ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  about 3 hours ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  about 3 hours ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  about 3 hours ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  about 4 hours ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  about 5 hours ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  about 5 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  about 5 hours ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  about 6 hours ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 7 hours ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 7 hours ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 8 hours ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 7 hours ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 7 hours ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 8 hours ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਦਿੱਲੀ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ 15 ਟਨ ਦੇਸੀ ਤੇ ਵਿਦੇਸ਼ੀ ਫੁੱਲ ਬਣਨਗੇ ਖਿੱਚ ਦਾ ਕੇਂਦਰ

ਅੰਮਿ੍ਤਸਰ, 13 ਅਕਤੂਬਰ-(ਹਰਮਿੰਦਰ ਸਿੰਘ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ | ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜਾਵਟ ਲਈ ਵਰਤੇ ਜਾ ...

ਪੂਰੀ ਖ਼ਬਰ »

ਜੱਗੀ ਜੌਹਲ ਤੇ ਗੁਗਨੀ ਵਲੋਂ ਕੇਸ 'ਚੋਂ ਡਿਸਚਾਰਜ ਕਰਨ ਦੀ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਮਿੱਥ ਕੇ ਕੀਤੀਆਂ ਹੱਤਿਆਵਾਂ ਤੇ ਇਰਾਦਾ ਕਤਲ ਦੇ ਮਾਮਲਿਆਂ 'ਚੋਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਐੱਨ.ਆਰ.ਆਈ. ਜਗਤਾਰ ਸਿੰਘ ਜੱਗੀ ਜੌਹਲ ਤੇ ਧਰਮਿੰਦਰ ਸਿੰਘ ਗੁਗਨੀ ਨੇ ਆਪਣੇ ਵਕੀਲ ਜਸਪਾਲ ਸਿੰਘ ਮੰਝਪੁਰ ਰਾਹੀਂ ਐੱਨ.ਆਈ.ਏ. ਦੇ ਸਪੈਸ਼ਲ ਜੱਜ ਐੱਨ.ਐੱਸ. ਗਿੱਲ ਦੀ ਅਦਾਲਤ 'ਚ ਉਨ੍ਹਾਂ ਨੂੰ ਇਸ ਕੇਸ 'ਚੋਂ ਡਿਸਚਾਰਜ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ | ਅਦਾਲਤ ਨੇ ਇਸ ਅਰਜ਼ੀ 'ਤੇ ਜਵਾਬ ਦਾਖ਼ਲ ਕਰਨ ਲਈ ਐੱਨ.ਆਈ.ਏ. ਨੂੰ 4 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਦਿੱਲੀ ਦੀ ਸਿਆਸਤ

2 ਨਗਰ ਕੀਰਤਨ ਸਜਾਉਣ ਦੇ ਵਿਵਾਦ ਨੇ 'ਸਾਂਝੀਵਾਲਤਾ' ਦੇ ਉਪਦੇਸ਼ ਦੀਆਂ ਉਡਾਈਆਂ ਧੱਜੀਆਂ

ਜਗਤਾਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 9 ਅਕਤੂਬਰ 2019 ਨੂੰ ਜਾਰੀ ਆਦੇਸ਼ ਤੋਂ ਬਾਅਦ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ 2 ਨਗਰ ਕੀਰਤਨਾਂ ਸਬੰਧੀ ਚੱਲ ਰਿਹਾ ਵਿਵਾਦ ਤਕਰੀਬਨ ਮੁੱਕ ਗਿਆ ਹੈ ਪਰ ਇਸ ਵਿਵਾਦ ਨੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੂੰ , ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਝੰਜੇੜੀ ਵਲੋਂ ਦੀਵਾਲੀ ਤੱਕ ਭਾਰੀ ਛੋਟ ਦਾ ਐਲਾਨ

ਐੱਸ.ਏ.ਐੱਸ. ਨਗਰ, 13 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਦੀਵਾਲੀ ਤੱਕ ਤੇ ਵਿਆਹਾਂ ਦਾ ਸ਼ੀਜਨ ਸ਼ੁਰੂ ਹੋਣ ਤੋਂ ਪਹਿਲਾਂ ਹਰ ਘਰ ਫਰਨੀਚਰ ਸਕੀਮ ਦੀ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਸੰਤ ਪਿਹੋਵਾ ਵਾਲਿਆਂ ਵਲੋਂ 20 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ

ਜਲੰਧਰ, 13 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 20 ਅਕਤੂਬਰ ਨੂੰ ਗੁ: ਸੱਚਖੰਡ ਈਸ਼ਰ ਪ੍ਰਕਾਸ਼ ਧੀਣਾ ਤੋਂ ਗੁਰ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾ ਰਿਹਾ ਹੈ | ਇਸ ਨਗਰ ...

ਪੂਰੀ ਖ਼ਬਰ »

ਹਰਜੀਤ ਸਿੰਘ ਬਰਾੜ ਭੋਲੂਵਾਲਾ ਨੂੰ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾਂਜ਼ਲੀਆਂ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਰਧਾਂਜ਼ਲੀ ਸਮਾਗਮ ਕੀਤਾ ਗਿਆ | ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਆਏ ਭਾਈ ...

ਪੂਰੀ ਖ਼ਬਰ »

ਡਾ. ਲਖਵਿੰਦਰ ਸਿੰਘ ਜੌਹਲ ਦਾ ਕਾਵਿ ਸੰਗ੍ਰਹਿ 'ਲਹੂ ਦੇ ਲਫ਼ਜ਼' ਹੋਇਆ ਲੋਕ ਅਰਪਨ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਉੱਘੇ ਕਵੀ ਤੇ ਪੰਜਾਬ ਕਲਾ ਪਰੀਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ ਦੇ ਕਾਵਿ ਸੰਗ੍ਰਹਿ 'ਲਹੂ ਦੇ ਲਫ਼ਜ਼' ਨੂੰ ਲੋਕ ਅਰਪਣ ਕਰਨ ਮੌਕੇ ਮੁੱਖ ਮਹਿਮਾਨ ਤੇ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਲਖਵਿੰਦਰ ...

ਪੂਰੀ ਖ਼ਬਰ »

100 ਮੀਟਰ ਦੌੜ 'ਚ ਵਿਵੇਕ ਸ਼ਰਮਾ ਰਹੇ ਜੇਤੂ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)- ਆਊਟਲਾਈਨ ਸਿਸਟਮਜ਼ ਸੰਸਥਾ ਵਲੋਂ ਆਪਣਾ ਸਾਲਾਨਾ ਖੇਡ ਸਮਾਗਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 23-ਏ ਚੰਡੀਗੜ੍ਹ ਵਿਖੇ ਕਰਵਾਇਆ ਗਿਆ ਜਿਸ ਦੌਰਾਨ ਇੰਟਰਾ ਟੀਮ ਕਿ੍ਕਟ ਮੈਚ, ਬੈਡਮਿੰਟਨ, ਸ਼ਤਰੰਜ, ਟਗ ਆਫ਼ ਵਾਰ ਅਤੇ ...

ਪੂਰੀ ਖ਼ਬਰ »

ਸੁੱਕਾ-ਗਿੱਲਾ ਕੂੜਾ ਵੱਖ-ਵੱਖ ਕਰਨਾ ਹੋਇਆ ਲਾਜ਼ਮੀ

ਚੰਡੀਗੜ੍ਹ, 13 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਤੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਨਾ ਲਾਜ਼ਮੀ ਗਿਆ ਹੈ | ਇਸ ਤੋਂ ਪਹਿਲਾਂ ਨਗਰ ਨਿਗਮ ਨੇ ਇਸ ਸਬੰਧੀ ਜਨਤਕ ਨੋਟਿਸ ਜਾਰੀ ਕਰ ਦਿੱਤਾ ਸੀ | ਜੋ ਸ਼ਹਿਰੀ ਇਸ ਨੂੰ ਪੂਰਾ ਨਹੀਂ ਕਰਦੇ ਉਨ੍ਹਾਂ ਨੂੰ ਜੁਰਮਾਨੇ ਦਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 15 ਨੂੰ ਪਹੁੰਚਣਗੇ ਤਿੱਬਤੀ ਧਰਮ ਗੁਰੂ ਦਲਾਈ ਲਾਮਾ

ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ.ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਵਿਖੇ 15 ਅਕਤੂਬਰ ਨੂੰ ਤਿੱਬਤੀ ਧਰਮ ਗੁਰੂ ਦਲਾਈ ਲਾਮਾ 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦਰਭ ਵਿਚ ਆਧੁਨਿਕ ਸਿੱਖਿਆ ਵਿਚ ਧਰਮ ਨਿਰਪੱਖ ਕਦਰਾਂ ਕੀਮਤਾਂ' ਵਿਸ਼ੇ 'ਤੇ ਵਿਦਿਆਰਥੀਆਂ ਨਾਲ ਵਿਚਾਰ- ...

ਪੂਰੀ ਖ਼ਬਰ »

ਭੈਣੀ ਸਾਹਿਬ ਵਿਖੇ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ਵੰਗਾਰਾਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਭੈਣੀ ਸਾਹਿਬ (ਦੋਰਾਹਾ), 13 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਭੈਣੀ ਸਾਹਿਬ ਵਿਖੇ ਸਤਿਗੁਰੂ ਹਰੀ ਸਿੰਘ ਦੀ ਦੂਸਰੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ...

ਪੂਰੀ ਖ਼ਬਰ »

ਇਕ ਤੰਦਰੁਸਤ ਇਨਸਾਨ ਹੀ ਉਸਾਰੂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ-ਭਾਈ ਦਵਿੰਦਰ ਸਿੰਘ ਖ਼ਾਲਸਾ

ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਸਰਬੱਤ ਦਾ ਭਲਾ ਦੇ ਤਹਿਤ ਅੱਜ 550 ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਸ੍ਰੀ ਗੁਰੂ ਹਰਿਕਿ੍ਸ਼ਨ ਚੈਰੀਟੇਬਲ ...

ਪੂਰੀ ਖ਼ਬਰ »

ਐਸ.ਵਾਈ.ਐਲ. ਨਹਿਰ ਬਾਰੇ ਕੋਈ ਸੌਦੇਬਾਜ਼ੀ ਨਹੀਂ ਕੀਤੀ ਜਾ ਸਕਦੀ- ਇਨੈਲੋ

ਚੰਡੀਗੜ੍ਹ, 13 ਅਕਤੂਬਰ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਇਹ ਗੱਲ ਸਪੱਸ਼ਟ ਕੀਤੀ ਹੈ ਕਿ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਨੂੰ ਲੈ ਕੇ ਕੋਈ ਸੌਦੇਬਾਜ਼ੀ ਨਹੀਂ ਕੀਤੀ ਜਾਏਗੀ | ਇਹ ...

ਪੂਰੀ ਖ਼ਬਰ »

ਗੈਸ ਸਿਲੰਡਰ ਦੀ ਪ੍ਰੀ ਡਿਲਿਵਰੀ ਚੈਕਿੰਗ ਸਬੰਧੀ ਗਾਹਕ ਜਾਗਰੂਕਤਾ ਰੈਲੀ ਕੱਢੀ

ਫ਼ਿਰੋਜ਼ਪੁਰ/ਜ਼ੀਰਾ, 13 ਅਕਤੂਬਰ (ਤਪਿੰਦਰ ਸਿੰਘ/ਮਨਜੀਤ ਸਿੰਘ ਢਿੱਲੋਂ)- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਏਰੀਆ ਆਫ਼ਿਸ ਮੈਨੇਜਰ ਰਾਕੇਸ਼ ਸਰੋਜ ਦੀ ਅਗਵਾਈ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਗੈਸ ਏਜੰਸੀ ...

ਪੂਰੀ ਖ਼ਬਰ »

ਜਿਸਮ ਫ਼ਰੋਸ਼ੀ ਦੇ ਦੋਸ਼ 'ਚ 2 ਔਰਤਾਂ ਸਮੇਤ 4 ਗਿ੍ਫ਼ਤਾਰ

ਅਬੋਹਰ, 13 ਅਕਤੂਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਜਿਸਮ ਫ਼ਰੋਸ਼ੀ ਦੇ ਦੋਸ਼ 'ਚ ਦੋ ਔਰਤਾਂ ਸਮੇਤ 4 ਜਣਿਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ-2 ਦੀ ਸਬ ਇੰਸਪੈਕਟਰ ਪੁਸ਼ਪਾ ਸਿਹਮਾਰ ਬੀਤੀ ਸ਼ਾਮ ਸਮੇਤ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕ ਯੂਨੀਅਨ ਨੇ ਸਰਕਾਰ 'ਤੇ ਲਗਾਏ ਵਾਅਦਾ ਿਖ਼ਲਾਫ਼ੀ ਦੇ ਦੋਸ਼

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਦੀ ਰੈਲੀ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਵਿਖੇ ਹੋਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਦਰਜਾ ਚਾਰ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸਰਕਾਰ ਵਿਰੁੱਧ ਰੋਸ ਰੈਲੀ

ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਅੱਜ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ...

ਪੂਰੀ ਖ਼ਬਰ »

ਨਵੰਬਰ 'ਚ ਸ਼ੁਰੂ ਹੋਣ ਵਾਲੀ ਫ਼ਿਰੋਜ਼ਪੁਰ ਐਕਸਪੈੱ੍ਰਸ ਗੱਡੀ ਚੰਡੀਗੜ੍ਹ ਜਾਣ ਵਾਲਿਆਂ ਲਈ ਇਕ ਤੋਹਫ਼ਾ ਹੋਵੇਗੀ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 13 ਅਕਤੂਬਰ (ਤਪਿੰਦਰ ਸਿੰਘ)- ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੀ ਫ਼ਿਰੋਜ਼ਪੁਰ ਐਕਸਪੈੱ੍ਰਸ ਗੱਡੀ ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਇਕ ਤੋਹਫ਼ਾ ਹੋਵੇਗੀ, ਕਿਉਂਕਿ ਹੁਣ ਜ਼ਰੂਰੀ ਕੰਮਾਂ ਲਈ ਚੰਡੀਗੜ੍ਹ ਜਾਣ ਵਾਲੇ ਫ਼ਿਰੋਜ਼ਪੁਰ ਦੇ ਲੋਕਾਂ ...

ਪੂਰੀ ਖ਼ਬਰ »

8ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ
ਧਰਮਸੋਤ ਨੇ ਮਗਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿਛਲੇ ਇਕ ਸਾਲ ਤੋਂ ਕੱਢੇ 2 ਮਗਨਰੇਗਾ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਲਈ ਇੱਥੇ ਬੀਤੇ ਸ਼ੁੱਕਰਵਾਰ ਤੋਂ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਜਲਾਲਾਬਾਦ ਅੱਗੇ ਭੁੱਖ ਹੜਤਾਲ 'ਤੇ ਬੈਠੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਸਰਕਾਰੀ ਮਿਡਲ ਸਕੂਲ ਚੱਕ ਖੇੜੇ ਵਾਲਾ ਜੈਮਲ ਵਾਲਾ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਵਿਗਿਆਨ ਮੇਲੇ 'ਚ ਸਾਇੰਸ ਅਧਿਆਪਕਾ ਮਮਤਾ ਬੱਬਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਾਇੰਸ ...

ਪੂਰੀ ਖ਼ਬਰ »

ਨੂੰ ਹ ਨਾਲ ਕੁੱਟਮਾਰ ਕਰਨ ਵਾਲੀ ਸੱਸ, ਨਣਾਨ ਤੇ ਦਿਓਰ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਨੂੰਹ ਨਾਲ ਕੁੱਟਮਾਰ ਕਰਨ ਵਾਲੀ ਸੱਸ, ਨਨਾਣ, ਦਿਓਰ ਤੇ ਇਕ ਹੋਰ ਸਮੇਤ 4 ਜਣਿਆਂ ਿਖ਼ਲਾਫ਼ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਨਿਰਮਲ ਕੌਰ ਪਤਨੀ ਬਲਵੰਤ ਸਿੰਘ ਦੇ ਬਿਆਨਾਂ ...

ਪੂਰੀ ਖ਼ਬਰ »

ਡੀ.ਏ.ਵੀ.ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਡੀ.ਏ.ਵੀ. ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਅਧੀਨ, ਯੂ.ਐਸ.ਓ.ਐਲ ਦੇ ਡਿਪਲੋਮਾ ਗਾਈਡਨੈਸ ਤੇ ਕਾਊਾਸਿਲੰਗ 'ਚ ਚੌਥਾ ਸਥਾਨ ਹਾਸਿਲ ਕੀਤਾ ਹੈ | ਇਸ ਕਾਲਜ ਦਾ ਸਟਾਫ਼ ਲਗਾਤਾਰ ਪੜ੍ਹਾਈ ...

ਪੂਰੀ ਖ਼ਬਰ »

6 ਜ਼ਿਲਿ੍ਹਆਂ ਦੇ ਪਟਵਾਰੀਆਂ ਨੇ ਤਹਿਸੀਲ ਕੰਪਲੈਕਸ 'ਚ ਦਿੱਤਾ ਧਰਨਾ

ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ 6 ਜਿਲਿ੍ਹਆਂ ਫ਼ਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ , ਸ਼੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਮਾਨਸਾ ਦੇ ਪਟਵਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਜਲਾਲਾਬਾਦ 'ਚ ਰੋਸ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਬਦਲੀ 'ਤੇ ਫ਼ਾਰਗ ਨਾ ਹੋਏ ਅਧਿਆਪਕਾਂ ਨੇ ਕੀਤਾ ਸਰਕਾਰ ਵਿਰੁੱਧ ਰੋਸ ਮਾਰਚ

ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ)-ਤਰਨਤਾਰਨ ਜ਼ਿਲੇ੍ਹ ਤੋਂ ਬਦਲੀ ਹੋਏ ਈ. ਟੀ. ਟੀ. ਅਤੇ ਬੀ ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਬੀ. ਐੱਡ ਯੂਨੀਅਨ ਤੇ ਪ੍ਰਧਾਨ ਕੁਲਵਿੰਦਰ ਸਿੰਘ ਈ.ਟੀ.ਟੀ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰੀ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਪਿੰਡ ਚੱਕ ਸੁੱਕੜ ਦੇ ਨਿਵਾਸੀ ਗੁਰਪ੍ਰੀਤ ਸਿੰਘ ਨੂੰ ਰੇਲਵੇ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ 2 ਨੌਜਵਾਨ ਕਾਬੂ, ਇਕ ਫ਼ਰਾਰ

ਮਮਦੋਟ, 13 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮਮਦੋਟ ਤੋਂ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਇਕ ਵਿਅਕਤੀ ਤੇ ਉਸ ਦੇ ਇਕ ਸਾਥੀ ਨੂੰ ਕੁਝ ਘੰਟਿਆਂ 'ਚ ਕਾਬੂ ਕਰਕੇ ਲੜਕੀ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਉਸ ਦਾ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX