ ਹੈ। ਕਾਂਗਰਸ ਵਲੋਂ ਬੇਰੁਜ਼ਗਾਰਾਂ ਨੂੰ 10 ਹਜ਼ਾਰ ਰੁਪਏ ਤੱਕ ਦੇ ਭੱਤੇ ਦਾ ਐਲਾਨ ਇਕ ਸ਼ਲਾਘਾਯੋਗ ਫ਼ੈਸਲਾ ਮੰਨਿਆ ਜਾ ਸਕਦਾ ਹੈ। ਸਿਆਸੀ ਪਾਰਟੀਆਂ ਅਤੇ ਸਰਕਾਰਾਂ ਅਜਿਹੇ ਐਲਾਨ ਕਰਦੀਆਂ ਤਾਂ ਰਹਿੰਦੀਆਂ ਹਨ ਪਰ ਬੇਰੁਜ਼ਗਾਰਾਂ ਦੀ ਹਾਲਤ ਜਿਉਂ ਦੀ ਤਿਉਂ ਹੈ। ਪੱਤਰਕਾਰਾਂ ਦੇ ਲਈ 20 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਅਤੇ ਸੀਵਰੇਜ ਸਫਾਈ ਕਰਮਚਾਰੀਆਂ ਨੂੰ 10 ਲੱਖ ਰੁਪਏ ਦਾ ਬੀਮਾ ਪ੍ਰਦਾਨ ਕਰਨਾ ਵੀ ਕਾਂਗਰਸ ਮਨੋਰਥ ਪੱਤਰ ਦਾ ਇਕ ਸ਼ਲਾਘਾਯੋਗ ਕਦਮ ਮੰਨਿਆ ਜਾ ਸਕਦਾ ਹੈ। ਪ੍ਰਤੀ ਪਰਿਵਾਰ ਨੂੰ ਇਕ ਨੌਕਰੀ ਦਾ ਐਲਾਨ ਵੀ ਚੰਗਾ ਕਿਹਾ ਜਾ ਸਕਦਾ ਹੈ ਪਰ ਸਵਾਲ ਇਹ ਵੀ ਹੈ ਕਿ ਨਵੀਂ ਸਰਕਾਰ ਏਨੀਆਂ ਨੌਕਰੀਆਂ ਲਿਆਵੇਗੀ ਕਿੱਥੋਂ?
ਅਸੀਂ ਸਮਝਦੇ ਹਾਂ ਕਿ ਬਿਨਾਂ ਸ਼ੱਕ ਕਾਂਗਰਸ, ਇਨੈਲੋ ਅਤੇ ਭਾਜਪਾ ਦੇ ਚੋਣ ਮਨੋਰਥ ਪੱਤਰ ਲੋਕ ਲੁਭਾਊ ਹਨ ਅਤੇ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਸੱਚਮੁੱਚ ਵੱਡੀ ਧਨ ਰਾਸ਼ੀ ਦੀ ਲੋੜ ਹੋਵੇਗੀ। ਸੂਬੇ ਦੇ ਮੌਜੂਦਾ ਵਿੱਤੀ ਢਾਂਚੇ ਵਿਚ ਫਿਲਹਾਲ ਤਾਂ ਅਜਿਹੀ ਕੋਈ ਵਿਵਸਥਾ ਨਹੀਂ ਦਿਸਦੀ, ਜਿਸ ਨਾਲ ਅਰਬਾਂ ਰੁਪਏ ਦਾ ਵਧੇਰੇ ਮਾਲੀਆ ਇਕੱਠਾ ਹੋ ਸਕੇ। ਜੇਕਰ ਇਸ ਰਾਸ਼ੀ ਨੂੰ ਹਾਸਲ ਕਰਨ ਦੇ ਲਈ ਸਰਕਾਰ ਨਵੇਂ ਟੈਕਸ ਲਿਆਵੇਗੀ ਤਾਂ ਉਸ ਦੀ ਹਰਮਨ-ਪਿਆਰਤਾ ਘਟੇਗੀ। ਕੁੱਲ ਮਿਲਾ ਕੇ ਇਹ ਚੋਣ ਮਨੋਰਥ ਪੱਤਰ ਦਾਅਵਿਆਂ ਅਤੇ ਵਾਅਦਿਆਂ ਤੱਕ ਹੀ ਸੀਮਤ ਰਹਿਣਗੇ। ਹਾਲਾਂਕਿ ਇਨ੍ਹਾਂ ਵਿਚ ਕੁਝ ਅਜਿਹੀਆਂ ਗੱਲਾਂ ਵੀ ਹਨ ਜੋ ਆਮ ਆਦਮੀ ਦੇ ਲਈ ਉਮੀਦ ਪੈਦਾ ਕਰਦੀਆਂ ਹਨ। ਕੀ ਇਨ੍ਹਾਂ ਐਲਾਨਾਂ, ਵਾਅਦਿਆਂ ਅਤੇ ਦਾਅਵਿਆਂ ਦੇ ਬਲ 'ਤੇ ਕਾਂਗਰਸ, ਇਨੈਲੋ ਅਤੇ ਭਾਜਪਾ ਕਾਮਯਾਬ ਹੋ ਸਕਣਗੀਆਂ? ਜੇਕਰ ਉਹ ਚੋਣ ਜਿੱਤ ਵੀ ਜਾਂਦੀਆਂ ਹਨ ਤਾਂ ਇਨ੍ਹਾਂ ਵਿਚੋਂ ਕਿੰਨੇ ਐਲਾਨ ਅਤੇ ਵਾਅਦੇ ਪੂਰੇ ਹੋ ਪਾਉਣਗੇ ਅਤੇ ਕਿੰਨੇ ਦਾਅਵੇ ਸਾਰਥਿਕ ਹੋਣਗੇ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।  

 


ਖ਼ਬਰ ਸ਼ੇਅਰ ਕਰੋ

ਹੁਣ ਆਰਥਿਕ ਮੰਦੀ ਦਾ ਰੂਪ ਲੈ ਰਹੀ ਹੈ ਆਰਥਿਕ ਸੁਸਤੀ

ਅਰਥ-ਵਿਵਸਥਾ ਦੇ ਮੋਰਚੇ 'ਤੇ ਦੇਸ਼ ਨੂੰ ਇਕ ਤੋਂ ਬਾਅਦ ਇਕ ਝਟਕੇ ਲੱਗ ਰਹੇ ਹਨ। ਸਤੰਬਰ ਮਹੀਨੇ ਦੀ ਉਦਯੋਗਿਕ ਵਿਕਾਸ ਦਰ ਦੇ ਅੰਕੜੇ ਆ ਗਏ ਹਨ ਅਤੇ ਇਸ ਮਹੀਨੇ ਵਿਕਾਸ ਦੀ ਦਰ ਨਾਂਹ-ਪੱਖੀ ਰਹੀ ਹੈ। ਇਸ ਦਾ ਭਾਵ ਹੈ ਕਿ ਵਿਕਾਸ ਹੋਇਆ ਹੀ ਨਹੀਂ ਹੈ, ਸਗੋਂ ਇਸ ਦੇ ਉਲਟ ਉਦਯੋਗਾਂ ...

ਪੂਰੀ ਖ਼ਬਰ »

ਪੰਜਾਬੀ ਦੇ ਪ੍ਰਸਾਰ ਲਈ ਇਕ ਢੁਕਵਾਂ ਅਵਸਰ ਹੈ 550ਵਾਂ ਪ੍ਰਕਾਸ਼ ਪੁਰਬ (2)

(ਕੱਲ੍ਹ ਤੋਂ ਅੱਗੇ) ਇਸ ਸੰਦਰਭ ਵਿਚ ਅਸੀਂ ਸਮਝਦੇ ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਦੇਸ਼ ਵਿਦੇਸ਼ ਵਿਚ ਜਿਹੜੇ ਵੀ ਸਮਾਰੋਹ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਜਿਹੜੇ ਵੀ ਸਮਾਰੋਹ ਹੋਣੇ ਹਨ, ਉਨ੍ਹਾਂ ਨੂੰ ਜਥੇਬੰਦ ਕਰਨ ...

ਪੂਰੀ ਖ਼ਬਰ »

'ਸੁਪਰ ਸਟਾਰ ਸਿੰਗਰ' ਵਿਚ ਲੱਗੀ ਸੁਰਾਂ ਦੀ ਛਹਿਬਰ

ਭਾਰਤੀ ਟੈਲੀਵਿਜ਼ਨ ਚੈਨਲਾਂ ਦੀ ਦਸ਼ਾ ਤੇ ਦਿਸ਼ਾ ਦੇ ਮੱਦੇਨਜ਼ਰ ਟਿਕ ਕੇ, ਦਿਲਚਸਪੀ ਨਾਲ, ਇਕਾਗਰ ਚਿੱਤ ਹੋ ਕੇ, ਕੋਈ ਪ੍ਰੋਗਰਾਮ ਵੇਖਣਾ ਸੰਭਵ ਨਹੀਂ ਹੈ। ਉੱਚ-ਮਿਆਰੀ, ਸਹਿਜ ਤੇ ਸੁਹਜ ਭਰੀ ਕੋਈ ਪੇਸ਼ਕਾਰੀ ਮਿਲਣੀ ਮੁਸ਼ਕਿਲ ਹੋ ਗਈ ਹੈ। ਹਾਂ, ਕਦੇ-ਕਦੇ ਕੋਈ ਪ੍ਰੋਗਰਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX