ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਸ਼ੀ ਚਾਲਕ ...
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ਹਨ। ਡਾ: ਨਰਿੰਦਰ ਭਾਰਗਵ ਐੱਸ.ਐੱਸ.ਪੀ. ਨੇ ਜਾਣਕਾਰੀ ...
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ਕੀਤੇ । ਜਦ ਤੱਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪਹੁੰਚੇ ਸਨ ਉਦੋਂ ਤੱਕ ...
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ਗਿਆ ਪੰਜਾਬ ਯੂਨੀਵਰਸਿਟੀ 'ਹੁਸ਼ਿਆਰਪੁਰ ਜ਼ੋਨ-ਏ' ਦਾ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਸਭਿਆਚਾਰ ਤੇ ਵਿਰਾਸਤੀ ...
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਭੁਗਤ ਰਹੇ ਸੂਬੇ ਦੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਵਿਸ਼ੇਸ਼ ਛੂਟ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਰਿਹਾਅ ਕਰਨ ਦੀ ਬੇਨਤੀ ...
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ ਦੇ ਲਈ ਨਿਕਾਸੀ ਸੀਮਾ ਵਧਾ ਕੇ 40,000 ਰੁਪਏ ਕਰ ਦਿੱਤੀ ...
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ 'ਚ 2 ਅਧਿਕਾਰੀਆਂ ਕੋਰਟ ਮਾਰਸ਼ਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ 4 ਅਧਿਕਾਰੀ ...
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ਦਿੱਤਾ ਹੈ। ਪਾਕਿਸਤਾਨ ਨੇ ਇਸ 'ਚ ਸਿੱਖ ਸ਼ਰਧਾਲੂਆਂ ਤੋਂ ਫ਼ੀਸ ਲੈਣ ਦੇ ਆਪਣੇ ਫ਼ੈਸਲੇ ਨੂੰ ਬਰਕਰਾਰ ਰੱਖਿਆ ...
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ । ਜ਼ਿਕਰਯੋਗ ਹੈ ਕਿ ਪਿੰਡ ਬੁਰਜ ਹਮੀਰਾ ਦੇ ਰਹਿਣ ਵਾਲੇ ਗੁਰਨਾਮ ...
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ...
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ ਪਾਰਸ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਘਰ ਦੇ ਪਿਛਲੇ ਪਾਸੇ ਜੇ. ...
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ...
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਵਲੋਂ ਅੱਗ 'ਤੇ ਕਾਬੂ ...
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਰਾਲੀ ਸਾੜਨ ਦੇ ...
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ ਰਹੇ ਹਨ। ਇਨ੍ਹਾਂ 'ਚ ਆਤਮਘਾਤੀ ਹਮਲਾਵਰ ਵੀ ਸ਼ਾਮਲ ...
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਬਵਾਲ ਮਚ ਗਿਆ ਹੈ। ਖੱਟੜ ਨੇ ਆਪਣੇ ਭਾਸ਼ਣ 'ਚ ਕਿਹਾ, ''ਇਹ ਲੋਕ ...
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਵਿੱਦਿਅਕ ਅਦਾਰਿਆਂ ਅਤੇ ਦਫ਼ਤਰਾਂ 'ਚ ਛੁੱਟੀ ਦਾ ਐਲਾਨ ਕੀਤਾ ...
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਨੂੰ ਲੈ ਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ...
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਰੂਪ 'ਚ ਚੁਣ ਲਿਆ ਹੈ। ਉਨ੍ਹਾਂ ਦੱਸਿਆ ਕਿ ਆਖ਼ਰੀ ਨਤੀਜਾ 23 ਅਕਤੂਬਰ ਨੂੰ ...
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ ਨੂੰ ਘੱਟ ਕਰਨ ਲਈ ਕੀਤੇ ਗਏ ਆਪਣੇ ਕੰਮਾਂ ਲਈ ਨੋਬਲ ਨਾਲ ਸਨਮਾਨਿਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ...
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਹੈ, ਸੂਬੇ ਦੇ 1500 ਕਿਸਾਨ ਇਨ੍ਹਾਂ ਦੀਆਂ ਮਾਰੂ ਨੀਤੀਆਂ ਨੂੰ ਲੈ ਕੇ ਖੁਦਕੁਸ਼ੀਆਂ ਕਰ ਚੁਕੇ ਹਨ ਅਤੇ ਨਸ਼ੇ ਦੀ ਸਪਲਾਈ ਘਰ-ਘਰ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ 500 ਨੌਜਵਾਨ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਦੇ ਮੂੰਹ 'ਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਇਕ ਸਟੇਜ 'ਤੇ ਮਨਾਇਆ ਜਾਣਾ ਚਾਹੀਦਾ ਹੈ। ਇਸ ਮੌਕੇ 'ਤੇ ਉਨ੍ਹਾਂ ਨੇ ਕੈਪਟਨ 'ਤੇ ਵੀ ਕਈ ਸ਼ਬਦੀ ਹਮਲੇ ਕੀਤੇ।
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ 'ਚ ਬੀਤੀ ਰਾਤ ਅੱਤਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਵਾਈ ...
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਕੀਤੀ ਜਾ ਰਹੀ ਕਾਰ ਸੇਵਾ ਤਹਿਤ ਅੱਜ ਸਾਬਕਾ ...
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਪਾਠ ਕਰ ਰਹੀ ਸੰਗਤ ਉੱਪਰ ਗੋਲੀਆਂ ਚਲਾਉਣ, ਗੰਦੇ ਪਾਣੀਆਂ ਦੀਆਂ ...
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ(ਐੱਚ.ਏ.ਐਲ) ਦੇ ਕਰਮਚਾਰੀ ਸੋਮਵਾਰ ਨੂੰ ਅਣਮਿਥੇ ਸਮੇਂ 'ਤੇ ਹੜਤਾਲ 'ਤੇ ਚਲੇ ਗਏ ਹਨ। ਇਹ ...
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ 'ਤੇ ਪਹੁੰਚੀਆਂ ਹੋਈਆਂ ...
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੁਖ ਨਿਵਾਰਨ ਕਾਲੋਨੀ 'ਚੋ ਆਰੰਭ ਹੋਇਆ। ...
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਬੀ. ਸੀ. ਸੀ. ਦੇ ਦਫ਼ਤਰ 'ਚ ਪਹੁੰਚੇ ਹਨ। ਸੌਰਵ ਗਾਂਗੁਲੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ...
ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਐਲਕਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਅੱਜ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ...
ਤਿਰੂਵਨੰਤਪੁਰਮ, 14 ਅਕਤੂਬਰ- ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਪ੍ਰਾਂਜਲ ਪਾਟਿਲ ਨੇ ਤਿਰੂਵਨੰਤਪੁਰਮ ਸਬ-ਕਲੈਕਟਰ ਵਜੋਂ ਅਹੁਦਾ ਸੰਭਾਲਿਆ ...
ਨਵੀਂ ਦਿੱਲੀ, 14 ਅਕਤੂਬਰ- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਇੱਕ ਵਾਰ ਫਿਰ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸਿੱਧੇ ਸ਼ਬਦਾਂ 'ਚ ਕਿਹਾ ਕਿ ਪਾਕਿਸਤਾਨ ਅੱਤਵਾਦ ਨੂੰ ਉਤਸ਼ਾਹ ਦੇ ਰਿਹਾ ਹੈ। ਦਿੱਲੀ ਦੇ ਵਿਗਿਆਨ ਭਵਨ 'ਚ ਕੌਮੀ ਜਾਂਚ ਏਜੰਸੀ ...
ਟੋਕੀਓ, 14 ਅਕਤੂਬਰ -ਜਾਪਾਨ ਦੇ ਮੱਧ ਅਤੇ ਪੂਰਬੀ ਖੇਤਰਾਂ 'ਚ ਭਾਰੀ ਬਾਰਸ਼ ਦੇ ਨਾਲ-ਨਾਲ ਜ਼ਬਰਦਸਤ ਤੂਫ਼ਾਨ 'ਹੇਜਬੀਸ' ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ ਅਤੇ 17 ਲੋਕ ਅਜੇ ਵੀ ਲਾਪਤਾ ਹਨ ਜਦਕਿ 189 ਲੋਕ ਜ਼ਖਮੀ ਹੋਏ ...
ਨਵੀਂ ਦਿੱਲੀ, 14 ਅਕਤੂਬਰ- ਪੀ.ਐਮ.ਸੀ ਬੈਂਕ ਘੋਟਾਲਾ ਮਾਮਲੇ 'ਚ ਦੋਸ਼ੀ ਰਾਕੇਸ਼ ਵਾਧਵਨ, ਸਾਰੰਗ ਵਾਧਵਨ ਅਤੇ ਸਤਿਅਮ ਸਿੰਘ ਨੂੰ ਅਦਾਲਤ ਵੱਲੋਂ 16 ਅਕਤੂਬਰ ਤੱਕ ਦੇ ਲਈ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ...
ਸ੍ਰੀਨਗਰ, 14 ਅਕਤੂਬਰ- ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ ਪੁਲਿਸ ਨੇ ਅੱਜ ਸਵੇਰੇ ਚਲਾਈ ਮੁਹਿੰਮ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨੂੰ ਫੜਿਆ ਹੈ। ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਫੜੇ ਗਏ ਅੱਤਵਾਦੀਆਂ ਦੇ ਕਬਜ਼ੇ 'ਚੋਂ ਏ. ਕੇ. 47 ਰਫ਼ਲਾਂ ਸਣੇ ਹਥਿਆਰ ਅਤੇ ...
ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਹਨ ਅਤੇ ਸ੍ਰੀ ਗੁਰੂ ...
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਹਾਈਕੋਰਟ ਨੇ ਕਾਂਗਰਸੀ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨੂੰ ਮੰਗਲਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿਵਕੁਮਾਰ ਨੂੰ ਈ.ਡੀ ਵੱਲੋਂ 3 ਸਤੰਬਰ ਨੂੰ ਇਕ ਮਨੀ ਲਾਂਡਰਿੰਗ ...
ਡੇਰਾ ਬਾਬਾ ਨਾਨਕ, 14 ਅਕਤੂਬਰ(ਕਮਲ ਕਾਹਲੋਂ)- ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਕੇਂਦਰੀ ਟੀਮ ਡੇਰਾ ਬਾਬਾ ਨਾਨਕ ਵਿਖੇ ਪੁਜੀ ਹੈ। ਜਿੱਥੇ ਉਨ੍ਹਾਂ ਵੱਲੋਂ ...
ਸ੍ਰੀਨਗਰ, 14 ਅਕਤੂਬਰ- ਕਸ਼ਮੀਰ ਘਾਟੀ 'ਚ ਅੱਜ ਕਰੀਬ 70 ਦਿਨਾਂ ਬਾਅਦ ਮੋਬਾਇਲ ਪੋਸਟ ਸੇਵਾ ਸ਼ੁਰੂ ਹੋ ਗਈ ...
ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ 17 ਅਕਤੂਬਰ ਨੂੰ ਸਿੱਖ ਕੌਮ ਦੇ ਚੌਥੇ ਤਖ਼ਤ, ਸ੍ਰੀ ਦਮਦਮਾ ਸਾਹਿਬ ਵਿਖੇ ...
ਇਸਲਾਮਾਬਾਦ, 14 ਅਕਤੂਬਰ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ। ਪਾਕਿਸਤਾਨ ਦੀ ਇੱਕ ਮੀਡੀਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX